Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ

ਜਿਲਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਵਾਇਆ ਜਾਣੂ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib, ECI,Chief Electoral Officer Punjab,Lok Sabha Elections 2024,General Elections 2024,CEO Punjab,Chunav Ka Parv,Desh Ka Garv, Gurpreet Singh GP

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 10 May 2024

Last updated on: May 10, 2024, 00:00 IST

ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ ਲੋਕ ਸਭਾ ਚੋਣ ਹਲਕਾ 08 ਫਤਿਹਗੜ੍ਹ ਸਾਹਿਬ (ਅ:ਜ:) ਤੋਂ ਅੱਜ ਕੁੱਲ 06 ਉਮੀਦਵਾਰਾਂ ਨੇ ਜਿਲਾ ਚੋਣ ਅਫਸਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਕੋਲ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ। ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀ ਪੀ, ਉਹਨਾਂ ਦੇ ਕਵਰਿੰਗ ਕੈਂਡੀਡੇਟ ਵਜੋਂ ਉਹਨਾਂ ਦੀ ਪਤਨੀ ਗੁਰਪ੍ਰੀਤ ਕੌਰ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਰਾਜ ਜਤਿੰਦਰ ਸਿੰਘ, ਆਜ਼ਾਦ ਸਮਾਜ ਪਾਰਟੀ ਕਾਸ਼ੀ ਰਾਮ ਦੇ ਉਮੀਦਵਾਰ ਬਹਾਲ ਸਿੰਘ, ਆਜ਼ਾਦ ਉਮੀਦਵਾਰ ਹਰਜਿੰਦਰ ਸਿੰਘ ਤੇ ਪ੍ਰੇਮ ਸਿੰਘ ਨੇ ਆਪਣੇ ਕਾਗਜ਼ ਦਾਖਲ ਕੀਤੇ। 

ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਦੋ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਸਨ, ਇਸ ਤਰ੍ਹਾਂ ਹੁਣ ਤੱਕ 08 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਚੁੱਕੇ ਹਨ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਈਸ਼ਾ ਸਿੰਘਲ ਵੀ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਨੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਨਵੀਆਂ ਹਦਾਇਤਾਂ ਅਨੁਸਾਰ ਉਮੀਦਵਾਰ ਆਪਣੇ ਚੋਣ ਪ੍ਰਚਾਰ ਤੇ 95 ਲੱਖ ਤੋਂ ਵੱਧ ਦੀ ਰਕਮ ਖਰਚ ਨਹੀਂ ਕਰ ਸਕਦੇ ਅਤੇ 20 ਹਜਾਰ ਤੋਂ ਵੱਧ ਦੀ ਅਦਾਇਗੀ ਕੇਵਲ ਚੈੱਕਾਂ ਰਾਹੀਂ ਹੀ ਕੀਤੀ ਜਾ ਸਕਦੀ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਖਰਚੇ ਦਾ ਪੂਰਾ ਰਿਕਾਰਡ ਰੱਖਣਾ ਜਰੂਰੀ ਹੈ ਅਤੇ ਸਾਰੇ ਖਰਚ ਬਾਰੇ "ਖਰਚਾ ਰਜਿਸਟਰ" ਵਿੱਚ ਇੰਦਰਾਜ ਹੋਣਾ ਚਾਹੀਦਾ ਹੈ ਤਾਂ ਜੋ ਕਿਸੇ ਕਿਸਮ ਦੀ ਪਰੇਸ਼ਾਨੀ ਪੇਸ਼ ਨਾ ਆਵੇ। ਉਹਨਾਂ ਉਮੀਦਵਾਰਾਂ ਨੂੰ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ ਕਰਨ ਦੇ ਨਾਲ ਹੀ ਆਦਰਸ਼ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ ਇਸ ਲਈ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।

ਜ਼ਿਲ੍ਹਾ ਚੋਣ ਅਫਸਰ ਨੇ ਉਮੀਦਵਾਰਾਂ ਨੂੰ ਦੱਸਿਆ ਕਿ 15 ਮਈ ਨੂੰ ਨਾਮਜਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਅਤੇ 17 ਮਈ ਨੂੰ ਨਾਮਜਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ 08-ਫ਼ਤਹਿਗੜ੍ਹ ਸਾਹਿਬ (ਅ:ਜ:) ਤੋਂ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਖਰਚੇ ਤੇ ਨਜ਼ਰ ਰੱਖਣ ਲਈ ਨਿਯੁਕਤ ਕੀਤੇ ਗਏ ਖਰਚਾ ਨਿਗਰਾਨ ਆਈ.ਆਰ.ਐਸ. ਅਧਿਕਾਰੀ ਆਨੰਦ ਕੁਮਾਰ ਵੱਲੋਂ ਸਮੇਂ-ਸਮੇਂ ਤੇ ਖਰਚੇ ਦਾ ਮਿਲਾਣ ਕਰਨ ਬਾਰੇ ਪਹਿਲਾਂ ਸੂਚਿਤ ਕਰ ਦਿੱਤਾ ਜਾਵੇਗਾ। 

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv , Gurpreet Singh GP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD