Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ

Paramvir Singh, DC Mansa, Deputy Commissioner Mansa

Web Admin

Web Admin

5 Dariya News

ਮਾਨਸਾ , 09 May 2024

ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਅਤੇ ਵਿਭਾਗ ਵੱਲੋਂ ਮਿੱਥੇ ਟਿੱਚਿਆਂ ਨੂੰ ਸਮੇਂ ਸਿਰ ਪੂਰੇ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਸਹਾਇਕ ਸਿਵਲ ਸਰਜਨ ਡਾ.ਰਵਿੰਦਰ ਸਿੰਗਲਾ ਨੂੰ ਜ਼ਿਲੇ੍ਹ ਦੇ ਸਮੂਹ ਆਮ ਆਦਮੀ ਕਲੀਨਿਕਾਂ ਵਿੱਚ ਕੈਮਰੇ ਲਗਾਉਣ ਦੀ ਹਦਾਇਤ ਕੀਤੀ ਅਤੇ ਜਿਲ੍ਹੇ ਦੇ ਸਮੂਹ ਪ੍ਰਾਈਵੇਟ ਨਸ਼ਾ ਛਡਾਊ ਕੇਂਦਰ ਵਿੱਚ ਬਾਇਓਮੈਟਰਿਕ ਹਾਜ਼ਰੀ ਮਸ਼ੀਨ ਸਮੇਤ ਕੈਮਰਾ ਲਗਾਉਣ ਲਈ ਕਿਹਾ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕੋਈ ਵੀ ਹੋਮ ਡਲਿਵਰੀ ਨਾ ਹੋਣ ਦਿਤੀ ਜਾਵੇ, ਹਰ ਡਲਿਵਰੀ ਇੰਸਟੀਚਿਊਸ਼ਨਲ ਹੋਣੀ ਚਾਹੀਦੀ ਹੈ ਤਾਂ ਜੋ ਮੈਟਰਨਲ ਮੌਤ ਦੀ ਕੋਈ ਸੰਭਾਵਨਾ ਨਾ ਰਹੇ। ਉਨ੍ਹਾਂ ਕਿਹਾ ਕਿ ਗਰਭਵਤੀ ਮਾਵਾਂ ਨੂੰ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਜੋ ਸਿਜ਼ੇਰੀਅਨ(ਅਪਰੇਸ਼ਨ) ਤੋਂ ਵੀ ਬਚਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਡੇਂਗੂ ਅਤੇ ਮਲੇਰੀਏ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਹਰ ਸ਼ੁੱਕਰਵਾਰ ਨੂੰ ਦਫਤਰਾਂ ਅਤੇ ਘਰਾਂ ਵਿੱਚ ਡਰਾਈ ਡੇਅ ਦੇ ਤੌਰ ’ਤੇ ਮਨਾਇਆ ਜਾਵੇ। ਕਿਸੇ ਵੀ ਜਗ੍ਹਾ ’ਤੇ ਸਾਫ ਜਾ ਗੰਦਾ ਪਾਣੀ  ਇਕੱਠਾ ਨਾ ਹੋਣ ਦਿੱਤਾ ਜਾਵੇ ਤਾਂ ਜੋ ਲਾਰਵਾ ਅਤੇ ਮੱਛਰ ਪੈਦਾ ਨਾ ਹੋ ਸਕੇ।  

ਉਨ੍ਹਾਂ ਮਿਉਂਸਪਲ ਕਮੇਟੀਆਂ ਨੂੰ ਹਦਾਇਤ ਕੀਤੀ ਕਿ ਸਮੇਂ ਸਿਰ ਫੋਗਿੰਗ ਕਰਵਾੳਣੀ ਯਕੀਨੀ ਬਣਾਈ ਜਾਵੇ ਅਤੇ ਸਿਹਤ ਵਿਭਾਗ ਨੂੰ ਕਰਵਾਈ ਜਾ ਰਹੀ ਫੋਗਿੰਗ ਦਾ ਸ਼ਡਿਊਲ ਭੇਜਿਆ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਡੇਂਗੂ ਤੇ ਮਲੇਰੀਏ ਨਾਲ ਸਬੰਧਤ ਅਧਿਕਾਰੀਆਂ ਨੂੰ ਕਮੇਟੀ ਨਾਲ ਤਾਲਮੇਲ ਕਰਨ ਲਈ ਕਿਹਾ।

ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਕੰਵਲਪ੍ਰੀਤ ਕੌਰ ਬਰਾੜ, ਡਾ. ਗੁਰਚੇਤਨ ਪ੍ਰਕਾਸ਼ ਸੀਨੀਅਰ ਮੈਡੀਕਲ ਅਫ਼ਸਰ ਬੁਢਲਾਡਾ, ਡਾ. ਰਵਨੀਤ ਕੌਰ ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ, ਡਾ. ਨਿਸ਼ੀ ਸੂਦ ਜ਼ਿਲ੍ਹਾ ਟੀ.ਬੀ ਅਫ਼ਸਰ, ਡਾ. ਸ਼ਵੀ ਬਜਾਜ ਸਾਈਕੈਟਰਿਕ, ਡਾ. ਰਸ਼ਮੀ ਗੈਨੋਕਾਲੋਜਿਸਟ, ਡਾ. ਕੋਮਲ ਮੈਡੀਕਲ ਅਫ਼ਸਰ, ਵਿਜੇ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ, ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਕੇਵਲ ਸਿੰਘ ਬਲਾਕ ਐਜੁਕੇਟਰ ਹਾਜ਼ਰ ਸਨ।

 

Tags: Paramvir Singh , DC Mansa , Deputy Commissioner Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD