Monday, 20 May 2024

 

 

ਖ਼ਾਸ ਖਬਰਾਂ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ

 

ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ

ਕਿਹਾ, ਮੁੱਲ ਦੀਆਂ ਖ਼ਬਰਾਂ ਅਤੇ ਉਮੀਦਵਾਰਾਂ ਦੇ ਸੋਸ਼ਲ ਮੀਡੀਆ ਅਕਾਊਂਟਸ 'ਤੇ ਰੱਖੀ ਜਾਵੇ ਪੈਨੀ ਨਜ਼ਰ

Showkat Ahmad Parray, DC Patiala, Deputy Commissioner Patiala, Patiala, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਪਟਿਆਲਾ , 08 May 2024

ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਪਟਿਆਲਾ-13 ਲਈ ਨਿਯੁਕਤ ਕੀਤੇ ਗਏ ਖ਼ਰਚਾ ਅਬਜ਼ਰਵਰ ਮੀਤੂ ਅਗਰਵਾਲ ਨੇ ਮੁੱਲ ਦੀਆਂ ਖ਼ਬਰਾਂ 'ਤੇ ਨਜ਼ਰ ਰੱਖਣ ਲਈ ਬਣਾਈ ਗਈ ਐਮ.ਸੀ.ਐਮ.ਸੀ. (ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ) ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਕੀਤੇ ਸੈੱਲ ਦਾ ਦੌਰਾ ਕਰਕੇ ਇਸ ਦੇ ਕੰਮ-ਕਾਜ ਦਾ ਨਿਰੀਖਣ ਕੀਤਾ। ਖ਼ਰਚਾ ਆਬਜ਼ਰਵਰ ਮੀਤੂ ਅਗਰਵਾਲ ਨੇ ਐਮ.ਸੀ.ਐਮ.ਸੀ. ਟੀਮ ਨੂੰ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਮੀਡੀਆ ਦੇ ਵੱਖ-ਵੱਖ ਸਾਧਨਾਂ ਜਿਵੇਂ ਕਿ ਪ੍ਰਿੰਟ, ਇਲੈਕਟ੍ਰੋਨਿਕ ਤੇ ਸੋਸ਼ਲ ਮੀਡੀਆ ਵਿੱਚ ਪ੍ਰਕਾਸ਼ਤ, ਪ੍ਰਦਰਸ਼ਤ ਤੇ ਪ੍ਰਸਾਰਤ ਹੋਣ ਵਾਲੀਆਂ ਸੰਭਾਵਤ ਮੁੱਲ ਦੀਆਂ ਖ਼ਬਰਾਂ ਆਦਿ ਉਪਰ ਪੈਨੀ ਨਜ਼ਰ ਰੱਖੀ ਜਾਵੇ। 

ਉਨ੍ਹਾਂ ਕਿਹਾ ਕਿ ਸ਼ੱਕੀ ਮੁੱਲ ਦੀਆਂ ਖ਼ਬਰਾਂ ਸਾਹਮਣੇ ਆਉਣ 'ਤੇ ਜਿੱਥੇ ਇਸ ਦਾ ਖ਼ਰਚਾ ਉਮੀਦਵਾਰ ਦੇ ਖ਼ਰਚੇ ਵਿੱਚ ਜੁੜੇਗਾ, ਉਥੇ ਹੀ ਉਮੀਦਵਾਰਾਂ ਨੂੰ ਨੋਟਿਸ ਜਾਰੀ ਕਰਕੇ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਇਹ ਦੱਸਿਆ ਕਿ ਉਮੀਦਵਾਰ ਦੇ ਫੇਸਬੁਕ ਪੇਜ਼ ਸਮੇਤ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕੋਈ ਵੀ ਇਸ਼ਤਿਹਾਰ ਉਪਰ ਕੀਤੀ ਗਈ ਬੂਸਟ ਦੀ ਅਦਾਇਗੀ ਨੂੰ ਖ਼ਰਚੇ ਵਿੱਚ ਜੋੜਿਆ ਜਾਵੇਗਾ।

ਮੀਤੂ ਅਗਰਵਾਲ ਨੇ ਦੱਸਿਆ ਕਿ ਉਮੀਦਵਾਰਾਂ ਵੱਲੋਂ ਬਲਕ ਐਸ.ਐਮ.ਐਸ. ਭੇਜਣ, ਰੇਡੀਓ ਅਤੇ ਟੀ.ਵੀ. ਚੈਨਲਾਂ ਉਪਰ ਇਸ਼ਤਿਹਾਰਬਾਜ਼ੀ ਲਈ ਪ੍ਰੀ ਸਰਟੀਫਿਕੇਸ਼ਨ ਕਰਵਾਉਣੀ ਵੀ ਲਾਜ਼ਮੀ ਹੈ ਅਤੇ ਉਮੀਦਵਾਰਾਂ ਨੂੰ ਆਪਣੇ ਸੋਸ਼ਲ ਮੀਡੀਆ ਖਾਤਿਆਂ ਬਾਰੇ ਵੀ ਆਪਣੇ ਨਾਮਜਦਗੀ ਪੱਤਰ 'ਚ ਦੱਸਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਤਰ੍ਹਾਂ ਦੀਆਂ ਮੁੱਲ ਦੀਆਂ ਸ਼ੱਕੀ ਖ਼ਬਰਾਂ ਬਾਰੇ ਐਮ.ਸੀ.ਐਮ.ਸੀ. ਵੱਲੋਂ ਦਿੱਤੀ ਸਿਫ਼ਾਰਸ਼ ਮਗਰੋਂ ਰਿਟਰਨਿੰਗ ਅਧਿਕਾਰੀ ਵੱਲੋਂ ਖ਼ਬਰ ਦੇ ਛਪਣ/ਪ੍ਰਕਾਸ਼ਤ ਹੋਣ ਦੇ 96 ਘੰਟਿਆਂ ਦੇ ਅੰਦਰ-ਅੰਦਰ ਭੇਜੇ ਨੋਟਿਸ ਦਾ ਉਮੀਦਵਾਰ ਨੂੰ 48 ਘੰਟਿਆਂ 'ਚ ਜਵਾਬ ਦੇਣਾ ਲਾਜ਼ਮੀ ਹੈ।

ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਖ਼ਰਚਾ ਆਬਜ਼ਰਵਰ ਨੂੰ ਦੱਸਿਆ ਕਿ ਪ੍ਰਿੰਟ ਮੀਡੀਆ ਵਿੱਚ ਪੇਡ ਨਿਊਜ਼ 'ਤੇ ਨਜ਼ਰਸਾਨੀ ਤੋਂ ਇਲਾਵਾ 24 ਘੰਟੇ ਇਲੈਕਟ੍ਰੋਨਿਕ ਅਤੇ ਸੋਸ਼ਲ ਮੀਡੀਆ 'ਤੇ ਨਜ਼ਰ ਰੱਖਣ ਲਈ ਐਮ.ਸੀ.ਐਮ.ਸੀ. ਪੂਰੀ ਚੌਕਸੀ ਨਾਲ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਉਮੀਦਵਾਰਾਂ ਦੇ ਸੋਸ਼ਲ ਮੀਡੀਆ ਅਕਾਉਂਟਸ ਉਪਰ ਨਜ਼ਰ ਰੱਖੀ ਜਾ ਰਹੀ ਹੈ। 

ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਇਲੈਕਟ੍ਰਾਨਿਕ ਮੀਡੀਆ ਉੱਤੇ ਇਸ਼ਤਿਹਾਰਬਾਜ਼ੀ ਲਈ ਪ੍ਰੀ ਸਰਟੀਫਿਕੇਸ਼ਨ ਕਮਰਾ ਨੰਬਰ-415, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਐਸ.ਪੀ. ਸਥਾਨਕ ਹਰਬੰਤ ਕੌਰ ਅਤੇ ਕਮੇਟੀ ਦੇ ਮੈਂਬਰ ਸਕੱਤਰ-ਕਮ-ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਾਕਮ ਥਾਪਰ ਵੀ ਮੌਜੂਦ ਸਨ।

 

Tags: Showkat Ahmad Parray , DC Patiala , Deputy Commissioner Patiala , Patiala , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD