Monday, 20 May 2024

 

 

ਖ਼ਾਸ ਖਬਰਾਂ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ

 

ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ

ਚੋਣ ਖਰਚਾ ਅਬਜਰਵਰ ਅਤੇ ਡਿਪਟੀ ਕਮਿਸ਼ਨਰ ਨੇ ਖੂਨਦਾਨ ਕੈਂਪ ਵਿੱਚ ਪਹੁੰਚ ਕੇ ਨੌਜ਼ਵਾਨਾਂ ਦੀ ਕੀਤੀ ਹੌਂਸਲਾ ਅਫਜਾਈ

Senu Duggal, DC Fazilka, Fazilka, Deputy Commissioner Fazilka, World Red Cross, World Red Cross and Red Crescent Day, Red Cross Day, World Red Cross Day 2024, Blood Camp, Blood Donation Camp

Web Admin

Web Admin

5 Dariya News

ਫਾਜ਼ਿਲਕਾ , 08 May 2024

ਲੋਕ ਸਭਾ ਚੋਣਾਂ ਵਿਚ ਮਤਦਾਨ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਅਤੇ ਸਿੱਖਿਆ ਵਿਭਾਗ ਵੱਲੋਂ ਸਿਹਤ ਵਿਭਾਗ ਫਾਜ਼ਿਲਕਾ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਚੋਣ ਖਰਚਾ ਅਬਜਰਵਰ ਸ੍ਰੀ ਨਗੇੰਦਰ ਯਾਦਵ, ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ, ਐੱਸ.ਐੱਸ.ਪੀ.ਡਾ. ਪ੍ਰਗਿਆ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ (ਜ.) ਰਾਕੇਸ਼ ਕੁਮਾਰ ਪੋਪਲੀ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਨੌਜਵਾਨਾਂ ਦੀ ਹੌਂਸਲਾ ਅਫਜਾਈ ਕੀਤੀ।

ਚੋਣ ਅਬਜਰਵਰ ਸ੍ਰੀ ਨਗੇੰਦਰ ਯਾਦਵ ਨੇ ਕਿਹਾ ਕਿ ਇਹ ਉਪਰਾਲਾ ਸਲਾਘਾਯੋਗ ਹੈ ਜਿੱਥੇ ਸਮਾਜ ਸੇਵਾ ਦੇ ਨਾਲ ਨਾਲ ਨੌਜਵਾਨਾਂ ਨੂੰ ਮਤਦਾਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਸ ਮੌਕੇ ਸਵੀਪ ਪ੍ਰੋਜੈਕਟ ਦੇ ਤਹਿਤ ਲਗਾਈ ਪ੍ਰਦਰਸ਼ਨੀ ਵੀ ਵੇਖੀ। ਡਿਪਟੀ ਕਮਿਸ਼ਨ ਨੇ ਖੂਨਦਾਨ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ, ਕਿਉਂਕਿ ਖੂਨਦਾਨ ਮਹਾਂਦਾਨ ਹੈ, ਜਿਸ ਨਾਲ ਕਈ ਕੀਮਤੀ ਜ਼ਿੰਦਗੀਆ ਨੂੰ ਬਚਾਇਆ ਜਾ ਸਕਦਾ ਹੈ। 

ਉਹਨਾਂ ਕਿਹਾ ਕਿ ਖੂਨ ਦੀ ਇੱਕ-ਇੱਕ ਬੂੰਦ ਕੀਮਤੀ ਹੈ, ਜੋ ਕਿਸੇ ਵੀ ਮਰਦੇ ਹੋਏ ਵਿਅਕਤੀ ਨੂੰ ਜੀਵਨ ਦਾਨ ਦੇ ਸਕਦੀ ਹੈ।ਉਹਨਾਂ ਕਿਹਾ ਕਿ ਖੂਨਦਾਨ ਕਰਨ ਨਾਲ ਕਿਸੇ ਵੀ ਤਰਾਂ ਦੀ ਕਮਜ਼ੋਰੀ ਨਹੀਂ ਆਉਂਦੀ ਬਲਕਿ ਮਨ ਨੂੰ ਇਕ ਸਤੁੰਸ਼ਟੀ ਮਿਲਦੀ ਹੈ ਕਿ ਅਸੀਂ ਇਹ ਦਾਨ ਕਰਕੇ ਇਕ ਲੋੜਵੰਦ ਵਿਅਕਤੀ ਨੂੰ ਜੀਵਨ ਪ੍ਰਦਾਨ ਕੀਤਾ । 

ਐੱਸ.ਐੱਸ.ਪੀ.ਡਾ. ਪ੍ਰਗਿਆ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ (ਜ.) ਰਾਕੇਸ਼ ਕੁਮਾਰ ਪੋਪਲੀ ਨੇ ਖੂਨਦਾਨ ਕਰ ਰਹੇ ਨੌਜਵਾਨਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਤੁਸੀਂ ਸਮਾਜ ਭਲਾਈ ਦੇ ਇਸ ਕੰਮ ਵਿੱਚ ਅੱਗੇ ਆਏ ਹੋ। ਉਨ੍ਹਾਂ ਕਿਹਾ ਕਿ ਖੂਨ ਦਾਨ ਕਰਨ ਨਾਲ ਕਿਸੇ ਵੀ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਕਟ ਦੀ ਸਥਿਤੀ ਵਿਚ ਤੁਹਾਡੇ ਵੱਲੋਂ ਦਿੱਤਾ ਖੂਨ ਕਿਸੇ ਵਿਅਕਤੀ ਦੀ ਜਿੰਦਗੀ ਲਈ ਵਰਦਾਨ ਸਾਬਿਤ ਹੋ ਸਕਦਾ ਹੈ।

ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਅਜਿਹੇ ਸਮਾਜ ਭਲਾਈ ਦੇ ਕੰਮਾਂ ਵਿੱਚ ਭਾਗ ਲਈਏ ਅਤੇ ਕਿਸੇ ਜ਼ਰੂਰਤਮੰਦ ਵਿਅਕਤੀ ਦੀ ਜਾਨ ਬਚਾਉਣ ਵਿੱਚ ਆਪਣਾ ਯੋਗਦਾਨ ਪਾਈਏ। ਸੈਕਟਰੀ ਰੈੱਡ ਕਰਾਸ ਪ੍ਰਦੀਪ ਕੁਮਾਰ ਗੱਖੜ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ/ਐਲੀਮੈਂਟਰੀ ਸ਼ਿਵਪਾਲ ਗੋਇਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਕੂਲਾਂ ਵਿੱਚ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਰੈੱਡ ਕਰਾਸ ਸੋਸਾਇਟੀ ਵੱਲੋਂ ਕੀਪਿੰਗ ਹਮਿਊਨਿਟੀ ਅਲਾਇਵ ਥੀਮ ਤਹਿਤ ਨਸ਼ੇ, ਭਰੂਣ ਹੱਤਿਆ, ਰੁੱਖ ਲਗਾਉਣ,ਵਾਤਾਵਰਨ ਅਤੇ ਪਾਣੀ ਦੀ ਸੰਭਾਲ ਅਤੇ ਐਚ.ਆਈ.ਵੀ/ਏਡਜ਼ ਬਾਰੇ ਜਾਗਰੂਕਤਾ ਰੈਲੀਆਂ ਅਤੇ ਪਲੇਅ ਕਰਕੇ ਜਾਗਰੂਕਤਾ ਫੈਲਾਈ ਗਈ। 

ਖੂਨਦਾਨ ਕੈਂਪ ਵਿੱਚ ਖੂਨਦਾਨ ਕਰਨ ਵਾਲਿਆਂ ਨੇ ਬਹੁਤ ਹੀ ਜੋਸ਼ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਖੂਨਦਾਨ ਕੀਤਾ। ਸਰਕਾਰੀ ਹਸਪਤਾਲ ਦੇ ਬਲੱਡ ਬੈਂਕ ਦੀ ਟੀਮ ਵੱਲੋਂ ਖੂਨ ਇੱਕਤਰ ਕੀਤਾ ਗਿਆ। ਬੀਟੀਓ ਡਾ. ਸੁਖਮਨੀ ਵੱਲੋਂ ਅੱਜ ਦੇ ਵਿਸ਼ਵ ਰੈੱਡ ਕਰਾਸ ਦਿਵਸ ਅਤੇ ਥੈਲੇਸੀਮੀਆ ਦਿਵਸ ਮੌਕੇ ਲੋਕਾਂ ਨੂੰ ਥੈਲੇਸੀਆ ਬਿਮਾਰੀ ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਐੱਸ.ਡੀ.ਐੱਮ ਅਬੋਹਰ ਨੀਰਜ ਬਾਂਸਲ, ਨਾਇਬ ਤਹਿਸੀਲਦਾਰ ਹਰਪ੍ਰੀਤ ਸਿੰਘ ਗਿੱਲ, ਸਹਾਇਕ ਕਮਿਸ਼ਨਰ ਮਨਜੀਤ ਸਿੰਘ ਔਲਖ, ਸਹਾਇਕ ਸਿਵਲ ਸਰਜਨ, ਡਾ. ਕਵਿਤਾ ਸਿੰਘ, ਐੱਸ.ਐੱਮ.ਓ ਡਾ. ਰੋਹਿਤ, ਜ਼ਿਲ੍ਹਾ ਭਾਸ਼ਾ ਅਫਸਰ ਭੁਪਿੰਦਰ ਉਤਰੇਜਾ, ਖੋਜ ਅਫਸਰ ਪਰਮਿੰਦਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪੰਕਜ ਅੰਗੀ, ਪ੍ਰਿੰਸੀਪਲ ਰਾਜਿੰਦਰ ਵਿਖੋਣਾ,  ਜ਼ਿਲ੍ਹਾ ਨੋਡਲ ਅਫਸਰ ਵਿਜੇ ਪਾਲ, ਗੁਰਛਿੰਦਰਪਾਲ ਸਿੰਘ ਜ਼ਿਲ੍ਹਾ ਕੋਆਰਡੀਨੇਟਰ, ਨਿਸ਼ਾਤ ਅਗਰਵਾਲ ਸਹਾਇਕ ਕੋਆਰਡੀਨੇਟਰ, ਡਾ ਸੁਖਮਨੀ ਬੀ ਟੀ ਓ, ਸੀਨੀਅਰ ਮੈਡੀਕਲ ਲੈਬ ਟੈਕਨੀਸੀਅਨ ਬਰੋਡਰਿਕ,  ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ, ਸੰਜੀਵ ਮਾਰਸ਼ਲ, ਕ੍ਰਿਸ਼ਨ ਤਨੇਜਾ ਆਦਿ ਹਾਜ਼ਰ ਸਨ।

 

Tags: Senu Duggal , DC Fazilka , Fazilka , Deputy Commissioner Fazilka , World Red Cross , World Red Cross and Red Crescent Day , Red Cross Day , World Red Cross Day 2024 , Blood Camp , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD