Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ

ਵਿਸ਼ਵ ਰੈਡ ਕਰਾਸ ਦਿਵਸ ਮੌਕੇ 35 ਨੌਜਵਾਨਾਂ ਵਲੋਂ ਕੀਤਾ ਗਿਆ ਖੂਨਦਾਨ

World Red Cross, World Red Cross and Red Crescent Day, Red Cross Day, World Red Cross Day 2024, Blood Camp, Blood Donation Camp, Amritsar

Web Admin

Web Admin

5 Dariya News

ਅੰਮ੍ਰਿਤਸਰ , 08 May 2024

Last updated on: May 08, 2024, 00:00 IST

ਸ਼੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ  ਦੀ ਅਗਵਾਈ ਹੇਠ ਅੱਜ ਰੈਡ ਕਰਾਸ ਭਵਨ, ਅੰਮ੍ਰਿਤਸਰ ਵਿਖੇ ਵਿਸ਼ਵ ਰੈਡ ਕਰਾਸ ਦਿਵਸ ਆਯੋਜਿਤ ਕੀਤਾ ਗਿਆ। ਇਹ ਦਿਹਾੜਾ ਰੈਡ ਕਰਾਸ ਦੇ ਬਾਨੀ ਅਤੇ ਪਿਤਾਮਾ ਸਰ ਹੈਨਰੀ ਡੁਨਟ ਦੀ ਯਾਦ ਨੂੰ ਸਮਰਪਿਤ ਹੈ। ਇਸ ਸਮਾਰੋਹ ਵਿੱਚ ਵੱਖ ਵੱਖ ਐਨ ਜੀ ਓ ਦੇ ਨੁਮਾਇੰਦਿਆਂ ਯੂਥ ਕਲੱਬਾ ਅਤੇ ਵਿਦਿਆਰਥੀਆਂ ਨੇ ਭਾਗ ਲਿਆ।

ਇਸ ਮੌਕੇ ਤੇ ਸ਼੍ਰੀ. ਸੈਮਸਨ ਮਸੀਹ, ਕਾਰਜਕਾਰੀ ਸਕੱਤਰ, ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਨੇ ਆਏ ਹੋਏ ਮਹਿਮਾਨਾਂ, ਰੈਡ ਕਰਾਸ ਦੇ ਮੈਬਰ ਅਤੇ ਮੁੱਖ ਮਹਿਮਾਨ ਨੂੰ ਜੀ ਆਇਆ ਕਿਹਾ ਅਤੇ ਰੈਡ ਕਰਾਸ ਦੇ ਕੰਮਾਂ ਬਾਰੇ ਇੱਕ ਵਿਸਤ੍ਰਿਤ ਰਿਪੋਰਟ ਸਾਂਝੀ ਕੀਤੀ। ਇਸ ਮੌਕੇ ਤੇ ਮੁੱਖ ਮਹਿਮਾਨ ਮੈਡਮ. ਗੁਰਸਿਮਰਨ ਕੋਰ, ਸਹਾਇਕ ਕਮਿਸ਼ਨਰ(ਜ)-ਕਮ-ਆਨਰੇਰੀ ਸਕੱਤਰ, ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਨੇ ਆਪਣੇ  ਸੰਬੋਧਨ ਵਿੱਚ ਅੱਜ ਦਾ ਦਿਹਾੜਾ ਸਰ ਹੈਨਰੀ ਡੋਨੇਟ ਜੋ ਕਿ ਰੈਡ ਕਰਾਸ ਦੇ ਬਾਨੀ ਹਨ ਉਨ੍ਹਾਂ ਨੂੰ ਸਮਰਪਿਤ ਕੀਤਾ  ਹੈ ਅਤੇ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ।

ਜਿਸ ਵਿੱਚ 35 ਨੌਜਵਾਨਾਂ ਵੱਲੋ ਖੂਨਦਾਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਦਿਹਾੜਾ ਵਿਸ਼ਵ ਭਰ ਦੇ 191 ਮੁਲਕਾਂ ਵਿੱਚ ਬਰੇ ਉਤਸਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸ ਦਿਹਾੜੇ ਦੇ ਥੀਮ “ਮਨੁੱਖਤਾ ਨੂੰ ਜਿੰਦਾ ਰੱਖਣ“ ਨੂੰ ਧਿਆਨ ਵਿੱਚ ਰੱਖਦੇ ਹੋਏ ਮਨੁੱਖਤਾ ਦੀ ਸੇਵਾ ਵਿੱਚ ਗਰੀਬਾਂ, ਬੱਚਿਆਂ, ਬਜੁਰਗਾਂ, ਮਹਿਲਾਵਾਂ, ਅਪਾਹਿਜਾਂ ਦੀ ਸੇਵਾ ਲਈ ਅੱਗੇ ਆਈਏ ਤਾਂ ਜੋ ਅਸੀ ਇੱਕ ਜਿੰਮੇਵਾਰ ਨਾਗਰਿਕ ਬਣੀਏ ਅਤੇ ਆਪਸੀ ਸਦਭਾਵ ਅਤੇ ਭਾਈਚਾਰੇ ਨੂੰ ਮਜਬੂਤ ਕਰੀਏ।

ਇਸ ਦੇ ਨਾਲ ਹੀ ਸ਼੍ਰੀ ਸੈਮਸਨ ਮਸੀਹ ਕਾਰਜਕਾਰੀ ਸਕੱਤਰ ਨੇ ਦੱਸਿਆ ਡਿਪਟੀ ਕਮਿਸ਼ਨਰ ,ਅੰਮ੍ਰਿਤਸਰ ਜਿਲ੍ਹੇ ਵਿੱਚ ਵਿਸ਼ੇਸ਼ ਰੂਪ ਵਿੱਚ ਕੈਸਰ ਪੀੜਤਾਂ, ਕਿਡਨੀ ਪੀੜਤਾਂ ਅਤੇ ਗਰੀਬ ਮਰੀਜਾਂ ਦੀ ਹਰ ਤਰ੍ਹਾਂ ਦੀ ਮਦਦ ਕਰ ਰਹੇ ਹਨ ਅਤੇ ਉਨ੍ਹਾਂ ਨੇ ਰੈਡ ਕਰਾਸ ਨੂੰ ਆਦੇਸ਼ ਦਿੱਤਾ ਹੈ ਕਿ ਬੇਸਹਾਰਾਂ, ਵਿਧਵਾਵਾਂ, ਸਪੈਸ਼ਲ ਬੱਚਿਆਂ ਦੀ ਵਿਸ਼ੇਸ਼ ਤੌਰ ਤੇ ਸਹਾਇਤਾ ਕੀਤੀ ਜਾਵੇ। ਅੱਜ ਦੇ ਇਸ ਦਿਹਾੜੇ ਦੇ ਮੌਕੇ ਤੇ ਸ਼੍ਰੀ. ਗੁਰਦੀਪ ਸਿੰਘ ਕੰਧਾਰੀ, ਮੈਨੇਜਿੰਗ ਡਾਇਰੈਕਟਰ ਵੇਵ ਬਿਵਰੇਜ ਵੱਲੋ ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਨੂੰ 20 ਸਿਲਾਈ ਮਸ਼ੀਨਾਂ , 5 ਟ੍ਰਾਈਸਾਈਕਲ ਅਤੇ 2 ਆਰ ਓ ਲੋੜਵੰਦਾਂ ਦੀ ਸਹਾਇਤਾ ਲਈ ਦਾਨ ਕੀਤੇ।

ਇਸ ਮੌਕੇ ਤੇ ਸ਼੍ਰੀ ਮਤੀ ਰਾਗਿਨੀ ਸ਼ਰਮਾ, ਸ਼੍ਰੀ ਮਤੀ ਦਲਬੀਰ ਕੌਰ ਨਾਗਪਾਲ ,ਮਿਸ ਜਸਬੀਰ ਕੌਰ (ਐਡਵੋਕੇਟ ) ,ਸ਼੍ਰੀ ਪੀ ਸੀ ਠਾਕੁਰ ,ਸ਼੍ਰੀ ਦੁਰਗਾ ਦਾਸ, ਸ਼੍ਰੀ ਐਸ.ਪੀ ਮੈਲੋਡੀ,ਸ਼੍ਰੀ ਬਿਕਰਮਜੀਤ ਸਿੰਘ ,ਈਵੈਟ ਮੈਨੇਜਰ, ਰੈਡ ਕਰਾਸ ਸੁਸਾਇਟੀ  ਅਤੇ ਰੈਡ ਕਰਾਸ ਸਟਾਫ ਅਤੇ ਹੋਰ ਮੈਬਰ ਵੀ ਮੰਜੂਦ ਸਨ।

 

Tags: World Red Cross , World Red Cross and Red Crescent Day , Red Cross Day , World Red Cross Day 2024 , Blood Camp , Blood Donation Camp , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD