Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ

ਡਿਪਟੀ ਕਮਿਸ਼ਨਰ ਵੱਲੋਂ ਕਣਕ ਖਰੀਦ ਪ੍ਰਬੰਧਾਂ ਦੀ ਸਮੀਖਿਆ ਬੈਠਕ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 10 May 2024

Last updated on: May 10, 2024, 00:00 IST

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਫਾਜ਼ਿਲਕਾ ਜ਼ਿਲੇ ਵਿਖੇ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਹੈ। ਉਨ੍ਹਾਂ ਕਿਹਾ ਬੀਤੇ ਦਿਨ ਕਣਕ ਦੀ ਆਮਦ 753730 ਮੀਟ੍ਰਿਕ ਟਨ ਸੀ ਜਦ ਕਿ ਇਸ ਸਾਲ ਇਹ ਆਮਦ 759880 ਮੀਟ੍ਰਿਕ ਟਨ ਹੋਈ ਹੈ। ਉਹਨਾਂ ਨੇ ਦੱਸਿਆ ਕਿ 48 ਘੰਟੇ ਪਹਿਲਾਂ ਤੱਕ ਖਰੀਦੀ ਗਈ ਕਣਕ ਦੇ ਬਦਲੇ 1642.5 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਉਹਨਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਬੀਤੇ ਸ਼ਾਮ ਤੱਕ 7,57,633 ਮੀਟਿ੍ਕ ਟਨ ਕਣਕ ਦੀ ਖਰੀਦ ਹੋਈ ਹੈ ਜਦਕਿ ਬੀਤੇ ਕੱਲ 7913 ਮਿਟ੍ਰਿਕ ਟਨ ਨਵੀਂ ਕਣਕ ਮੰਡੀਆਂ ਵਿੱਚ ਆਈ ਬੀਤੇ ਕੱਲ 8518 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਬੀਤੇ ਕੱਲ ਜਿਲੇ ਵਿੱਚ 565422 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਿਫਟਿੰਗ ਲਈ ਏਜੰਸੀਆਂ ਨੂੰ 72 ਘੰਟੇ ਦਾ ਸਮਾਂ ਮਿਲਦਾ ਹੈ ਅਤੇ ਏਜੰਸੀਆਂ ਨੂੰ ਤਾਕੀਦ ਕੀਤੀ ਗਈ ਹੈ ਕਿ ਉਹ 72 ਘੰਟੇ ਪਹਿਲਾਂ ਖਰੀਦੀ ਗਈ ਕਣਕ ਦੀ ਜਲਦੀ ਤੋਂ ਜਲਦੀ ਲਿਫਟਿੰਗ ਕਰਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਸ਼ਾਮ ਤੱਕ ਪਨਗ੍ਰੇਨ ਨੇ  219790 ਮੀਟ੍ਰਿਕ ਟਨ, ਮਾਰਕਫੈਡ ਨੇ 202214 ਮੀਟ੍ਰਿਕ ਟਨ, ਪਨਸਪ ਨੇ 190952 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 116600 ਮੀਟ੍ਰਿਕ ਟਨ, ਭਾਰਤੀ ਖੁਰਾਕ ਨਿਗਮ ਨੇ 4430 ਮੀਟ੍ਰਿਕ ਟਨ ਅਤੇ ਵਪਾਰੀਆਂ ਨੇ 23647 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।  ਇਸ ਬੈਠਕ ਵਿੱਚ ਏਡੀਸੀ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਡੀਐਫਐਸਸੀ ਹਿਮਾਂਸ਼ੂ ਕੁੱਕੜ ਤੋਂ ਇਲਾਵਾਂ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD