Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਆਤਮ ਨਗਰ ਅਤੇ ਲੁਧਿਆਣਾ ਦੱਖਣੀ ਦੇ 9 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ

ਆਤਮ ਨਗਰ ਅਤੇ ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕੇ ਖਰਚੇ ਪ੍ਰਤੀ ਸੰਵੇਦਨਸ਼ੀਲ ਹਨ

Sakshi Sawhney, DC Ludhiana, Ludhiana, Deputy Commissioner Ludhiana, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਲੁਧਿਆਣਾ , 21 May 2024

Last updated on: May 21, 2024, 00:00 IST

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਮੰਗਲਵਾਰ ਨੂੰ ਲੁਧਿਆਣਾ ਸੰਸਦੀ ਹਲਕੇ ਅਧੀਨ ਪੈਂਦੇ ਆਤਮ ਨਗਰ ਅਤੇ ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕਿਆਂ ਦੇ 9 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਸਹਾਇਕ ਕਮਿਸ਼ਨਰ (ਯੂ.ਟੀ.) ਕ੍ਰਿਤਿਕਾ ਗੋਇਲ, ਸਹਾਇਕ ਰਿਟਰਨਿੰਗ ਅਫ਼ਸਰ (ਆਤਮ ਨਗਰ) ਪਰਮਦੀਪ ਸਿੰਘ, ਸਹਾਇਕ ਰਿਟਰਨਿੰਗ ਅਫ਼ਸਰ (ਲੁਧਿਆਣਾ ਦੱਖਣੀ) ਇੰਦਰ ਪਾਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਵੱਲੋਂ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ 'ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੀ ਲੋੜ 'ਤੇ ਜ਼ੋਰ ਦਿੱਤਾ। 

ਇਸ ਨਿਰੀਖਣ ਦਾ ਉਦੇਸ਼ ਮੌਜੂਦਾ ਸੁਰੱਖਿਆ ਉਪਾਵਾਂ ਦਾ ਮੁਲਾਂਕਣ ਅਤੇ ਪੋਲਿੰਗ ਵਾਲੇ ਦਿਨ (1 ਜੂਨ ਨੂੰ) ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਜ਼ਰੂਰੀ ਪ੍ਰਬੰਧ ਕਰਨਾ ਸੀ। ਇਸ ਨਿਰੀਖਣ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਡਾ. ਅੰਬੇਡਕਰ ਨਗਰ, ਡਾ. ਅੰਬੇਡਕਰ ਨਗਰ ਵਿੱਚ ਨਿਸ਼ਕਾਮ ਵਿਦਿਆ ਮੰਦਿਰ, ਮਾਡਲ ਟਾਊਨ ਐਕਸਟੈਨਸ਼ਨ ਵਿੱਚ ਸਵਾਮੀ ਵਿਵੇਕਾਨੰਦ ਓਲਡ ਏਜ ਹੋਮਸ, ਨਰਾਇਣ ਈ-ਟੈਕਨੋ ਸਕੂਲ (ਦੁੱਗਰੀ), ਸਰਕਾਰੀ ਹਾਈ ਸਕੂਲ, ਸ਼ੇਰਪੁਰ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰਪੁਰ ਖੁਰਦ, ਸਰਕਾਰੀ ਹਾਈ ਸਕੂਲ, ਢੰਡਾਰੀ ਕਲਾਂ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਗਿਆਸਪੁਰਾ ਅਤੇ ਸਰਕਾਰੀ ਹਾਈ ਸਕੂਲ, ਗਿਆਸਪੁਰਾ ਵਿਖੇ ਪੋਲਿੰਗ ਸਟੇਸ਼ਨਾਂ ਨੂੰ ਕਵਰ ਕੀਤਾ ਗਿਆ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਭਾਰਤੀ ਚੋਣ ਕਮਿਸ਼ਨ ਦੇ ਨਿਯਮਾਂ ਦੀ ਪਾਲਣਾ ਕਰਨ 'ਤੇ ਜ਼ੋਰ ਦਿੱਤਾ ਅਤੇ ਇਨ੍ਹਾਂ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ 'ਤੇ ਪੋਲਿੰਗ ਦੇ ਸੁਚਾਰੂ ਆਯੋਜਨ ਨੂੰ ਯਕੀਨੀ ਬਣਾਉਣ ਲਈ ਸੈਂਟਰਲ ਆਰਮਡ ਪੁਲਿਸ ਫੋਰਸ (ਸੀ.ਏ.ਪੀ.ਐਫ.), ਸਥਾਨਕ ਪੁਲਿਸ, ਲਾਈਵ ਵੈਬਕਾਸਟਿੰਗ ਅਤੇ ਮਾਈਕਰੋ ਅਬਜ਼ਰਵਰਾਂ ਦੀ ਤਾਇਨਾਤੀ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਪੋਲਿੰਗ ਬੂਥਾਂ ਦੇ ਕਮਰਿਆਂ ਦੀਆਂ ਸਾਰੀਆਂ ਖਿੜਕੀਆਂ ਨੂੰ ਕਵਰ ਕਰਨ ਅਤੇ ਸੀ.ਏ.ਪੀ.ਐਫ. ਕਰਮਚਾਰੀਆਂ ਲਈ ਉਚਿਤ ਰਿਹਾਇਸ਼ ਅਤੇ ਭੋਜਨ ਯਕੀਨੀ ਬਣਾਉਣ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ। 

ਉਨ੍ਹਾਂ ਪੀਣ ਵਾਲੇ ਪਾਣੀ, ਸ਼ੈਡ, ਰੈਂਪ, ਵ੍ਹੀਲ ਚੇਅਰ ਅਤੇ ਹੋਰ ਸਹੂਲਤਾਂ ਦੀ ਵੀ ਜਾਂਚ ਕੀਤੀ। ਇਸ ਤੋਂ ਇਲਾਵਾ, ਸਾਹਨੀ ਨੇ ਇਹਨਾਂ ਖੇਤਰਾਂ ਵਿੱਚ ਵੋਟਰਾਂ ਨਾਲ ਗੱਲਬਾਤ ਕੀਤੀ, ਉਹਨਾਂ ਨੂੰ 1 ਜੂਨ ਨੂੰ ਬਿਨਾਂ ਕਿਸੇ ਡਰ ਜਾਂ ਪ੍ਰੇਰਣਾ ਦੇ ਵੋਟ ਪਾਉਣ ਲਈ ਉਤਸ਼ਾਹਿਤ ਕੀਤਾ। ਉਹਨਾਂ ਵੋਟਰਾਂ ਕੋਲੋਂ ਕਿਸੇ ਵੀ ਦਬਾਅ ਬਾਰੇ ਵੀ ਪੁੱਛਗਿੱਛ ਕੀਤੀ ਜੋ ਉਹਨਾਂ ਦਾ ਸਾਹਮਣਾ ਕਰ ਰਹੇ ਹਨ। 

ਸਾਹਨੀ ਨੇ ਵੋਟਰਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਆਜ਼ਾਦ ਅਤੇ ਨਿਰਪੱਖ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਸਵੈ-ਵਿਸ਼ਵਾਸ ਵਧਾਉਣ ਦੇ ਉਪਾਅ ਜਿਵੇਂ ਕਿ ਸੀਨੀਅਰ ਅਧਿਕਾਰੀਆਂ ਦੇ ਨਿਯਮਤ ਦੌਰੇ, ਫਲੈਗ ਮਾਰਚ ਅਤੇ ਪਿੰਡ/ਵਾਰਡ ਪੱਧਰੀ ਜਾਗਰੂਕਤਾ ਮੁਹਿੰਮਾਂ ਇਨ੍ਹਾਂ ਖੇਤਰਾਂ ਵਿੱਚ ਪਹਿਲਾਂ ਹੀ ਚਲਾਈਆਂ ਜਾ ਚੁੱਕੀਆਂ ਹਨ।

ਇਸ ਤੋਂ ਪਹਿਲਾਂ ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸੁਖਦੇਵ ਭਵਨ ਵਿੱਚ ਸਥਾਪਤ ਦਾਖਾ ਹਲਕੇ ਦੇ ਸਟਰਾਂਗ ਰੂਮਜ ਦਾ ਵੀ ਨਿਰੀਖਣ ਕੀਤਾ ਅਤੇ ਉਨ੍ਹਾਂ ਦੇ ਆਲੇ-ਦੁਆਲੇ ਸਖ਼ਤ ਚੌਕਸੀ/ਸੁਰੱਖਿਆ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ।


DEO Sakshi Sawhney conducts inspection at 9 critical polling stations of Atam Nagar and Ludhiana South

Atam Nagar and Ludhiana South Assembly segments are expenditure sensitive

Ludhiana

District Election Officer (DEO) Sakshi Sawhney conducted thorough inspections at 9 critical polling stations within the Atam Nagar and Ludhiana South assembly segments under the Ludhiana parliamentary constituency, on Tuesday. Accompanied by Assistant Commissioner (UT) Kritika Goyal, Assistant Returning Officer (Atam Nagar) Paramdeep Singh, Assistant Returning Officer (Ludhiana South) Inder Pal, and police counterparts, Sawhney emphasized the need for stringent security measures at these critical polling stations. 

The aim of inspection was to assess existing security measures and make necessary arrangements to maintain law and order on polling day (June 1). The inspection covered polling stations at Government Senior Secondary Smart School, Dr Ambedkar Nagar;  Nishkam Vidya Mandir in Dr Ambedkar Nagar; Swami Vivekananda Old Age Home in Model Town Extension; Narayana E-Techno School (Dugri); Government High School, Sherpur Kalan; Government Primary School, Sherpur Khurd; Government High School, Dhandari Kalan; Government Primary Smart School, Giaspura and Government High School, Giaspura.

DEO Sawhney stressed upin adhering to Election Commission of India (ECI) regulations and highlighted the importance of deploying Central Armed Police Force (CAPF), local police, live webcasting, and micro observers to ensure the smooth conduct of polling at these critical polling stations.

DEO Sawhney also emphasized upon the need to cover all windows in the rooms of the polling booths and ensure proper accommodation and food for CAPF personnel. She also checked the facilities of drinking water, sheds, ramps, wheelchairs and others. Additionally, Sawhney interacted with voters in these areas, encouraging them to vote without fear or inducement on June 1. 

She also inquired about any pressures they may be facing. Sawhney assured the voters that the district administration is committed to ensure free and fair Lok Sabha elections. She said that confidence-building measures such as regular visits by senior officials, flag marches, and village/ward-level awareness drives under the SVEEP campaign are already been carried out in these areas.

Earlier, DEO Sawhney also inspected the strong rooms of Dakha constituency established in Sukhdev Bhawan, Punjab Agricultural University (PAU) and issued directions to ensure strict vigil/security around the strong rooms.

 

Tags: Sakshi Sawhney , DC Ludhiana , Ludhiana , Deputy Commissioner Ludhiana , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD