Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ

30 ਉਮੀਦਵਾਰ ਚੋਣ ਮੈਦਾਨ *ਚ

Ghanshyam Thori, DC Amritsar, Amritsar, Deputy Commissioner Amritsar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਅੰਮ੍ਰਿਤਸਰ , 17 May 2024

Last updated on: May 17, 2024, 00:00 IST

02—ਅੰਮ੍ਰਿਤਸਰ ਹਲਕੇ ਲਈ ਚੋਣ ਲੜ ਰਹੇ ਉਮੀਦਵਾਰਾਂ ਨੂੰ ਅੱਜ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਚੋਣ ਨਿਸ਼ਾਨਾਂ ਦੀ ਵੰਡ ਕਰਦਿਆਂ  ਦੱਸਿਆ ਕਿ ਅੱਜ ਨਾਮਜਦਗੀਆਂ ਵਾਪਸ ਲੈਣ ਦੇ ਆਖਰੀ ਦਿਨ 2 ਉਮੀਦਵਾਰਾਂ ਵੱਲੋਂ ਆਪਣੇ ਨਾਮ ਵਾਪਸ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਚੋਣ ਮੈਦਾਨ ਵਿੱਚ 30 ਉਮੀਦਵਾਰ ਰਹਿ ਗਏ ਹਨ ਜਿੰਨਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ 1 ਜੂਨ, 2024   ਨੂੰ ਜਿਲੇ੍ਹ ਵਿੱਚ ਲੋਕ ਸਭਾ ਚੋਣਾਂ ਲਈ ਵੋਟਾਂ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।

ਸ੍ਰੀ ਥੋਰੀ ਨੇ ਦੱਸਿਆ ਕਿ ਰਾਸ਼ਟਰੀ ਅਤੇ ਰਾਜ ਦੀਆਂ ਰਾਜਨੀਤਕ ਪਾਰਟੀਆਂ ਵੱਲੋਂ ਚੋਣ ਲੜ ਰਹੇ ਉਮੀਦਵਾਰ ਜਿੰਨਾਂ ਵਿੱਚੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਨੂੰ ਚੋਣ ਨਿਸ਼ਾਨ ਤੱਕੜੀ, ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੂੰ ਚੋਣ ਨਿਸ਼ਾਨ ਹੱਥ, ਭਾਰਤੀ ਜਨਤਾ ਪਾਰਟੀ ਦੇ ਉਮੀਦਾਵਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੂੰ ਚੋਣ ਨਿਸ਼ਾਨ ਕਮਲ ਦਾ ਫੁੱਲ, ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ  ਵਿਸ਼ਾਲ ਸਿੱਧੂ ਨੂੰ ਚੋਣ ਨਿਸ਼ਾਨ ਹਾਥੀ, ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੂੰ ਚੋਣ ਨਿਸ਼ਾਨ ਝਾੜੂ ਅਲਾਟ ਕੀਤੇ ਗਏ ਹਨ। 

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਸਿਮਰਨਜੀਤ ਸਿੰਘ ਮਾਨ) ਦੇ ਉਮੀਦਵਾਰ  ਇਮਾਨ ਸਿੰਘ ਮਾਨ ਨੂੰ ਚੋਣ ਨਿਸ਼ਾਨ ਬਾਲਟੀ, ਰੀਪਬਲੀਕਨ ਪਾਰਟੀ ਆਫ ਇੰਡੀਆ (ਅਠਾਵਲੇ) ਦੇ ਉਮੀਦਵਾਰ ਗੁਰਪ੍ਰੀਤ fੰਸਘ ਰਤਨ ਨੂੰ ਚੋਣ ਨਿਸ਼ਾਨ ਹਾਕੀ ਅਤੇ ਗੇਂਦ, ਭਾਰਤੀ ਕਮਿਊਨਿਸਟ ਪਾਰਟੀ ਦੇ ਉਮੀਦਵਾਰ ਦਸਵਿੰਦਰ ਕੌਰ ਚੋਣ ਨਿਸ਼ਾਨ ਦਾਤਰੀ ਸਿੱਟਾ, ਸ਼ੋ੍ਰਮਣੀ ਲੋਕ ਦਲ ਪਾਰਟੀ ਦੇ ਉਮੀਦਵਾਰ ਦਿਲਦਾਰ ਮਸੀਹ ਨੂੰ ਚੋਣ ਨਿਸ਼ਾਨ ਏਅਰ ਕੰਡੀਸ਼ਨਰ, ਆਮ ਜਨਤਾ ਪਾਰਟੀ (ਇੰਡੀਆ) ਦੇ ਉਮੀਦਵਾਰ ਨਰਿੰਦਰ ਕੌਰ ਨੂੰ ਚੋਣ ਨਿਸ਼ਾਨ ਹੀਰਾ, ਸੱਚੋ ਸੱਚ ਪਾਰਟੀ ਦੇ ਉਮੀਦਵਾਰ ਡਾਕਟਰ ਰਮੇਸ਼ ਕੁਮਾਰ ਨੂੰ ਚੋਣ ਨਿਸ਼ਾਨ ਸਟੈਥੋਸਕੋਪ, ਆਸ ਪੰਜਾਬ ਪਾਰਟੀ ਦੇ ਉਮੀਦਵਾਰ ਲਵਪ੍ਰੀਤ ਸ਼ਰਮਾ ਨੂੰ ਚੌਣ ਨਿਸ਼ਾਨ ਸੀਸੀਟੀਵੀ ਕੈਮਰਾ ਅਲਾਟ ਕੀਤੇ ਗਏ ਹਨ।

ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਅਜਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਅਮਨਪ੍ਰੀਤ ਸਿੰਘ ਮਹੱਦੀਪੁਰ ਨੂੰ ਚੋਣ ਨਿਸ਼ਾਨ ਵਾਜਾ, ਆਜਾਦ ਉਮੀਦਵਾਰ ਸਤਬੀਰ ਸਿੰਘ ਜੰਮੂ ਨੂੰ ਚੋਣ ਨਿਸ਼ਾਨ ਗੰਨਾ ਕਿਸਾਨ, ਆਜਾਦ ਉਮੀਦਵਾਰ ਸ਼ਮਸ਼ੇਰ ਸਿੰਘ ਸ਼ੇਰਾ ਨੂੰ ਚੋਣ ਨਿਸ਼ਾਨ ਡੰਬਲਜ਼,  ਆਜਾਦ ਉਮੀਦਵਾਰ ਸ਼ਰਨਜੀਤ ਕੌਰ ਨੂੰ ਚੋਣ ਨਿਸ਼ਾਨ ਚੱਕੀ, ਆਜਾਦ ਉਮੀਦਵਾਰ ਸਾਹਬ ਸਿੰਘ ਨੂੰ ਚੋਣ ਨਿਸ਼ਾਨ ਟਰੱਕ, ਆਜਾਦ ਉਮੀਦਵਾਰ ਸ਼ਾਮ ਲਾਲ ਗਾਂਧੀ  ਨੂੰ ਚੋਣ ਨਿਸ਼ਾਨ ਗੈਰ ਸਿਲੰਡਰ, ਆਜ਼ਾਦ  ਉਮੀਦਵਾਰ ਸਿਮਰਨਪ੍ਰੀਤ ਸਿੰਘ ਨੂੰ ਚੋਣ ਨਿਸ਼ਾਨ ਮੰਜੀ, ਆਜਾਦ ਉਮੀਦਵਾਰ ਮਾਸਟਰ ਹਰਜਿੰਦਰ ਪਾਲ ਨੂੰ ਚੋਣ ਨਿਸ਼ਾਨ ਫੁੱਲਗੋਭੀ, ਆਜ਼ਾਦ ਉਮੀਦਵਾਰ ਗਗਨਦੀਪ ਨੂੰ ਚੋਣ ਨਿਸ਼ਾਨ ਪਾਣੀ ਵਾਲਾ ਜਹਾਜ, ਆਜਾਦ ਉਮੀਦਵਾਰ ਸ੍ਰ ਗੁਰਿੰਦਰ ਸਿੰਘ ਸਾਬੀ ਗਿੱਲ ਨੂੰ ਚੋਣ ਨਿਸ਼ਾਨ ਪੈਟਰੋਲ ਪੰਪ,  ਆਜਾਦ ਉਮੀਦਵਾਰ ਜਸਪਾਲ ਮਸੀਹ ਨੂੰ ਚੋਣ ਨਿਸ਼ਾਨ ਟੈਲੀਵਿਜਨ, ਆਜਾਦ ਉਮੀਦਵਾਰ ਦਿਲਬਾਗ ਸਿੰਘ ਨੂੰ ਚੋਣ ਨਿਸ਼ਾਨ ਲੈਪਟਾਪ,  ਆਜਾਦ ਉਮੀਦਵਾਰ ਨੀਲਮ ਨੂੰ ਚੋਣ ਨਿਸ਼ਾਨ ਆਟੋ ਰਿਕਸ਼ਾ, ਆਜਾਦ ਉਮੀਦਵਾਰ ਪ੍ਰਿਥਵੀ ਪਾਲ ਨੂੰ ਚੋਣ ਨਿਸ਼ਾਨ ਪਰੈਸ਼ਰ ਕੂਕਰ, ਆਜਾਦ ਉਮੀਦਵਾਰ ਬਲਵਿੰਦਰ ਸਿੰਘ ਚੋਣ ਨਿਸ਼ਾਨ ਕਰਨੀ, ਆਜਾਦ ਉਮੀਦਵਾਰ ਬਾਲ ਕ੍ਰਿਸ਼ਨ ਸ਼ਰਮਾ ਚੋਣ ਨਿਸ਼ਾਨ ਬੱਲਾ, ਆਜਾਦ ਉਮੀਦਵਾਰ ਰਜਿੰਦਰ ਕੁਮਾਰ ਸ਼ਰਮਾ ਨੂੰ ਚੋਣ ਨਿਸ਼ਾਨ ਬੰਸਰੀ ਅਤੇ ਆਜਾਦ ਉਮੀਦਵਾਰ ਰੇਸ਼ਮ ਸਿੰਘ ਨੂੰ ਚੋਣ ਨਿਸ਼ਾਨ ਕੈਲਕੁਲੇਟਰ ਅਲਾਟ ਕੀਤੇ ਗਏ ਹਨ।

 

Tags: Ghanshyam Thori , DC Amritsar , Amritsar , Deputy Commissioner Amritsar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD