Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ

ਹੁਣ ਤੱਕ ਕੁੱਲ 9 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ

Rajesh Dhiman, DC Ferozepur, Deputy Commissioner Ferozepur, Ferozepur, ECI,Chief Electoral Officer Punjab,Lok Sabha Elections 2024,General Elections 2024,CEO Punjab,Chunav Ka Parv,Desh Ka Garv

Web Admin

Web Admin

5 Dariya News

ਫ਼ਿਰੋਜ਼ਪੁਰ , 10 May 2024

ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਲੋਕ ਸਭਾ ਹਲਕਾ 10-ਫਿਰੋਜ਼ਪੁਰ ਵਿਖੇ ਨਾਮਜ਼ਦਗੀਆਂ ਤੇ ਚੌਥੇ ਦਿਨ ਚਾਰ ਉਮੀਦਵਾਰਾਂ ਨੇ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 10-ਫਿਰੋਜ਼ਪੁਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਚੌਥੇ ਦਿਨ 04 ਉਮੀਦਵਾਰਾਂ ਸ਼੍ਰੀ ਮੋਹਨ ਸਿੰਘ (ਆਜ਼ਾਦ), ਸ੍ਰੀ ਨਰਦੇਵ ਸਿੰਘ (ਸ਼੍ਰੋਮਣੀ ਅਕਾਲੀ ਦਲ) ਤੇ ਸ੍ਰੀ ਹਰਪਿੰਦਰ ਸਿੰਘ ਮਾਨ (ਸ਼੍ਰੋਮਣੀ ਅਕਾਲੀ ਦਲ) ਅਤੇ ਜਸਕਰਨ ਸਿੰਘ (ਆਜ਼ਾਦ) ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। 

ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11:00 ਤੋਂ ਦੁਪਹਿਰ 3:00 ਵਜੇ ਤੱਕ ਹੈ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਆਖਰੀ ਮਿਤੀ 14 ਮਈ 2024 ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਲੋਕ ਸਭਾ ਹਲਕਾ 10 - ਫਿਰੋਜ਼ਪੁਰ ਲਈ ਕੁੱਲ 9 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਉਨ੍ਹਾਂ ਦੱਸਿਆ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਨਾਮਜ਼ਦਗੀਆਂ ਦੀ ਵਾਪਸੀ 17 ਮਈ ਤੱਕ ਹੋਵੇਗੀ। ਮਤਦਾਨ 1 ਜੂਨ 2024 ਨੂੰ ਹੋਵੇਗਾ ਅਤੇ ਗਿਣਤੀ 4 ਜੂਨ, 2024 ਨੂੰ ਹੋਵੇਗੀ। 

ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜ਼ੋਰ ਦਿੰਦਿਆਂ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਇਕ ਉਮੀਦਵਾਰ ਆਪਣੀ ਚੋਣ ਮੁਹਿੰਮ ’ਤੇ 95 ਲੱਖ ਰੁਪਏ ਤੋਂ ਵੱਧ ਦਾ ਖ਼ਰਚਾ ਨਹੀਂ ਕਰ ਸਕਦਾ ਅਤੇ 20 ਹਜ਼ਾਰ ਰੁਪਏ ਤੋਂ ਵੱਧ ਦੀ ਅਦਾਇਗੀ ਕੇਵਲ ਚੈੱਕ ਰਾਹੀਂ ਹੀ ਕੀਤੀ ਜਾ ਸਕਦੀ ਹੈ। 

ਉਨ੍ਹਾਂ ਇਹ ਵੀ ਦੱਸਿਆ ਕਿ ਉਮੀਦਵਾਰ ਵੱਲੋਂ ਕੀਤੇ ਗਏ ਖ਼ਰਚੇ ਦਾ ਖ਼ਰਚਾ ਰਜਿਸਟਰ ਵਿਚ ਇੰਦਰਾਜ ਕਰਨਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ 11 ਮਈ, 2024 ਨੂੰ ਦੂਜਾ ਸ਼ਨੀਵਾਰ ਅਤੇ 12 ਮਈ, 2024 ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਵੇਗੀ। ਇਨ੍ਹਾਂ ਦੋਵੇਂ ਦਿਨਾਂ ਦੌਰਾਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ।

 

Tags: Rajesh Dhiman , DC Ferozepur , Deputy Commissioner Ferozepur , Ferozepur , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD