Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ

Gurjeet Singh Aujla, Punjab, Congress, Amritsar, Punjab Congress

Web Admin

Web Admin

5 Dariya News

ਅੰਮ੍ਰਿਤਸਰ , 10 May 2024

ਸੀਪੀਆਈ (ਐਮ.ਐਲ ) ਲਿਬਰੇਸ਼ਨ ਦੀ ਕੇਂਦਰੀ ਕਮੇਟੀ ਦੇ ਫੈਸਲੇ ਤਹਿਤ ਲਿਬਰੇਸ਼ਨ ਦੀ ਸੂਬਾ ਕਮੇਟੀ ਵੱਲੋਂ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਹਮਾਇਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਲਿਬਰੇਸ਼ਨ ਦੀ ਸੂਬਾਈ ਲੀਡਰਸ਼ਿਪ ਵੱਲੋਂ ਭਾਰਤੀ ਜਨਤਾ ਪਾਰਟੀ ਅਤੇ ਇਸਦੀ ਹਮਖਿਆਲ ਫਿਰਕੂ ਅਤੇ ਫਾਸ਼ੀਵਾਦੀ ਤਾਕਤਾਂ ਨੂੰ ਹਰਾਉਣ ਲਈ ਇੰਡੀਆ ਗਠਜੋੜ ਤਹਿਤ ਪੰਜਾਬ ਵਿੱਚ ਕਾਂਗਰਸ ਉਮੀਦਵਾਰਾਂ ਨੂੰ ਬਿਨਾਂ ਸ਼ਰਤ ਹਮਾਇਤ ਦੇਣ ਦੇ ਫੈਸਲੇ ਤਹਿਤ ਅੱਜ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੂੰ ਹਿਮਾਇਤ ਦੇਣ ਦਾ ਫੈਸਲਾ ਕੀਤਾ ਹੈ। 

ਅੱਜ ਲਿਬਰੇਸ਼ਨ ਪਾਰਟੀ ਦੇ ਮਾਝਾ ਜੋਨ ਦੇ ਇੰਚਾਰਜ ਬਲਬੀਰ ਸਿੰਘ ਮੂਧਲ ਅੰਮ੍ਰਿਤਸਰ ਜ਼ਿਲ੍ਹੇ ਦੇ ਆਗੂ ਮੰਗਲ ਸਿੰਘ ਧਰਮਕੋਟ ਅਤੇ ਕੁਲਵਿੰਦਰ ਸਿੰਘ ਹੇਰ ਆਦਿ ਨੇ ਗੁਰਜੀਤ ਸਿੰਘ ਔਜਲਾ ਦੇ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪਾਰਟੀ ਵੱਲੋਂ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ।  ਸੀਪੀਆਈ (ਐਮਐਲ)ਲਿਬਰੇਸ਼ਨ ਦੇ ਆਗੂ ਬਲਬੀਰ ਸਿੰਘ ਮੂਧਲ, ਮੰਗਲ ਸਿੰਘ ਧਰਮਕੋਟ  ਲਾਡੀ ਨਰਿੰਦਰ ਤੇੜਾ ਨੇ ਦੱਸਿਆ ਕਿ ਮਿਤੀ 18 ਮਈ 2024 ਨੂੰ ਲਿਬਰੇਸ਼ਨ ਵੱਲੋਂ ਅਜਨਾਲਾ ਵਿਖੇ ਵੱਡੀ ਰੈਲੀ ਕੀਤੀ ਜਾਵੇਗੀ, ਜਿਸ ਵਿੱਚ ਲਿਬਰੇਸ਼ਨ ਦੇ ਸੂਬਾਈ ਸਕੱਤਰ ਕਾਮਲ ਗੁਰਮੀਤ ਸਿੰਘ ਬਖਤਪੁਰਾ ਤੇ ਸੂਬਾਈ ਆਗੂ ਭਾਗ ਲੈਣਗੇ ਅਤੇ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਅਤੇ ਕਾਂਗਰਸੀ ਆਗੂ ਭਾਗ ਲੈਣਗੇ। 

ਇਸ ਸਬੰਧੀ ਲਿਬਰੇਸ਼ਨ ਵੱਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਆਗੂਆਂ ਬਲਬੀਰ ਸਿੰਘ ਮੂਧਲ, ਮੰਗਲ ਸਿੰਘ ਧਰਮਕੋਟ, ਲਾਡੀ ਨਰਿੰਦਰ ਤੇੜਾ, ਬਲਬੀਰ ਸਿੰਘ ਝਾਮਕਾ, ਲਖਬੀਰ ਸਿੰਘ ਤੇੜਾ, ਨਿਰਮਲ ਸਿੰਘ ਛੱਜਲਵੱਡੀ, ਸ਼ਮਸ਼ੇਰ ਸਿੰਘ ਹੇਰ, ਜਸਬੀਰ ਕੌਰ ਹੇਰ ਆਦਿ ਵੱਲੋਂ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਗੁਰਜੀਤ ਸਿੰਘ ਔਜਲਾ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਆਗੂਆਂ ਨੇ ਪੰਜਾਬ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਕਿਰਤੀ ਕਿਸਾਨ ਮਜ਼ਦੂਰ ਸਾਥੀਆਂ ਨੂੰ ਫਿਰਕੂ ਅਤੇ ਫਾਸ਼ੀਵਾਦ ਤਾਕਤਾਂ ਨੂੰ ਹਰਾਉਣ ਲਈ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਇੰਡੀਆ ਗਠਜੋੜ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੂੰ ਜਿਤਾਉਣ ਦੀ ਅਪੀਲ ਕੀਤੀ ਹੈ।


सीपीआई एम.एल. (लिबरेशन) ने कांग्रेस पार्टी के उम्मीदवार गुरजीत औजला को समर्थन देने की घोषणा की

अमृतसर

सीपीआई (एमएल) लिबरेशन की केंद्रीय समिति के निर्णय के अनुसार, राज्य लिबरेशन समिति ने पंजाब में कांग्रेस पार्टी के उम्मीदवारों का समर्थन करने का निर्णय लिया है। भारतीय जनता पार्टी और उसकी प्रतिद्वंद्वी सांप्रदायिक ताकतों को हराने के लिए भारत गठबंधन के तहत पंजाब में कांग्रेस उम्मीदवारों को बिना शर्त समर्थन देने के फैसले के तहत लिबरेशन के प्रांतीय नेतृत्व ने आज लोकसभा क्षेत्र अमृतसर से कांग्रेस उम्मीदवार गुरजीत सिंह औजला का समर्थन करने का फैसला किया। 

आज लिबरेशन पार्टी माझा जोन प्रभारी बलबीर सिंह मुधल अमृतसर जिले के नेता मंगल सिंह धर्मकोट और कुलविंदर सिंह हेर ने गुरजीत सिंह औजला से मुलाकात की और उनकी जीत सुनिश्चित करने के लिए पार्टी की ओर से पूर्ण समर्थन की घोषणा की। सीपीआई (एमएल) लिबरेशन के नेता बलबीर सिंह मुधल मंगल सिंह धर्मकोट लाडी नरिंदर तेरा ने कहा कि 18 मई 2024 को लिबरेशन अजनाला में एक बड़ी रैली करेगा, जिसमें लिबरेशन के राज्य सचिव कमल गुरमीत सिंह बखतपुरा और राज्य के अन्य सीनियर नेता भाग लेंगे। 

इस संबंध में लिबरेशन द्वारा अमृतसर लोकसभा क्षेत्र के नेता बलबीर सिंह मुधल, मंगल सिंह धर्मकोट, लाडी नरिंदर तेरा, बलबीर सिंह झामका, लखबीर सिंह तेरा, निर्मल सिंह छजलवाड़ी, शमशेर सिंह हेर, जसबीर कौर हेर आदि गांवों में बैठकें कर रहे हैं। गुरजीत सिंह औजला की जीत सुनिश्चित करने के लिए लोगों से लगातार संपर्क स्थापित किया जा रहा है। नेताओं ने पंजाब लोकसभा क्षेत्र अमृतसर के कीर्ति किसान मजदूर साथियों से सांप्रदायिक ताकतों को हराकर लोकसभा क्षेत्र अमृतसर से इंडिया अलायंस के उम्मीदवार गुरजीत सिंह औजला को जिताने की अपील की है।

CPI M.L. (Liberation) announced the support of Congress Party candidate Gurjeet Aujla

Amritsar

According to the decision of the Central Committee of CPI (ML) Liberation, the State Committee of Liberation has decided to support the candidates of the Congress party in Punjab. As part of the decision of the provincial leadership of Liberation to unconditionally support the Congress candidates in Punjab under the India alliance to defeat the Bharatiya Janata Party and its rival communal and fascist forces. 

Today Liberation Party Majha zone in-charge Balbir Singh Mudhal Amritsar district leader Mangal Singh Dharamkot and Kulwinder Singh Heir met Gurjeet Singh Aujla and announced full support from the party to ensure his victory. Leaders of CPI (ML) Liberation Balbir Singh Mudhal Mangal Singh Dharamkot Ladi Narinder Tera said that on 18th May 2024 Liberation will hold a big rally at Ajnala, in which the state secretary of Liberation Kamal Gurmeet Singh Bakhtpura and state leaders will participate and Congress Candidate Gurjit Singh Aujla and Congress leaders will participate. 

In this regard, Liberation is holding meetings in villages by Amritsar Lok Sabha constituency leaders Balbir Singh Mudhal, Mangal Singh Dharamkot, Ladi Narendra Tera, Balbir Singh Jhamka, Lakhbir Singh Tera, Nirmal Singh Chhajalwadi, Shamsher Singh Her, Jasbir Kaur Her and so on. To ensure the victory of Gurjit Singh Aujla, continuous contact is being established with the people. The leaders have appealed to the Kirti Kisan Mazdoor colleagues of Punjab Lok Sabha Constituency Amritsar to defeat the communal and fascism forces to win India Alliance candidate Gurjeet Singh Aujla from Lok Sabha Constituency Amritsar.

 

Tags: Gurjeet Singh Aujla , Punjab , Congress , Amritsar , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD