Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ

ਜਨਰਲ ਅਬਜ਼ਰਵਰ ਸ੍ਰੀ ਅਨੰਦਪੁਰ ਸਾਹਿਬ ਨੇ ਗੜ੍ਹਸ਼ੰਕਰ ’ਚ ਗ੍ਰੀਨ ਚੋਣ ਅਭਿਆਨ ਦੀ ਕਰਵਾਈ ਸ਼ੁਰੂਆਤ

Dr. Hira Lal, General Observer Sri Anandpur Sahib, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv, Say No To Plastic

Web Admin

Web Admin

5 Dariya News

ਹੁਸ਼ਿਆਰਪੁਰ/ਗੜ੍ਹਸ਼ੰਕਰ , 19 May 2024

Last updated on: May 19, 2024, 00:00 IST

ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਅੱਜ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦਾ ਦੌਰਾ ਕਰਦਿਆਂ ਗ੍ਰੀਨ ਚੋਣ ਅਭਿਆਨ ਦੀ ਸ਼ੁਰੂਆਤ ਕਰਵਾਈ ਅਤੇ ਕਿਹਾ ਕਿ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ਵਿਚ ਕੰਮ ਕਰੇਗਾ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ ਵੀ ਮੌਜੂਦ ਸਨ।

ਜਨਰਲ ਅਬਜ਼ਰਵਰ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ’ਗ੍ਰੀਨ ਚੋਣਾਂ’ ਕਰਵਾਉਣ ਦੇ ਦਿੱਤੇ ਨਾਅਰੇ ਨੂੰ ਜ਼ਮੀਨੀ ਹਕੀਕਤ ਵਿਚ ਬਦਲਣ ਦੇ ਉਦੇਸ਼ ਨਾਲ ਉਹ ਅੱਜ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਗੜ੍ਹਸ਼ੰਕਰ ਵਿਚ ਆਏ ਸਨ। ਇਸ ਦੌਰਾਨ ਮਾਹਿਲਪੁਰ ਵਿਚ ਆਯੋਜਿਤ ਪੋਲਿੰਗ ਪਾਰਟੀਆਂ ਦੀ ਰਿਹਰਸਲ ਦੌਰਾਨ ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਕਾਰਬਨ ਨਿਕਾਸੀ ਨੂੰ ਘਟਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਅਤੇ ਸਿਖਲਾਈ, ਟੀਮਾਂ ਦੀ ਰਵਾਨਗੀ ਅਤੇ ਵਾਪਸੀ ਅਤੇ ਗਿਣਤੀ ਦੌਰਾਨ ਪਲਾਸਟਿਕ ਦੀ ਘੱਟ ਤੋਂ ਘੱਟ ਵਰਤੋਂ ਨਿਸ਼ਚਿਤ ਬਣਾਈ ਜਾਵੇ।

ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੇ ’ਗ੍ਰੀਨ ਚੋਣਾਂ’ ਦੇ ਸੰਕਲਪ ਦੀ ਰੋਸ਼ਨੀ ਵਿਚ ਸਾਡਾ ਨਾਅਰਾ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਵਾਤਾਵਰਣ ਅਨੁਕੂਲ ਚੋਣ ਪ੍ਰਕਿਰਿਆਂ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਨਾਲ ਜਿਥੇ ਰਾਜਨੀਤਿਕ ਪਾਰਟੀਆਂ/ਉਮੀਦਵਾਰਾਂ ਨੂੰ ’ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨਾ ਕਰਨ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ, ਉਥੇ ਚੋਣ ਵਿਵਸਥਾ ਵਿਚ ਲੱਗਾ ਸਰਕਾਰੀ ਅਮਲਾ ਵੀ ਇਸ ਗ੍ਰੀਨ ਚੋਣ ਅਭਿਆਨ ਦਾ ਹਿੱਸਾ ਬਣੇ। 

ਉਨ੍ਹਾਂ ਇਸ ਦੌਰਾਨ ਪੋਲਿੰਗ ਸਟਾਫ਼ ਨੂੰ ਪੌਦੇ ਵੀ ਵੰਡੇ।ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਨੇ ਵਿਸਥਾਰ ਨਾਲ ਦੱਸਦੇ ਹੋਏ ਕਿਹਾ ਕਿ ਜਦ ਅਸੀਂ ਚੋਣ ਕਰਮਚਾਰੀਆਂ ਨੂੰ ਸਿਖਲਾਈ ਦਿੰਦੇ ਹਨ, ਤਾਂ ਸਾਨੂੰ ਉਸ ਸਥਾਨ ’ਤੇ ਕਚਰਾ ਬਿਲਕੁਲ ਨਹੀਂ ਸੁੱਟਣਾ ਚਾਹੀਦਾ ਅਤੇ ਸਾਫ਼-ਸਫ਼ਾਈ ਦਾ ਧਿਆਨ ਰੱਖਣਾ ਚਾਹੀਦਾ ਹੈ। ਇਸ ਪ੍ਰਕਾਰ ਜਿਸ ਦਿਨ ਪੋਲਿੰਗ ਪਾਰਟੀਆਂ ਨੂੰ ਡਿਸਪੈਚ ਕੇਂਦਰਾਂ ਤੋਂ ਪੋਲਿੰਗ ਕੇਂਦਰਾਂ ਲਈ ਰਵਾਨਾ ਕੀਤਾ ਜਾਣਾ ਹੈ ਅਤੇ ਬਾਅਦ ਵਿਚ ਸ਼ਾਮ ਨੂੰ ਜਦ ਈ.ਵੀ.ਐਮ ਜਮ੍ਹਾ ਕੀਤੀ ਜਾਣੀ ਹੈ, ਤਾਂ ਵੀ ਸਵੱਛਤਾ ਦਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ ਅਤੇ  ’ਸਿੰਗਲ ਯੂਜ਼ ਪਲਾਸਟਿਕ’ ਤੋਂ ਗੁਰੇਜ਼ ਕਰਨ। 

ਪੋਲਿੰਗ ਸਟੇਸ਼ਨਾਂ ’ਤੇ ’ਗ੍ਰੀਨ ਚੋਣ’ ਅਭਿਆਨ ਦੇ ਪੂਰਨ ਸਹਿਯੋਗ ਲਈ ਪੋਲਿੰਗ ਪਾਰਟੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦੇਣ ਲਈ ਉਨ੍ਹਾਂ ਨੇ ਸਹਾਇਕ ਰਿਟਰਨਿੰਗ ਅਫਸਰ ਨੂੰ ਯੋਜਨਾ ਬਣਾਉਣ ਲਈ ਕਿਹਾ। ਉਨ੍ਹਾਂ ਵੋਟਾਂ ਵਾਲੇ ਦਿਨ ਸਾਰੇ ਪੋਲਿੰਗ ਕੇਂਦਰਾਂ ’ਤੇ ਆਉਣ ਵਾਲੇ ਵੋਟਰਾਂ ਲਈ ਵੱਧ ਤੋਂ ਵੱਧ ਸੁਵਿਧਾਵਾਂ ਦੇ ਪ੍ਰਬੰਧ ਕਰਨ ਦੇ ਨਾਲ-ਨਾਲ ਉਨ੍ਹਾਂ ਲਈ ਵੱਖ-ਵੱਖ ਪ੍ਰਕਾਰ ਦੇ ਪੌਦਿਆਂ ਦਾ ਇੰਤਜ਼ਾਮ ਕਰਨ ਨੂੰ ਕਿਹਾ, ਤਾਂ ਪੋਲਿੰਗ ਕੇਂਦਰਾਂ ’ਤੇ ਵੋਟ ਪਾਉਣ ਆਏ ਵੋਟਰ ਪੋਲਿੰਗ ਬੂਥ ਤੋਂ ਮਿਲੇ ਪੌਦਿਆਂ ਨੂੰ ਆਪਣੇ ਘਰ ਜਾਂ ਖੇਤ ਵਿਚ ਲਗਾ ਕੇ ਲੋਕਤੰਤਰ ਦਾ ਤਿਉਹਾਰ ਮਨਾਉਣ।

ਇਸ ਮੌਕੇ ਉਨ੍ਹਾਂ ਚੋਣ ਪ੍ਰਕਿਰਿਆ ਵਿਚ ਬਿਹਤਰੀਨ ਭੂਮਿਕਾ ਨਿਭਾਉਣ ਵਾਲੇ ਬੀ.ਐਲ.ਓਜ਼ ਨੂੰ ਵੀ ਉਤਸ਼ਾਹਿਤ ਕੀਤਾ ਅਤੇ ਪੌਦੇ ਲਗਾ ਕੇ ਗ੍ਰੀਨ ਚੋਣ ਅਭਿਆਨ ਦੀ ਸ਼ੁਰੂਆਤ ਵੀ ਕਰਵਾਈ। ਇਸ ਮੌਕੇ ਹੋਰ ਅਧਿਕਾਰੀ ਵੀ ਮੌਜੂਦ ਸਨ।

जनरल पर्यवेक्षक श्री आनंदपुर साहिब लोकसभा ने गढ़शंकर में ग्रीन चुनाव प्रकिया की करवाई शुरुआत 

माहिलपुर में पोलिंग पार्टियों की रिहर्सल के दौरान उन्हें 'सिंगल यूज प्लास्टिक' का उपयोग न करने का दिया संदेश

होशियारपुर/गढ़शंकर

लोकसभा क्षेत्र आनंदपुर साहिब के जनरल पर्यवेक्षक डाॅ.  हीरा लाल ने आज गढ़शंकर विधानसभा क्षेत्र का दौरा करते हुए ग्रीन चुनाव प्रकिया की शुरुआत करवाई और कहा कि गढ़शंकर विधानसभा क्षेत्र चुनावों के एक मॉडल के रूप में कार्य करेगा। इस दौरान उनके साथ एसडीएम-कम-सहायक रिटर्निंग अधिकारी गढ़शंकर शिवराज सिंह बल भी मौजूद थे।

जरनल पर्यवेक्षक ने कहा कि चुनाव आयोग की ओर से  'ग्रीन चुनाव' करवाने के दिए नारे को जमीनी हकीकत में बदलने के उद्देश्य से वे आज श्री आनंदपुर साहिब लोकसभा क्षेत्र के गढ़शंकर में आए हैं। इस दौरान माहिलपुर में आयोजित पोलिंग पार्टियों की रिहर्सल के दौरान उन्होंने कहा कि चुनाव प्रक्रिया के दौरान कार्बन उत्सर्जन को घटाने के लिए अधिक से अधिक पौधे लगाए जाएं और  प्रशिक्षण, टीमों की रवानगी और वापसी तथा गिनती के दौरान प्लास्टिक का न्यूनतम उपयोग सुनिश्चित बनाया जाए। 

उन्होंने कहा कि भारत निर्वाचन आयोग के 'ग्रीन चुनाव' संकल्प की रोशनी में हमारा नारा स्वतंत्र, निष्पक्ष, पारदर्शी और पर्यावरण के अनुकूल चुनाव प्रक्रिया होना चाहिए। उन्होंने कहा कि इस उद्देश्य से जहां राजनीतिक दलों/उम्मीदवारों को 'सिंगल यूज प्लास्टिक' का उपयोग न करने के लिए प्रोत्साहित किया जाना चाहिए, वहीं चुनाव व्यवस्था में लगा  सरकारी अमला भी इस 'ग्रीन चुनाव' अभियान का हिस्सा बने। 

उन्होंने इस दौरान पोलिंग स्टाफ को पौधे भी वितरित किए। जनरल चुनाव पर्यवेक्षक डॉ.  हीरा लाल ने विस्तार से बताते हुए कहा कि जब हम मतदान कर्मियों को प्रशिक्षण देते हैं तो हमें उस स्थान पर कचरा बिल्कुल नहीं फैलाना चाहिए और साफ-सफाई का ध्यान रखना चाहिए। इसी प्रकार, जिस दिन पोलिंग पार्टियों को डिस्पैच केंद्रों से मतदान केंद्रों के लिए रवाना किया जाए और बाद में शाम को जब ई.वी.एम जमा की जाए, तब भी स्वच्छता का ध्यान रखा जाना चाहिए और 'सिंगल-यूज़ प्लास्टिक' से गुरेज करें। 

मतदान केंद्रों पर 'हरित चुनाव' अभियान के पूर्ण कार्यान्वयन के लिए पोलिंग पार्टियों को जरूरी दिशा निर्देश देने के लिए उन्होंने सहायक रिटर्निंग अधिकारी को योजना बनाने के लिए कहा। उन्होंने मतदान के दिन सभी मतदान केंद्र केंद्रों पर आने वाले मतदाताओं के लिए न्यूनतम सुविधाओं की व्यवस्था करने के साथ-साथ उनके लिए विभिन्न प्रकार के पौधों की व्यवस्था करने को भी कहा ताकि मतदान केंद्र पर वोट डालने आए मतदाता पोलिंग बूथ से मिले पौधे को अपने घर या खेत में लगाकर  लोकतंत्र का त्योहार मनाएं।

इस अवसर पर उन्होंने चुनाव प्रकिया में बेहतरीन भूमिका निभाने वाले बी.एल.ओज को भी प्रोत्साहित किया व पौधरोपण कर ग्रीन चुनाव की शुरुआत भी करवाई। इस मौके पर अन्य अधिकारी भी मौजूद थे।

 

Tags: Dr. Hira Lal , General Observer Sri Anandpur Sahib , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv , Say No To Plastic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD