Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ

Punjab State Legal Services Authority, National Lok Adalat, Judiciary, Lok Adalat, National Legal Services Authority, Amritsar

Web Admin

Web Admin

5 Dariya News

ਅੰਮ੍ਰਿਤਸਰ , 11 May 2024

Last updated on: May 11, 2024, 00:00 IST

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰ਼ੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ  ਹੇਠ  ਅਤੇ ਸ਼੍ਰੀ ਰਸ਼ਪਾਲ ਸਿੰਘ, ਸਿਵਲ ਜੱਜ-ਸਹਿਤ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਜੀਆਂ ਦੇ ਯਤਨਾ ਸਦਕਾ ਅੱਜ ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਗਈ। 

ਇਸ ਨੈਸ਼ਨਲ ਲੋਕ ਅਦਾਲਤ ਵਿੱਚ ਚੈਕ, ਬੈਂਕਾਂ, ਜਮੀਨੀ ਵਿਵਾਦਾਂ, ਘਰੇਲੂ ਝਗੜੀਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 23 ਬੈਂਚ ਬਣਾਏ ਗਏ ਸਨ। ਜਿਸ ਵਿੱਚੋਂ 17 ਬੈਂਚ ਅੰਮ੍ਰਿਤਸਰ ਅਦਾਲਤਾਂ, 1 ਬੈਂਚ ਸਥਾਈ ਲੋਕ ਅਦਾਲਤ, 3 ਬੈਂਚ ਅਜਨਾਲਾ ਅਤੇ 2 ਬੈਂਚ ਬਾਬਾ ਬਕਾਲਾ ਸਾਹਿਬ ਤਹਿਸੀਲਾਂ ਵਿੱਚ ਲਗਾਏ ਗਏ।

ਪੁਲਿਸ ਵਿਭਾਗ ਵੱਲੋਂ ਵੀ ਮਹਿਲਾਂ ਕਾਉਂਸਲਿੰਗ ਸੇਲਾਂ ਵਿੱਚ  ਪਰਿਵਾਰਿਕ ਝਗੜਿਆ ਦੇ ਨਿਪਟਾਰੇ ਵਾਸਤੇ ਲੋਕ ਅਦਾਲਤ ਬੈਂਚ ਲਗਾਏ ਗਏ। ਇਸ ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵੱਲੋਂ ਕੁੱਲ 22370 ਕੇਸ ਸੁਣਵਾਈ ਵਾਸਤੇ ਰੱਖੇ ਗਏ ਸਨ, ਜਿਹਨਾਂ ਵਿੱਚੋਂ 19815 ਕੇਸਾਂ ਦਾ ਆਪਸੀ ਰਾਜੀਨਾਮੇ ਨਾਲ ਨਿਪਟਾਰਾ ਕਿਤਾ ਗਿਆ।ਇਸ ਦੋਰਾਣ ਮਾਣਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ ਸ੍ਰ਼ੀ ਅਮਰਿੰਦਰ ਸਿੰਘ ਗਰੇਵਾਲ ਵੱਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋ ਜਾਣੂ ਕਰਵਾਇਆ ਗਿਆ।

ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੇਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ। ਸ਼੍ਰੀ ਰਸ਼ਪਾਲ ਸਿੰਘ, ਸਿਵਲ ਜੱਜ, ਸੀਨੀਅਰ ਡਵੀ ਼ਵੱਲੋ ਇਹ ਸੁਨੇਹਾ ਦਿੱਤਾ ਗਿਆ ਕੀ ਲੋਕ ਅਦਾਲਤ ਜਿਸ ਨੂੰ ਦੁਜੇ ਸ਼ਬਦਾ ਵਿੱਚ ਲੋਕ ਨਿਆਇਕ ਪ੍ਰਣਾਲੀ ਵੀ ਆਖਿਆ ਜਾਂਦਾ ਹੇ ਦੇ ਰਾਹੀਂ ਆਮ ਜਨਤਾ ਆਪਣੇ ਵਿਚਾਰ ਖੁੱਲ ਕੇ ਆਪਣੇ ਝਗੜੀਆਂ ਸਬੰਧੀ ਸਬੰਧਤ ਅਦਾਤਲ ਜਿੱਥੇ ਉਹਨਾ ਦਾ ਕੇਸ ਲੰਭਿਤ ਹੇ ਬਗੇਰ ਕਿਸੇ ਵਕੀਲ ਸਾਹਿਬਾਨ ਤੋਂ ਰੱਖ ਸਕਦੇ ਹਨ ਅਤੇ ਇਹਨਾਂ ਲੋਕ ਅਦਾਲਤਾਂ ਦੇ ਰਾਹੀਂ ਆਪਣੇ ਝਗੜੇ ਸ਼ਾਂਤ-ਮਈ ਢੰਗ ਨਾਲ, ਸ਼ਾਂਤ-ਮਈ ਵਾਤਾਵਰਨ ਵਿੱਚ ਮੁੱਕਾ ਸਕਦੇ ਹਨ। 

ਇਸ ਤਰ੍ਹਾਂ ਜਦੋਂ ਸ਼ਾਂਤ-ਮਈ ਢੰਗ ਨਾਲ ਕੇਸਾਂ ਦਾ ਨਿਪਟਾਰਾ ਹੁੰਦਾ ਹੇ ਤਾਂ ਸਮਾਜ ਵਿੱਚ ਇਹ ਸੰਦੇਸ਼ ਪਹੁੰਚਦਾ ਹੇ ਕਿ ਲੜਾਈ ਝਗੜੀਆਂ ਵਿੱਚ ਕੁਝ ਨਹੀ ਰਖੀਆਂ ਅਤੇ ਜੋ ਜਿੰਦਗੀ ਪ੍ਰਮਾਤਮਾਂ ਨੇ ਸਾਨੂੰ ਬਖਸ਼ੀ ਉਸਨੂੰ ਬਗੇਰ ਕਿਸੇ ਡਰ ਜਾ ਹੋਰ ਕਾਰਨਾਂ ਤੋਂ ਬਤੀਤ ਕਰ ਸਕਦੇ ਹਾਂ। ਇਕ ਪਤੀ-ਪਤਨੀ ਦਾ ਝਗੜਾ ਜੋ  ਕਿ ਪਿੱਛਲੇ 10 ਸਾਲਾ ਤੋਂ ਅਦਾਲਤਾਂ ਵਿੱਚ ਲਭਿੰਤ ਸੀ, ਇਸ ਪਰਿਵਾਰਕ ਝਗੜੇ ਦੀ ਸ਼ੁਰੂਆਤ 2014 ਵਿੱਚ ਰਾਜਸਥਾਨ ਤੋਂ ਹੋਈ ਸੀ, ਅਤੇ 2023 ਤੋਂ ਇਹ ਮੁਕਦਮਾਂ ਅੰਮ੍ਰਿਤਸਰ ਵਿਖੇ ਅਦਾਲਤ ਵਿੱਚ ਲੰਭਿਤ ਸੀ। 

ਜਿਸ ਵਿੱਚ ਜੱਜ ਸਾਹਿਬਾਨ ਲੋਕ ਅਦਾਲਤ ਬੈਂਚ ਨੰਬਰ 4 ਦੇ ਯਤਨਾ ਸਦਕਾ ਦੋਵੇ ਧਿਰਾ ਦਾ ਰਾਜੀਨਾਮਾ ਕਰਵਾਇਆ ਗਿਆ, ਹੁਣ ਦੋਵੇ ਧਿਰਾ ਆਪਸੀ ਰਜਾਮੰਦੀ ਦੇ ਨਾਲ ਤਲਾਕ ਲੇਣ ਲਈ ਰਾਜ਼ੀ ਕਰਵਾਇਆ ਗਿਆ ਅਤੇ ਇਹਨਾ ਦਾ ਲੰਭੇ ਸਮੇਂ ਤੋ ਚੱਲ ਰਿਹਾ ਝਗੜਾ ਖਤਮ ਹੋਇਆ।

 

Tags: Punjab State Legal Services Authority , National Lok Adalat , Judiciary , Lok Adalat , National Legal Services Authority , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD