Thursday, 04 June 2026

 

 

ਖ਼ਾਸ ਖਬਰਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ

 

ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

ਚੋਣ ਤਿਆਰੀਆਂ ਦਾ ਲਿਆ ਜਾਇਜ਼ਾ

Harpreet Singh Sudan, DC Sri Mukatsar Sahib, Sri Mukatsar Sahib, Deputy Commissioner Sri Mukatsar Sahib, Dr.Sanjeev Kumar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 15 May 2024

Last updated on: May 15, 2024, 00:00 IST

ਲੋਕ ਸਭਾ ਹਲਕਾ ਫਿਰੋਜ਼ਪੁਰ ਲਈ ਭਾਰਤੀ ਚੌਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਜਨਰਲ ਅਬਜ਼ਰਵਰ ਸ੍ਰੀ ਲਕਸ਼ਮੀਕਾਂਤ ਰੈਡੀ ਜੀ ਆਈ.ਏ.ਐਸ. ਅਤੇ ਪੁਲਿਸ ਅਬਜ਼ਰਵਰ ਸ੍ਰੀ ਏ ਆਰ ਦਾਮੋਦਰ ਆਈ.ਪੀ.ਐਸ. ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ। ਇੱਥੇ ਪੁੱਜਣ ’ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ. ਅਤੇ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਨੇ ਉਨ੍ਹਾਂ ਦਾ ਸਵਾਗਤ ਕੀਤਾ।

ਇਸ ਮੌਕੇ ਚੋਣ ਕਮਿਸ਼ਨ ਵੱਲੋਂ ਨਾਮਜਦ ਅਬਜ਼ਰਵਰਾਂ ਵੱਲੋਂ ਮਲੋਟ ਅਤੇ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਬੈਠਕ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਦੋ ਵਿਧਾਨ ਸਭਾ ਹਲਕੇ ਲੋਕ ਸਭਾ ਹਲਕਾ ਫਿਰੋਜ਼ਪੁਰ ਦਾ ਭਾਗ ਹਨ। ਜ਼ਿਲ੍ਹੇ ਵਿਚ ਕੁੱਲ 694586 ਵੋਟਰ ਹਨ। ਜ਼ਿਲ੍ਹੇ ਵਿਚ 85 ਸਾਲ ਤੋਂ ਵੱਡੀ ਉਮਰ ਦੇ 5385, ਸਰਵਿਸ ਵੋਟਰ 1792 ਅਤੇ 18-19 ਸਾਲ ਉਮਰ ਵਰਗ ਦੇ 19272 ਵੋਟਰ ਹਨ। 

ਜ਼ਿਲ੍ਹੇ ਵਿਚ 753 ਪੋਲਿੰਗ ਬੂਥ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 40 ਮਾਡਲ ਪੋਲਿੰਗ ਬੂਥ, 9 ਮਹਿਲਾਵਾਂ ਵੱਲੋਂ ਸਥਾਪਿਤ ਬੂਥ, 4-4 ਪੀਡਬਲਯਡੀ ਅਤੇ ਯੂਥ ਬੂਥ ਤੇ 4 ਹੀ ਗਰੀਨ ਬੂਥ ਬਣਾਏ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਦਿੱਤੇ ਸ਼ਡਿਊਲ ਅਨੁਸਾਰ ਸਾਰੀਆਂ ਚੋਣ ਤਿਆਰੀਆਂ ਕੀਤੀਆਂ ਜਾ  ਰਹੀਆਂ ਹਨ। 

ਉਨ੍ਹਾਂ ਨੇ ਕਿਹਾ ਕਿ ਨਿਰਪੱਖ ਅਤੇ ਸ਼ਾਂਤ ਮਈ ਚੌਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰਾਂ ਨਾਲ ਤਿਆਰ ਹੈ ਅਤੇ ਆਦਰਸ਼ ਚੋਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਐਸ.ਐਸ.ਪੀ. ਸ੍ਰੀ ਭਾਗੀਰਥ ਮੀਨਾ ਨੇ ਦੱਸਿਆ ਕਿ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ 19 ਅੰਤਰ ਰਾਜੀ ਨਾਕਿਆਂ ਸਮੇਤ ਹਰ ਥਾਂ ਪੁਲਿਸ ਚੌਕਸੀ ਨਾਲ ਕੰਮ ਕਰ ਰਹੀ ਹੈ।

ਬੈਠਕ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਮਲੋਟ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ, ਡੀ.ਐਸ.ਪੀ. ਸ੍ਰੀ ਸਤਨਾਮ ਸਿੰਘ, ਤਹਿਸੀਲਦਾਰ ਚੋਣਾਂ ਸ੍ਰੀ ਹਰਬੰਸ ਸਿੰਘ ਵੀ ਹਾਜ਼ਰ ਸਨ।

 

Tags: Harpreet Singh Sudan , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Dr.Sanjeev Kumar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD