Monday, 20 May 2024

 

 

ਖ਼ਾਸ ਖਬਰਾਂ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ

 

ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ

ਡੋਰ ਟੂ ਡੋਰ ਨੂੰ ਮਿਲਿਆ ਭਰਵਾਂ ਹੁੰਗਾਰਾ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Laljit Singh Bhullar

Web Admin

Web Admin

5 Dariya News

ਅੰਮ੍ਰਿਤਸਰ , 09 May 2024

ਵਿਰੋਧੀ ਪਾਰਟੀਆਂ ਨੂੰ ਪੰਜਾਬ ਵਿਚ ਲੋਕ ਮੂੰਹ ਨਹੀ ਲਗਾਉਣਗੇ, ਕਿਉਕਿ ਲੋਕਾਂ ਨੇ ਪਿਛਲੇ 70 ਸਾਲਾਂ ਵਿਚ ਵੇਖ ਲਿਆ ਹੈ ਕਿ ਇੰਨ੍ਹਾਂ ਨੇ ਕੇਵਲ ਆਪਣੇ ਪਰਿਵਾਰਾਂ ਦਾ ਹੀ ਢਿੱਡ ਭਰਿਆ ਹੈ ਅਤੇ ਪੰਜਾਬ ਨੂੰ ਲੁੱਟਿਆ ਹੈ। ਇੰਨਾਂ ਸਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀਂ.ਓ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ: ਲਾਲਜੀਤ ਸਿੰਘ ਭੁੱਲਰ ਦੇ ਡੋਰ ਟੂ ਡੋਰ ਮੁਹਿੰਮ ਤਹਿਤ ਮਿਲੇ ਭਰਵੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।  

ਸ: ਈ.ਟੀਂ.ਓ ਨੇ ਕਿਹਾ ਕਿ ਡੋਰ ਟੂ ਡੋਰ ਮਿਲੇ ਭਰਵੇ ਹੁੰਗਾਰੇ ਨੇ ਸਾਬਤ ਕਰ ਦਿੱਤਾ ਹੈ ਕਿ ਖਡੁਰ ਸਾਹਿਬ ਦੀ ਸੀਟ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ: ਲਾਲਜੀਤ ਸਿੰਘ ਭੁੱਲਰ ਸ਼ਾਨ ਨਾਲ ਜਿੱਤਣਗੇ ਅਤੇ ਪੰਜਾਬ ਦੀਆਂ 13-13 ਸੀਟਾਂ ਆਮ ਆਦਮੀ ਪਾਰਟੀ ਜਿੱਤੇਗੀ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੇਵਲ ਝੂਠੇ ਲਾਰੇ ਹੀ ਲਾ ਰਹੀਆਂ ਹਨ ਜਦਕਿ ਇੰਨ੍ਹਾਂ ਪਾਰਟੀਆਂ ਨੇ ਕੇਵਲ ਭਾਈ ਭਤੀਜਾਵਾਦ ਨੂੰ ਹੀ ਬੜਾਵਾ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਭਾਰਤੀ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਨੇ ਆਪਣੇ ਸ਼ਾਸਨ ਦੇ ਪਹਿਲੇ ਸਾਲ ਵਿਚ ਹੀ ਪੰਜਾਬ ਵਿਚ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦਿੱਤੀਆਂ ਹਨ, ਜਿਵੇ ਕਿ 600 ਯੂਨਿਅ ਬਿਜਲੀ ਮੁਫਤ, ਬੱਸਾਂ ਦੀ ਮੁਫਤ ਸਹੂਲਤ, 45 ਹਜ਼ਾਰ ਦੇ ਕਰੀਬ ਸਰਕਾਰੀ ਨੋਕਰੀਆਂ ,ਮੁਫਤ ਰਾਸ਼ਨ ਦੀ ਸੁਵਿਧਾ ਦਿੱਤੀ ਹੈ। ਸ: ਈ.ਟੀਂ.ਓ ਨੇ ਵਿਰੋਧੀ ਪਾਰਟੀਆਂ ਤੇ ਤੰਜ਼ ਕਸਦਿਆਂ ਕਿਹਾ ਕਿ ਇੰਨ੍ਹਾਂ ਨੂੰ ਤਾਂ ਪਿੰਡਾਂ ਵਿਚ ਬੂਥ ਲਗਾਉਣ ਲਈ ਵਰਕਰ ਤੱਕ ਨਹੀ ਲੱਭਣੇ,ਇਸ ਕਿਥੋ ਸੀਟਾਂ ਜਿੱਤਣ ਦੀ ਗੱਲ ਕਰਦੇ ਹਨ। 

ਡੂਰ ਟੂ  ਡੋਰ ਤਹਿਤ ਬੰਡਾਲਾ,ਜੰਡਿਆਲਾਗੁਰੂ, ਗਹਿਰੀ,ਤਰਸਿੱਕਾ,ਮਹਿਤਾ, ਮਹਿਤਾ ਚੌਕ ਵਿਖੇ ਲੋਕਾਂ ਵਲੋ ਫੁੱਲਾਂ ਨਾਲ ਵਰਖਾ ਕੀਤੀ ਗਈ ਅਤੇ ਪਿੰਡ ਵਾਸੀਆਂ ਨੇ ਇਕ ਸੁਰ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਵੱਡੇ ਫਰਕ ਨਾਲ ਇਹ ਸੀਟ ਜਿੱਤ ਕੇ ਮੁੱਖ ਮੰਤਰੀ ਮਾਨ ਦੀ ਝੋਲੀ ਵਿਚ ਪਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਲੋਕ ਸਭਾ ਤੋਂ ਉਮੀਦਵਾਰ ਸ੍ਰ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਹਲਕਾ ਜੰਡਿਆਲਾ ਤੋਂ ਮੇਰੇ ਕੈਬਨਿਟ ਸਾਥੀ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਦੀ ਅਗਵਾਈ ਵਿੱਚ ਜੰਡਿਆਲਾ ਸ਼ਹਿਰ ਅਤੇ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਅਤੇ ਡੋਰ ਟੂ ਡੋਰ ਪ੍ਰਚਾਰ ਦੌਰਾਨ ਸਭ ਤੋਂ ਵੱਧ ਜੰਡਿਆਲਾ ਹਲਕੇ ਦੇ ਲੋਕਾਂ ਨੇ ਪਿਆਰ ਦਿੱਤਾ ਹੈ। 

ਸਮੂਹ ਦੁਕਾਨਦਾਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੰਤੁਸ਼ਟੀ ਪ੍ਰਗਟਾਉਂਦੇ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਦਾ ਭਰੋਸਾ ਦਿੱਤਾ ਅਤੇ ਬੇਹਿਸਾਬਾ ਪਿਆਰ ਦਿੱਤਾ ਅਤੇ ਲੋਕਾਂ ਵਿੱਚ ਵੀ ਭਾਰੀ ਉਤਸ਼ਾਹ ਅਤੇ ਜੋਸ਼ ਵੇਖਣ ਨੂੰ ਮਿਲਿਆ ਜੋ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਪਿਆਰ ਅਤੇ ਸਤਿਕਾਰ ਦੇ ਤਹਿ ਦਿਲੋਂ ਧੰਨਵਾਦੀ ਹਨ। ਇਸ ਮੌਕੇ ਜੰਡਿਆਲਾ ਗੁਰੂ ਦੇ ਸਾਰੇ ਬਲਾਕ ਪ੍ਰਧਾਨ, ਚੇਅਰਮੈਨ, ਮੌਜੂਦਾ ਸ਼ਾਮਲ ਹੋਏ ਕੌਂਸਲਰ, ਵਾਰਡ ਇੰਚਾਰਜ, ਪਾਰਟੀ ਦੇ ਆਹੁੱਦੇਦਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Laljit Singh Bhullar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD