Monday, 20 May 2024

 

 

ਖ਼ਾਸ ਖਬਰਾਂ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ

 

ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼

ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਉਮੀਦਵਾਰ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਵਾਇਆ ਜਾਣੂ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 09 May 2024

ਅਗਾਮੀ ਲੋਕ ਸਭਾ ਚੋਣਾ ਦੇ ਮੱਦੇ-ਨਜ਼ਰ ਲੋਕ ਸਭਾ ਹਲਕਾ 08-ਫ਼ਤਹਿਗੜ੍ਹ ਸਾਹਿਬ (ਅ:ਜ:) ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਅੱਜ ਆਜ਼ਾਦ ਉਮੀਦਵਾਰ ਸ. ਪਰਮਜੀਤ ਸਿੰਘ ਨੇ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ ਵੀ ਮੌਜੂਦ ਸਨ। 

ਇਥੇ ਵਰਨਣਯੋਗ ਹੈ ਕਿ 08 ਮਈ ਨੂੰ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਇਸ ਤਰ੍ਹਾਂ ਹੁਣ ਤੱਕ ਦੋ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਚੁੱਕੇ ਹਨ।

ਇਸ ਮੌਕੇ ਉਮੀਦਵਾਰ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦੇ ਹੋਏ ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਉਮੀਦਵਾਰ 20 ਹਜ਼ਾਰ ਰੁਪਏ ਤੋਂ ਵੱਧ ਦੇ ਬਿਲ ਦੀ ਅਦਾਇਗੀ ਕੇਵਲ ਚੈੱਕ ਰਾਹੀਂ ਹੀ ਕਰ ਸਕਦੇ ਹਨ ਅਤੇ ਸਮੁੱਚੀ ਚੋਣ ਦੌਰਾਨ ਇੱਕ ਉਮੀਦਵਾਰ 90 ਲੱਖ ਰੁਪਏ ਖਰਚ ਕਰ ਸਕਦਾ ਹੈ।  ਉਨ੍ਹਾਂ ਕਿਹਾ ਕਿ ਚੋਣ ਜਲਸਿਆਂ, ਰੈਲੀਆਂ ਤੇ ਮੀਟਿੰਗਾਂ ਬਾਰੇ ਵੀ ਪ੍ਰਵਾਨਗੀ ਲੈਣੀ ਜਰੂਰੀ ਹੈ। 

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਦੀ ਸਹੂਲਤ ਲਈ ਸਾਰੀਆਂ ਪ੍ਰਵਾਨਗੀਆਂ ਆਨ ਲਾਇਨ ਹਾਸਲ ਕਰਨ ਦੀ ਸਹੂਲਤ ਵੀ ਦਿੱਤੀ ਗਈ ਹੈ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਇਹ ਵੀ ਕਿਹਾ ਕਿ ਚੋਣ ਪ੍ਰਚਾਰ ਤੇ ਕੀਤੇ ਜਾਣ ਵਾਲੇ ਖਰਚੇ ਦਾ " ਖਰਚਾ ਰਜਿਸਟਰ " ਵਿੱਚ ਇੰਦਰਾਜ ਜਰੂਰ ਕੀਤਾ ਜਾਵੇ ਤਾਂ ਜੋ ਖਰਚਾ ਮਿਲਾਉਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ। 

ਉਨ੍ਹਾਂ ਇਹ ਵੀ ਕਿਹਾ ਕਿ ਚੋਣ ਪ੍ਰਚਾਰ ਲਈ ਕੀਤੇ ਜਾਣ ਵਾਲੇ ਖਰਚੇ ਦਾਖਲ ਕਰਵਾਏ ਗਏ ਬੈਂਕ ਖਾਤਾ ਨੰਬਰ ਵਿੱਚੋਂ ਹੀ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਸਮੇਂ-ਸਮੇਂ ਤੇ ਜਾਰੀ ਕੀਤੇ ਜਾਣ ਵਾਲੇ ਦਿਸ਼ਾ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD