Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ

Harsimrat Kaur Badal, Shiromani Akali Dal, SAD, Akali Dal, Bathinda, Lok Sabha Elections 2024, General Elections 2024, Lok Sabha Election, Lok Sabha 2024

Web Admin

Web Admin

5 Dariya News

ਬਠਿੰਡਾ , 16 May 2024

Last updated on: May 16, 2024, 00:00 IST

ਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਵਾਲੇ ਉਹਨਾਂ ਤੋਂ ਵੋਟਾਂ ਮੰਗਣ ਆਉਣ ਤਾਂ ਉਹ ਦੋਵਾਂ ਪਾਰਟੀਆਂ ਦੇ ਲੋਕਾਂ ਤੋਂ ’ਹਿਸਾਬ’ ਮੰਗਣ ਕਿ ਉਹਨਾਂ ਨੇ ਆਪਣੇ ਵਾਅਦੇ ਪੂਰੇ ਕਿਉਂ ਨਹੀਂ ਕੀਤੇ।

ਬਠਿੰਡਾ ਦੇ ਐਮ ਪੀ, ਜਿਹਨਾਂ ਨੇ ਲੰਬੀ ਵਿਧਾਨ ਸਭਾ ਹਲਕੇ ਵਿਚ ਪਿੰਡ ਪੱਧਰ ’ਤੇ ਅਨੇਕਾਂ ਮੀਟਿੰਗਾਂ ਨੂੰ ਸੰਬੋਧਨ ਕੀਤਾ,ਨੇ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਇਸ ਗੱਲ ਦਾ ਜਵਾਬ ਦੇਣ ਕਿ ਉਹਨਾਂ ਦੀ ਪਾਰਟੀ ਪੂਰਨ ਕਰਜ਼ਾ ਮੁਆਫੀ,2500 ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤਾ ਤੇ ਘਰ-ਘਰ ਨੌਕਰੀ ਦਾ ਵਾਅਦਾ ਪੂਰਾ ਕਿਉਂ ਨਹੀਂ ਕੀਤਾ। ਉਹਨਾਂ ਕਿਹਾ ਕਿ ਇਸੇ ਤਰੀਕੇ ਆਮ ਆਦਮੀ ਪਾਰਟੀ ਇਸ ਗੱਲ ਦਾ ਜਵਾਬ ਦੇਵੇ ਕਿ ਉਸਨੇ ਸਮਾਜ ਭਲਾਈ ਸਕੀਮਾਂ ਬੰਦ ਕਿਉਂ ਕੀਤੀਆਂ ਅਤੇ ਔਰਤਾਂ ਨੂੰ ਕੀਤੇ ਵਾਅਦੇ ਮੁਤਾਬਕ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਕਿਉਂ ਨਹੀਂ ਦਿੱਤੇ।

ਸਰਦਾਰਨੀ ਬਾਦਲ ਨੇ ਕਿਹਾ ਕਿ ਦੋਵਾਂ ਪਾਰਟੀਆਂ ਤੋਂ ਲੋਕ ’ਹਿਸਾਬ’ ਮੰਗਣ। ਉਹਨਾਂ ਕਿਹਾ ਕਿ ਉਦੋਂ ਤੱਕ ਆਪ ਪਾਰਟੀ ਨੂੰ ਵੋਟਾਂ ਨਾ ਪਾਈਆਂ ਜਾਣ ਜਦੋਂ ਤੱਕ ਉਹ ਔਰਤਾਂ ਦੇ ਖ਼ਾਤਿਆਂ ਵਿਚ ਉਹਨਾਂ ਦੇ ਹਿੱਸੇ ਦੇ 26-26 ਹਜ਼ਾਰ ਰੁਪਏ ਨਹੀਂ ਪਾਉਂਦੀ।ਉਹਨਾਂ ਨੇ ਔਰਤਾਂ ਨੂੰ ਇਹ ਵੀ ਆਖਿਆਕਿ  ਉਹ ਆਪ ਪ੍ਰਤੀਨਿਧਾਂ ਨੂੰ ਪੁੱਛਣ ਕਿ ਉਹਨਾਂ ਦੀ ਪਾਰਟੀ ਦੀ ਸਰਕਾਰ ਨੇ ਸੂਬੇ ਵਿਚ ਨਸ਼ਾ ਤਸਕਰੀ ਦੀ ਪੁਸ਼ਤ ਪਨਾਹੀ ਕਿਉਂ ਕੀਤੀ। 

ਉਹਨਾਂ ਕਿਹਾ ਕਿ ਨਸ਼ਿਆਂ ਦੀ ਹੁਣ ਹੋਮ ਡਲੀਵਰੀ ਹੋ ਰਹੀ ਹੈ ਕਿਉਂਕਿ ਆਪ ਵਿਧਾਇਕ ਨਸ਼ਾ ਮਾਫੀਆ ਤੋਂ ਮਹੀਨੇ ਲੈ ਰਹੇ ਹਨ।ਅਕਾਲੀ ਦਲ ਦੇ ਆਗੂ ਨੇ ਆਪ ਨੂੰ ਇਹ ਵੀ ਕਿਹਾ ਕਿ ਉਹ ਦੱਸਣ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀਆਂ ਸਮਾਜ ਭਲਾਈ ਸਕੀਮਾਂ ਬੰਦ ਕਿਉਂ ਕੀਤੀਆਂ ਹਨ। 

ਉਹਨਾਂ ਕਿਹਾ ਕਿ ਆਟਾ ਦਾਲ ਸਕੀਮ ਵਿਚ ਕਟੌਤੀ ਕਰ ਦਿੱਤੀ ਗਈ ਤੇ ਅਕਾਲੀ ਦਲ ਦੀ ਸਰਕਾਰ ਵੇਲੇ 30 ਕਿਲੋ ਕਣਕ ਦਿੱਤੀ ਜਾਂਦੀ ਸੀ ਜੋ ਕਾਂਗਰਸ ਸਰਕਾਰ ਵੇਲੇ 15 ਕਿਲੋ ਕਰ ਦਿੱਤੀ ਗਈ ਤੇ ਹੁਣ ਆਪ ਸਰਕਾਰ ਗਰੀਬਾਂ ਨੂੰ ਸਿਰਫ 5 ਕਿਲੋ ਆਟਾ ਦੇ ਰਹੀ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਬੁਢਾਪਾ ਪੈਨਸ਼ਨ ਸਕੀਮ ਤੇ ਸ਼ਗਨ ਸਕੀਮ ਵਿਚ ਕਟੌਤੀ ਕਰ ਦਿੱਤੀ ਗਈ। ਉਹਨਾਂ ਕਿਹਾ ਕਿ ਲੜਕੀਆਂ ਨੂੰ ਮੁਫਤ ਮਿਲਦੇ ਸਾਈਕਲ ਨਹੀਂ ਦਿੱਤੇ ਜਾ ਰਹੇ ਤੇ ਐਸ ਸੀ ਸਕਾਲਰਸ਼ਿਪ ਵਿਚ ਵੀ ਕਟੌਤੀ ਕਰ ਦਿੱਤੀ ਗਈ ਹੈ।

ਸਰਦਾਰਨੀ ਬਾਦਲ ਨੇ ਕਿਹਾ ਕਿ ਆਪ ਸਰਕਾਰ ਕੋਲ ਸੂਬੇ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ ਹੈ ਜਦੋਂ ਕਿ ਇਸਨੇ ਪਿਛਲੇ ਦੋ ਸਾਲਾਂ ਵਿਚ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਹੈ। ਉਹਨਾਂ ਕਿਹਾ ਕਿ ਹਾਲਾਤ ਇਹ ਬਣ ਗਏ ਹਨ ਕਿ ਸਰਕਾਰ ਨੂੰ ਤਨਖਾਹਾਂ ਦੇਣ ਵਾਸਤੇ ਵੀ ਕਰਜ਼ਾ ਚੁੱਕਣਾ ਪੈ ਰਿਹਾ ਹੈ। 

ਉਹਨਾਂ ਕਿਹਾ ਕਿ ਅਜਿਹਾ ਇਸ ਕਰ ਕੇ ਹੋ ਰਿਹਾ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰੀ ਫੰਡਾਂ ਦੀ ਵਰਤੋਂ ਹੋਰ ਰਾਜਾਂ ਵਿਚ ਅਰਵਿੰਦ ਕੇਜਰੀਵਾਲ ਦੇ ਪ੍ਰਚਾਰ ’ਤੇ ਕੀਤੀ ਜਾ ਰਹੀ ਹੈ ਅਤੇ ਇਸ਼ਤਿਹਾਰਬਾਜ਼ੀ ਤੇ ਪਬਲੀਸਿਟੀ ਸਟੰਟ ’ਤੇ ਇਕ ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।ਬਠਿੰਡਾ ਦੇ ਐਮ ਪੀ ਨੇ ਇਹ ਵੀ ਦੱਸਿਆ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕਿਵੇਂ ਲੰਬੀ ਹਲਕੇ ਦਾ ਵਿਕਾਸ ਕੀਤਾ ਅਤੇ ਇਸਨੂੰ ਪੰਜਾਬ ਤੇ ਦੇਸ਼ ਵਿਚ ਅਤਿ ਆਧੁਨਿਕ ਹਲਕੇ ਵਿਚ ਤਬਦੀਲ ਕੀਤਾ। 

ਉਹਨਾਂ ਕਿਹਾ ਕਿ ਇਸ ਹਲਕੇ ਵਿਚ ਅਜਿਹੀ ਕੋਈ ਸਹੂਲਤ ਨਹੀਂ ਜੋ ਨਾ ਹੋਵੇ। ਭਾਵੇਂ ਉਹ ਸਕੂਲ, ਕਾਲਜ, ਹਸਪਤਾਲ, ਵੈਟਨਰੀ ਹਸਪਤਾਲ, ਸਟੇਡੀਅਮ ਤੇ ਖੇਡ ਸਹੂਲਤਾਂ ਹੀ ਕਿਉਂ ਨਾ ਹੋਣ। ਉਹਨਾਂ ਕਿਹਾ ਕਿ ਸਰਦਾਰ ਬਾਦਲ ਦੇ ਵਿਸ਼ੇਸ਼ ਯਤਨਾਂ ਸਦਕਾ ਇਹ ਸੰਭਵ ਹੋ ਸਕਿਆ। ਉਹਨਾਂ ਕਿਹਾ ਕਿ ਬਾਦਲ ਪਰਿਵਾਰ ਉਹਨਾਂ ਦੀ ਵਿਰਾਸਤ ਨੂੰ ਸਾਂਭਣ ਦਾ ਪਾਬੰਦ ਹੈ।

 

Tags: Harsimrat Kaur Badal , Shiromani Akali Dal , SAD , Akali Dal , Bathinda , Lok Sabha Elections 2024 , General Elections 2024 , Lok Sabha Election , Lok Sabha 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD