Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਸਿਹਤ ਵਿਭਾਗ ਫਾਜਿਲਕਾ ਵਲੋਂ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਰਿਕਸ਼ਾ ਰਵਾਨਾ

ਡੇਂਗੂ ਤੋਂ ਬਚਣ ਲਈ ਆਪਣੇ ਘਰ ਤੇ ਆਲੇ ਦੁਆਲੇ ਦੀ ਸਫ਼ਾਈ ਦਾ ਰੱਖਿਆ ਜਾਵੇ ਵਿਸ਼ੇਸ਼ ਧਿਆਨ- ਸਿਵਲ ਸਰਜਨ

Health, Dr. Chandra Shekhar Kakkar, Civil Surgeon Fazilka, Fazilka

Web Admin

Web Admin

5 Dariya News

ਫਾਜ਼ਿਲਕਾ , 22 May 2024

Last updated on: May 22, 2024, 00:00 IST

ਡੇਂਗੂ ਬਿਮਾਰੀ ਦੇ ਖਤਰੇ ਨੂੰ ਮੁੱਖ ਰੱਖਦੇ ਹੋੲੋ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਇਸੇ ਲੜੀ ਤਹਿਤ ਫਾਜ਼ਿਲਕਾ ਸ਼ਹਿਰ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਵੱਲੋਂ ਦਫਤਰ ਸਿਵਲ ਸਰਜਨ ਫਾਜ਼ਿਲਕਾਂ ਤੋਂ ਜਾਰੂਕਤਾ ਰਿਕਸ਼ਾ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਸਿਵਲ ਸਰਜਨ ਡਾ. ਚੰਦਰ ਸ਼ੇਖਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਬੈਨਰਾਂ, ਪੈਂਫਲਿਟਾਂ, ਮੀਡੀਆ ਅਤੇ ਜਾਗਰੂਕਤਾ ਸਮਾਗਮ ਕਰਕੇ ਡੇਂਗੂ, ਮਲੇਰੀਆ ਬਿਮਾਰੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਅੱਜ ਵੀ ਡੇਂਗੂ ਬਿਮਾਰੀ ਪ੍ਰਤੀ ਜਾਗਰੂਕ ਕਰਦੀ ਇੱਕ ਰਿਕਸ਼ਾ 5 ਦਿਨਾਂ ਲਈ ਸ਼ਹਿਰ ਵਿੱਚ ਭੇਜੀ ਗਈ ਹੈ, ਜਿਸ ਦੇ ਨਾਲ ਬਰੀਡ ਚੈਕਰ ਵੀ ਮੌਜੂਦ ਹੋਣਗੇ। ਇਸ ਰਾਹੀਂ ਅਨਾਊਂਸਮੈਂਟ ਅਤੇ ਪੈਂਫਲਿਟਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਮੌਕੇ ਤੇ ਲਾਰਵੇ ਦੀ ਭਾਲ ਕਰਕੇ ਨਸ਼ਟ ਕਰਵਾਇਆ ਜਾਵੇਗਾ। ਉਨ੍ਹਾਂ ਵੱਖ ਵੱਖ ਵੱਖ ਵਿਭਾਗਾਂ ਦੇ ਮੁਖੀਆਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ, ਵਿਦਿਅਕ ਸੰਸਥਾਵਾਂ ਦੇ ਮੁਖੀ, ਮੀਡੀਆ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਤੋਂ ਸਮਾਜ ਨੂੰ ਬਚਾਉਣ ਲਈ ਸਹਿਯੋਗ ਦੇਣ ਅਤੇ ਹਰ ਸ਼ੁੱਕਰਵਾਰ ਖੁਸ਼ਕ ਦਿਵਸ ਮਨਾਇਆ ਜਾਣਾ ਚਾਹੀਦਾ ਹੈ। 

ਉਸ ਦਿਨ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟ੍ਰੇਆਂ, ਹੋਰ ਪਾਣੀ ਦੇ ਬਰਤਨਾਂ ਜਾਂ ਹੋਰ ਪਾਣੀ ਖੜਣ ਵਾਲੇ ਸੋਮਿਆਂ ਨੂੰ ਚੰਗੀ ਤਰ੍ਹਾਂ ਖਾਲੀ ਕਰਕੇ ਸੁਕਾ ਕੇ ਦੁਬਾਰਾ ਵਰਤੋਂ ਵਿੱਚ ਲਿਆਉਣਾ ਚਾਹੀਦਾ ਹੈ ਅਤੇ ਨੀਵੀਆਂ ਥਾਵਾਂ ਤੇ ਮਿੱਟੀ ਪਾ ਕੇ ਪੂਰ ਦੇਣੀਆਂ ਚਾਹੀਦੀਆਂ ਹਨ। ਜਿਨ੍ਹਾਂ ਥਾਵਾਂ ਛੱਪੜਾਂ, ਟੋਬਿਆਂ ਆਦਿ ਤੋਂ ਪਾਣੀ ਸਾਫ਼ ਨਹੀਂ ਕੀਤਾ ਜਾ ਸਕਦਾ, ਉਥੇ ਹਰ ਹਫ਼ਤੇ ਕਾਲਾ ਸੜਿਆ ਹੋਇਆ ਤੇਲ ਪਾਉਣਾ ਚਾਹੀਦਾ ਹੈ। 

ਸੋਣ ਲੱਗਿਆ ਮੱਛਰ ਭਜਾਉਣ ਵਾਲੀਆਂ ਕਰੀਮਾਂ ਦਾ ਇਸਤੇਮਾਲ ਕਰੋ ਅਤੇ ਸਰੀਰ ਢੱਕਣੇ ਕੱਪੜੇ ਪਾਓ। ਇਸ ਮੌਕੇ ਡਾ ਕਵਿਤਾ ਸਿੰਘ, ਡਾ ਐਡੀਸਨ ਐਰਿਕ, ਡਾ ਸੁਨੀਤਾ ਕੰਬੋਜ਼, ਰੋਹਿਤ, ਵਿਨੋਦ ਖੁਰਾਣਾ, ਰਵਿੰਦਰ ਸ਼ਰਮਾ, ਸੁਖਜਿੰਦਰ ਸਿੰਘ, ਕ੍ਰਿਸ਼ਨ ਕੁਮਾਰ, ਸਵਰਨ ਸਿੰਘ ਅਤੇ  ਰਜਨੀ ਹਾਜ਼ਰ ਸਨ।

 

Tags: Health , Dr. Chandra Shekhar Kakkar , Civil Surgeon Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD