Monday, 20 May 2024

 

 

ਖ਼ਾਸ ਖਬਰਾਂ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ

 

‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ

 Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 09 May 2024

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮੌਸਮ ਦੇ ਬਦਲਦੇ ਮਿਜ਼ਾਜ਼ ਮੁਤਾਬਕ ਸਤਰੰਗੀ ਪੀਂਘ ਦੀ ਤਰ੍ਹਾਂ ਰੰਗੀਆਂ ਸਵੀਪ ਗਤੀਵਿਧੀਆਂ ਨਾਲ ਆਮ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ 80% ਤੋਂ ਵਧੇਰੇ ਵੋਟਾਂ ਦਾ ਭੁਗਤਾਨ ਕੀਤਾ ਜਾ ਸਕੇ। ਇਸੇ ਲੜੀ ਤਹਿਤ ਰੰਗਾਂ ਦੇ ਜਾਦੂਗਰ ਰਾਸ਼ਟਰਪਤੀ ਐਵਾਰਡੀ ਗੁਰਪ੍ਰੀਤ ਸਿੰਘ ਨਾਮਧਾਰੀ ਦੁਆਰਾ ਤਿਆਰ ‘ਪੰਜ ਆਬ’ ਕਰੇਗਾ 1 ਜੂਨ ਨੂੰ ਮਤਦਾਨ, ਵਿਸ਼ੇ ਨੂੰ ਦਰਸਾਉਂਦਾ ਕੰਧ ਚਿੱਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਲੋਕ ਅਰਪਣ ਕੀਤਾ ਗਿਆ। 

ਇਸ ਕੰਧ ਚਿੱਤਰ ਦਾ ਲੋਕ ਅਰਪਣ ਲੋਕ ਸਭਾ ਚੋਣਾਂ ਲਈ ਪਾਰਲੀਮਾਨੀ ਹਲਕਾ ਅਨੰਦਪੁਰ ਸਾਹਿਬ ਦੇ ਖਰਚਾ ਨਿਗਰਾਨ ਸ਼੍ਰੀਮਤੀ ਸ਼ਿਲਪੀ ਸਿਨਹਾ ਨੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ. ਸਾਹਿਬਜ਼ਾਦਾ ਅਜੀਤ ਸਿੰਘ ਨਗਰ ਡਾ. ਸੰਦੀਪ ਗਰਗ ਦੀ ਮੌਜੂਦਗੀ ਚ ਕੀਤਾ। ਜ਼ਿਕਰਯੋਗ ਹੈ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਸਨੀਕ ਗੁਰਪ੍ਰੀਤ ਸਿੰਘ ਨਾਮਧਾਰੀ ਵੱਲੋਂ ਲਗਾਤਾਰ ਆਪਣੀ ਚਿੱਤਰਕਾਰੀ ਰਾਹੀਂ, 3-ਡੀ ਪੇਂਟਿੰਗ ਅਤੇ ਕੰਧ ਚਿਤਰਾਂ ਰਾਹੀਂ ਲੋਕਾਂ ਨੂੰ ਵੋਟ ਬਣਵਾਉਣ ਅਤੇ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। 

ਜ਼ਿਲ੍ਹਾ ਨੋਡਲ ਅਫਸਰ, ਸਵੀਪ, ਪ੍ਰੋ. ਗੁਰਬਖਸੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਇਸ ਕੰਧ ਚਿੱਤਰ ਰਾਹੀਂ ਪੰਜਾਬ ਦੇ ‘ਪੰਜ ਆਬ’ (ਪੰਜ ਦਰਿਆਵਾਂ) ਨੂੰ ਲੋਕਤੰਤਰ ਦੇ ਰੰਗਾਂ ਵਿੱਚ ਰੰਗ ਵੋਟ ਪਾਉਂਦੇ ਦਿਖਾਇਆ ਗਿਆ ਹੈ, ਜਿਸ ਵਿੱਚ ਪੰਜ ਦਰਿਆਵਾਂ ਦੀਆਂ ਲਹਿਰਾਂ ਨਾਲ ਖੇਡਦੇ ਹੋਏ ਸੀਨੀਅਰ ਸਿਟੀਜ਼ਨ, ਦਿਵਿਆਂਗ ਜਨ, ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ, ਮਹਿਲਾ, ਟਰਾਂਸਜੈਂਡਰ, ਸਰਵਿਸ ਵੋਟਰ, ਚੋਣ ਡਿਊਟੀ, ਐਨ.ਆਰ.ਆਈ, ਚੋਣ ਡਿਊਟੀ ਦੌਰਾਨ ਤਾਇਨਾਤ ਸਟਾਫ਼ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਗਈ ਹੈ। 

ਇਸ ਕੰਧ ਚਿੱਤਰ ਵਿੱਚ ‘ਕੂਲ’ (ਠੰਡੇ) ਅਤੇ ‘ਵਾਰਮ’ (ਗਰਮ) ਰੰਗਾਂ ਦੇ ਮਿਸ਼ਰਣ ਦੀ ਵਰਤੋਂ ਕੀਤੀ ਗਈ ਹੈ, ਜਿਸ ਸਬੰਧੀ ਸ਼੍ਰੀ ਗੁਰਪ੍ਰੀਤ ਸਿੰਘ ਨਾਮਧਾਰੀ ਨੇ ਦੱਸਿਆ ਕਿ ‘ਵਾਰਮ ਕਲਰ’ ਜਿੱਥੇ ਨੌਜੁਆਨਾਂ ਦੇ ਜੋਸ਼ ਦਾ ਪ੍ਰਤੀਕ ਹਨ, ਗੁਲਾਬੀ ਰੰਗ ਸਾਡੀਆਂ ਭੈਣਾਂ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਲਈ ਕੀਤੇ ਯਤਨਾਂ ਨੂੰ ਦਰਸਾਉਂਦਾ ਹੈ, ਉੱਥੇ ਹੀ ਠੰਡੇ ਜਾਂ ‘ਕੂਲ ਕਲਰ’ ਸੀਨੀਅਰ ਸਿਟੀਜ਼ਨ ਦੀ ਸੋਚ ਅਤੇ ਸੁਹਿਦਰਤਾ ਨੂੰ ਦਰਸਾਉਂਦੇ ਹਨ। ਉ

ਨ੍ਹਾਂ ਨੇ ਦੱਸਿਆ ਕਿ ਨੀਲਾ ਰੰਗ ਨੈਤਿਕ ਅਧਾਰ ‘ਤੇ ਵੋਟ ਪਾਉਣ ਲਈ ਪ੍ਰੇਰਿਤ ਕਰਦਾ ਹੈ, ਉੱਥੇ ਹਰਾ ਰੰਗ ਜੂਨ ਮਹੀਨੇ ਦੀ ਤਪਿਸ਼ ਨੂੰ ਘਟਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੁਹਿਰਦ ਯਤਨਾਂ ਦੀ ਹਾਮੀ ਭਰਦਾ ਹੈ। ਜ਼ਿਲ੍ਹਾ ਸਵੀਪ ਟੀਮ ਵੱਲੋਂ ਕੀਤੇ ਕਾਰਜਾਂ ਨੂੰ ਦੇਖਦੇ ਹੋਏ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਵੱਲੋਂ ਵਧਾਈ ਦਿੱਤੀ ਗਈ ਅਤੇ ਸਮੁਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ 1 ਜੂਨ ਨੁੰ ਸਾਰੇ ਵੋਟ ਪਾ ਕੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨ। 

ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਿਰਾਜ ਤਿੜਕੇ , ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ, ਉਪ ਮੰਡਲ ਮੈਜਿਸਟ੍ਰੇਟ ਕਮ ਸਹਾਇਕ ਰਿਟਰਨਿੰਗ ਅਫ਼ਸਰ ਦੀਪਾਂਕਰ ਗਰਗ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਹਾਜ਼ਰ ਸਨ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD