Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ

ਕੇਂਦਰ ਸਰਕਾਰ ਨੇ ਹਰ ਵਰਗ ਦੀ ਸਹੂਲਤ ਲਈ ਦਿੱਤੀਆਂ ਵੱਡੀਆਂ ਯੋਜਨਾਵਾਂ: ਅਰਵਿੰਦ ਖੰਨਾ

Arvind Khanna, Bharatiya Janata Party, BJP, BJP Punjab, Sangrur, Lok Sabha Elections 2024, General Elections 2024, Lok Sabha Election, Lok Sabha 2024

Web Admin

Web Admin

5 Dariya News

ਸੰਗਰੂਰ/ਬਰਨਾਲਾ/ਦਿੜ੍ਹਬਾ , 20 May 2024

Last updated on: May 20, 2024, 00:00 IST

ਲੋਕ ਸਭਾ ਹਲਕਾ ਸੰਗਰੂਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਰਵਿੰਦ ਖੰਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਵਿਕਸਿਤ ਭਾਰਤ ਬਣ ਸਕਦਾ ਹੈ। ਅੱਜ ਆਪਣੇ ਚੋਣ ਪ੍ਰਚਾਰ ਦੌਰਾਨ ਵੱਖ ਵੱਖ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਖੰਨਾ ਨੇ ਕਿਹਾ ਕਿ ਸ਼੍ਰੀ ਨਰਿੰਦਰ ਮੋਦੀ ਨੇ ਹਰ ਵਰਗ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਜਨਾਵਾਂ ਅਮਲ ਵਿੱਚ ਲਿਆਂਦੀਆਂ ਹਨ। 

ਉਨ੍ਹਾਂ ਕਿਹਾ ਕਿ ਅਨੇਕਾਂ ਲੋਕ ਆਯੂਸ਼ਮਾਨ ਕਾਰਡ ਰਾਹੀਂ ਆਪਣੇ ਮਹਿੰਗੇ ਇਲਾਜ਼ ਮੁਫ਼ਤ ਵਿੱਚ ਕਰਵਾ ਰਹੇ ਹਨ। ਇਸ ਤਰ੍ਹਾਂ ਹੀ ਕਿਸਾਨ ਸਮਰਿਧੀ ਯੋਜਨਾ ਤਹਿਤ ਅਨੇਕਾਂ ਕਿਸਾਨਾਂ ਨੂੰ ਵੱਡਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਪ੍ਰੋਗਰਾਮ ਤਹਿਤ ਗਰਭਵਤੀ ਔਰਤਾਂ ਨੂੰ ਬਹੁਤ ਲਾਭ ਮਿਲਿਆ ਹੈ। 

ਇਸ ਤਰ੍ਹਾਂ ਹੀ ਬਾਲੜੀ ਰਕਸ਼ਕ ਯੋਜਨਾ ਨੇ ਉਨ੍ਹਾਂ ਬੱਚੀਆਂ ਦੀ ਜ਼ਿੰਦਗੀ ਸੁਰੱਖਿਅਤ ਕੀਤੀ ਹੈ ਜਿੰਨ੍ਹਾਂ ਨੂੰ ਲੜਕਾ ਪੈਦਾ ਕਰਨ ਦੀ ਹੋੜ੍ਹ ਤਹਿਤ ਕੁੱਖ ਵਿੱਚ ਹੀ ਮਾਰ ਦਿੱਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਦੇ ਹਿੱਤਾਂ ਦੀ ਰਾਖੀ ਨਰਿੰਦਰ ਮੋਦੀ ਹੀ ਕਰ ਸਕਦੇ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਮਿਉਂਸਪਲ ਕੌਂਸਲਰ ਕ੍ਰਿਸ਼ਨ ਚੰਦ ਸਿੰਗਲਾ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਜਿੰਨ੍ਹਾਂ ਦਾ ਖੰਨਾ ਨੇ ਸਵਾਗਤ ਕੀਤਾ।

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਦਿੱਲੀ ਦੇ ਠੱਗਾਂ ਦਾ ਇੱਕ ਟੋਲਾ ਪੰਜਾਬ ਵਿੱਚ ਹਰ ਇੱਕ ਵਰਗ ਨਾਲ ਜਾਂ ਧ੍ਰੋਹ ਕਮਾ ਰਿਹਾ ਹੈ। ਔਰਤਾਂ ਨੂੰ 1000 ਰੁਪਏ ਮਹੀਨਾ, ਨੌਜਵਾਨਾ ਨੂੰ ਨੌਕਰੀ, ਕਿਸਾਨਾਂ ਦਾ ਕਰਜ਼ਾ ਅਤੇ ਪੰਜਾਬ ਵਿੱਚ ਵੱਡੀਆਂ ਵੱਡੀਆਂ ਇੰਡਸਟਰੀ ਲਿਆਉਣ ਦੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ।ਖੰਨਾ ਨੇ ਕਿਹਾ ਕਿ ਘੁਟਾਲਿਆਂ ਦੀ ਜੰਨਨੀ ਕਾਂਗਰਸ ਨਾਲ ਸਾਂਝ ਨਾਲ ਹੀ ਕੁਝ ਸਮਾਂ ਪਹਿਲਾ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਐਕਸਾਈਜ ਪਾਲਿਸੀ ਵਿੱਚ ਕੀਤੀ ਗੜਬੜੀ ਕਾਰਨ ਜੇਲ ਗਏ ਸਨ।

ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਰਵਿੰਦ ਕੇਜਰੀਵਾਲ ਤੁਹਾਡੇ ਤੋਂ ਵੋਟ ਮੰਗਣ ਆਉਣ ਤਾਂ ਉਹਨਾਂ ਨੂੰ ਇਹ ਜਰੂਰ ਪੁੱਛਿਆ ਜਾਵੇ ਕੀ ਤੁਸੀਂ ਦਿੱਲੀ ਵਿੱਚ ਇੱਕ ਬੋਤਲ ਨਾਲ ਸ਼ਰਾਬ ਦੀ ਦੂਜੀ ਬੋਤਲ ਫਰੀ ਦੇਣ ਦੇ ਦੋਸ਼ ਵਿੱਚ ਜੇਲ ਗਏ ਸੀ? ਉਨ੍ਹਾਂ ਕਿਹਾ ਕਿ ਮੋਦੀ ਵੱਲੋਂ ਹੋਰਨਾਂ ਸੂਬਿਆਂ ਵਾਂਗ ਪੰਜਾਬ ਦਾ ਵੀ ਸਰਵਪੱਖੀ ਵਿਕਾਸ ਜਾਰੀ ਹੈ। ਉਹਨਾਂ ਕਿਹਾ ਕਿ ਪਾਕਿਸਤਾਨ ਨਾਲ ਜੁੜਿਆ ਪੰਜਾਬ ਸੰਵੇਦਨਸ਼ੀਲ ਸੁਬਾ ਹੈ ਜਿਸ ਦੇ ਲਈ ਕੋਈ ਖੇਤਰੀ ਪਾਰਟੀ ਸੂਬੇ ਦੀ ਅਮਨ ਸ਼ਾਂਤੀ ਬਹਾਲ ਨਹੀਂ ਰੱਖ ਸਕਦੀ।

नरेंद्र मोदी के नेतृत्व में ही भारत विकसित हो सकता है:अरविंद खन्ना

केंद्र सरकार ने हर वर्ग की सुविधा के लिए दी हैं बड़ी योजनाएं: अरविंद खन्ना

संगरूर/बरनाला/ दिड़बा

संगरूर लोकसभा क्षेत्र से भारतीय जनता पार्टी के उम्मीदवार अरविंद खन्ना ने कहा कि प्रधानमंत्री नरेंद्र मोदी के नेतृत्व में ही भारत विकसित हो सकता है। श्री खन्ना ने आज अपने चुनाव प्रचार के दौरान विभिन्न जनसभाओं को संबोधित करते हुए कहा कि श्री नरेन्द्र मोदी ने हर वर्ग की सुविधा को ध्यान में रखते हुए योजनाएं लागू की हैं।  उन्होंने कहा कि आयुष्मान कार्ड के माध्यम से कई लोग अपना महंगा इलाज मुफ्त में करा रहे हैं।

इस तरह कई किसानों को किसान समृद्धि योजना के तहत बड़ा फायदा मिला है। उन्होंने कहा कि प्रधानमंत्री सुरक्षित मातृत्व कार्यक्रम के तहत गर्भवती महिलाओं को काफी लाभ मिला है। इस प्रकार, बालड़ी रक्षक योजना ने उन लड़कियों की जान बचाई है जिन्हें लड़के को जन्म देने के बहाने गर्भ में ही मार दिया जाता था।

उन्होंने कहा कि देश की जनता के हितों की रक्षा सिर्फ नरेंद्र मोदी ही कर सकते हैं। इस मौके पर शिरोमणि अकाली दल बादल के पूर्व नगर पार्षद कृष्ण चंद सिंगला अपने साथियों सहित भाजपा में शामिल हुए, जिसका खन्ना ने स्वागत किया। उन्होंने कहा कि आम आदमी पार्टी के रूप में दिल्ली से ठगों का एक गिरोह पंजाब में हर वर्ग के साथ धोखा कर रहा है। 

महिलाओं को 1000 रुपये प्रति माह, युवाओं को नौकरी, किसानों को कर्ज और पंजाब में बड़ी इंडस्ट्री लाने के दावे खोखले साबित हो रहे हैं। खन्ना ने कहा कि घोटालों की जननी कांग्रेस से रिश्ता कायम करने के बाद ही आदमी पार्टी सुप्रीमो अरविंद केजरीवाल कुछ समय पहले एक्ससाइज शुल्क नीति में अनियमितता के कारण जेल गये थे। 

उन्होंने लोगों से अपील की कि अगर अरविंद केजरीवाल आपसे वोट मांगने आएं तो उनसे जरूर पूछना कि क्या आपको दिल्ली में एक बोतल शराब के साथ दूसरी बोतल मुफ्त देने के लिए जेल भेजा गया था। उन्होंने कहा कि मोदी के नेतृत्व में अन्य राज्यों की तरह पंजाब का भी व्यापक विकास हो रहा है। उन्होंने कहा कि पाकिस्तान से जुड़ा पंजाब एक संवेदनशील प्रदेश है और कोई भी क्षेत्रीय पार्टी राज्य में अमन-शांति बहाल नहीं कर सकती।

 

Tags: Arvind Khanna , Bharatiya Janata Party , BJP , BJP Punjab , Sangrur , Lok Sabha Elections 2024 , General Elections 2024 , Lok Sabha Election , Lok Sabha 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD