Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ

Dr.Sanjeev Kumar, Sub Divisional Magistrate Malot, SDM Malot, Sri Mukatsar Sahib, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਮਲੋਟ , 15 May 2024

Last updated on: May 15, 2024, 00:00 IST

ਅੱਜ ਮਾਣਯੋਗ ਮੁੱਖ ਚੋਣ ਅਫਸਰ, ਪੰਜਾਬ ਦਾ ਲੋਕ ਸਭਾ ਚੋਣਾਂ -2024 ਲਈ ਮੁੱਖ ਟੀਚਾ “ਇਸ ਬਾਰ 70 ਪਾਰ” ਹਾਸਿਲ ਕਰਨ ਹਿੱਤ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਦੀ ਯੋਗ ਅਗਵਾਈ ਹੇਠ ਚੋਣ ਹਲਕਾ 085- ਮਲੋਟ ਦੇ ਵੋਟਰਾਂ ਨੂੰ ਵੋਟ ਪ੍ਰਤੀ ਜਾਗਰੂਕ ਕਰਨ ਅਤੇ ਸਹਾਇਕ ਰਿਟਰਨਿੰਗ ਅਫਸਰ 085-ਮਲੋਟ ਡਾ. ਸੰਜੀਵ ਕੁਮਾਰ ਵੱਲੋਂ ਸਵੀਪ ਗਤੀਵਿਧੀ ਅਧੀਨ ਖੁਦ ਲਿਖਿਆ ਨਾਟਕ “ਵੋਟਾਂ ਦਾ ਪਰਵ ਦੇਸ਼ ਦਾ ਗਰਵ” ਮਲੋਟ ਸ਼ਹਿਰ ਦੇ ਵੱਖ-ਵੱਖ ਸਕੂਲੀ ਵਿਦਿਆਰਥੀਆਂ ਰਾਹੀ ਇਲੈਕਸ਼ਨ ਦਫਤਰ ਮਲੋਟ ਵਿਖੇ ਖੇਡਿਆ ਗਿਆ।

ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ। ਬੱਚਿਆਂ ਦੀ ਪੇਸ਼ਕਾਰੀ ਨੂੰ ਵੇਖ ਕੇ ਐਸ.ਡੀ.ਐਮ. ਸਾਹਿਬ ਵੱਲੋਂ ਨਤੀਜਾ ਐਲਾਨਿਆ ਗਿਆ। ਇਸ ਮੁਕਾਬਲੇ ਵਿੱਚ ਸੈਕਰਡ ਹਾਰਟ ਕਾਨਵੈਂਟ ਸਕੂਲ ਮਲੋਟ, ਜੀ.ਟੀ.ਬੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੋਨਾਂ ਸਕੂਲਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਮਲੋਟ ਅਤੇ ਡੀ.ਏ.ਵੀ. ਪਬਲਿਕ ਸਕੂਲ ਮਲੋਟ ਦੋਨਾਂ ਸਕੁਲਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਦੀਆਂ ਕੁੜੀਆਂ ਨੇ ਵੋਟਾਂ ਨਾਲ ਸਬੰਧਤ ਗਿੱਧਾ ਪਾ ਕੇ ਖੂਬ ਵਾਹ-ਵਾਹੀ ਲੁੱਟੀ। ਐਸ.ਡੀ.ਐਮ. ਸਾਹਿਬ ਡਾ. ਸੰਜੀਵ ਕੁਮਾਰ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਪ੍ਰਸ਼ੰਸ਼ਾ ਪੱਤਰ ਅਤੇ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੋਕੇ ਤੇ ਸਹਾਇਕ ਰਿਟਰਨਿੰਗ ਅਫਸਰ -1 ਮਲੋਟ ਸ਼੍ਰੀ ਸੁਖਵਿੰਦਰ ਸਿੰਘ ਟਿਵਾਣਾ, ਸਵੀਪ ਨੋਡਲ ਅਫਸਰ 085-ਮਲੋਟ ਸ਼੍ਰੀ ਗੌਰਵ ਭਠੇਜਾ, ਸਹਾਇਕ ਸਵੀਪ ਨੋਡਲ ਅਫਸਰ 085-ਮਲੋਟ ਸ਼੍ਰੀ ਬਲਦੇਵ ਕਾਲੜਾ, ਇਲੈਕਸ਼ਨ ਇੰਚਾਰਜ ਸ਼੍ਰੀ ਜਸਕਰਨ ਸਿੰਘ, ਜੂਨੀਅਰ ਸਹਾਇਕ ਸ਼੍ਰੀ ਬੰਟੀ ਖੁੰਗਰ, ਇਲੈਕਸ਼ਨ ਕਲਰਕ ਸ਼੍ਰੀਮਤੀ ਸਰਬਜੀਤ ਕੌਰ, ਵੱਖ-ਵੱਖ ਸਕੂਲਾਂ ਤੋਂ ਆਏ ਅਧਿਆਪਕ ਅਤੇ ਇਲੈਕਸ਼ਨ ਦਫਤਰ ਦਾ ਸਮੁੱਚਾ ਸਟਾਫ ਮੌਜੂਦ ਸੀ। ਇਸ ਮੌਕੇ ਮੰਚ ਸੰਚਾਲਨ ਸ਼੍ਰੀ ਗੁਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ ਮਿਮਿਟ ਮਲੋਟ ਵੱਲੋਂ ਨਿਭਾਇਆ ਗਿਆ।

 

Tags: Dr.Sanjeev Kumar , Sub Divisional Magistrate Malot , SDM Malot , Sri Mukatsar Sahib , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD