Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

"ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ

ਥੈਲਾਸੀਮੀਆ ਤੋਂ ਪੀੜਤਾਂ ਦੇ ਇਲਾਜ ਲਈ ਖੂਨ ਦਾਨ ਕੀਤਾ ਜਾਵੇ : ਡਾ ਦਵਿੰਦਰਜੀਤ ਕੌਰ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 08 May 2024

Last updated on: May 08, 2024, 00:00 IST

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਅਤੇ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲਾ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ ਦੀ ਅਗਵਾਈ ਹੇਠ "ਵਿਸ਼ਵ ਥੈਲਾਸੀਮੀਆ ਦਿਵਸ" ਦੇ ਮੌਕੇ ਤੇ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਜਾਗਰੂਕਤਾ ਰੈਲੀ ਨੂੰ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਹਰੀ ਝੰਡੀ ਦੇਕੇ ਰਵਾਨਾ ਕੀਤਾ। 

ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ  ਆਮ ਲੋਕਾਂ ਨੂੰ ਥੈਲਾਸੀਮੀਆਂ ਸਬੰਧੀ ਜਾਗਰੂਕ ਕਰਦੀ ਹੋਈ ਵਾਪਸ ਸਿਵਲ ਹਸਪਤਾਲ ਵਿਖੇ ਸਮਾਪਤ ਹੋਈ। ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿੰਦਿਆਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਲਗਭਗ 4 ਕਰੋੜ ਤੋਂ ਵੱਧ ਵਿਅਕਤੀ ਥੈਲਾਮੀਆ ਤੋਂ ਪੀੜਤ ਹਨ ,ਜਿਨਾਂ ਨੂੰ ਹਰ 10-15 ਦਿਨ ਬਾਅਦ ਖੂਨ ਚੜਾਉਣ ਦੀ ਜਰੂਰਤ ਪੈਂਦੀ ਹੈ ਇਸ ਲਈ ਸਾਨੂੰ ਇਹਨਾਂ ਵਿਅਕਤੀਆਂ ਦੀ ਮਦਦ ਕਰਨ ਲਈ ਵੱਧ ਤੋਂ ਵੱਧ ਖੂਨ ਦਾਨ ਕਰਨਾ ਚਾਹੀਦਾ ਹੈ। 

ਉਹਨਾਂ ਕਿਹਾ ਕਿ ਥੈਲਾਸੀਮੀਆਂ ਤੋਂ ਪੀੜਤ ਬੱਚਿਆਂ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਵਧੇਰੇ ਜਾਣਕਾਰੀ ਲਈ ਸਿਵਲ ਸਰਜਨ ਦਫਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ ਨੇ ਕਿਹਾ ਕਿ ਥੈਲਾਸੀਮੀਆ ਇੱਕ (ਖੂਨ ਨਾ ਬਣਨਾ )ਜਮਾਂਦਰੂ ਰੋਗ ਹੈ , ਇਸ  ਸਬੰਧੀ  ਜਾਗਰੂਕਤਾ ਦੀ ਘਾਟ ਕਾਰਨ ਬਿਮਾਰੀ ਦਾ ਲੇਟ ਪਤਾ ਚਲਦਾ ਹੈ। ਉਹਨਾਂ ਕਿਹਾ ਕਿ ਜਾਗਰੂਕ ਹੋ ਕੇ ਬੱਚੇ ਦੀ ਇਸ ਬਿਮਾਰੀ ਦਾ ਸਮੇਂ ਸਿਰ ਪਤਾ ਲਗਾਉਣ ਨਾਲ ਬਿਮਾਰੀ ਨੂੰ ਕੰਟਰੋਲ ਵਿੱਚ ਰੱਖਿਆ ਜਾ ਸਕਦਾ ਹੈ। 

ਉਹਨਾਂ ਕਿਹਾ ਕਿ ਥੈਲਾਸੀਮੀਆਂ ਤੋਂ ਬਚਣ ਲਈ ਵਿਆਹ ਤੋਂ ਪਹਿਲਾਂ ਤੇ ਗਰਭ ਠਹਿਰਨ ਦੇ ਦੂਸਰੇ ਮਹੀਨੇ ਪਿੱਛੋਂ ਐਚਬੀਏ-2 ਦਾ ਟੈਸਟ ਕਰਵਾਉਣਾ ਬੇਹਦ ਜਰੂਰੀ ਹੁੰਦਾ ਹੈ। ਅਜਿਹਾ ਕਰਨ ਨਾਲ ਵਿਅਕਤੀ 'ਥੈਲਾਸੀਮਿਕ ਮੇਜਰ' ਹੋਣ ਤੋਂ ਬਚ ਸਕਦਾ ਹੈ। ਡਾ ਬਲਕਾਰ ਸਿੰਘ ਨੇ ਕਿਹਾ ਕਿ ਭਾਵੇਂ ਥੈਲਾਸੀਮੀਆਂ ਦਾ ਕੋਈ ਸਥਾਈ ਹੱਲ ਨਹੀਂ ਹੈ ਪਰ ਜਾਗਰੂਕ ਹੋਕੇ ਅਤੇ ਸਮੇਂ ਸਮੇਂ ਤੇ ਸਿਹਤ ਸੇਵਾਵਾਂ ਲੈ ਕੇ ਇਸ ਬਿਮਾਰੀ ਨੂੰ ਕਾਬੂ ਵਿੱਚ ਰੱਖਿਆ ਜਾ ਸਕਦਾ ਹੈ। 

ਇਸ ਮੌਕੇ ਤੇ ਜਿਲਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ,ਬੱਚਿਆਂ ਦੇ ਮਾਹਰ ਡਾ ਸਤਵਿੰਦਰ ਸਿੰਘ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ,ਗੁਰਦੀਪ ਸਿੰਘ ਜਸਵਿੰਦਰ ਕੌਰ, ਬੀਸੀਸੀ ਅਮਰਜੀਤ ਸਿੰਘ, ਬੀਈਈ ਮਹਾਵੀਰ ਸਿੰਘ ਤੋਂ ਇਲਾਵਾ ਰਿਮਟ ਕਾਲਜ ਦੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ।

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD