ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਤੇ ਪੁੱਤਰ ਅਤੇ ਨੌਜਵਾਨ ਕਾਂਗਰਸੀ ਆਗੂ ਗੁਰਬਾਜ ਸਿੰਘ ਸਿੱਧੂ ਦੇ ਵੱਲੋਂ ਅੱਜ ਬੁਢਲਾਡਾ ਹਲਕੇ ਦੇ ਪਿੰਡਾਂ ਦਾ ਚੋਣ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਨੂੰ ਪਿੰਡ ਨਰਿੰਦਰਪੁਰਾ ਵਿੱਚ ਲੱਡੂਆ ਨਾਲ ਤੋਲਿਆ ਗਿਆ। ਜ਼ਿਕਰਯੋਗ ਹੈ ਕਿ ਨਰਿੰਦਰਪੁਰਾ ਯੂਥ ਆਗੂ ਗੁਰਬਾਜ਼ ਸਿੰਘ ਸਿੱਧੂ ਦੇ ਸਹੁਰਿਆਂ ਦਾ ਪਿੰਡ ਹੈ। ਇਸ ਪਿੰਡ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਉਹਨਾਂ ਨੂੰ ਸਮਰਥਨ ਦਾ ਭਰੋਸਾ ਦਿਵਾਇਆ।
ਇਸ ਮੌਕੇ ਵੱਖ ਵੱਖ ਪਿੰਡਾਂ ਵਿੱਚ ਆਪਣੇ ਪਿਤਾ ਦੇ ਲਈ ਵੋਟਾਂ ਦੀ ਮੰਗ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜੋ ਦੇਸ਼ ਨੂੰ ਵਿਕਾਸ ਦੀਆਂ ਲੀਹਾਂ 'ਤੇ ਅੱਗੇ ਲੈ ਜਾ ਸਕਦੀ ਹੈ। ਨੌਜਵਾਨ ਆਗੂ ਸਿੱਧੂ ਨੇ ਕਿਹਾ ਕਿ ਦੇਸ਼ ਅਤੇ ਪੰਜਾਬ ਦੇ ਜੋ ਵੀ ਵਿਕਾਸ ਬੁੱਢੇ ਕੰਮ ਹੋਏ ਹਨ ਉਹ ਸਭ ਕਾਂਗਰਸ ਪਾਰਟੀ ਦੀ ਦੇਣ ਹੈ। ਉਹਨਾਂ ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ, ਆਪ ਅਤੇ ਭਾਜਪਾ 'ਤੇ ਤਿੱਖੇ ਨਿਸ਼ਾਨੇ ਲਗਾਉਂਦਿਆਂ ਕਿਹਾ ਕਿ ਅੱਜ ਇਹ ਕਾਂਗਰਸ ਦਾ ਰਾਹ ਰੋਕਣ ਦੇ ਲਈ ਅੰਦਰ ਖਾਤੇ ਇੱਕਜੁੱਟ ਹਨ।
ਕਾਂਗਰਸੀ ਉਮੀਦਵਾਰ ਦੇ ਪੁੱਤਰ ਨੇ ਕਿਹਾ ਕਿ ਬਠਿੰਡਾ ਲੋਕ ਸਭਾ ਹਲਕੇ ਦੇ ਵੋਟਰ ਪਿਛਲੇ 15 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਚੌਥੀ ਵਾਰ ਉਮੀਦਵਾਰ ਬਣੀ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਵੋਟਾਂ ਪਾਉਂਦੇ ਆ ਰਹੇ ਹਨ ਪ੍ਰੰਤੂ ਇਸ ਪਰਿਵਾਰ ਦੇ ਵੱਲੋਂ ਅੱਜ ਤੱਕ ਮਾਨਸਾ ਇਲਾਕੇ ਦੇ ਲਈ ਕੁਝ ਵੀ ਨਹੀਂ ਕੀਤਾ ਗਿਆ ਹੈ। ਇੱਥੇ ਨਾ ਹੀ ਕੋਈ ਉੱਚ ਪੱਧਰੀ ਸਿੱਖਿਆ ਸੰਸਥਾਨ ਹੈ ਅਤੇ ਨਾ ਹੀ ਸਿਹਤ ਸਹੂਲਤਾਂ ਉਪਲਬਧ ਹਨ ਜਦੋਂ ਕਿ ਲੋਕ ਹਾਲੇ ਵੀ ਮੁੱਢਲੀਆਂ ਲੋੜਾਂ ਦਲੇ ਸੰਘਰਸ਼ ਕਰਦੇ ਨਜ਼ਰ ਆ ਰਹੇ ਹਨ।
ਗੁਰਬਾਜ ਸਿੰਘ ਸਿੱਧੂ ਨੇ ਵੋਟਰਾਂ ਨੂੰ ਇੱਕ ਵਾਰ ਕਾਂਗਰਸ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦੇ ਆ ਕਿਹਾ ਕਿ ਉਹ ਭਰੋਸਾ ਦਿਵਾਉਂਦੇ ਹਨ ਉਹਨਾਂ ਵੱਲੋਂ ਦਿੱਤੇ ਸਮਰਥਨ ਦੇ ਨਾਲ ਜਿੱਤਣ ਤੋਂ ਬਾਅਦ ਸੰਸਦ ਦੇ ਵਿੱਚ ਉਹਨਾਂ ਦੀ ਆਵਾਜ਼ ਬਣ ਕੇ ਕੰਮ ਕਰਨਗੇ ਤੇ ਹਲਕੇ ਦਾ ਇੱਕ ਸਾਰ ਵਿਕਾਸ ਕਰਾਉਣਗੇ।