Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ!

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਆਪਣੇ ਸੈਂਕੜੇ ਸਮਰਥਕਾਂ ਸਮੇਤ ਹੋਏ ‘ਆਪ’ ’ਚ ਸ਼ਾਮਲ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Hardeep Singh Buterla

Web Admin

Web Admin

5 Dariya News

ਚੰਡੀਗੜ੍ਹ , 09 May 2024

ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ 'ਚ ਵੀ ਆਮ ਆਦਮੀ ਪਾਰਟੀ (ਆਪ) ਨੂੰ ਕਾਫੀ ਮਜ਼ਬੂਤੀ ਮਿਲੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਚੰਡੀਗੜ੍ਹ ਤੋਂ 2024 ਦੀਆਂ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨੇ ਗਏ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਆਪਣੇ ਸੈਂਕੜੇ ਸਮਰਥਕਾਂ ਸਮੇਤ ਵੀਰਵਾਰ ਨੂੰ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ।

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਦੀਪ ਸਿੰਘ ਬੁਟੇਰਲਾ ਅਤੇ ਉਨ੍ਹਾਂ ਦੇ ਸਾਰੇ ਸਾਥੀਆਂ ਨੂੰ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕਰਕੇ 'ਆਪ' ਪਰਿਵਾਰ ਵਿਚ ਸਵਾਗਤ ਕੀਤਾ। ਹਰਦੀਪ ਸਿੰਘ ਬੁਟੇਰਲਾ ਚੰਡੀਗੜ੍ਹ ਤੋਂ ਤਿੰਨ ਵਾਰ ਵਾਰਡ ਕੌਂਸਲਰ ਰਹਿ ਚੁੱਕੇ ਹਨ। ਉਹ ਨਗਰ ਨਿਗਮ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਵਜੋਂ ਵੀ ਆਪਣੀ ਜ਼ਿੰਮੇਵਾਰੀ ਨਿਭਾ ਚੁੱਕੇ ਹਨ। 

ਚੰਡੀਗੜ੍ਹ ਦੇ ਲੋਕਾਂ ਵਿੱਚ ਉਨ੍ਹਾਂ ਦੀ ਕਾਫੀ ਮਜ਼ਬੂਤ ਪਕੜ ਕਾਰਨ ਅਕਾਲੀ ਦਲ ਨੇ ਉਨ੍ਹਾਂ ਨੂੰ ਇਸ ਵਾਰ ਲੋਕ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨ ਕੀਤਾ ਸੀ। ਉੱਥੇ ਹੀ ਹਰਦੀਪ ਸਿੰਘ ਵੱਲੋਂ ਪਾਰਟੀ ਛੱਡਣ 'ਤੇ ਅਕਾਲੀ ਨੂੰ ਕਾਫੀ ਵੱਡਾ ਨੁਕਸਾਨ ਝੱਲਣਾ ਪਵੇਗਾ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਰਦੀਪ ਬੁਟੇਰਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਾਰਟੀ ਵਿੱਚ ਸ਼ਾਮਲ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਭਗਵੰਤ ਮਾਨ ਸਰਕਾਰ ਦੇ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਅਤੇ ਲੋਕ ਭਲਾਈ ਨੀਤੀਆਂ ਤੋਂ ਕਾਫੀ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਇਆ ਹਾਂ।

ਅੱਜ ਅਸੀਂ ਕਾਫੀ ਦੇਰ ਤੱਕ ਮੁੱਖ ਮੰਤਰੀ ਭਗਵੰਤ ਮਾਨ ਨਾਲ ਬੈਠ ਕੇ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ। ਪੰਜਾਬ ਦੇ ਵਿਕਾਸ ਲਈ ਉਨ੍ਹਾਂ ਦੀ ਵੱਡੀ ਸੋਚ ਹੈ। ਉਨ੍ਹਾਂ ਕਿਹਾ ਕਿ ਮੈਂ ਮਹਿਸੂਸ ਕੀਤਾ ਕਿ ਚੰਡੀਗੜ੍ਹ ਦੇ ਲੋਕਾਂ ਲਈ ਕੰਮ ਕਰਵਾਉਣ ਲਈ ਮੈਨੂੰ ਅਤੇ ਮੇਰੇ ਸਾਥੀਆਂ ਨੂੰ ਕਿਸੇ ਨਾ ਕਿਸੇ ਪਾਰਟੀ ਨਾਲ ਹੱਥ ਮਿਲਾਉਣਾ ਪਵੇਗਾ, ਇਸ ਲਈ ਅਸੀਂ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਨੂੰ ਚੁਣਿਆ ਹੈ, ਜਿਨ੍ਹਾਂ ਦੀ ਸੋਚ ਨਾਲ ਪੰਜਾਬ ਅੱਗੇ ਵਧ ਰਿਹਾ ਹੈ। ਅਸੀਂ ਚੰਡੀਗੜ੍ਹ ਨੂੰ ਵੀ ਉਨ੍ਹਾਂ ਦੀ ਸੋਚ ਦੇ ਤਹਿਤ ਅੱਗੇ ਲੈ ਕੇ ਜਾਵਾਂਗੇ।

Aam Aadmi Party gives a massive setback to Akali Dal in Chandigarh too

Shiromani Akali Dal's Chandigarh Lok Sabha candidate Hardeep Singh Buterla, along with hundreds of supporters, joined AAP

Chandigarh

Along with Punjab, the Aam Aadmi Party (AAP) is gaining strength in Chandigarh too. The AAP gave Akali Dal another setback when Shiromani Akali Dal's candidate from Chandigarh for the 2024 Lok Sabha elections, Hardeep Singh Buterla, along with hundreds of his supporters, left the Akali Dal and joined AAP.

On Thursday, Aam Aadmi Party Punjab President and Chief Minister Bhagwant Mann formally inducted Hardeep Singh Buterla and all his associates into the party and welcomed them into the AAP family. Hardeep Singh Buterla has been an MC from Chandigarh thrice. He has also been the senior deputy mayor of Chandigarh Municipal Corporation. 

Due to his strong hold among the people of Chandigarh, the Akali Dal had declared him as its candidate for the Lok Sabha elections this time. Him leaving the party is surely a big loss to the Akali Dal. After joining the Aam Aadmi Party, Buterla thanked Chief Minister Bhagwant Mann for making him a part of the AAP family. 

He said that the works of the Mann government in the last two years and public welfare policies of Bhagwant Mann inspired him to join the Aam Aadmi party. He added that today he sat with chief minister Bhagwant Mann and discussed many things. CM Mann has a big vision for the development of Punjab. 

His vision is taking Punjab forward. My supporters and I are honoured to be part of a political party which is doing such positive and progressive work for Chandigarh. He said with the guidance of CM Bhagwant Mann, we will work for the people of Chandigarh.

चंडीगढ़ में भी आम आदमी पार्टी हुई मजबूत, अकाली दल बादल को लगा बड़ा झटका!

शिरोमणि अकाली दल के चंडीगढ़ से लोकसभा उम्मीदवार हरदीप सिंह बुटेरला अपने सैंकड़ों समर्थकों के साथ आप में शामिल

चंडीगढ़

पंजाब के साथ चंडीगढ़ में भी आम आदमी पार्टी(आप) को बड़ी मजबूती मिली है। वहीं अकाली दल बादल को बहुत बड़ा झटका लगा है। शिरोमणि अकाली दल के चंडीगढ़ से 2024 लोकसभा चुनाव के लिए घोषित उम्मीदवार हरदीप सिंह बुटरेला अपने सैकड़ों समर्थकों के साथ वीरवार को अकाली दल छोड़कर आप में शामिल हो गए।

आम आदमी पार्टी पंजाब के अध्यक्ष और मुख्यमंत्री भगवंत मान ने हरदीप सिंह बुटेरला और उनके सभी साथियों को पार्टी में औपचारिक तौर पर शामिल कराया और उनका आप परिवार में स्वागत किया। हरदीप सिंह बुटेरला चंडीगढ़ से 3 बार वार्ड पार्षद रहे हैं। वह नगर निगम चंडीगढ़ के सीनियर डिप्टी मेयर भी रह चुके हैं। 

चंडीगढ़ लोगों के बीच मजबूत पकड़ के कारण ही अकाली दल ने उन्हें इस बार लोकसभा चुनाव के लिए अपना उम्मीदवार घोषित किया था। उनके पार्टी छोड़ने से अकाली को बड़ा नुकसान होना तय है।आम आदमी पार्टी में शामिल होने के बाद बुटेरला ने पार्टी में शामिल कराने के लिए मुख्यमंत्री भगवंत मान को धन्यवाद दिया और कहा कि मान सरकार के पिछले दो सालों के कार्यों और लोक कल्याणकारी नीतियों से प्रभावित होकर मैं आम आदमी पार्टी में शामिल हुआ हूं।

हरदीप बुटेरला ने कहा कि वह आज काफी देर तक मुख्यमंत्री भगवंत मान के साथ बैठ विकास कार्यों पर चर्चा की। उनके पास पंजाब के विकास के लिए बड़ा विज़न है। उन्होंने कहा कि मुझे लगा कि मुझे और मेरे साथियों को चंडीगढ़ के लोगों के काम करवाने के लिए किसी पार्टी का हाथ पकड़ना पड़ेगा, इसलिए हमने आम आदमी पार्टी को और भगवंत मान को चुना, जिनके विजन के साथ पंजाब आगे बढ़ रहा है। हम चंडीगढ़ को भी इनके विजन के तहत आगे बढ़ाएंगे।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Hardeep Singh Buterla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD