Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ

ਉਨ੍ਹਾਂ ਦੇ ਨਾਲ ਰਾਇਪੁਰ ਖੁਰਦ ਤੋਂ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹੋਏ ਆਪ ਵਿੱਚ ਸ਼ਾਮਿਲ

Dr. S.S Ahluwalia, Dr. Sunny Singh Ahluwalia, Sunny Singh Ahluwalia, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਚੰਡੀਗੜ੍ਹ , 14 May 2024

Last updated on: May 14, 2024, 00:00 IST

ਚੰਡੀਗੜ੍ਹ ਸ਼ਹਿਰ ਵਿੱਚ ਇੱਕ ਪਾਸੇ ਜਿੱਥੇ ਲੋਕ ਸਭਾ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ, ਉਥੇ ਹੀ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਵਲੋਂ ਪੂਰੇ ਸ਼ਹਿਰ ਦੇ ਨਾਲ–ਨਾਲ ਚੰਡੀਗੜ੍ਹ ਦੇ ਪਿੰਡਾਂ ਵਿੱਚ ਵੀ ਚੋਣ ਮੁਹਿੰਮ ਪੂਰੇ ਜੋਰ–ਸ਼ੋਰ ਨਾਲ ਚਲਾਈ ਜਾ ਰਹੀ ਹੈ। ਲੋਕ ਸਭਾ ਚੋਣਾਂ ਵਿੱਚ ਬੇਸ਼ੱਕ ਆਮ ਆਦਮੀ ਪਾਰਟੀ ਸਿੱਧੇ ਤੌਰ ਤੇ ਚੋਣਾਂ ਨਹੀਂ ਲੜੀ ਰਹੀ ਹੈ, ਪਰ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ (ਆਪ) ਵਿੱਚ ਲੋਕਾਂ ਦਾ ਸ਼ਾਮਿਲ ਹੋਣਾ ਲਗਾਤਾਰ ਜਾਰੀ ਹੈ। 

ਬੀਤੇ ਦਿਨ ਚੰਡੀਗੜ੍ਹ ਦੇ ਵਾਰਡ 8 ਤੋਂ 2021 ਵਿੱਚ ਅਜ਼ਾਦ ਉਮੀਦਵਾਰ ਦੇ ਤੌਰ ਤੇ ਨਗਰ ਨਿਗਮ ਚੋਣ ਲੜ ਚੁੱਕੇ ਅਮਰੀਕ ਸਿੰਘ ਸੈਣੀ ਅਤੇ ਪਿੰਡ ਰਾਇਪੁਰ ਖੁਰਦ ਉਨ੍ਹਾਂ ਦੀ ਟੀਮ ਨੇ ਆਪ ਦਾ ਪੱਲਾ ਫੜਿਆ ਅਤੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਐਲਾਨ ਕੀਤਾ। ਇਸ ਮੌਕੇ ਉਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਆਪ ਚੰਡੀਗੜ੍ਹ ਦੇ ਕੋ–ਇੰਚਾਰਜ ਡਾ. ਐਸ.ਐਸ. ਆਹਲੂਵਾਲੀਆ, ਆਪ ਦੇ ਸੀਨੀਅਰ ਆਗੂ ਬਿਕਰਮ ਧਵਨ, ਡਾ. ਹਰਮੀਤ ਸਿੰਘ, ਕੌਂਸਲਰ ਪ੍ਰੇਮ ਲਤਾ, ਹਰਦੀਪ ਸਿੰੰਘ, ਰਾਜਵਿੰਦਰ ਸਿੰਘ, ਰਵੀ ਮਣੀ, ਜਰਨੈਲ ਸਿੰਘ, ਸਾਬਕਾ ਜਿਲ੍ਹਾ ਪ੍ਰੀਸ਼ਦ ਮੈਂਬਰ ਤਜਿੰਦਰ ਸਿੰਘ, ਸਾਬਕਾ ਪੰਚ ਸੋਹਨ ਸਿੰਘ, ਰਾਮ ਸਿੰਘ, ਗੁਰਮੀਤ ਸਿੰਘ ਅਤੇ ਹਰਦੀਪ ਸਿੰਘ ਮੌਜੂਦ ਰਹੇ।

ਆਪ ਵਿੱਚ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ 2021 ਵਿੱਚ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਵਾਰਡ 8 ਤੋਂ ਅਜ਼ਾਦ ਉਮੀਦਵਾਰ ਅਮਰੀਕ ਸਿੰਘ ਸੈਣੀ, ਸੁਰਿੰਦਰ ਸਿੰਘ, ਬਲਜੀਤ ਸਿੰਘ, ਹਰਜਿੰਦਰ ਸਿੰਘ, ਮਨਪ੍ਰੀਤ ਕੌਰ, ਨਿਰਮਲ ਸਿੰਘ, ਗੁਰਮੀਤ ਸਿੰਘ, ਪ੍ਰਕਾਸ਼ ਸਿੰਘ, ਰਿੰਕੂ, ਕਰਮ ਸਿੰਘ ਜਸਵਿੰਦਰ ਸਿੰਘ, ਲਵਪ੍ਰੀਤ ਸਿੰਘ, ਸੰਦੀਪ ਸਿੰਘ, ਦਲਜੀਤ ਸਿੰਘ, ਧਰਮਿੰਦਰ ਸਿੰਘ, ਸੁਰਜੀਤ ਸਿੰਘ, ਗੁਰਬਚਨ ਸਿੰਘ, ਰਾਜ ਬਾਲਾ ਕੌਰ, ਸਰਬਜੀਤ ਕੌਰ, ਬਲਜਿੰਦਰ ਕੌਰ, ਮਨੀਸ਼ਾ ਰਾਣੀ ਅਤੇ ਸੋਭਾ ਰਾਣੀ ਸ਼ਾਮਿਲ ਹਨ।

ਆਪ ਵਿੱਚ ਸ਼ਾਮਿਲ ਹੋਣ ਤੇ ਪਿੰਡ ਵਾਸੀਆਂ ਦਾ ਸੁਆਗਤ ਕਰਦੇ ਹੋਏ ਡਾ. ਐਸ.ਐਸ. ਆਹਲੂਵਾਲੀਆ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਆਪ ਦਾ ਪਰਿਵਾਰ ਦਿਨੋ–ਦਿਨ ਵੱਡਾ ਹੁੰਦਾ ਜਾ ਰਿਹਾ ਹੈ। ਇਸ ਗੱਲ ਤਾਂ ਸਾਫ਼ ਨਜ਼ਰ ਆ ਰਿਹਾ ਹੈ, ਕਿ ਚੰਡੀਗੜ੍ਹ ਵਾਸੀ ਬੀਜੇਪੀ ਦੇ ਪਿਛਲੇ 10 ਸਾਲਾਂ ਦੇ ਕਾਰਜਕਾਲ ਤੋਂ ਬਹੁਤ ਦੁਖੀ ਹਨ। ਚੰਡੀਗੜ੍ਹ ਵਾਸੀਆਂ ਦੀ ਬੀਜੇਪੀ ਦੇ ਕਾਰਜਕਾਲ ਦੌਰਾਨ ਬਿਲਕੁਲ ਸੁਣਵਾਈ ਨਹੀਂ ਹੋਈ। ਚੰਡੀਗੜ੍ਹ ਦੇ ਸਾਰੇ ਪਿੰਡਾਂ ਦਾ ਵਿਕਾਸ ਪੱਖੋਂ ਬੀਜੇਪੀ ਨੇ ਬੁਰਾ ਹਾਲ ਕਰ ਦਿੱਤਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਵਾਸੀਆਂ ਵਿੱਚ ਬਹੁਤ ਜ਼ਿਆਦਾ ਉਤਸ਼ਾਹ ਹੈ। ਚੰਡੀਗੜ੍ਹ ਵਾਸੀ ਬੀਜੇਪੀ ਨੂੰ ਸੱਤਾ ਤੋਂ ਉਤਾਰਨ ਲਈ ਕਾਹਲੇ ਪਏ ਹੋਏ ਹਨ। ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਵਾਸੀਆਂ ਵਲੋਂ ਭਾਰੀ ਸਮਰਥਨ ਦਿੱਤਾ ਜਾ ਰਿਹਾ ਹੈ। ਸ਼ਹਿਰ ਵਾਸੀਆਂ ਦੇ ਉਤਸ਼ਾਹ ਤੋਂ ਸਾਫ਼ ਨਜਰ ਆ ਰਿਹਾ ਹੈ, ਕਿ ਮਨੀਸ਼ ਤਿਵਾੜੀ ਬੀਜੇਪੀ ਦੇ ਉਮੀਦਵਾਰ ਨੂੰ ਵੱਡੇ ਫਰਕ ਦੇ ਨਾਲ ਹਰਾਉਣਗੇ।

ਡਾ. ਆਹਲੂਵਾਲੀਆ ਨੇ ਕਿਹਾ ਕਿ ਮਨੀਸ਼ ਤਿਵਾੜੀ ਦੀ ਹਰ ਮੀਟਿੰਗ ਵਿੱਚ ਚੰਡੀਗੜ੍ਹ ਵਾਸੀਆਂ ਵਲੋਂ ਬੀਜੇਪੀ ਨੂੰ ਸਬਕ ਸਿਖਾਉਣ ਦੀ ਗੱਲ ਕੀਤੀ ਜਾ ਰਹੀ ਹੈ। ਸ਼ਹਿਰ ਵਾਸੀ ਵਲੋਂ ਕਿਹਾ ਜਾ ਰਿਹਾ ਹੈ, ਕਿ ਬੀਜੇਪੀ ਵਲੋਂ ਮੇਅਰ ਚੋਣ ਦੌਰਾਨ ਜੋ ਲੋਕਤੰਤਰ ਦੀ ਹੱਤਿਆ ਕੀਤੀ ਗਈ ਸੀ ਅਤੇ ਚੰਡੀਗੜ੍ਹ ਸ਼ਹਿਰ ਦੀ ਪੂਰੀ ਦੁਨੀਆ ਵਿੱਚ ਬਦਨਾਮੀ ਕਰਵਾਈ ਗਈ ਸੀ। ਉਸਦੇ ਲਈ ਚੰਡੀਗੜ੍ਹ ਵਾਸੀ ਬੀਜੇਪੀ ਨੂੰ ਕਦੇ ਮਾਫ਼ ਨਹੀਂ ਕਰਨਗੇ।

चंडीगढ़ के वार्ड 8 से नगर निगम चुनाव लड़े अमरीक सिंह सैनी आम आदमी पार्टी में हुए शामिल

उनके साथ रायपुर खुर्द के बड़ी संख्या में लोग भी हुए शामिल

चंडीगढ़

चंडीगढ़ शहर में एक तरफ जहां लोकसभा चुनाव का मैदान पूरी तरह से गरमाया हुआ है, वहीं दूसरी तरफ इंडिया अलायंस के उम्मीदवार मनीष तिवारी पूरे शहर के साथ-साथ चण्डीगढ़ के गावों में भी पूरे जोर-शोर से प्रचार कर रहे हैं। लोकसभा चुनाव में बेशक आम आदमी पार्टी सीधे तौर पर चुनाव नहीं लड़ रही है, लेकिन चंडीगढ़ में लोगों का आम आदमी पार्टी (आप) से जुड़ना लगातार जारी है। 

कल, चंडीगढ़ के वार्ड 8 से आजाद उम्मीदवार के रूप में 2021 में नगर निगम चुनाव लड़ चुके अमरीक सिंह सैनी और गांव रायपुर खुर्द से अपनी टीम के साथ आप में शामिल हो गए और इंडिया एलायंस के उम्मीदवार मनीष तिवारी को बड़े अंतर से जिताने का एलान किया। इस अवसर पर पंजाब जल आपूर्ति एवं सीवरेज बोर्ड के चेयरमैन एवं आप चंडीगढ़ के सह-प्रभारी डॉ. एसएस आहलूवालिया, आप के वरिष्ठ नेता बिक्रम धवन, डॉ.  हरमीत सिंह, पार्षद प्रेम लता, पार्षद हरदीप सिंह, राजविंदर सिंह, रवि मनी, जरनैल सिंह, पूर्व जिला परिषद सदस्य तजिंदर सिंह, पूर्व पंच सोहन सिंह, राम सिंह, गुरुमीत सिंह और हरदीप सिंह मौजूद रहे।

आम में शामिल होने वालों में 2021 में चंडीगढ़ नगर निगम चुनाव में वार्ड 8 से आजाद उम्मीदवार अमरीक सिंह सैनी, सुरिंदर सिंह, बलजीत सिंह, हरजिंदर सिंह, मनप्रीत कौर, निर्मल सिंह, गुरुमीत सिंह, प्रकाश सिंह, रिंकू, करम सिंह, जसविंदर सिंह, लवप्रीत सिंह, संदीप सिंह, दलजीत सिंह, धरमिंदर सिंह, सुरजीत सिंह, गुरबचन सिंह, राज बाला कौर, सरबजीत कौर, बलजिंदर कौर, मनीषा रानी और सोभा रानी शामिल हैं।

डॉ. एसएस आहलूवालिया आप में शामिल होने पर सभी का स्वागत करते हुए कहा कि चंडीगढ़ में आप परिवार दिन-ब-दिन बड़ा होता जा रहा है। इससे साफ है कि चंडीगढ़ की जनता बीजेपी के पिछले 10 साल के कार्यकाल से बेहद नाराज है, भाजपा के कार्यकाल में चंडीगढ़ के लोगों की कोई सुनवाई नहीं हुई। भाजपा ने चंडीगढ़ के सभी गांवों को विकास के मामले में बदतर बना दिया है।

उन्होंने आगे कहा कि लोकसभा चुनाव को लेकर चंडीगढ़ की जनता में काफी उत्साह है, चंडीगढ़ की जनता भाजपा को सत्ता से हटाने की जल्दी में है। इंडिया अलायंस के प्रत्याशी मनीष तिवारी को चंडीगढ़ की जनता भारी समर्थन दे रही है। शहरवासियों के उत्साह से साफ है कि मनीष तिवारी भाजपा प्रत्याशी को भारी अंतर से हराएंगे।

डॉ. आहलूवालिया ने कहा कि मनीष तिवारी की हर मीटिंग में चंडीगढ़वासी बीजेपी को सबक सिखाने की बात कर रहे हैं। शहरवासियों का कहना है कि मेयर चुनाव के दौरान भाजपा द्वारा लोकतंत्र की हत्या की गई और चंडीगढ़ शहर को पूरी दुनिया में बदनाम किया गया, इसके लिए चंडीगढ़ की जनता भाजपा को कभी माफ नहीं करेगी।

 

Tags: Dr. S.S Ahluwalia , Dr. Sunny Singh Ahluwalia , Sunny Singh Ahluwalia , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD