Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

Health, Dr. Harinder Sharma, Civil Surgeon Barnala, Barnala

Web Admin

Web Admin

5 Dariya News

ਬਰਨਾਲਾ , 16 May 2024

Last updated on: May 16, 2024, 00:00 IST

ਸਿਹਤ ਵਿਭਾਗ ਬਰਨਾਲਾ ਵੱਲੋਂ ‘ ਆਓ ਸਮਾਜ ਨਾਲ ਜੁੜਕੇ ਡੇਂਗੂ ਨੂੰ ਕੰਟਰੋਲ ਕਰੀਏ ‘ ਵਿਸ਼ੇ ਤਹਿਤ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ। ਇਸ ਸਬੰਧੀ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਵੱਲੋਂ ਜਾਗਰੂਕਤਾ ਪੋਸਟਰ ਜਾਰੀ ਕਰਨ ਅਤੇ ਜਾਗਰੂਕਤਾ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਡਾ. ਸ਼ਰਮਾ ਨੇ ਦੱਸਿਆ ਕਿ ਡੇਂਗੂ ਦੀ ਬਿਮਾਰੀ ਦੀ ਰੋਕਥਾਮ ਕਰਨ ਲਈ ਸਮੇਂ ਸਮੇਂ 'ਤੇ ਜਾਗਰੂਕਤਾ ਅਤੇ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਉਪਰਾਲੇ ਕੀਤੇ ਜਾਂਦੇ ਹਨ। ਸੀਨੀਅਰ ਮੈਡੀਕਲ ਅਫਸਰ ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ  ਤੇਜ ਬੁਖਾਰ, ਸਿਰ ਦਰਦ,ਮਾਸ ਪੇਸੀਆਂ 'ਚ ਦਰਦ,ਚਮੜੀ ਤੇ ਦਾਣੇ,ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ ਅਤੇ ਨੱਕ ਜਾਂ ਮਸੂੜਿਆਂ ਚੋਂ ਖੂਨ ਵਗਣਾ ਆਦਿ ਲੱਛਣ ਹੋਣ ਤਾਂ ਨੇੜੇ ਦੇ ਸਿਹਤ ਕੇਂਦਰ ਜਾਂ ਸਰਕਾਰੀ ਹਸਪਤਾਲ 'ਚ ਚੈੱਕਅੱਪ ਕਰਾਉਣਾ ਚਾਹੀਦਾ ਹੈ।

ਡਾ. ਮੁਨੀਸ ਕੁਮਾਰ ਜ਼ਿਲ੍ਹਾ ਐਪੀਡਿਮਾਲੋਜਿਟ ਨੇ ਦੱਸਿਆ ਕਿ ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ 'ਚ ਫਰੀ ਕੀਤਾ ਜਾਂਦਾ ਹੈ।ਜ਼ਿਲ੍ਹਾ ਬਰਨਾਲਾ ਦੇ ਸਾਰੇ ਸਿਹਤ ਕੇਂਦਰਾਂ ਵਿੱਚ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਡੇਂਗੂ ਦਿਵਸ ਸਬੰਧੀ ਜਾਗਰੂਕਤਾ ਪ੍ਰੋਗਰਾਮ ਦੀ ਲੜੀ ਵਜੋਂ ਸਿਹਤ ਕਰਮਚਾਰੀਆਂ ਵੱਲੋਂ ਸਹਿਰ 'ਚ ਜਾਗਰੂਕਤਾ ਰੈਲੀ ਵੀ ਕੀਤੀ ਗਈ।

ਸਿਹਤ ਇੰਸਪੈਕਟਰ ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ  ਨੇ ਦੱਸਿਆ ਡੇਂਗੂ ਦਾ ਮੱਛਰ ਸਾਫ ਖੜੇ ਪਾਣੀ ਵਿੱਚ ਪਲਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ। ਇਸ ਦਾ ਮੱਛਰ ਹਫਤੇ 'ਚ ਆਂਡੇ ਤੋਂ ਪੂਰਾ ਮੱਛਰ ਬਣਦਾ ਹੈ।ਇਸ ਲਈ ਹਰੇਕ ਸ਼ੁਕਰਵਾਰ ਨੂੰ ਖੁਸਕ ਦਿਨ (ਡਰਾਈ ਡੇ) ਡੇਂਗੂ ਦੇ ਲਾਰਵੇ ਦੇ ਪੈਦਾ ਹੋਣ ਦੀ ਜਗ੍ਹਾ ਜਿਵੇਂ ਕੂਲਰ ਗਮਲੇ ਫਰਿੱਜ ਦੀ ਬੈਕ ਟ੍ਰੇਅ ਅਤੇ ਪਾਣੀ ਜਮ੍ਹਾਂ ਕਰਨ ਦੇ ਸੋਮਿਆਂ ਨੂੰ ਸਾਫ ਕਰਨ ਅਤੇ ਸੁਕਾਉਣਾ ਚਾਹੀਦਾ ਹੈ।ਮੱਛਰ ਦੇ ਕੱਟਣ ਤੋਂ ਬਚਣ ਲਈ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਾਏ ਜਾਣ,ਸੌਣ ਵੇਲੇ ਮੱਛਰਦਾਨੀ,ਮੱਛਰ ਭਜਾਉਣ ਵਾਲੀਆਂ ਕਰੀਮਾਂ, ਤੇਲ ਆਦਿ ਦੀ ਵਰਤੋਂ ਕੀਤੀ ਜਾਵੇ।ਟੁੱਟੇ ਬਰਤਨ ,ਡਰੰਮ , ਟਾਇਰਾਂ ਆਦਿ ਨੂੰ ਖੁੱਲੇ 'ਚ ਨਾਂ ਸੁੱਟਿਆ ਜਾਵੇ।

ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੇ ਦੱਸਿਆ ਕਿ ਲੋਕਾਂ ਨੂੰ ਡੇਂਗੂ ਅਤੇ ਹੋਰ ਬਿਮਾਰੀਆਂ ਤੋਂ ਬਚਾਅ ਲਈ ਪ੍ਰਿੰਟ ਮਟੀਰੀਅਲ ਅਤੇ ਪ੍ਰੈਸ ਕਵਰੇਜ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਸਮੇਂ ਬਚਿੱਤਰ ਸਿੰਘ ਐਸ.ਐਲ.ਟੀ. ਅਤੇ ਸਿਹਤ ਕਰਮਚਾਰੀ  ਹਾਜਰ ਸਨ।

 

Tags: Health , Dr. Harinder Sharma , Civil Surgeon Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD