Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ

94 ਫੀਸਦ ਲਾਇਸੰਸੀ ਅਸਲਾ ਵੀ ਕੀਤਾ ਜਮ੍ਹਾਂ

Arpit Shukla, Special Director General of Police, Special DGP, Punjab Police, Police, Punjab Admin, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਲੁਧਿਆਣਾ , 17 May 2024

Last updated on: May 17, 2024, 00:00 IST

ਪੁਲਿਸ ਪ੍ਰਸ਼ਾਸ਼ਨ ਸੂਬੇ ਵਿੱਚ ਲੋਕ ਸਭਾ ਚੋਣਾਂ-2024 ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਵੱਖ-ਵੱਖ ਲੋਕ ਸਭਾ ਹਲਕਿਆਂ ਵਿੱਚ ਕਰੀਬ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ ਕਰਦਿਆਂ ਸੁਰੱਖਿਆ ਦੇ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੈਸ਼ਲ ਡੀ.ਜੀ.ਪੀ. (ਲਾਅ ਐਂਡ ਆਰਡਰ) ਅਰਪਿਤ ਸੁ਼ਕਲਾ, ਆਈ.ਪੀ.ਐਸ. ਵੱਲੋਂ ਸਥਾਨਕ ਦਫ਼ਤਰ ਪੁਲਿਸ ਕਮਿਸ਼ਨਰ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਚੋਣਾਂ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਕੀਤਾ।

ਇਸ ਮੌਕੇ ਉਨ੍ਹਾਂ ਦੇ ਨਾਲ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ, ਆਈ.ਪੀ.ਐਸ., ਐਸ.ਐਸ.ਪੀਜ਼ ਅਮਨੀਤ ਕੌਡਲ ਅਤੇ ਨਵਨੀਤ ਸਿੰਘ ਬੈਂਸ ਤੋਂ ਇਲਾਵਾ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਪੱਤਰਕਾਰਾਂ ਦੇ ਸੁਆਲ ਦਾ ਜੁਆਬ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ 13 ਹਜ਼ਾਰ ਦੇ ਕਰੀਬ ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਹਨ ਜਿੱਥੇ ਸੁਰੱਖਿਆ ਦੇ ਪੁੱਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਲੋਕਾਂ ਵਿੱਚ ਵਿਸ਼ਵਾਸ਼ ਪੈਦਾ ਕਰਨ ਲਈ ਫਲੈਗ ਮਾਰਚ ਤੋਂ ਇਲਾਵਾ ਵੱਖ-ਵੱਖ ਸਵੀਪ ਗਤੀਵਿਧੀਆਂ ਵੀ ਜਾਰੀ ਹਨ। 

ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਕਰੀਬ 94 ਫੀਸਦ ਲਾਇਸੰਸੀ ਅਸਲਾ ਜਮ੍ਹਾਂ ਹੋ ਚੁੱਕਾ ਹੈ ਅਤੇ ਜ਼ਿਲ੍ਹਾ ਪੱਧਰ 'ਤੇ ਗਠਿਤ ਕਮੇਟੀਆਂ ਵੱਲੋਂ ਇਸ ਪ੍ਰਕਿਰਿਆ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਸਪੈਸ਼ਲ ਡੀ.ਜੀ.ਪੀ. (ਲਾਅ ਐਂਡ ਆਰਡਰ) ਅਰਪਿਤ ਸੁ਼ਕਲਾ, ਆਈ.ਪੀ.ਐਸ. ਨੇ ਦੱਸਿਆ ਕਿ ਚੋਣਾਂ ਸਬੰਧੀ ਵੱਖ-ਵੱਖ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਕਾਨੂੰਨ ਵਿਵਸਥਾ ਨੂੰ ਹਰ ਹੀਲੇ ਕਾਇਮ ਰੱਖਣ 'ਤੇ ਜੋਰ ਦਿੱਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸ਼ਨ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਸਪੈਸ਼ਲ ਓਪਰੇਸ਼ਨ ਵੀ ਚਲਾਏ ਜਾ ਰਹੇ ਹਨ ਜਿਨ੍ਹਾਂ ਦੇ ਕਾਰਜ਼ਾਂ ਬਾਰੇ ਵੀ ਸਮੀਖਿਆ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਪ੍ਰਸ਼ਾਸ਼ਨ ਵੱਲੋਂ ਜਿੱਥੇ ਲੋਕ ਸਭਾ ਚੋਣਾਂ-2024 ਲਈ ਵੱਖ-ਵੱਖ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਰਹੀ ਉੱਥੇ ਸਮਾਜ ਵਿਰੋਧੀ ਅਨਸਰਾਂ, ਗੈਂਗਸਟਰਾਂ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਖਿਲਾਫ ਵੀ ਵਿਸ਼ੇਸ਼ ਮੁਹਿੰਮ ਵਿੱਢੀ ਗਈ ਤਾਂ ਜੋ ਲੋਕਤੰਤਰ ਦੇ ਪਰਵ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਕਰੌੜਾਂ ਰੁਪਏ ਡਰੱਗ ਮਨੀ, ਸ਼ਰਾਬ, ਨਕਦੀ ਅਤੇ ਹੋਰ ਵਸਤਾਂ ਬਰਾਮਦ ਕਰਦਿਆਂ ਰਿਕਵਰੀ ਮਾਮਲੇ ਵਿੱਚ ਭਾਰਤ ਵਿੱਚੋਂ ਚੌਥਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸੂਬੇ ਵਿੱਚ ਪਹਿਲੀ ਜੂਨ ਨੂੰ ਵੋਟਾਂ ਪੈਣਗੀਆਂ ਜਿਸਦੇ ਤਹਿਤ ਚੌਕਸੀ ਹੋਰ ਵਧਾਈ ਗਈ ਹੈ।

ਸਪੈਸ਼ਲ ਡੀ.ਜੀ.ਪੀ. (ਲਾਅ ਐਂਡ ਆਰਡਰ) ਅਰਪਿਤ ਸੁ਼ਕਲਾ, ਆਈ.ਪੀ.ਐਸ. ਵੱਲੋਂ ਲੋਕ ਸਭਾ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵੋਟਰਾਂ ਨੂੰ ਆਪਣੇ 'ਵੋਟ ਦੇ ਅਧਿਕਾਰ' ਦੀ ਵਰਤੋਂ ਕਰਨ ਦੀ ਵੀ ਅਪੀਲ ਕੀਤੀ।

 

Tags: Arpit Shukla , Special Director General of Police , Special DGP , Punjab Police , Police , Punjab Admin , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD