Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ

ਜ਼ਿਲ੍ਹੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਭਰੀ ਹਾਜ਼ਰੀ

NK Sharma,Narinder Kumar Sharma,Shiromani Akali Dal,SAD,Akali Dal,Patiala,Patiala News, Surjeet Singh Rakhda

Web Admin

Web Admin

5 Dariya News

ਪਟਿਆਲਾ , 10 May 2024

Last updated on: May 10, 2024, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਹਲਕੇ ਤੋਂ ਉਮੀਦਵਾਰ ਸ੍ਰੀ ਐਨ ਕੇ ਸ਼ਰਮਾ ਨੇ ਅੱਜ ਪਟਿਆਲਾ ਵਿਚ ਨਾਭਾ ਰੋਡ ’ਤੇ ਮੁੱਖ ਚੋਣ ਦਫਤਰ ਦੇ ਸਾਹਮਣੇ ਵਿਸ਼ਾਲ ਰੈਲੀ ਕਰ ਕੇ ਸ਼ਕਤੀ ਪ੍ਰਦਰਸ਼ਨ ਕੀਤਾ। ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਸਮੇਤ ਜ਼ਿਲ੍ਹੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।

ਇਸ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਮੈਂ ਆਮ ਸਾਧਾਰਣ ਬੰਦਾ ਹਾਂ ਜਿਸਦਾ ਮੁਕਾਬਲਾ ਮਹਿਲਾ ਵਾਲੇ ਰਜਵੜਿਆਂ ਤੇ ਸਰਕਾਰਾਂ ਦੇ ਉਮੀਦਵਾਰਾਂ ਨਾਲ ਹੈ। ਵਿਰੋਧੀਆਂ ’ਤੇ ਤਿੱਖੇ ਹਮਲੇ ਕਰਦਿਆਂ ਐਨ ਕੇ ਸ਼ਰਮਾ ਨੇ ਕਿਹਾ ਕਿ ਇਕ ਪਾਸੇ ਮਹਾਰਾਣੀ ਪ੍ਰਨੀਤ ਕੌਰ ਹਨ ਜੋ ਚਾਰ ਵਾਰ ਕਾਂਗਰਸ ਦੀ ਟਿਕਟ ’ਤੇ ਐਮ ਪੀ ਚੁਣੇ ਗਏ ਪਰ ਹੁਣ ਭਾਜਪਾ ਲਈ ਵੋਟਾਂ ਮੰਗ ਰਹੇ ਹਨ। 

ਇਸੇ ਤਰੀਕੇ ਧਰਮਵੀਰ ਗਾਂਧੀ ਹਨ ਜੋ ਪਹਿਲਾਂ ਕਾਂਗਰਸ ਨੂੰ ਨਫਰਤ ਕਰਦੇ ਸਨ ਪਰ ਹੁਣ ਕਾਂਗਰਸ ਵਿਚ ਸ਼ਾਮਲ ਹੋ ਕੇ ਕਾਂਗਰਸੀਆਂ ਦੇ ਵੋਟ ਬੈਂਕ ’ਤੇ ਨਿਰਭਰ ਹਨ। ਉਹਨਾਂ ਕਿਹਾਕਿ  ਦੋਵਾਂ ਦੀ ਬਤੌਰ ਐਮ ਪੀ ਕਾਰਗੁਜ਼ਾਰੀ ਜ਼ੀਰੋ ਹੈ। ਮਹਾਰਾਣੀ ਪ੍ਰਨੀਤ ਕੌਰ ਤਾਂ ਕੇਂਦਰੀ ਵਜ਼ੀਰ ਵੀ ਰਹਿ ਚੁੱਕੇ ਹਨ ਪਰ ਉਹਨਾਂ ਪਟਿਆਲਾ ਵਾਸਤੇ ਕੱਖ ਵੀ ਨਹੀਂ ਕੀਤਾ। 

ਉਹਨਾਂ ਕਿਹਾ ਕਿ ਇਸੇ ਤਰੀਕੇ ਡਾ. ਬਲਬੀਰ ਸਿੰਘ ਪੰਜਾਬ ਦੇ ਸਿਹਤ ਮੰਤਰੀ ਹਨ ਜਿਹਨਾਂ ਦੇ ਰਾਜਪਾਲ ਵਿਚ ਕਿਸੇ ਵੀ ਹਸਪਤਾਲ ਵਿਚ ਇਕ ਇੱਟ ਤੱਕ ਨਹੀਂ ਲੱਗੀ ਤੇ ਸਰਕਾਰੀ ਹਸਪਤਾਲਾਂ ਵਿਚ ਲੋਕ ਡਾਕਟਰੀ ਸਹੂਲਤਾਂ ਤੇ ਦਵਾਈਆਂ ਨੂੰ ਤਰਸ ਰਹੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਨਾਂ ’ਤੇ ਭਗਵੰਤ ਮਾਨ ਸਰਕਾਰ ਲੋਕਾਂ ਨੂੰ ਮੂਰਖ ਬਣਾ ਰਹੀ ਹੈ ਜਦੋਂ ਕਿ ਹਸਪਤਾਲਾਂ ਵਿਚ ਦਵਾਈਆਂ ਤਾਂ ਛੱਡੋ ਸਰਿੰਜਾ ਤੇ ਟੀਕੇ ਵੀ ਉਪਲਬਧ ਨਹੀਂ ਹਨ। 

ਉਹਨਾਂ ਕਿਹਾਕਿ  ਦੋ ਸਾਲਾਂ ਵਿਚ ਹੀ ਆਪ ਸਰਕਾਰ ਤੋਂ ਪੰਜਾਬੀਆਂ ਦਾ ਮੋਹ ਭੰਗ ਹੋ ਚੁੱਕਾ ਹੈ ਤੇ ਉਹ ਇਸ ਸਰਕਾਰ ਨੂੰ ਸਬਕ ਸਿਖਾਉਣ ਦੇ ਰੌਂਅ ਵਿਚ ਹਨ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪਿਛਲੇ 7 ਸਾਲਾਂ ਤੋਂ ਧੋਖੇ ਦਾ ਸ਼ਿਕਾਰ ਹੋਏ ਪੰਜਾਬੀਆਂ ਨੇ ਹੁਣ ਮਹਿਸੂਸ ਕਰ ਲਿਆ ਹੈ ਕਿ ਜੇਕਰ ਉਹਨਾਂ ਲਈ ਕੋਈ ਕੰਮ ਕਰ ਸਕਦਾ ਹੈ ਤਾਂ ਉਹਨਾਂ ਦੀ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਹੀ ਹੈ ਜਿਸਨੇ ਹੁਣ ਤੱਕ ਪੰਜਾਬ ਦਾ ਸਰਵ ਪੱਖੀ ਵਿਕਾਸ ਕਰਵਾਇਆ। ਉਹਨਾਂ ਕਿਹਾ ਕਿ ਇਸ ਵੇਲੇ ਪੰਜਾਬ ਵਿਚ ਅਕਾਲੀ ਦਲ ਦੇ ਪੱਖ ਵਿਚ ਲਹਿਰ ਹੈ ਤੇ ਪਾਰਟੀ ਨੂੰ ਇਹਨਾਂ ਪਾਰਲੀਮਾਨੀ ਚੋਣਾਂ ਵਿਚ ਲਾਮਿਸਾਲ ਜਿੱਤ ਮਿਲੇਗੀ।

ਇਸ ਮੌਕੇ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ, ਬੀਬੀ ਵਨਿੰਦਰ ਕੌਰ ਲੂੰਬਾ, ਜ਼ਿਲ੍ਹਾ ਪ੍ਰਧਾਨ ਦਿਹਾਤੀ ਜਰਨੈਲ ਸਿੰਘ ਕਰਤਾਰਪੁਰ, ਸ਼ਹਿਰੀ ਪ੍ਰਧਾਨ ਅਮਿਤ ਰਾਠੀ,  ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਜਸਮੇਰ ਸਿੰਘ ਲਾਛੜੂ, ਸਤਵਿੰਦਰ ਸਿੰਘ ਟੌਹੜਾ ਤੇ ਪਰਮਜੀਤ ਕੌਰ ਲਾਂਡਰਾ, ਪ‌ਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਪਟਿਆਲਾ ਸ਼ਹਿਰੀ ਦੇ ਇੰਚਾਰਜ ਅਮਰਿੰਦਰ ਸਿੰਘ ਬਜਾਜ, ਸ਼ੁਤਰਾਣਾ ਦੇ ਇੰਚਾਰਜ ਕਬੀਰ ਦਾਸ, ਨਾਭਾ ਦੇ ਇੰਚਾਰਜ ਮੱਖਣ ਸਿੰਘ ਲਾਲਕਾ, ਰਾਜਪੁਰਾ ਦੇ ਇੰਚਾਰਜ ਚਰਨਜੀਤ ਸਿੰਘ ਬਰਾੜ, ਯੂਥ ਅਕਾਲੀ ਦਲ ਦੇ ਪ੍ਰਧਾਨ  ਸਰਬਜੀਤ ਸਿੰਘ ਝਿੰਜਰ, ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਾਬਕਾ ਪ੍ਰਧਾਨ ਇੰਦਰਮੋਹਨ ਸਿੰਘ ਬਜਾਜ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਜਸਵਿੰਦਰ ਸਿੰਘ ਜੱਸੀ ਸਾਬਕਾ ਚੇਅਰਮੈਨ, ਗੁਰਵਿੰਦਰ ਸਿੰਘ ਸ਼ਕਤੀਮਾਨ, ਸਾਬਕਾ ਐਮ ਸੀ ਸੁਖਵਿੰਦਰਪਾਲ ਸਿੰਘ ਮਿੰਟਾ, ਹਰਵਿੰਦਰ ਸਿੰਘ ਬੱਬੂ, ਮਾਲਵਿੰਦਰ ਸਿੰਘ ਝਿੱਲ, ਪਰਮਜੀਤ ਸਿੰਘ ਪੰਮਾ, ਮਹਿੰਦਰਪਾਲ ਸਿੰਘ ਸੋਢੀ, ਜਸਵਿੰਦਰਪਾਲ ਸਿੰਘ ਚੱਢਾ, ਜਗਰੂਪ ਸਿੰਘ ਚੀਮਾ, ਸੁਖਵਿੰਦਰ ਸਿੰਘ ਬੌਬੀ ਤੇ ਹੋਰ ਪਤਵੰਤੇ ਹਾਜ਼ਰ ਸਨ।

एन.के.शर्मा ने पटियाला में रैली कर किया शक्ति प्रदर्शन

जिले की समूची लीडरशिप ने दर्ज करवाई उपस्थिति

पटियाला

शिरोमणि अकाली दल के पटियाला हलके से उम्मीदवार एन.के.शर्मा ने आज नामांकन दाखिल करते समय पटियाला में मुख्य चुनाव कार्यालय के बाहर रैली करके शक्ति प्रदर्शन किया। इस अवसर पर पूर्व कैबिनेट मंत्री सुरजीत सिंह रखड़ा समेत समूची लीडरशिप मौजूद थे। रैली को संबोधित करते हुए एन.के.शर्मा ने कहा कि मैं साधारण व्यक्ति हूं। 

मेरा महलों में रहने वाले रजवाड़ों तथा सरकारी तंत्र के साथ चल रहे उम्मीदवारों के साथ मुकाबला है। विरोधियों पर हमला करते हुए शर्मा ने कहा कि एक तरफ महारानी परनीत कौर हैं जो चार बार कांग्रेस की टिकट पर सांसद बनी और आज भाजपा के लिए वोट मांग रही हैं। दूसरी तरफ धर्मवीर गांधी है जो अब कांग्रेस में शामिल होकर कांग्रेस के वोट बैंक पर निर्भर हैं। 

उन्होंने कहा कि बतौर सांसद दोनों की कार्यशैली शून्य है।उन्होंने कहा कि महारानी परनीत कौर केंद्र में मंत्री भी रह चुकी हैं लेकिन पटियाला लोकसभा हलके लिए कुछ नहीं किया। इसी प्रकार डा.बलबीर सिंह पंजाब के स्वास्थ्य मंत्री हैं जिनके कार्यकाल के दौरान सरकारी अस्पतालों में एक ईंट तक नहीं लगी। सरकारी अस्पतालों में लोग डाक्टरी सुविधाओं के लिए तरस रहे हैं। 

उन्होंने कहा कि आम आदमी क्लीनिकों के नाम पर भगवंत मान सरकार लोगों को मूर्ख बना रही है। जबकि अस्पतालों में दवाईयां तक उपलब्ध नहीं हैं। उन्होंने कहा कि दो सालों में ही पंजाब के लोगों का आम आदमी पार्टी से मोहभंग हो चुका है। इस अवसर पर बोलते हुए पूर्व मंत्री सुरजीत सिंह रखड़ा ने कहा कि पिछले साल में पंजाब के लोग धोखे का शिकार हुए हैं। पंजाबियों ने महसूस कर लिया है कि अगर जनता की कोई सुनवाई कर सकता है तो वह उनका क्षेत्रीय दल अकाली दल ही है। अकाली दल ने अपनी सरकार के कार्यकाल के दौरान बहुपक्षी य विकास करवाया है। 

इस अवसर पर पूर्व विधायक बीबी हरप्रीत कौर मुखमैलपुर, बीबी वनिंदर कौर लूंबा, जिला देहाती प्रधान जरनैल सिंह करतारपुर, शहरी प्रधान अमित राठी, एसजीपीसी मैंबर सुरजीत सिंह गढ़ी, जसमेर सिंह लाछडू, सतविंदर सिंह टोहड़ा, परमजीत कौर लांडरा, पटियाला देहाती के इंचार्ज जसपाल सिंह बिट्‌टू चट्‌ठा, पटियाला शहरी के प्रधान अमरिंदर सिंह बजाज, सुतराणा के इंचार्ज कबीर दास, नाभा के इंचार्ज मखन सिंह लालका, राजपुरा के इंचार्ज चरनजीत सिंह बराड़, यूथ अकाली दल प्रधान सरबजीत सिंह झिंजर, अमलोह के इंचार्ज गुरप्रीत सिंह राजू खन्ना, पूर्व प्रधान इंद्रमोहन सिंह बजाज, पूर्व चेयरमैन लखवीर सिंह लोट, जसविंदर सिंह जस्सी, गुरविंदर सिंह, पूर्व पार्षद सुखविंदर सिंह मिंटा, हरविंदर सिंह बब्बू, मलविंदर सिंह झिल्ल, परमजीत सिंह पम्मा, महिंदरपाल सिंह सोढी, जसविंदर पाल सिंह चढ्‌ढा, जगरूप सिंह चीमा, सुखविंदर सिंह बॉबी समेत कई गणमान्य मौजूद थे।

 

Tags: NK Sharma , Narinder Kumar Sharma , Shiromani Akali Dal , SAD , Akali Dal , Patiala , Patiala News , Surjeet Singh Rakhda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD