Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ

ਸ਼ਤਾਬਦੀ ਨੂੰ ਸਮਰਪਿਤ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ਲਗਾਏ ਜਾਣਗੇ ਗੁਰਮਤਿ ਕੈਂਪ

Religious, Dharmik, Sri Goindwal Sahib, Shiromani Gurdwara Parbandhak Committee, SGPC

5 Dariya News

5 Dariya News

5 Dariya News

ਸ੍ਰੀ ਗੋਇੰਦਵਾਲ ਸਾਹਿਬ , 15 May 2024

Last updated on: May 15, 2024, 00:00 IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਤਾਗੱਦੀ ਦਿਵਸ ਅਤੇ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਤੋਂ ਅੱਜ ਧਰਮ ਪ੍ਰਚਾਰ ਲਹਿਰ ਦੀ ਅਰੰਭਤਾ ਕੀਤੀ ਗਈ। ਧਰਮ ਪ੍ਰਚਾਰ ਕਮੇਟੀ ਵਲੋਂ ਸ਼ਤਾਬਦੀ ਨੂੰ ਸਮਰਪਿਤ ਜਿਲ੍ਹਾ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ ਪਿੰਡਾਂ/ਨਗਰਾਂ ਵਿਚ ਗੁਰਮਤਿ ਕੈਂਪ ਲਗਾਏ ਜਾ ਰਹੇ ਹਨ। 

ਇਸ ਦੇ ਨਾਲ ਹੀ ਪਿੰਡਾਂ ਵਿਚ ਗੁਰਮਤਿ ਸਮਾਗਮ ਕਰਕੇ ਸੰਗਤਾਂ ਨੂੰ ਸ਼ਤਾਬਦੀ ਸਮਾਗਮਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਆਰੰਭੀ ਜਾ ਰਹੀ ਇਸ ਧਰਮ ਪ੍ਰਚਾਰ ਲਹਿਰ ਵਿਚ ਛੇ ਕਾਲਜਾਂ ਦੇ ਤਕਰੀਬਨ 113 ਵਿਦਿਆਰਥੀਆਂ ਦੀਆਂ 22 ਟੀਮਾਂ ਬਣਾਈਆਂ ਗਈਆਂ ਹਨ। 

ਇਨ੍ਹਾਂ ਜ਼ਿਲ੍ਹਿਆਂ ਵਿਚ 22 ਥਾਵਾਂ ’ਤੇ ਪ੍ਰਚਾਰ ਕੇਂਦਰ ਬਣਾਏ ਗਏ ਹਨ, ਜਿਨ੍ਹਾਂ ਵਿੱਚ ਪ੍ਰਚਾਰਕ ਜਥੇ ਸਵੇਰੇ-ਸ਼ਾਮ ਗੁਰਦੁਆਰਾ ਸਾਹਿਬ ਵਿੱਚ ਨਿਤਨੇਮ, ਗੁਰਬਾਣੀ ਕੀਰਤਨ, ਗੁਰਬਾਣੀ ਕਥਾ ਵੀਚਾਰ ਕਰਨ ਦੇ ਨਾਲ-ਨਾਲ ਆਸ ਪਾਸ ਦੇ ਪਿੰਡਾਂ ਦੀਆਂ ਸੰਗਤਾਂ ਲਈ ਗੁਰਬਾਣੀ ਸੰਥਿਆ, ਸਿੱਖ ਰਹਿਤ ਮਰਿਆਦਾ ਅਤੇ ਸਿੱਖ ਇਤਿਹਾਸ ਦੀ ਜਾਣਕਾਰੀ ਨਾਲ ਸਬੰਧਤ ਕਲਾਸਾਂ ਵੀ ਲਗਾਉਣਗੇ। ਉਨ੍ਹਾਂ ਦੱਸਿਆ ਕਿ ਸ਼ਾਮ ਨੂੰ ਬੱਚਿਆਂ ਲਈ ਗੁਰਮੁਖੀ ਸਿੱਖਿਆ, ਨਿਤਨੇਮ ਦੀ ਸੰਥਿਆ ਅਤੇ ਗੁਰ-ਇਤਿਹਾਸ ਦੀ ਕਲਾਸ ਲਗਾਈ ਜਾਵੇਗੀ। 

ਇਸੇ ਤਰ੍ਹਾਂ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ। ਵੱਖ-ਵੱਖ ਕਾਲਜਾਂ ਤੋਂ ਆਏ ਵਿਦਿਆਰਥੀਆਂ ਨੂੰ ਪਿੰਡਾਂ ਲਈ ਰਵਾਨਾ ਕਰਨ ਤੋਂ ਪਹਿਲਾਂ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਸੇਵਾ ਭਾਵਨਾ ਅਤੇ ਮਰਯਾਦਾ ਵਿਚ ਰਹਿ ਕੇ ਗੁਰਮਤਿ ਪ੍ਰਚਾਰ ਕਰਨ ਦੀ ਪ੍ਰੇਰਣਾ ਕੀਤੀ। 

ਇਸ ਮੌਕੇ ਇੰਚਾਰਜ ਸ. ਕਰਤਾਰ ਸਿੰਘ, ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਮੈਨੇਜਰ ਸ੍ਰ. ਗੁਰਾ ਸਿੰਘ, ਮੀਤ ਮੈਨੇਜਰ ਸ. ਸਰਬਜੀਤ ਸਿੰਘ ਤੇ ਸ. ਪਰਗਟ ਸਿੰਘ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਦਿਲਬਾਗ ਸਿੰਘ ਤੇ ਹੋਰ ਹਾਜ਼ਰ ਸਨ।

 

Tags: Religious , Dharmik , Sri Goindwal Sahib , Shiromani Gurdwara Parbandhak Committee , SGPC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD