Sunday, 16 June 2024

 

 

ਖ਼ਾਸ ਖਬਰਾਂ ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਗਰ ਨਿਗਮ ਕਮਿਸ਼ਨਰ ਨੂੰ ਨਾਲ ਲੈਕੇ ਕਲੋਨੀਆਂ ਦਾ ਦੌਰਾ ਸੀਆਈਆਈ ਜਲੰਧਰ ਜ਼ੋਨ ਨੇ ਐਲਪੀਯੂ ਵਿਖੇ ਏਆਈ ਅਤੇ ਚੈਟਜੀਪੀਟੀ 'ਤੇ ਵਰਕਸ਼ਾਪ ਦਾ ਆਯੋਜਨ ਕੀਤਾ ਡਰੋਨ ਤਕਨਾਲੋਜੀ ਨਾਲ ਪੰਜਾਬ ਵਿੱਚ ਕੀਤਾ ਜਾ ਰਿਹਾ ਮਹਿਲਾ ਕਿਸਾਨਾਂ ਦਾ ਸਸ਼ਕਤੀਕਰਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਬ ਡਵੀਜ਼ਨਲ ਹਸਪਤਾਲ ਧੂਰੀ ਦੇ ਨਵੇਂ ਬਲਾਕ ਦੇ ਉਸਾਰੀ ਕਾਰਜਾਂ ਦਾ ਨਿਰੀਖਣ ਪਾਣੀ ਬਚਾਓ, ਪੰਜਾਬ ਬਚਾਓ ਦੇ ਨਾਅਰੇ ਹੇਠ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਐਸ.ਡੀ.ਐਮਜ਼ ਖੁਦ ਨਿਗਰਾਨੀ ਕਰਨ : ਪਰਨੀਤ ਸ਼ੇਰਗਿੱਲ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿੱਚ 431200 ਨਾਗਰਿਕਾਂ ਦਾ ਮੁਫਤ ਇਲਾਜ ਤੇ 60709 ਲੈਬ ਟੈਸਟ : ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਮੈਡੀਕਲ ਵਿਦਿਆਰਥੀਆਂ ਲਈ ਰਿਹਾਇਸ਼ ਦਾ ਮੁੱਦਾ ਜਲਦੀ ਹੱਲ ਕੀਤਾ ਜਾਵੇਗਾ, ਡੀ ਸੀ ਆਸ਼ਿਕਾ ਜੈਨ ਨੇ ਮੈਡੀਕਲ ਕਾਲਜ ਦੇ ਡਾਇਰੈਕਟਰ ਨੂੰ ਦਿੱਤਾ ਭਰੋਸਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵੱਡੀ ਗਿਣਤੀ ਵਿਕਾਸ ਕਾਰਜਾਂ ਬਾਰੇ ਸਮੀਖਿਆ ਮੀਟਿੰਗ ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਬਲੱਡ ਡੋਨਰਜ਼ ਡੇਅ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਬਣਾਈ ਰਣਨੀਤੀ ਦੀ ਸਮੀਖਿਆ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰਾ ਤਰ੍ਹਾਂ ਤਿਆਰ : ਕੋਮਲ ਮਿੱਤਲ ਸਰਕਾਰੀ ਜਾਇਦਾਦ ਦੀ ਡੀਫੇਸਮੈਂਟ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਰਵਾਈ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਕਿਸਾਨ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਅਦਾ ਕਰ ਸਕਦੇ ਹਨ : ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਲੋਕ ਸੇਵਾ ’ਚ ਸਮਾਜ ਸੇਵੀ ਸੰਸਥਾਵਾਂ ਦਾ ਅਹਿਮ ਯੋਗਦਾਨ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਮਾਲੀਆ ਵਧਾਉਣ ਅਤੇ ਖਰਚਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ 'ਤੇ ਜ਼ੋਰ ਜ਼ਮੀਨ ਦੇ ਇੰਤਕਾਲ ਲਈ 3,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਦੀ ਅਪੀਲ

 

ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 10 ਕਰੋੜ ਰੁਪਏ ਮੁੱਲ ਦੀਆਂ ਨਕਦੀ, ਨਸ਼ੀਲੀਆਂ ਦਵਾਈਆਂ ਅਤੇ ਹੋਰ ਕੀਮਤੀ ਸਮਾਨ ਜ਼ਬਤ-ਡੀ ਸੀ ਆਸ਼ਿਕਾ ਜੈਨ

ਐਸ.ਏ.ਐਸ.ਨਗਰ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧਤਾ ਦੁਹਰਾਈ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਐਸ.ਏ.ਐਸ.ਨਗਰ , 22 May 2024

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਸ਼੍ਰੀਮਤੀ ਆਸ਼ਿਕਾ ਜੈਨ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਲੋਕ ਸਭਾ ਚੋਣਾਂ-2024 ਨੂੰ ਯਕੀਨੀ ਬਣਾਉਣ ਲਈ ਨੌਂ ਫਲਾਇੰਗ ਸਕੁਐਡ ਅਤੇ ਨੌ ਸਟੈਟਿਕ ਸਰਵੇਲੈਂਸ ਟੀਮਾਂ 24 ਘੰਟੇ ਕੰਮ ਕਰ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਜ਼ਿਲ੍ਹੇ ਵਿੱਚ 10.21 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਹੋਰ ਕੀਮਤੀ ਸਮਾਨ ਜ਼ਬਤ ਕੀਤਾ ਗਿਆ ਹੈ।

ਵੇਰਵੇ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਫੋਰਸਮੈਂਟ ਏਜੰਸੀਆਂ ਵੱਲੋਂ 3.80 ਕਰੋੜ ਰੁਪਏ ਦੀ ਨਗਦੀ, 3.31 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ, 14.64 ਲੱਖ ਰੁਪਏ ਦੀ ਸ਼ਰਾਬ ਅਤੇ 2.09 ਕਰੋੜ ਰੁਪਏ ਦੀਆਂ ਹੋਰ ਕੀਮਤੀ ਵਸਤਾਂ ਜ਼ਬਤ/ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਐਸ.ਐਸ.ਪੀ ਡਾ: ਸੰਦੀਪ ਗਰਗ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਗੈਰ-ਕਾਨੂੰਨੀ ਸਮਾਨ ਦੀ ਘੁਸਪੈਠ ਨੂੰ ਰੋਕਣ ਲਈ ਅੰਤਰਰਾਜੀ ਐਂਟਰੀਆਂ 'ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ।

ਇਸ ਤੋਂ ਇਲਾਵਾ, ਗੈਰ-ਕਾਨੂੰਨੀ ਸਮਾਨ ਦੀ ਨਿਗਰਾਨੀ ਅਤੇ ਜ਼ਬਤ ਕਰਨ ਨੂੰ ਯਕੀਨੀ ਬਣਾਉਣ ਲਈ 09 ਫਲਾਇੰਗ ਸਕੁਐਡ ਟੀਮਾਂ ਅਤੇ ਏਨੀਆਂ ਹੀ ਸਟੈਟਿਕ ਸਰਵੀਲੈਂਸ ਟੀਮਾਂ ਸੀਸੀਟੀਵੀ ਕੈਮਰੇ ਨਾਲ ਲੈਸ ਵਾਹਨਾਂ ਨਾਲ ਜ਼ਿਲ੍ਹੇ ਵਿੱਚ 24x7 ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਥਾਂ 'ਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਮੋਬਾਈਲ ਐਪ ਸੀਵਿਜਿਲ 'ਤੇ ਕਿਸੇ ਵੀ ਜਨ ਸਧਾਰਨ ਨੂੰ ਵੀਡੀਓ ਅਤੇ ਫੋਟੋਆਂ ਅਪਲੋਡ ਕਰਨ ਦੇ ਨਾਲ ਰਿਪੋਰਟ ਕਰਨੀ ਚਾਹੀਦੀ ਹੈ ਅਤੇ ਸ਼ਿਕਾਇਤ ਦੇਣ ਦੇ 100 ਮਿੰਟ ਦੇ ਅੰਦਰ ਕਾਰਵਾਈ ਕੀਤੀ ਜਾਵੇਗੀ। ਇਸੇ ਤਰ੍ਹਾਂ ਚੋਣਾਂ ਨਾਲ ਸਬੰਧਤ ਸ਼ਿਕਾਇਤ ਦਰਜ ਕਰਵਾਉਣ ਜਾਂ ਕੋਈ ਮਦਦ ਲੈਣ ਲਈ ਟੋਲ-ਫ੍ਰੀ ਨੰਬਰ 1950 'ਤੇ ਵੀ ਡਾਇਲ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਵੋਟਰਾਂ ਨੂੰ ਲੁਭਾਉਣ ਲਈ ਕਿਸੇ ਵੀ ਤਰ੍ਹਾਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਅਜਿਹੀ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ।

Drugs, Cash and other valuables worth Rs 10 Crore seized since enforcement of code in the district, says DEO Aashika Jain

Reiterates Commitment to conduct Free, Fair and Transparent Elections in SAS Nagar

S.A.S Nagar

To ensure free, fair and transparent Lok Sabha Elections-2024 in Sahibzada Ajit Singh Nagar district, as many as Nine Flying Squad and Nine Static Surveillance Teams are working 24x7 to thwart unfair means to woo the voters, said the Deputy Commissioner-cum-District Electoral Officer, Mrs Aashika Jain on Thursday, here.

Divulging details, the District Electoral Officer said that drugs, liquor, unaccounted-for cash and other valuable items worth Rs 10.21 crores were seized in the district since the model code of conduct for the Lok Sabha elections came into force. Providing details, the Deputy Commissioner said that apart from seizing unaccounted-for cash of Rs 3.80 Crore, Drugs worth Rs 3.31 Crore, Liquor worth Rs 14.64 lakh and other valuable (Precious) items worth Rs 2.09 crore have been recovered by the enforcement agencies based on various departments.  

She further said that the district Police led by SSP Dr Sandip Garg has been keeping strict vigil on interstate entries to stop the infiltration of illegal goods in the district. Besides, to ensure the monitoring and seizure of illegal goods, nine flying squad teams and same number of static surveillance teams have been working 24x7 in the district with CCTV camera-equipped vehicles.

She said that anybody, who finds a violation of the Model Code of Conduct at any place in the district, must report to the mobile app cVigil with uploading videos and snaps and the action would be taken within 100 minutes of assigning the complaint to the team. Similarly, a toll-free number 1950 can also be dialed to register a complaint or get any help, related to the election.

The Deputy Commissioner while reiterating the commitment of district administration to conduct free and fair elections in the district said that no un-fair means would be allowed to allure the voters and if someone found to be indulged in such malpractice, he/she immediately would be booked under the legal provisions of law.

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD