Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

ਆਪ ਵਿੱਚ ਸ਼ਾਮਿਲ ਹੋਣ ਤੇ ਡਾ. ਐਸ.ਐਸ. ਆਹਲੂਵਾਲੀਆ ਨੇ ਕੀਤਾ ਸੁਆਗਤ

Dr. S.S Ahluwalia, Dr. Sunny Singh Ahluwalia, Sunny Singh Ahluwalia, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 20 May 2024

Last updated on: May 20, 2024, 00:00 IST

ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਵਾਸੀਆਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ। ਬੀਜੇਪੀ ਦੇ ਉਮੀਦਵਾਰ ਸੰਜੇ ਟੰਡਨ ਨੂੰ ਹਰਾਉਣ ਲਈ ਸ਼ਹਿਰ ਦੇ ਹਰ ਕੋਨੇ ਤੋਂ ਅਵਾਜ਼ਾ ਬੁਲੰਦ ਹੋ ਰਹੀਆਂ ਹਨ। ਇਨ੍ਹਾਂ ਅਵਾਜ਼ਾਂ ਨੂੰ ਅੱਜ ਹੋਰ ਬਲ ਉਦੋਂ ਮਿਲਿਆ ਜਦੋਂ ਵਾਰਡ 29 ਤੋਂ ਅਜ਼ਾਦ ਉਮੀਦਵਾਰ ਦੇ ਤੌਰ ਤੇ ਚੰਡੀਗੜ੍ਹ ਨਗਰ ਨਿਗਮ ਦੀ ਚੋਣ ਲੜ ਚੁੱਕੇ ਰਵੀ ਸਿੰਘ ਆਪਣੀ ਪੂਰੀ ਟੀਮ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਿਲ ਹੋ ਗਏ।

ਆਪ ਵਿੱਚ ਸ਼ਾਮਿਲ ਹੋਣ ਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਆਪ ਚੰਡੀਗੜ੍ਹ ਦੇ ਕੋ–ਇੰਚਾਰਜ ਡਾ. ਐਸ.ਐਸ. ਆਹਲੂਵਾਲੀਆ ਨੇ ਰਵੀ ਸਿੰਘ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਸੁਆਗਤ ਕੀਤਾ। ਇਸ ਮੌਕੇ ਵਾਰਡ 29 ਤੋਂ ਆਪ ਦੇ ਕੌਂਸਲਰ ਮਨੋਵਰ ਵੀ ਮੌਜੂਦ ਰਹੇ। ਆਪ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਵਿਸ਼ਾਲ, ਦੀਪਕ ਰਾਇ, ਸ਼ਿਵਮ, ਸਾਗਰ, ਕੁਸ਼, ਕ੍ਰਿਸ਼, ਅਭੀਸ਼ੇਕ, ਦੀਪਕ ਪ੍ਰਧਾਨ, ਅਰਵਿੰਦ, ਨਿਤਿਨ, ਸਲਿਲ, ਅੰਕੁਸ਼, ਸਾਗਰ, ਆਰਯਨ, ਵਿਵੇਕ, ਅਜੇ, ਰਾਕੇਸ਼ ਅਤੇ ਵਿਜੇ ਸ਼ਾਮਿਲ ਹਨ।

ਆਪ ਵਿੱਚ ਸ਼ਾਮਿਲ ਹੋਏ ਰਵੀ ਸਿੰਘ ਨੇ ਇਸ ਮੌਕੇ ਉਤੇ ਕਿਹਾ ਕਿ ਬੀਜੇਪੀ ਦੇ ਕਾਰਜਕਾਲ ਦੌਰਾਨ ਚੰਡੀਗੜ੍ਹ ਸ਼ਹਿਰ ਵਿੱਚ ਗਰੀਬ ਵਰਗ ਦਾ ਰਹਿਣਾ ਬਹੁਤ ਮੁਸਕਿਲ ਹੋ ਗਿਆ ਹੈ। ਬੀਜੇਪੀ ਦੇ ਲੋਕ ਸਭਾ ਮੈਂਬਰ ਕਿਰਣ ਖੇਰ ਵਲੋਂ ਪਿਛਲੇ 10 ਸਾਲਾਂ ਦੌਰਾਨ ਗਰੀਬ ਵਰਗ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ। 

ਚੰਡੀਗੜ੍ਹ ਸ਼ਹਿਰ ਦਾ ਬੁਰਾ ਹਾਲ ਕਰ ਦਿੱਤਾ ਗਿਆ ਹੈ। ਬੀਜੇਪੀ ਵਲੋਂ ਚੋਣਾਂ ਦੌਰਾਨ ਚੰਡੀਗੜ੍ਹ ਵਾਸੀਆਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਵਿੱਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਅਤੇ ਬੀਜੇਪੀ ਦੇ ਰਾਜ ਵਿੱਚ ਗਰੀਬ ਵਰਗ ਦਾ ਜਿਊਣਾ ਬਹੁਤ ਮੁਸਕਿਲ ਹੋ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਅਤੇ ਉਨ੍ਹਾਂ ਦੀ ਟੀਮ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ ਆਪਣਾ ਪੂਰਾ ਸਮਰਥਨ ਦੇਣ ਅਤੇ ਵੱਡੇ ਫਰਕ ਨਾਲ ਜਿਤਾਉਣ ਦਾ ਐਲਾਨ ਕੀਤਾ।

ਡਾ. ਐਸ.ਐਸ. ਆਹਲੂਵਾਲੀਆ ਨੇ ਇਸ ਮੌਕੇ ਉਤੇ ਕਿਹਾ ਕਿ ਚੰਡੀਗੜ੍ਹ ਵਿੱਚ ਆਪ ਦਾ ਪਰਿਵਾਰ ਲਗਾਤਾਰ ਵੱਡਾ ਹੁੰਦਾ ਜਾ ਰਿਹਾ ਹੈ। ਚੰਡੀਗੜ੍ਹ ਵਾਸੀ ਬੀਜੇਪੀ ਦੇ ਪਿਛਲੇ 10 ਸਾਲਾਂ ਦੇ ਕਾਰਜਕਾਲ ਤੋਂ ਬਹੁਤ ਦੁਖੀ ਹਨ। ਬੀਜੇਪੀ ਵਲੋਂ ਚੋਣਾਂ ਦੌਰਾਨ ਲੋਕਾਂ ਦੇ ਨਾਲ ਝੂਠੇ ਵਾਅਦੇ ਕਰਕੇ ਵੋਟਾਂ ਲਈਆਂ ਜਾਂਦੀਆਂ ਹਨ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਰੱਬ ਆਸਰੇ ਛੱਡ ਦਿੱਤਾ ਜਾਂਦਾ ਹੈ। ਪਰ ਹੁਣ ਚੰਡੀਗੜ੍ਹ ਦੀ ਜਨਤਾ ਜਾਗਰੁਕ ਹੋ ਗਈ ਹੈ ਅਤੇ ਇਸ ਵਾਰ ਚੰਡੀਗੜ੍ਹ ਵਾਸੀ ਬੀਜੇਪੀ ਦੇ ਝੂਠੇ ਵਾਅਦਿਆਂ ਵਿੱਚ ਫਸਣ ਵਾਲੇ ਨਹੀਂ।

ਡਾ. ਆਹਲੂਵਾਲੀਆ ਨੇ ਅੱਗੇ ਕਿਹਾ ਕਿ ਬੀਜੇਪੀ ਵਲੋਂ ਪੂਰੇ ਦੇਸ਼ ਅੰਦਰ ਤਾਨਾਸ਼ਾਹੀ ਕੀਤੀ ਜਾ ਰਹੀ ਹੈ। ਬੀਜੇਪੀ ਵਲੋਂ ਲੋਕ ਸਭਾ ਚੋਣਾਂ ਵਿੱਚ ਵਿਕਾਸ ਦੇ ਨਾਮ ਤੇ ਕੋਈ ਗੱਲ ਨਹੀਂ ਕੀਤੀ ਜਾ ਰਹੀ ਹੈ। ਦੇਸ਼ ਨੂੰ ਧਰਮ ਦੇ ਨਾਮ ਤੇ ਵੰਡਿਆ ਜਾ ਰਿਹਾ ਹੈ, ਜੋ ਕਿ ਦੇਸ਼ ਦੇ ਲਈ ਬਹੁਤ ਖਤਰਨਾਕ ਹੈ। ਉਨ੍ਹਾ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਵਾਸੀਆਂ ਵਿੱਚ ਬਹੁਤ ਜ਼ਿਆਦਾ ਉਤਸ਼ਾਹ ਹੈ। 

ਚੰਡੀਗੜ੍ਹ ਵਾਸੀ ਬੀਜੇਪੀ ਨੂੰ ਸੱਤਾ ਤੋਂ ਉਤਾਰਨ ਲਈ ਕਾਹਲੇ ਪਏ ਹੋਏ ਹਨ। ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਵਾਸੀਆਂ ਵਲੋਂ ਭਾਰੀ ਸਮਰਥਨ ਦਿੱਤਾ ਜਾ ਰਿਹਾ ਹੈ। ਸ਼ਹਿਰ ਵਾਸੀਆਂ ਦੇ ਉਤਸ਼ਾਹ ਤੋਂ ਸਾਫ਼ ਨਜਰ ਆ ਰਿਹਾ ਹੈ, ਕਿ ਮਨੀਸ਼ ਤਿਵਾੜੀ ਬੀਜੇਪੀ ਦੇ ਉਮੀਦਵਾਰ ਸੰਜੇ ਟੰਡਨ ਨੂੰ ਵੱਡੇ ਫਰਕ ਦੇ ਨਾਲ ਹਰਾਉਣਗੇ।

चंडीगढ़ नगर निगम चुनाव लड़े रवि सिंह अपनी टीम समेत आप में हुए शामिल

आप में शामिल होने पर डॉ. एसएस आहलूवालिया ने किया स्वागत

चंडीगढ़

चंडीगढ़ में लोकसभा चुनाव का मैदान पूरी तरह से गरमाया हुआ है। इंडिया अलायंस के उम्मीदवार मनीष तिवारी को चंडीगढ़ की जनता का भारी समर्थन मिल रहा है। शहर के कोने-कोने से भाजपा प्रत्याशी संजय टंडन को हराने की आवाज उठ रही है। इन आवाजों को आज उस समय और ताकत मिल गई जब वार्ड 29 से निर्दलीय उम्मीदवार के रूप में चंडीगढ़ नगर निगम का चुनाव लड़ने वाले रवि सिंह अपनी पूरी टीम के साथ आम आदमी पार्टी (आप) में शामिल हो गए।

आप में शामिल होने पर पंजाब जल आपूर्ति एवं सीवरेज बोर्ड के चेयरमैन एवं आप चंडीगढ़ के सह-प्रभारी डॉ. एसएस आहलूवालिया ने रवि सिंह और उनकी पूरी टीम का स्वागत किया। इस मौके पर वार्ड 29 से आप पार्षद मनोवर भी मौजूद रहे। आप में शामिल होने वालों में विशाल, दीपक राय, शिवम, सागर, कुश, कृष, अभिषेक, दीपक प्रधान, अरविंद, नितिन, सलिल, अंकुश, सागर, आर्यन, विवेक, अजय, राकेश और विजय शामिल हैं।

आप में शामिल हुए रवि सिंह ने इस मौके पर कहा कि भाजपा के कार्यकाल में चंडीगढ़ शहर में गरीबों का रहना बहुत मुश्किल हो गया है। भाजपा की लोकसभा सदस्य किरण खेर ने पिछले 10 वर्षों में गरीबों की कोई सुनवाई नहीं की। चंडीगढ़ शहर का बुरा हाल कर दिया गया है। 

भाजपा ने चुनाव के दौरान चंडीगढ़ की जनता से जो भी वादे किये थे उनमें से एक भी पूरा नहीं हुआ है और भाजपा के शासन में गरीबों का जीना बहुत मुश्किल हो गया है। इस दौरान उन्होंने और उनकी टीम ने इंडिया अलायंस के प्रत्याशी मनीष तिवारी को अपना पूरा समर्थन देने और उनको बड़े अंतर से जीत दिलाने का ऐलान किया।

डॉ. एसएस आहलूवालिया ने इस मौके पर कहा कि चंडीगढ़ में आप का परिवार लगातार बढ़ रहा है। चंडीगढ़ की जनता भाजपा के पिछले 10 साल के कार्यकाल से बेहद नाखुश है। भाजपा चुनाव के दौरान लोगों से झूठे वादे कर वोट लेती है और बाद में उन्हें भगवान भरोसे छोड़ देती है। 

लेकिन अब चंडीगढ़ की जनता जागरूक हो चुकी है और इस बार चंडीगढ़ की जनता भाजपा के झूठे वादों में नहीं आने वाली है। डॉ. आहलूवालिया ने आगे कहा कि बीजेपी पूरे देश में तानाशाही चला रही है। लोकसभा चुनाव में भाजपा विकास की बात नहीं कर रही है। देश को धर्म के नाम पर बांटा जा रहा है, जो देश के लिए बेहद खतरनाक है। 

उन्होंने कहा कि लोकसभा चुनाव को लेकर चंडीगढ़ की जनता में काफी उत्साह है। चंडीगढ़ की जनता भाजपा को सत्ता से बाहर करने की जल्दी में है। इंडिया अलायंस के प्रत्याशी मनीष तिवारी को चंडीगढ़ की जनता भारी समर्थन दे रही है। शहरवासियों के उत्साह से साफ है कि मनीष तिवारी भाजपा प्रत्याशी संजय टंडन को भारी मतों से हराएंगे। 

 

Tags: Dr. S.S Ahluwalia , Dr. Sunny Singh Ahluwalia , Sunny Singh Ahluwalia , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD