Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

2 ਮਾਸੂਮ ਬੱਚਿਆਂ ਦੇ ਪਿਤਾ ਹਰਦੀਪ ਦੀ 1 ਅਪ੍ਰੈਲ ਨੂੰ ਦੁਬਈ 'ਚ ਹੋ ਗਈ ਸੀ ਮੌਤ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਅੰਮ੍ਰਿਤਸਰ , 18 May 2024

Last updated on: May 18, 2024, 00:00 IST

ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਜ਼ਿਲ੍ਹੇ ਦੀ ਤਹਿਸੀਲ ਨਕੋਦਰ ਦੇ ਪਿੰਡ ਗਿੱਦੜਪਿੰਡੀ ਨਾਲ ਸਬੰਧਿਤ 36 ਸਾਲਾ ਹਰਦੀਪ ਸਿੰਘ ਪੁੱਤਰ ਤਰਸੇਮ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਦੋ ਮਸੂਮ ਬੱਚਿਆਂ ਦਾ ਪਿਤਾ ਹਰਦੀਪ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ ਦੋ ਸਾਲ ਪਹਿਲਾਂ ਦੁਬਈ ਆਇਆ ਸੀ ਬੀਤੀ 1 ਅਪ੍ਰੈਲ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਮ੍ਰਿਤਕ ਦੇ ਪਿੰਡ ਦੇ ਸਰਪੰਚ ਲਾਲ ਚੰਦ ਲਾਲੀ ਤੇ ਦੁਬਈ ਰਹਿੰਦੇ ਕੁਝ ਨੌਜਵਾਨਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਹਰਦੀਪ ਦੇ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਕਿਹਾ ਸੀ। 

ਜਿਸ ਉਪਰੰਤ ਉਨ੍ਹਾਂ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਹਰਦੀਪ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਦੱਸਿਆ ਕਿ ਹਰਦੀਪ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਏ ਖਰਚ ਦੀ ਜ਼ਿੰਮੇਵਾਰੀ ਉਸ ਦੇ ਦੋਸਤਾਂ ਨੇ ਨਿਭਾਈ ਹੈ। ਡਾ. ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਹਰਦੀਪ ਦੀ ਵਿਧਵਾ ਨੂੰ 2000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ।

ਹਰਦੀਪ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸ ਦੇ ਪਿੰਡ ਦੇ ਸਰਪੰਚ ਲਾਲ ਚੰਦ ਲਾਲੀ , ਭਰਾ ਮਨੀ ਤੇ ਜਸਵਿੰਦਰ ਤੋਂ ਇਲਾਵਾ ਜੀਜੇ ਆਤਮਾ ਸਿੰਘ ਤੇ ਹੋਰਨਾਂ ਪਰਿਵਾਰਿਕ ਮੈਂਬਰਾਂ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਹਰਦੀਪ ਆਪਣੇ ਘਰ ਦੀ ਗੁਰਬਤ ਨੂੰ ਦੂਰ ਕਰਨ ਲਈ ਦੋ ਸਾਲ ਪਹਿਲਾਂ ਕਰਜ਼ਾ ਚੁੱਕ ਕੇ ਮਜ਼ਦੂਰੀ ਕਰਨ ਲਈ ਦੁਬਈ ਗਿਆ ਸੀ ਅਤੇ ਦੁਬਈ ਜਾਣ ਉਪਰੰਤ ਹਰਦੀਪ ਆਪਣੇ ਕੰਮ ਨੂੰ ਲੈ ਕੇ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਉਨ੍ਹਾਂ ਅਨੁਸਾਰ ਹਰਦੀਪ ਨੇ ਕਦੇ ਵੀ ਘਰ ਪੈਸੇ ਨਹੀਂ ਸਨ ਭੇਜੇ ਸਗੋਂ ਉਲਟ ਦੋ ਵਾਰ ਘਰੋਂ ਪੈਸੇ ਮੰਗਵਾਏ ਸਨ। 

ਉਨ੍ਹਾਂ ਦੱਸਿਆ ਕਿ ਪਰਿਵਾਰ ਨੂੰ ਜਦੋਂ ਅਚਾਨਕ ਉਸ ਦੀ ਮੌਤ ਦੀ ਖ਼ਬਰ ਮਿਲੀ ਤਾਂ ਉਨ੍ਹਾਂ ਦੇ ਪੈਰਾਂ ਥੱਲਿਓਂ ਜ਼ਮੀਨ ਨਿਕਲ ਗਈ। ਉਨ੍ਹਾਂ ਭਰੇ ਗੱਚ ਨਾਲ ਦੱਸਿਆ ਕਿ ਹਰਦੀਪ ਆਪਣੇ ਪਿੱਛੇ ਬਜ਼ੁਰਗ ਮਾਪਿਆਂ ਤੇ ਪਤਨੀ ਤੋਂ ਇਲਾਵਾ ਦੋ ਮਾਸੂਮ ਬੱਚੇ ਛੱਡ ਗਿਆ ਹੈ। ਹਰਦੀਪ ਦੇ ਪਰਿਵਾਰਕ ਮੈਂਬਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਪਰਿਵਾਰਕ ਨੂੰ ਹਰਦੀਪ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

ਪੀਡ਼ਤ ਪਰਿਵਾਰ ਨਾਲ ਹਵਾਈ ਅੱਡੇ 'ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਟੀਮ ਵੱਲੋਂ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਉਪ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਹੇਰ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 356 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।


डॉ. एस.पी. सिंह ओबेरॉय के प्रयासों से जालंधर जिले के युवक का शव पहुंचा भारत

2 मासूम बच्चों के पिता हरदीप की 1 अप्रैल को दुबई में मौत हो गई थी

अमृतसर

दुबई के प्रमुख व्यवसायी और सरबत दा भला चैरिटेबल ट्रस्ट के संरक्षक डॉ. एस.पी. सिंह ओबेरॉय, जो अपने असाधारण सेवा कार्यों के लिए पूरी दुनिया में जाने जाते हैं, के प्रयासों से आज जालंधर जिले की तहसील नकोदर निवासी 36 वर्षीय हरदीप सिंह पुत्र तरसेम सिंह का शव दुबई से अमृतसर के श्री गुरु रामदास अंतरराष्ट्रीय हवाई अड्डे पर पहुंचा।

इस संबंध में जानकारी साझा करते हुए डॉ. एस.पी.  सिंह ओबराय ने कहा कि दो मासूम बच्चों का पिता हरदीप अन्य युवाओं की तरह बेहतर भविष्य का सपना लेकर करीब दो साल पहले दुबई आया था और एक अप्रैल को दिल का दौरा पड़ने से उसकी मौत हो गई।  डॉ. ओबराय ने बताया कि इस दुर्भाग्यपूर्ण घटना के संबंध में मृतक के गांव के सरपंच लाल चंद लाली और दुबई में रहने वाले कुछ युवाओं ने उनसे संपर्क किया और हरदीप के शव को भारत भेजने के लिए कहा.  

जिसके बाद उन्होंने अपने निजी सचिव बलदीप सिंह चहल की देखरेख में सभी जरूरी कागजी कार्रवाई पूरी की और हरदीप के शव को आज भारत भेजा।  उन्होंने कहा कि हरदीप के शव को भारत भेजने का खर्च उसके दोस्तों ने उठाया है.  डॉ।  ओबेरॉय ने कहा कि ट्रस्ट हरदीप की विधवा को 2000 रुपये प्रति माह पेंशन देगा.

हरदीप का शव लेने आए उनके गांव के सरपंच लाल चंद लाली, भाई मनी और जसविंदर के अलावा जेजे आत्मा सिंह और परिवार के अन्य सदस्य भावुक हो गए और बताया कि हरदीप ने दो साल पहले कर्ज से छुटकारा पाया था। घर की गरीबी के कारण वह दुबई चला गया और दुबई जाने के बाद हरदीप अक्सर अपने काम को लेकर चिंतित रहता था।  उनके मुताबिक हरदीप ने कभी घर पैसे नहीं भेजे बल्कि उल्टे दो बार घर से पैसे मंगवाए थे.  

उन्होंने कहा कि जब परिवार को अचानक उनकी मौत की खबर मिली तो उनके पैरों के नीचे से जमीन निकल गई.  उन्होंने भरे स्वर में बताया कि हरदीप अपने पीछे बुजुर्ग माता-पिता और पत्नी तथा दो मासूम बच्चों को छोड़ गया है।  हरदीप के परिजनों ने डॉ. एस.पी.  उन्होंने सिंह ओबेरॉय को इस बड़े प्रयास के लिए धन्यवाद देते हुए कहा कि उनके प्रयासों से ही परिवार हरदीप के अंतिम दर्शन कर सका.

पंजाब प्रधान सुखजिंदर सिंह हेर, महासचिव मनप्रीत संधू चम्यारी, उप जिला प्रधान हरजिंदर सिंह हेर ने कहा कि डाॅ. ओबेरॉय के प्रयासों से अब तक करीब 356 बदनसीब लोगों के शव उनके वारिसों तक पहुंचाए जा चुके हैं।

     

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD