Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ

ਸੁਰਜੀਤ ਸਿੰਘ ਰੱਖੜਾ ਦੀ ਹਾਜ਼ਰੀ ’ਚ ਭਰੇ ਨਾਮਜ਼ਦਗੀ ਪੱਤਰ

NK Sharma,Narinder Kumar Sharma,Shiromani Akali Dal,SAD,Akali Dal,Patiala,Patiala News, Surjeet Singh Rakhda, Showkat Ahmad Parray, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 10 May 2024

ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਪਾਰਲੀਮਾਨੀ ਹਲਕੇ ਤੋਂ ਉਮੀਦਵਾਰ ਸ੍ਰੀ ਐਨ ਕੇ ਸ਼ਰਮਾ ਅੱਜ ਟਰੈਕਟਰ ’ਤੇ ਸਵਾਰ ਹੋ ਕੇ ਆਪਣੇ ਸਮਰਥਕਾਂ ਆਪਣੇ ਨਾਮਜ਼ਦਗੀ ਪੱਤਰ ਭਰਨ ਲਈ ਪੁੱਜੇ। ਉਹਨਾਂ ਦੀ ਪਤਨੀ ਬਬੀਤਾ ਸ਼ਰਮਾ ਨੇ ਉਹਨਾਂ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਸ੍ਰੀ ਐਨ ਕੇ ਸ਼ਰਮਾ ਦੇ ਪਿਤਾ ਸ੍ਰੀ ਵੀ ਐਨ ਸ਼ਰਮਾ ਤੇ ਸਿਆਸੀ ਸਕੱਤਰ ਸ੍ਰੀ ਕ੍ਰਿਸ਼ਨਪਾਲ ਸ਼ਰਮਾ ਵੀ ਹਾਜ਼ਰ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਉਹ ਕਿਸਾਨ ਦੇ ਸਪੁੱਤਰ ਹਨ ਤੇ ਟਰੈਕਟਰ ਹੀ ਸਾਡੀ ਜ਼ਿੰਦ ਜਾਨ ਹੈ। ਉਹਨਾਂ ਕਿਹਾ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਤੇ ਸਾਡੇ ਇਲਾਕੇ ਦੀ ਜ਼ਮੀਨ ਵੀ ਬਹੁਤ ਮਾੜੀ ਤੇ ਸੇਮ ਭਰੀ ਹੁੰਦੀ ਸੀ ਜਿਸ ਵਿਚ ਅਸੀਂ ਖੇਤੀ ਕਰਦੇ ਸੀ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ, ਪੰਜਾਬ ਤੇ ਪੰਜਾਬੀਆਂ ਦੀ ਭਲਾਈ ਲਈ ਕੰਮ ਕੀਤਾ ਹੈ। 

ਇਹ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ਹੀ ਸੀ ਜਿਸਨੇ ਕਿਸਾਨਾਂ ਵਾਸਤੇ ਖੇਤੀਬਾੜੀ ਬਿਜਲੀ ਮੁਫਤ ਕੀਤੀ ਜਿਸਦੀ ਬਦੌਲਤ ਪੰਜਾਬ ਵਿਚ ਖੇਤੀਬਾੜੀ ਇਕ ਵਾਰ ਤੋਂ ਮੁਨਾਫੇ ਵਾਲਾ ਧੰਦਾ ਬਣੀ ਸੀ ਪਰ ਮੰਦੇ ਹਾਲਾਤਾਂ ਨੂੰ ਹੁਣ ਕੇਂਦਰ ਸਰਕਾਰ ਤੇ ਸੂਬੇ ਦੀ ਮੌਜੂਦਾ ਆਪ ਸਰਕਾਰ ਦੇ ਬੇਰੁਖੇ ਰਵੱਈਏ ਕਾਰਣ ਕਿਸਾਨ ਕਰਜ਼ਈ ਹੋ ਕੇ ਆਤਮ ਹੱਤਿਆਵਾਂ ਕਰ ਰਹੇ ਹਨ ਪਰ ਦੋਵੇਂ ਸਰਕਾਰਾਂ ਕਿਸਾਨਾਂ ਦੀ ਸਾਰ ਨਹੀਂ ਲੈ ਰਹੀਆਂ।

ਐਨ ਕੇ ਸ਼ਰਮਾ ਨੇ ਕਿਹਾ ਕਿ ਪਹਿਲਾਂ ਦਿੱਲੀ ਦੇ ਬਾਰਡਰਾਂ ’ਤੇ ਦੋ ਸਾਲਾਂ ਤੱਕ ਕਿਸਾਨ ਅੰਦੋਲਨ ਚੱਲਿਆ ਤੇ ਹੁਣ 13 ਫਰਵਰੀ ਤੋਂ ਸ਼ੰਭੂ ਬਾਰਡਰ ’ਤੇ ਕਿਸਾਨਾਂ ਦਾ ਧਰਨਾ ਚਲ ਰਿਹਾ ਹੈ ਪਰ ਨਾ ਤਾਂ ਕੇਂਦਰ ਦੀ ਭਾਜਪਾ ਸਰਕਾਰ ਤੇ ਨਾ ਹੀ ਭਗਵੰਤ ਮਾਨ ਸਰਕਾਰ ਕਿਸਾਨਾਂ ਦੀ ਬਾਂਹ ਫੜਨ ਲਈ ਤਿਆਰ ਹਨ ਤੇ ਹੁਣ ਤੱਕ ਦੋ ਦਰਜਨ ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਇਸ ਮੌਕੇ ਅਕਾਲੀ ਦਲ ਦੇ ਪੀ ਏ ਸੀ ਮੈਂਬਰ ਆਕਾਸ਼ ਸ਼ਰਮਾ ਬਾਕਸ ਤੇ ਸੁਖਬੀਰ ਸਿੰਘ ਸਨੌਰ ਵੀ ਹਾਜ਼ਰ ਸਨ।

ट्रैक्टर पर सवार होकर नामांकन दाखिल करने पहुंचे एन.के.शर्मा

पूर्व मंत्री सुरजीत सिंह रखड़ा की उपस्थिति में किया नामांकन

पटियाला

पटियाला लोकसभा हलके से शिरोमणि अकाली दल प्रत्याशी एन.के.शर्मा आज ट्रैक्टर पर सवार होकर अपने समर्थकों के नामांकन दाखिल करने के लिए जिला निर्वाचन अधिकारी कार्यालय पहुंचे। शर्मा की पत्नी बबिता शर्मा ने उनके कवरिंग उम्मीदवार के रूप में नामांकन दाखिल किया। इस अवसर पर एन.के.शर्मा के पिता वी.एन. शर्मा तथा राजनीतिक सचिव कृष्णपाल शर्मा भी मौजूद थे।

इस अवसर पर पत्रकारों से बातचीत करते हुए एन.के.शर्मा ने कहा कि वह किसान के बेटे हैं और ट्रैक्टर हमारा जीवन है। इसलिए वह ट्रैक्टर पर सवार होकर नामांकन दाखिल करने के लिए आए हैं। उन्होंने कहा कि हमारे क्षेत्र में जमीन ज्यादा सही नहीं थी और सेम की समस्या भी थी। जिसमें वह खेती करते थे। 

उन्होंने कहा कि शिरोमिण अकाली दल ने हमेशा किसानों, पंजाब तथा पंजाबियों के हित में काम किया है। प्रकाश सिंह बादल के नेतृत्व वाली अकाली दल की सरकार ही थी जिसने किसानों को खेती के लिए मुफ्त बिजली सुविधा प्रदान की। जिसकी बदौलत पंजाब में खेती मुनाफे का धंधा बनी थी। 

परंतु केंद्र सरकार तथा राज्य की मौजूदा आप सरकार की बेरूखी के कारण किसान कर्ज में डूब चुका है। किसान आत्महत्या की तरफ बढ़ रहा है। एन.के.शर्मा ने कहा कि पहले दिल्ली बार्डर पर दो साल तक किसान आंदोलन चला, अब 13 फरवरी से शंभू बार्डर पर किसानों का धरना चल रहा है। 

केंद्र तथा प्रदेश सरकार ने किसानों के हित में एक बार भी नहीं सोचा है।अब तक दो दर्जन से अधिक किसानों की मौत हो चुकी है। इस अवसर पर अकाली दलके कार्यकारिणी सदस्य आकाश शर्मा तथा सुखबीर सिंह सनौर भी मौजूद थे।

 

Tags: NK Sharma , Narinder Kumar Sharma , Shiromani Akali Dal , SAD , Akali Dal , Patiala , Patiala News , Surjeet Singh Rakhda , Showkat Ahmad Parray , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD