Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ

ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖੀ ਪ੍ਰਚਾਰ ਲਈ ਸਿੱਖ ਮਿਸ਼ਨ ਕੀਤਾ ਗਿਆ ਕਾਰਜਸ਼ੀਲ

Religious, Shiromani Gurdwara Parbandhak Committee, SGPC, Amritsar, Dharmik

5 Dariya News

5 Dariya News

5 Dariya News

ਅੰਮ੍ਰਿਤਸਰ , 20 May 2024

Last updated on: May 20, 2024, 00:00 IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੱਧ ਪ੍ਰਦੇਸ਼ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਵਿਖੇ ਸਿੱਖ ਮਿਸ਼ਨ ਸਥਾਪਿਤ ਕਰਨ ਦੇ ਨਾਲ-ਨਾਲ ਸਿੱਖ ਸੰਗਤਾਂ ਦੀ ਸਹੂਲਤ ਲਈ ਗੁਰੂ ਨਾਨਕ ਨਿਵਾਸ ਦੀ ਨਵੀਂ ਬਣਾਈ ਗਈ ਇਮਾਰਤ ਦਾ ਉਦਘਾਟਨ ਕੀਤਾ ਗਿਆ।

ਸ਼੍ਰੋਮਣੀ ਕਮੇਟੀ ਵੱਲੋਂ ਇਸ ਦੀ ਸੇਵਾ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਰਾਹੀਂ ਕਰਵਾਈ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੁੱਜੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਵੱਲੋਂ ਨਿਵਾਸ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਬਾਬਾ ਸੁਖਵਿੰਦਰ ਸਿੰਘ ਕਾਰਸੇਵਾ ਭੂਰੀ ਵਾਲੇ, ਸ. ਹਰਪਾਲ ਸਿੰਘ ਭਾਟੀਆ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

ਇਸ ਮੌਕੇ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਜੈਨ ਵਿਖੇ ਪਹਿਲੇ ਪਾਤਸ਼ਾਹ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਦੀ ਸੇਵਾ-ਸੰਭਾਲ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਰਾਹੀਂ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਅਸਥਾਨ ’ਤੇ ਲੋੜ ਅਨੁਸਾਰ ਕਾਰਜ ਕਰਵਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਉਜੈਨ ਵਿਖੇ ਸਥਾਪਿਤ ਕੀਤੇ ਸਿੱਖ ਮਿਸ਼ਨ ਨੂੰ ਕਾਰਜਸੀਲ ਕੀਤਾ ਗਿਆ ਹੈ, ਜਿਥੇ ਪ੍ਰਚਾਰਕ, ਰਾਗੀ ਤੇ ਢਾਡੀ ਜਥੇ ਤਾਇਨਾਤ ਕਰ ਦਿੱਤੇ ਗਏ ਹਨ। ਇਹ ਜਥੇ ਮੱਧ ਪ੍ਰਦੇਸ਼ ਦੇ ਨਾਲ-ਨਾਲ ਗੁਜਰਾਤ, ਮਹਾਂਰਾਸ਼ਟਰ, ਰਾਜਿਸਥਾਨ ਅਤੇ ਛੱਤੀਸਗੜ੍ਹ ਦੀਆਂ ਸਰਹੱਦਾਂ ਨੇੜਲੇ ਇਲਾਕਿਆਂ ਵਿਚ ਸਿੱਖੀ ਪ੍ਰਚਾਰ ਲਈ ਕਾਰਜ ਕਰਨਗੇ।

ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਵੀ ਕਰਵਾਏ ਗਏ, ਜਿਸ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮੈਨੇਜਰ ਸ. ਜਗਤਾਰ ਸਿੰਘ ਸ਼ਹੂਰਾ, ਸਿੱਖ ਮਿਸ਼ਨ ਮੱਧ ਪ੍ਰਦੇਸ਼ ਦੇ ਇੰਚਾਰਜ ਭਾਈ ਬਲਦੇਵ ਸਿੰਘ ਓਗਰਾ ਸਮੇਤ ਸੰਗਤਾਂ ਹਾਜਰ ਸਨ।

 

Tags: Religious , Shiromani Gurdwara Parbandhak Committee , SGPC , Amritsar , Dharmik

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD