Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ

ਲੋਕ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਤਿੰਨੇ ਜ਼ਿਲਿ੍ਹਆਂ ਦੇ ਉਚ ਅਧਿਕਾਰੀ ਵੀ ਹੋਏ ਸ਼ਾਮਲ

Jitendra Jorwal, DC Sangrur, Deputy Commissioner Sangrur, Sangrur, PoonamDeep Kaur, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਸੰਗਰੂਰ , 17 May 2024

Last updated on: May 17, 2024, 00:00 IST

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ 12-ਸੰਗਰੂਰ ਲਈ ਤਾਇਨਾਤ ਕੀਤੇ ਗਏ ਜਨਰਲ ਅਬਜ਼ਰਵਰ ਦਿਨੇਸ਼ਨ ਐਚ., ਖਰਚਾ ਅਬਜ਼ਰਵਰ ਅਮਿਤ ਸੰਜੇ ਗੁਰਵ ਤੇ ਪੁਲਿਸ ਅਬਜ਼ਰਵਰ ਆਮਿਰ ਜਾਵੇਦ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਦੇ ਜ਼ਿਲ੍ਹਾ ਚੋਣ ਅਫ਼ਸਰਾਂ, ਜ਼ਿਲ੍ਹਾ ਪੁਲਿਸ ਮੁਖੀਆਂ, ਸਹਾਇਕ ਰਿਟਰਨਿੰਗ ਅਫ਼ਸਰਾਂ, ਐਸ.ਪੀਜ਼ ਤੇ ਡੀ.ਐਸ.ਪੀਜ਼ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਕੀਤੀ ਗਈ।

ਮੀਟਿੰਗ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਜਤਿੰਦਰ ਜੋਰਵਾਲ, ਐਸ.ਐਸ.ਪੀ ਸੰਗਰੂਰ ਸਰਤਾਜ ਸਿੰਘ ਚਹਿਲ, ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਪੂਨਮਦੀਪ ਕੌਰ, ਐਸ.ਐਸ.ਪੀ ਬਰਨਾਲਾ ਸੰਦੀਪ ਮਲਿਕ, ਜ਼ਿਲ੍ਹਾ ਚੋਣ ਅਫ਼ਸਰ ਮਲੇਰਕੋਟਲਾ ਡਾ. ਪੱਲਵੀ ਅਤੇ ਐਸ.ਐਸ.ਪੀ ਮਲੇਰਕੋਟਲਾ ਡਾ. ਸਿਮਰਤ ਕੌਰ ਵੀ ਮੌਜੂਦ ਸਨ।ਮੀਟਿੰਗ ਦੌਰਾਨ ਜਨਰਲ ਅਬਜ਼ਰਵਰ ਦਿਨੇਸ਼ਨ ਐਚ. ਨੇ ਲੋਕ ਸਭਾ ਹਲਕਾ ਸੰਗਰੂਰ ਵਿੱਚ ਚੋਣ ਪ੍ਰਬੰਧਨ ਯੋਜਨਾ ਬਾਰੇ ਵਿਸਥਾਰ ਵਿੱਚ ਜਾਇਜ਼ਾ ਲਿਆ। 

ਉਨ੍ਹਾਂ ਕਿਹਾ ਕਿ ਸਮੂਹ ਟੀਮਾਂ ਪੂਰੀ ਮੁਸਤੈਦੀ ਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਅਤੇ ਹਰੇਕ ਗਤੀਵਿਧੀ ’ਤੇ ਤਿੱਖੀ ਨਜ਼ਰ ਰੱਖੀ ਜਾਵੇ। ਉਨ੍ਹਾਂ ਨੇ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਦਿੱਤੀ ਅਤੇ ਹੁਣ ਤੱਕ ਇਸ ਸਬੰਧ ਵਿੱਚ ਵੱਖ-ਵੱਖ ਅਧਿਕਾਰੀਆਂ ਵੱਲੋਂ ਕੀਤੀ ਕਾਰਵਾਈ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਈ.ਵੀ.ਐਮ ਤੇ ਵੀਵੀਪੈਟ ਪ੍ਰਬੰਧਨ, ਚੋਣ ਸਮੱਗਰੀ ਪ੍ਰਬੰਧਨ, ਵੱਖ-ਵੱਖ ਨੋਡਲ ਅਧਿਕਾਰੀਆਂ ਤੇ ਟੀਮਾਂ ਦੀ ਸਿਖਲਾਈ ਤੇ ਰਿਹਰਸਲ, ਸਵੀਪ ਗਤੀਵਿਧੀਆਂ, ਈ.ਟੀ.ਪੀ.ਬੀ.ਐਸ ਤੇ ਪੋਸਟਲ ਬੈਲਟ ਪੇਪਰਾਂ, ਵੈਬਕਾਸਟਿੰਗ, ਵੀਡੀਓਗ੍ਰਾਫੀ, ਐਫ.ਐਸ.ਟੀ, ਐਸ.ਐਸ.ਟੀ, ਸ਼ਿਕਾਇਤ ਨਿਵਾਰਨ ਸੈਲ ਤੇ ਸੀ-ਵਿਜਿਲ, ਐਕਸਾਈਜ਼, ਦਿਵਿਆਂਗ ਵੋਟਰਾਂ ਦੀਆਂ ਸੁਵਿਧਾਵਾਂ, ਵੱਖ-ਵੱਖ ਮੋਬਾਇਲ ਐਪਲੀਕੇਸ਼ਨਾਂ, ਸਟਰੌਂਗ ਰੂਮ ਆਦਿ ਸਬੰਧੀ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਦੇ ਆਦੇਸ਼ ਦਿੱਤੇ।

ਇਸ ਦੌਰਾਨ ਖਰਚਾ ਨਿਗਰਾਨ ਅਮਿਤ ਸੰਜੇ ਗੁਰਵ (ਆਈ.ਆਰ.ਐਸ) ਨੇ ਤਾਇਨਾਤ ਟੀਮਾਂ ਨੂੰ ਵੱਖ-ਵੱਖ ਰਾਜਸੀ ਪਾਰਟੀਆਂ ਦੇ ਉਮੀਦਵਾਰਾਂ ਤੇ ਆਜ਼ਾਦ ਉਮੀਦਵਾਰਾਂ ਵੱਲੋਂ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਕੀਤੇ ਜਾਣ ਵਾਲੇ ਖਰਚਿਆਂ ’ਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਬੈਂਕਾਂ ਵਿੱਚ ਨਗਦੀ ਦੇ ਸ਼ੱਕੀ ਲੈਣ ਦੇਣ, ਚੋਣ ਸਮੱਗਰੀ ’ਤੇ ਕੀਤੇ ਜਾਣ ਵਾਲੇ ਖਰਚਿਆਂ, ਵਾਹਨਾਂ ਦੀ ਚੈਕਿੰਗ, ਡਿਜ਼ੀਟਲ ਪ੍ਰਣਾਲੀ ਨਾਲ ਨਗਦੀ ਦੇ ਲੈਣ ਦੇਣ ਆਦਿ ’ਤੇ ਵੀ ਨਜ਼ਰ ਰੱਖੀ ਜਾਵੇ। ਉਨ੍ਹਾਂ ਵੱਲੋਂ ਸਹਾਇਕ ਖਰਚਾ ਅਬਜ਼ਰਵਰਾਂ, ਮਾਈਕਰੋ ਅਬਜ਼ਰਵਰਾਂ ਆਦਿ ਦੀ ਚੋਣਾਂ ਸਬੰਧੀ ਸਿਖਲਾਈ ਸਬੰਧੀ ਜਾਇਜ਼ਾ ਲਿਆ।  

ਇਸ ਮੌਕੇ ਪੁਲਿਸ ਅਬਜ਼ਰਵਰ ਆਮਿਰ ਜਾਵੇਦ (ਆਈ.ਪੀ.ਐਸ) ਨੇ ਸੁਰੱਖਿਆ ਵਿਵਸਥਾ, ਨਾਕਾਬੰਦੀ, ਪੈਟਰੋਲਿੰਗ ਪਾਰਟੀਆਂ, ਪੁਲਿਸ ਫੋਰਸ, ਸਟਰੌਂਗ ਰੂਮ ਤੇ ਗਿਣਤੀ ਕੇਂਦਰਾਂ ਦੀ ਸੁਰੱਖਿਆ, ਸੀ.ਸੀ.ਟੀ.ਵੀ ਕੈਮਰਿਆਂ, ਵੀਡੀਓਗ੍ਰਾਫੀ ਪ੍ਰਬੰਧਨ, ਸਾਇਬਰ ਸਕਿਓਰਟੀ ਆਦਿ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਸਮੂਹ ਅਬਜ਼ਰਵਰਾਂ ਨੂੰ ਵਿਸਵਾਸ ਦਿਵਾਇਆ ਕਿ ਸਮੁੱਚੇ ਚੋਣ ਅਮਲ ਨੂੰ ਪੂਰੇ ਪਾਰਦਰਸ਼ੀ, ਨਿਰਪੱਖ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹਾਇਆ ਜਾਵੇਗਾ ਅਤੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ।

 

Tags: Jitendra Jorwal , DC Sangrur , Deputy Commissioner Sangrur , Sangrur , PoonamDeep Kaur , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD