Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 15 May 2024

Last updated on: May 15, 2024, 00:00 IST

ਸਿਹਤ ਤੇ ਪਰਿਵਾਰ ਭਲਾਈ ਵਿਭਾਗ ,ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਸ਼ਰਮਾ ਆਈ.ਏ.ਐੱਸ ਅਤੇ ਡਾਇਰੈਕਟਰ , ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਡਾ ਹਿਤਿੰਦਰ ਕੌਰ ਵੱਲੋਂ ਸੂਬੇ ਦੇ ਸਮੂਹ ਸਿਵਲ ਸਰਜਨਾਂ ਨਾਲ ਵੀਡੀਓ ਕਾਨਫਰੰਸ ਕਰਕੇ 18 ਤੋਂ 30 ਅਪ੍ਰੈਲ ਤੱਕ ਸੂਬੇ ਵਿੱਚ ਹੋਈਆਂ ਮਾਤਰੀ ਮੌਤਾਂ ਦੀ ਸਮੀਖਿਆ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਸਿਹਤ ਸਕੱਤਰ ਨੂੰ ਜਾਣੂ ਕਰਾਇਆ ਕਿ ਉਹਨਾਂ ਦੇ ਜਿਲੇ ਵਿੱਚ ਇਸ ਸਮੇਂ ਦੌਰਾਨ ਹੁਣ ਤੱਕ ਕੋਈ ਵੀ ਮਟਰਨਲ ਡੈਥ ਨਹੀਂ ਹੋਈ , ਉਹਨਾਂ ਕਿਹਾ ਕਿ ਜਿਲ੍ਹੇ ਅੰਦਰ ਆਮ ਲੋਕਾਂ ਨੂੰ  ਜੱਚਾ ਬੱਚਾ ਸਿਹਤ ਸੇਵਾਵਾਂ ਵਧੀਆ ਢੰਗ ਨਾਲ ਉਪਲਬਧ ਕਰਵਾਈਆਂ ਜਾ ਰਹੀਆਂ ਹਨ। 

ਇਸ ਵਰਚੁਅਲ ਮੀਟਿੰਗ ਦੌਰਾਨ ਸਿਹਤ ਸਕੱਤਰ ਨੇ ਸਮੂਹ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਹਰ ਗਰਭਵਤੀ ਔਰਤ ਦਾ ਔਰਤਾਂ ਦੇ ਮਾਹਰ ਡਾਕਟਰ ਤੋ ਮੁਆਇਨਾ ਕਰਾਉਣ ਦੇ ਨਾਲ ਨਾਲ ਮੈਡੀਕਲ ਸਪੈਸ਼ਲਿਸਟ ਡਾਕਟਰ ਨੂੰ ਵੀ ਚੈੱਕ ਕਰਾਇਆ ਜਾਵੇ। ਉਹਨਾਂ ਕਿਹਾ ਕਿ ਹਰ ਗਰਭਵਤੀ ਔਰਤ ਦੇ ਗਰਭ ਦੌਰਾਨ ਲੋੜੀਂਦੇ ਲੈਬਾਰਟਰੀ ਟੈਸਟ,ਈ.ਸੀ.ਜੀ,ਥਾਇਰਾਇਡ ਅਤੇ ਸ਼ੂਗਰ ਆਦਿ ਟੈਸਟ ਜਰੂਰ ਕਰਵਾਏ ਜਾਣ ਤਾਂਜੋ ਗਰਭ ਦਾ ਦੌਰਾਨ ਸਿਹਤ ਸਬੰਧੀ ਰਿਸਕ ਨੂੰ ਘੱਟ ਕਰਕੇ ਗਰਭਵਤੀ ਮਾਵਾਂ ਦੀ ਮੌਤ ਦਰ ਨੂੰ ਘਟਾਇਆ ਜਾ ਸਕੇ।

ਉਹਨਾਂ ਇਹ ਵੀ ਕਿਹਾ ਕਿ ਹਾਈ ਰਿਸਕ ਕੇਸਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ, ਅਜਿਹੇ ਕੇਸਾਂ ਨਾਲ ਸਿਹਤ ਵਿਭਾਗ ਦੇ ਅਧਿਕਾਰੀਆਂ/ ਕਰਮਚਾਰੀਆਂ ਵੱਲੋਂ ਸੇਫ ਡਿਲੀਵਰੀ ਹੋਣ ਤੱਕ ਫੋਨ ਤੇ ਰਾਬਤਾ ਕਾਇਮ ਰੱਖਿਆ ਜਾਵੇ ਅਤੇ ਸਮੇਂ ਸਮੇਂ ਤੇ ਉਨਾਂ ਦੀ ਫੋਲੋ-ਅਪ ਕੀਤੀ ਜਾਵੇ। ਉਹਨਾਂ ਕਿਹਾ ਕਿ ਸੂਬੇ ਅੰਦਰੋਂ ਮਾਤਰੀ ਮੌਤਾਂ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾਣੇ ਯਕੀਨੀ ਬਣਾਏ ਜਾਣ।  

ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ ਸਵਪਨਜੀਤ ਕੌਰ, ਜ਼ਿਲਾ ਪ੍ਰੋਗਰਾਮ ਮੈਨੇਜਰ ਕਸੀਤਿਜ ਸੀਮਾ, ਜਿਲਾ ਮੋਨੀਟਰਿੰਗ ਐਂਡ ਇਵੈਲੂਏਸ਼ਨ ਅਫਸਰ ਵਿੱਕੀ ਵਰਮਾ, ਕੰਪਿਊਟਰ ਆਪਰੇਟਰ ਗਗਨਦੀਪ ਥੰਮਣ ਆਦਿ ਹਾਜਰ ਸਨ।

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD