Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ

Judiciary, Virinder Agarwal, District and Sessions Judge, District Legal Service Authority, Ferozepur

Web Admin

Web Admin

5 Dariya News

ਫਿਰੋਜ਼ਪੁਰ , 18 May 2024

Last updated on: May 18, 2024, 00:00 IST

ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਵੱਲੋਂ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ਦਾ ਦੌਰਾ ਕੀਤਾ ਗਿਆ । ਇਸ ਮੌਕੇ ਸ੍ਰੀ ਰਮਨ ਸ਼ਰਮਾ, ਸਿਵਲ ਜੱਜ ਸੀਨੀਅਰ ਡਵੀਜ਼ਨ-ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ, ਸ਼੍ਰੀ ਸਤਨਾਮ ਸਿੰਘ, ਜ਼ੇਲ੍ਹ ਸੁਪਰਡੈਂਟ, ਰਾਜਦੀਪ ਸਿੰਘ ਬਰਾੜ, ਅਡਿਸ਼ਨਲ ਸੁਪਰਡੈਂਟ, ਕੇਂਦਰੀ ਜ਼ੇਲ੍ਹ, ਫਿਰੋਜਪੁਰ ਅਤੇ ਹੋਰ ਜ਼ੇਲ੍ਹ ਸਟਾਫ ਵੀ ਮੌਜੂਦ ਸੀ। 

ਇਸ ਦੌਰਾਨ ਜੱਜ ਸਾਹਿਬ ਨੇ ਕੇਂਦਰੀ ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਜੱਜ ਸਾਹਿਬਾਨ ਦੇ ਨਾਲ ਸ੍ਰੀ ਸੁਖਦੀਪ ਸਿੰਘ ਗੂੰਬਰ, ਚੀਫ, ਲੀਗਲ ਏਡ ਡਿਫੈਂਸ ਕਾਊਸਲ ਸਿਸਟਮ ਅਤੇ ਮਿਸ ਪ੍ਰਿਅੰਕਾ ਗਰਗ, ਅਸਿਸਟੈਂਟ, ਲੀਗਲ ਏਡ ਡਿਫੈਂਸ ਕਾਊਸਲ ਸਿਸਟਮ, ਫਿਰੋਜਪੁਰ ਵੀ ਹਾਜ਼ਰ ਸਨ। ਇਸ ਦੇ ਨਾਲ ਨਾਲ ਜੱਜ ਸਾਹਿਬ ਨੇ ਇਸ ਤੋਂ ਬਾਅਦ ਜੱਜ ਸਾਹਿਬ ਨੇ ਜ਼ੇਲ੍ਹ ਵਿਖੇ ਬਣੀ ਰਸੋਈ ਦਾ ਅਤੇ ਇੱਥੇ ਬਣੇ ਖਾਣੇ ਦਾ ਨਿਰੀਖਣ ਕੀਤਾ। 

ਇਸ ਤੋਂ ਬਾਅਦ ਜੱਜ ਸਾਹਿਬ ਨੇ ਜਨਾਨਾ ਵਾਰਡ ਵਿੱਚ ਹਾਜ਼ਰ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ। ਅੰਤ ਵਿੱਚ ਜੱਜ ਸਾਹਿਬ ਨੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਇਹ ਕਿਹਾ ਕਿ ਤੁਸੀਂ ਇੱਥੋਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣ ਕੇ ਬਾਹਰ ਜਾਓ ਅਤੇ ਜ਼ਿੰਦਗੀ ਵਿੱਚ ਕੋਈ ਵੀ ਗਲਤ ਕੰਮ ਨਾ ਕਰਨ ਦਾ ਪ੍ਰਣ ਲਓ ਤਾਂ ਕਿ ਤੁਹਾਡੀ ਆਉਣ ਵਾਲੀ ਜ਼ਿੰਦਗੀ ਸੁਖਮਈ ਹੋਵੇ ਅਤੇ ਉਹ ਪ੍ਰਮਾਤਮਾ ਨੂੰ ਇਹੀ ਪ੍ਰਾਰਥਨਾ ਕਰਦੇ ਹਨ ਕਿ ਇੱਥੋਂ ਦੇ ਕਿਸੇ ਵੀ ਵਿਅਕਤੀ ਨੂੰ ਦੁਬਾਰਾ ਜੇਲ੍ਹ ਨਾ ਆਉਣਾ ਪਵੇ ਤਾਂ ਜ਼ੋ ਤੁਸੀਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣਦੇ ਹੋਏ ਦੇਸ਼ ਨੂੰ ਹੋਰ ਮਹਾਨ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ। 

ਇਸ ਮੌਕੇ ਪੈਰਾ ਲੀਗਲ ਵਲੰਟੀਅਰ ਸ਼੍ਰੀ ਗਗਨਦੀਪ ਸਿੰਘ ਆਪਣੇ ਜੇਲ੍ਹ ਲੀਗਲ ਸਰਵਿਸਜ਼ ਕਲੀਨਿਕ ਰਿਕਾਰਡ ਦੇ ਨਾਲ ਮੌਜੂਦ ਸੀ। ਇਸ ਦੇ ਨਾਲ ਹੀ ਜੇਲ੍ਹ ਵਿੱਚ ਡੀ.ਸੀ.ਐੱਮ ਗਰੁੱਪ ਦੇ ਸਹਿਯੋਗ ਨਾਲ ਕਰਵਾਏ ਗਏ ਕੰਪਿਊਟਰ ਕੋਰਸ ਦੇ ਪੂਰਾ ਹੋਣ ਤੋਂ ਬਾਅਦ ਭਾਗ ਲੈਣ ਵਾਲੇ ਕੈਦੀਆਂ ਨੂੰ ਸਰਟੀਫਿਕੇਟ ਵੰਡੇ ਗਏ। 

ਇਸ ਸਮਾਰੋਹ ਦੌਰਾਨ ਸ੍ਰੀ ਅਨਰੁਧ ਗੁਪਤਾ, ਸੀ.ਈ.ਓ, ਡੀ.ਸੀ.ਐੱਮ ਗਰੁੱਪ ਆਫ ਸਕੂਲ, ਫਿਰੋਜ਼ਪੁਰ ਆਪ ਖੁਦ ਹਾਜ਼ਰ ਸਨ। ਇਸ ਦੇ ਨਾਲ ਹੀ ਜੱਜ ਸਾਹਿਬ ਦਾ ਇੱਥੇ ਮੌਜੂਦ ਸਾਰੇ ਅਫਸਰ ਸਾਹਿਬਾਨਾਂ ਨੇ ਧੰਨਵਾਦ ਕੀਤਾ ਅਤੇ ਅੰਤ ਵਿੱਚ ਜੱਜ ਸਾਹਿਬ ਨੇ ਇੱਥੋਂ ਵਿਦਾਇਗੀ ਲਈ।

 

Tags: Judiciary , Virinder Agarwal , District and Sessions Judge , District Legal Service Authority , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD