Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ

ਅਕਾਲੀ ਦਲ ਦੇ ਉਮੀਦਵਾਰ ਨੇ ਕਾਂਗਰਸੀ ਉਮੀਦਵਾਰ 'ਤੇ ਕੀਤਾ ਪਲਟਵਾਰ

NK Sharma, Narinder Kumar Sharma, Shiromani Akali Dal, SAD, Akali Dal, Patiala, Patiala News, Lok Sabha Elections 2024, General Elections 2024, Lok Sabha Election, Lok Sabha 2024

Web Admin

Web Admin

5 Dariya News

ਪਟਿਆਲਾ , 09 May 2024

Last updated on: May 09, 2024, 00:00 IST

ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਅਤੇ ਕਾਂਗਰਸ ਦੇ ਮੌਜੂਦਾ ਉਮੀਦਵਾਰ ਧਰਮਵੀਰ ਗਾਂਧੀ ਦੇ ਬਿਆਨ 'ਤੇ ਪਲਟਵਾਰ ਕਰਦੇ ਹੋਏ ਕਿਹਾ ਹੈ ਕਿ ਜੋ ਵਿਅਕਤੀ ਲੋਕ ਸਭਾ ਤੋਂ ਜ਼ਿਆਦਾਤਰ ਗੈਰਹਾਜ਼ਰ ਰਿਹਾ ਹੈ, ਉਨ੍ਹਾਂ ਕੀਤੇ ਗਏ ਕੰਮ ਆਧਾਰ 'ਤੇ ਵੋਟ ਮੰਗਣ ਦਾ ਕੋਈ ਅਧਿਕਾਰ ਨਹੀਂ ਹੈ।ਐਨ. ਕੇ. ਸ਼ਰਮਾ ਅੱਜ ਚੋਣ ਪ੍ਰਚਾਰ ਦੌਰਾਨ ਘਨੌਰ ਦੇ ਪਿੰਡ ਸੀਲ, ਛਪੜ, ਨਰੜੂ, ਹਰਪਾਲਪੁਰ, ਮਹਿਮਦਪੁਰ, ਗੋਪਾਲਪੁਰ, ਥੂਹਾ, ਰਾਜਗੜ੍ਹ, ਸ਼ੰਭੂ ਕਲਾਂ, ਮਦਨਪੁਰ, ਸੈਦਖੇੜੀ, ਘਨੌਰ ਵਿੱਚ ਚੋਣ ਜਨ ਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਗਾਂਧੀ ਨੇ ਬੀਤੇ ਦਿਨ ਕੀਤੇ ਕੰਮਾਂ ਦੇ ਆਧਾਰ ’ਤੇ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ ਪਰ ਲੋਕ ਸਭਾ ਦਾ ਰਿਕਾਰਡ ਦੱਸਦਾ ਹੈ ਕਿ ਉਥੇ ਗਾਂਧੀ ਦੀ ਹਾਜ਼ਰੀ ਸਿਰਫ਼ 55 ਫੀਸਦੀ ਰਹੀ। ਗਾਂਧੀ ਪੰਜ ਸਾਲ ਸੰਸਦ ਮੈਂਬਰ ਰਹੇ ਅਤੇ ਸਿਰਫ਼ 15 ਸਵਾਲ ਹੀ ਲੋਕ ਸਭਾ ਵਿੱਚ ਉਠਾਏ।ਐਨ.ਕੇ.ਸ਼ਰਮਾ ਨੇ ਕਿਹਾ ਕਿ ਗਾਂਧੀ ਨੂੰ ਜਨਤਕ ਮੰਚ 'ਤੇ ਆ ਕੇ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਲੋਕ ਸਭਾ 'ਚ ਕਿਸਾਨਾਂ, ਮੁਲਾਜ਼ਮਾਂ ਅਤੇ ਕਾਰੋਬਾਰੀਆਂ ਦੇ ਕਿਹੜੇ-ਕਿਹੜੇ ਮੁੱਦੇ ਉਠਾਏ ਹਨ। ਸ਼ਰਮਾ ਨੇ ਕਿਹਾ ਕਿ ਲੋਕ ਸਭਾ ਦੇ ਸੈਸ਼ਨ ਲੰਬੇ ਸਮੇਂ ਤੱਕ ਚੱਲਦੇ ਹਨ ਪਰ ਗਾਂਧੀ ਉਨ੍ਹਾਂ ਵਿੱਚ ਹਾਜ਼ਰ ਨਹੀਂ ਹੋਏ।

ਪਟਿਆਲੇ ਦੇ ਲੋਕਾਂ ਨੇ ਉਨ੍ਹਾਂ ਨੂੰ ਲੋਕ ਸਭਾ ਵਿੱਚ ਭੇਜਿਆ ਤੇ ਉਹ ਉੱਥੇ ਗਏ ਹੀ ਨਹੀਂ। ਸ਼ਰਮਾ ਨੇ ਕਿਹਾ ਕਿ ਕੰਮ ਦੇ ਆਧਾਰ 'ਤੇ ਵੋਟਾਂ ਮੰਗਣ ਤੋਂ ਪਹਿਲਾਂ ਬਿਹਤਰ ਹੁੰਦਾ ਜੇਕਰ ਗਾਂਧੀ ਆਤਮਚਿੰਤਨ ਕਰਕੇ ਆਪਣੇ ਕਾਰਜਕਾਲ ਦੌਰਾਨ ਲੋਕ ਸਭਾ ਮੈਂਬਰ ਦੀ ਕਾਰਜਸ਼ੈਲੀ 'ਤੇ ਗੌਰ ਕਰਦੇ।ਐਨ.ਕੇ.ਸ਼ਰਮਾ ਨੇ ਜਨ ਸਭਾਵਾਂ ਦੌਰਾਨ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਅਤੇ ਧਰਮਵੀਰ ਗਾਂਧੀ 'ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਉਹ ਯੋਜਨਾ ਬੋਰਡ ਦੇ ਚੇਅਰਮੈਨ ਹੁੰਦੇ ਹੋਏ ਮੁਹਾਲੀ ਜ਼ਿਲ੍ਹੇ ਵਿੱਚ ਕਈ ਪ੍ਰਾਜੈਕਟ ਲਾਗੂ ਕਰਵਾ ਸਕਦੇ ਹਨ, ਤਾਂ ਉਹ ਸੰਸਦ ਮੈਂਬਰ ਹੋਣ ਦੇ ਬਾਵਜੂਦ ਕੋਈ ਪ੍ਰਾਜੈਕਟ ਕਿਉਂ ਨਹੀਂ ਲਿਆਏ।

ਸ਼ਰਮਾ ਨੇ ਇਲਾਕੇ ਦੇ ਲੋਕਾਂ ਨੂੰ ਚਰਿੱਤਰ, ਕੰਮ ਅਤੇ ਵਫ਼ਾਦਾਰੀ ਦੇ ਆਧਾਰ 'ਤੇ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਇਕ ਵਾਰ ਲੋਕ ਸਭਾ 'ਚ ਭੇਜਣ, ਜਿਸ ਤਰ੍ਹਾਂ ਅਕਾਲੀ ਦਲ ਦੀ ਸਰਕਾਰ ਵੇਲੇ ਇੱਥੇ ਵਿਕਾਸ ਦੇ ਕੰਮ ਕਰਵਾਏ ਗਏ ਸਨ, ਉਸੇ ਤਰ੍ਹਾਂ ਹੀ ਕੇਂਦਰ ਦੀਆਂ ਸਕੀਮਾਂ ਦਾ ਲਾਭ ਮਿਲੇਗਾ। ਇਸ ਮੌਕੇ ਪਰਮਜੀਤ ਸਿੰਘ ਨੰਬਰਦਾਰ, ਹਰਿੰਦਰ ਸਿੰਘ ਹਰਪਾਲਪੁਰ, ਜੋਗਾ ਸਿੰਘ ਮੰਡੋਲੀ, ਬਲਜੀਤ ਸਿੰਘ, ਕ੍ਰਿਪਾਲ ਸਿੰਘ, ਗੁਰਵਿੰਦਰ ਸਿੰਘ, ਭੁਪਿੰਦਰ ਸਿੰਘ, ਨਛੱਤਰ ਸਿੰਘ ਹਰਪਾਲਪੁਰ, ਨੇਤਰਪਾਲ, ਗੁਰਜੀਤ ਸਿੰਘ, ਹਰਬੰਸ ਸਿੰਘ, ਬਲਵਿੰਦਰ ਸਿੰਘ, ਸੁਖਦੇਵ ਸਿੰਘ, ਪਵਨ ਨੰਬਰਦਾਰ ਸਮੇਤ ਕਈ ਪਤਵੰਤੇ ਹਾਜ਼ਰ ਸਨ।

 लोकसभा के गैरहाजिर रहने वाले को वोट मांगने का अधिकार नहीं:एन.के.शर्मा

अकाली दल प्रत्याशी ने कांग्रेस प्रत्याशी पर किया पलटवार

 

पटियाला

पटियाला लोकसभा हलके से शिरोमणि अकाली दल प्रत्याशी एन.के.शर्मा ने आम आदमी पार्टी के पूर्व सांसद तथा वर्तमान में कांग्रेस प्रत्याशी धर्मवीर गांधी के बयान पर पलटवार करते हुए कहा है कि जो व्यक्ति लोकसभा से ज्यादातर समय गैरहाजिर रहा हो उसे किए गए कार्यों के आधार पर वोट मांगने का कोई अधिकार नहीं है। एन.के.शर्मा आज चुनाव प्रचार अभियान के दौरान घनौर के गांव सील, चपड़, नरड़ू, हरपालपुर, महमदपुर, गोपालपुर, थूहा, राजगढ़, शंभू कलां, मदनपुर, सैदखेड़ी, घनौर में चुनावी जनसभाओं को संबोधित कर रहे थे।

उन्होंने कहा कि गत दिवस गांधी ने किए गए कार्यों के आधार पर वोट डालने की अपील की है लेकिन लोकसभा का रिकार्ड बताता है कि गांधी की वहां पर हाजिरी ही 55 प्रतिशत है। गांधी पांच साल सांसद रहे और केवल 15 सवाल लोकसभा में उठाए। एन.के.शर्मा ने कहा कि गांधी सार्वजनिक मंच पर आकर बताएं कि उन्होंने पांच साल के कार्यकाल के दौरान लोकसभा में किसानों, कर्मचारियों, व्यपारियों से संबंधित क्या-क्या मुद्दे उठाए हैं।

शर्मा ने कहा कि लोकसभा के सत्र काफी लंबे चलते हैं लेकिन गांधी उनमें शामिल नहीं हुए। पटियाला की जनता उन्हें लोकसभा में भेजा और वह वहां पर गए ही नहीं। शर्मा ने कहा कि काम के आधार पर वोट मांगने से पहले बेहतर होता अगर गांधी आत्मचिंतन करके अपने खुद के लोकसभा सांसद के कार्यकाल की कार्यशैली को देखते।एन.के.शर्मा ने जनसभाओं के दौरान पूर्व सांसद परनीत कौर तथा धर्मवीर गांधी पर राजनीतिक हमला बोलते हुए कहा कि वह योजना बोर्ड अध्यक्ष होते हुए मोहाली जिले में कई प्रोजैक्ट लागू करवा सकते हैं तो यह सांसद होते हुए भी कोई प्रोजैक्ट क्यों नहीं लेकर आए।

शर्मा ने इलाके के लोगों से किरदार, काम और वफादारी को देखकर वोट डालने की अपील करते हुए कहा कि वह उन्हें एक बार लोकसभा में भेजें, जिस तरह से अकाली दल की सरकार में यहां विकास कार्य हुए थे वैसे ही केंद्र की योजनाओं का लाभ मिलेगा। इस अवसर पर परमजीत सिंह नंबरदार, हरिंदर सिंह हरपालपुर, जोगा सिंह मंडोली, बलजीत सिंह, कृपाल सिंह, गुरविंदर सिंह, भूपिंदर सिंह, नछत्र सिंह हरपालपुर, नेतरपाल, गुरजीत सिंह, हरबंस सिंह, बलविंदर सिंह, सुखदेव सिंह, पवन नंबरदार समेत कई गणमान्य मौजूद थे।

 

Tags: NK Sharma , Narinder Kumar Sharma , Shiromani Akali Dal , SAD , Akali Dal , Patiala , Patiala News , Lok Sabha Elections 2024 , General Elections 2024 , Lok Sabha Election , Lok Sabha 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD