Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ

Dr. Sanjeev Kumar,  Sub Divisional Magistrate Malot, Malot, Sri Mukatsar Sahib

Web Admin

Web Admin

5 Dariya News

ਮਲੋਟ (ਸ੍ਰੀ ਮੁਕਤਸਰ ਸਾਹਿਬ) , 09 May 2024

Last updated on: May 09, 2024, 00:00 IST

ਬਾਲ ਭੀਖਿਆ ਵਰਗੀ ਕੁਰੀਤੀ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਅੱਜ ਉਪ ਮੰਡਲ ਮੈਜਿਸਟ੍ਰੇਟ, ਮਲੋਟ ਸ੍ਰੀ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ, ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ, ਮਲੋਟ ਸ੍ਰੀ ਸੰਜੀਵ ਕੁਮਾਰ ਕਿਹਾ ਕਿ ਇਸ ਪ੍ਰੋਜੈਕਟ ਦੌਰਾਨ ਮੁਢਲੇ ਤੌਰ ’ਤੇ 5 ਬੱਚਿਆਂ ਨੂੰ ਲੈ ਕੇ ਉਹਨਾਂ ਨੂੰ ਸਕੂਲ ਵਰਗਾ ਸੁਖਾਵਾਂ ਵਾਤਾਵਰਣ ਦੇ ਕੇ ਸਿੱਖਿਅਤ ਕੀਤਾ ਜਾਵੇਗਾ ਤਾਂ ਜੋ ਉਹਨਾਂ ਬੱਚਿਆ ਤੋਂ ਪ੍ਰਭਾਵਿਤ ਹੋ ਕੇ ਹੋਰ ਭੀਖ ਮੰਗਣ ਨਾਲ ਜੁੜੇ ਹੋਏ ਬੱਚੇ ਇਸ ਸਮਜਿਕ ਸਮੱਸਿਆ ਤੋਂ ਆਪ ਮੁਹਾਰੇ ਛੁਟਕਾਰਾ ਪਾ ਸਕਣ।

ਮੀਟਿੰਗ ਦੌਰਾਨ ਉਨ੍ਹਾਂ ਭੀਖ ਮੰਗਦੇ ਬੱਚਿਆਂ ਦੇ ਭਵਿੱਖ ਨੂੰ ਉਜਵਲ ਬਨਾਉਣ  ਲਈ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਡਾ. ਸ਼ਿਵਾਨੀ ਨਾਗਪਾਲ ਨੂੰ ਆਦੇਸ਼ ਦਿੱਤੇ ਕਿ ਭੀਖ ਮੰਗਦੇ ਬੱਚਿਆਂ ਦੀ ਪਹਿਚਾਣ ਕਰਕੇ ਉਹਨਾਂ ਦੀ ਸੂਚੀ ਤਿਆਰ ਕੀਤੀ ਜਾਵੇ ਅਤੇ ਉਨ੍ਹਾਂ ਵੱਲੋਂ ਮਲੋਟ ਬਲਾਕ ਵਿੱਚ ਭੀਖ ਮੰਗਦੇ ਬਚਿਆ ਦੀ ਸੁਚੀ ਤਿਆਰ ਕਰਨ ਲਈ ਮਲੋਟ ਬਲਾਕ ਦੇ ਬਾਲ ਭਲਾਈ ਕਮੇਟੀ ਮੈਂਬਰ ਸ਼੍ਰੀ ਮਨੀਸ਼ ਵਰਮਾ ਅਤੇ ਸ੍ਰੀ ਮਤੀ ਗੁਰਪਨੀਤ ਕੌਰ ਦੀ ਜ਼ਿੰਮੇਵਾਰੀ ਲਗਾਈ ਗਈ।

ਐਸ.ਡੀ.ਐਮ. ਨੇ ਕਿਹਾ ਗਿਆ  ਬੱਚਿਆ ਵਿੱਚ ਸਕੂਲ ਪ੍ਰਤੀ ਆਕ੍ਰਸ਼ਣ ਪੈਦਾ ਕਰਨ ਲਈ ਪ੍ਰੋਜੈਕਟ ਦੌਰਾਨ ਖੇਡਾਂ ,ਪੇਂਟਿੰਗ ਡਾਂਸਿੰਗ ਆਦਿ ਕਰਵਾਏ ਜਾਣਗੇ। ਬੱਚਿਆਂ ਦੀ ਰੁਚੀ ਦੇ ਅਨੁਸਾਰ ਕਲਾ ਨਾਲ ਜੋੜਦੇ ਹੋਏ ਬੱਚਿਆ ਦੇ ਮਨ ਵਿੱਚ ਸਕੂਲ ਪ੍ਰਤੀ ਖਿੱਚ ਪੈਦਾ ਕੀਤੀ ਜਾਵੇਗੀ। ਬ੍ਰਿਜ ਕੋਰਸ ਤੋ ਬਾਅਦ ਬੱਚੇ ਮੁਢਲੀ ਸਿੱਖਿਆ ਵਿੱਚ ਦਾਖ਼ਲ ਕਰਵਾਏ ਜਾਣਗੇ ।ਇਹ ਬੱਚੇ ਹੋਰ ਬੱਚਿਆ ਲਈ ਵੀ ਪ੍ਰੇਰਣਾ ਦਾ ਸ੍ਰੋਤ ਬਨਣਗੇ ਅਤੇ ਇਹਨਾ ਬੱਚਿਆ ਨੂੰ ਦੇਖਕੇ ਦੂਜੇ ਬੱਚੇ ਵੀ ਸਵੈ ਇੱਛਾ ਅਨੁਸਾਰ ਸਕੂਲ ਜਾਣਗੇ। 

ਜਦੋ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਰ ਬੱਚੇ ਦੇ ਮਨ ਵਿੱਚ ਸਕੂਲ ਜਾਣ ਦੀ ਇੱਛਾ ਪੈਦਾ ਹੋ ਜਾਵੇਗੀ ਤਾਂ ਕੋਈ ਵੀ ਬੱਚਾ ਭੀਖ ਨਹੀਂ ਮੰਗੇਗਾ। ਇਸ ਮੌਕੇ ਸ਼੍ਰੀਮਤੀ ਅਨੂ ਬਾਲਾ, ਬਾਲ ਸੁਰੱਖਿਆ ਅਫਸਰ, ਸ਼੍ਰੀ ਸੰਜੀਵ ਕੁਮਾਰ ਬਾਵਾ ਅੰਗਰੇਜ਼ੀ ਲੈਕਚਰਾਰ, ਸੀਨੀਅਰ ਸੈਕੈਂਡਰੀ ਸਕੂਲ, ਮੰਡੀ ਹਰਜੀ ਰਾਮ (ਲੜਕੀਆਂ) ਮਲੋਟ ਅਤੇ ਸ਼੍ਰੀਮਤੀ ਹੀਨਾ ਅਨੇਜਾ (ਆਉਟਰੀਚ ਵਰਕਰ ) ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ, ਸ੍ਰੀ ਮੁਕਤਸਰ ਸਾਹਿਬ ਵੀ ਮੌਜੂਦ ਸਨ।

 

Tags: Dr. Sanjeev Kumar , Sub Divisional Magistrate Malot , Malot , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD