Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ

ਨਿਹੰਗ ਸਿੰਘ ਜਥੇਬੰਦੀਆਂ ਤੇ ਸੰਗਤਾਂ ਨੇ ਕੀਤੀ ਭਰਵੀਂ ਸ਼ਮੂਲੀਅਤ

Religious, Baba Banda Singh Bahadur, Chappar Chiri, Shiromani Gurdwara Parbandhak Committee, SGPC, Harjinder Singh Dhami

5 Dariya News

5 Dariya News

5 Dariya News

ਚੱਪੜਚਿੜੀ/ਸ੍ਰੀ ਫਤਹਿਗੜ੍ਹ ਸਾਹਿਬ , 12 May 2024

Last updated on: May 12, 2024, 00:00 IST

ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਰਹਿੰਦ ਫ਼ਤਹਿ ਕਰਨ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਫਤਹਿ ਏ ਜੰਗ ਸਾਹਿਬ ਚੱਪੜਚਿੜੀ ਤੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਫ਼ਤਹਿ ਮਾਰਚ ਸਜਾਇਆ ਗਿਆ। ਆਰੰਭਤਾ ਦੀ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਫ਼ਤਹਿ ਮਾਰਚ ਵਿੱਚ ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ, ਬੈਂਡ ਤੇ ਗੱਤਕਾ ਪਾਰਟੀਆਂ ਨੇ ਖਾਲਸਾਈ ਜਾਹੋ-ਜਲਾਲ ਨਾਲ ਸ਼ਮੂਲੀਅਤ ਕੀਤੀ। 

ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਜੇ ਧਾਰਮਿਕ ਦੀਵਾਨ ਵਿਚ ਰਾਗੀ, ਢਾਡੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਤੇ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ।ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਲੈ ਕੇ ਜੁਲਮ ਦਾ ਖਾਤਮਾ ਕਰਨ ਤੁਰੇ ਬਾਬਾ ਬੰਦਾ ਸਿੰਘ ਬਹਾਦਰ ਨੇ ਇਸ ਅਸਥਾਨ ’ਤੇ ਜਾਲਮ ਹਕੂਮਤ ’ਤੇ ਫ਼ਤਹਿ ਹਾਸਲ ਕੀਤੀ। 

ਉਨ੍ਹਾਂ ਆਖਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਰਹਿੰਦ ਫਤਹਿ ਕਰਨ ਦਾ ਇਤਿਹਾਸ ਸਿੱਖ ਕੌਮ ਲਈ ਅਹਿਮ ਹੈ ਅਤੇ ਇਸ ਇਤਿਹਾਸ ਤੋਂ ਕੌਮ ਦੀ ਆਉਣ ਵਾਲੀ ਪੀੜ੍ਹੀ ਨੂੰ ਜ਼ਰੂਰ ਜਾਣੂ ਹੋਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੱਜ ਸਿੱਖ ਕੌਮ ਦੀਆਂ ਸੰਸਥਾਵਾਂ ਨੂੰ ਤੋੜਨ ਦੇ ਯਤਨ ਹੋ ਰਹੇ ਹਨ।  ਸਰਕਾਰਾਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨੂੰ ਸਿੱਧੇ ਅਸਿੱਧੇ ਢੰਗ ਨਾਲ ਆਪਣੇ ਹੱਥ ਵਿੱਚ ਲੈਣਾ ਚਾਹੁੰਦੀਆਂ ਹਨ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀ। 

ਉਨ੍ਹਾ ਸਮੁੱਚੀਆਂ ਪੰਥਕ ਜਥੇਬੰਦੀਆਂ ਨੂੰ ਸਰਕਾਰਾਂ ਦੀਆਂ ਅਜਿਹੀਆਂ ਚਾਲਾਂ ਖਿਲਾਫ ਇਕ ਮਤ ਹੋਣ ਦੀ ਅਪੀਲ ਕੀਤੀ।ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਨੂੰ ਮਾਣ ਹੈ ਕਿ ਸਿੱਖ ਯੋਧਿਆਂ ਨੇ ਇਸ ਧਰਤੀ ’ਤੇ ਇਤਿਹਾਸ ਸਿਰਜਿਆ। ਉਨ੍ਹਾਂ ਸਮੁੱਚੀ ਕੌਮ ਨੂੰ ਇਕਜੁੱਟ ਹੋਣ ਦੀ ਪ੍ਰੇਰਨਾ ਕੀਤੀ। ਇਸ ਮੌਕੇ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਵੀ ਸੰਬੋਧਨ ਕੀਤਾ। 

ਇਸ ਮੌਕੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸਿਰੋਪਾਓ ਦੇ ਕੇ ਨਿਵਾਜਿਆ। ਰਸਤੇ ਵਿਚ ਸੰਗਤਾਂ ਵੱਲੋਂ ਫ਼ਤਹਿ ਮਾਰਚ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਨਾ, ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾ, ਸ. ਅਜਮੇਰ ਸਿੰਘ ਖੇੜਾ, ਸ. ਚਰਨਜੀਤ ਸਿੰਘ ਕਾਲੇਵਾਲ, ਬਾਬਾ ਮੇਜਰ ਸਿੰਘ ਮੁਖੀ ਤਰਨਾ ਦਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸ. ਗੁਰਪ੍ਰੀਤ ਸਿੰਘ ਰੋਡੇ, ਮੈਨੇਜਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਦੇ ਮੈਨੇਜਰ ਸ. ਗੁਰਦੀਪ ਸਿੰਘ ਕੰਗ, ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਮੈਨੇਜਰ ਸ. ਅਮਰਜੀਤ ਸਿੰਘ, ਬਾਬਾ ਬਲਦੇਵ ਸਿੰਘ ਮੁਖੀ ਤਰਨਾ ਦਲ, ਸਕੱਤਰ ਵਿੱਦਿਆ ਸ. ਸੁਖਮਿੰਦਰ ਸਿੰਘ, ਐਡਵੋਕੇਟ ਸ. ਸਿਮਰਜੀਤ ਸਿੰਘ ਚੰਦੂਮਾਜਰਾ, ਬਾਬਾ ਬਚਨ ਸਿੰਘ ਦਿੱਲੀ ਵਾਲੇ, ਸ. ਜਗਮੀਤ ਸਿੰਘ, ਪ੍ਰਚਾਰਕ ਭਾਈ ਰਾਜਪਾਲ ਸਿੰਘ, ਭਾਈ ਰਾਜਿੰਦਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

 

Tags: Religious , Baba Banda Singh Bahadur , Chappar Chiri , Shiromani Gurdwara Parbandhak Committee , SGPC , Harjinder Singh Dhami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD