Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫ਼ਿਰੋਜ਼ਪੁਰ, ਤਰਨਤਾਰਨ ਦੀਆਂ ਆਬਕਾਰੀ, ਪੁਲਿਸ, ਜੰਗਲਾਤ ਟੀਮਾਂ ਵੱਲੋਂ ਸਾਂਝੇ ਤੌਰ 'ਤੇ ਛਾਪੇਮਾਰੀ ਦੌਰਾਨ 50,000 ਲੀਟਰ ਤੋਂ ਵੱਧ ਲਾਹਣ ਬਰਾਮਦ

Crime News Punjab, Punjab Police, Police, Crime News, Ferozepur Police, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 23 May 2024

Last updated on: May 23, 2024, 00:00 IST

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਅਤੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ ਨਜਾਇਜ਼ ਸ਼ਰਾਬ ਕੱਢਣ ’ਤੇ ਰੋਕ ਲਗਾਉਣ ਦੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਅੱਜ ਫਿਰੋਜ਼ਪੁਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੀਆਂ ਆਬਕਾਰੀ, ਪੁਲਿਸ, ਜੰਗਲਾਤ ਵਿਭਾਗ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ 'ਤੇ ਛਾਪੇਮਾਰੀ ਕੀਤੀ ਗਈ। ਟੀਮਾਂ ਵਿੱਚ ਆਬਕਾਰੀ ਅਫ਼ਸਰ ਰਜਨੀਸ਼ ਬੱਤਰਾ ਅਤੇ ਇੰਦਰਜੀਤ ਸਹਿਜ਼ਾਰਾ, ਆਬਕਾਰੀ ਇੰਸਪੈਕਟਰ ਰਾਜਬੀਰ ਸਿੰਘ, ਮੋਹਿਤ ਗੁਪਤਾ, ਕਰਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਸਮੇਤ ਦੋਵੇਂ ਜ਼ਿਲ੍ਹਿਆਂ ਦੇ ਆਬਕਾਰੀ ਪੁਲੀਸ ਅਧਿਕਾਰੀ ਸ਼ਾਮਲ ਸਨ।

ਦੋਵਾਂ ਜ਼ਿਲ੍ਹਿਆਂ ਦੀ ਸਰਹੱਦ ਨਾਲ ਲੱਗਦੇ ਦਰਿਆ ਬਿਆਸ ਅਤੇ ਸਤਲੁਜ ਦੇ ਕੰਢੇ ’ਤੇ ਸਥਿੱਤ ਪਿੰਡ ਕਿੜੀਆਂ ਅਤੇ ਮਰੜ ਵਿਖੇ ਛਾਪੇਮਾਰੀ ਕੀਤੀ ਗਈ ਹੈ। ਛਾਪੇਮਾਰੀ ਸਵੇਰੇ 9.00 ਵਜੇ ਸ਼ੁਰੂ ਹੋਈ। ਲਾਹਣ, ਤਰਪਾਲਾਂ ਅਤੇ ਲੁਕਵੇਂ ਸਥਾਨਾਂ ਦਾ ਪਤਾ ਲਗਾਉਣ ਲਈ ਡਰੋਨ ਦੀ ਵਰਤੋਂ ਕੀਤੀ ਗਈ ਸੀ ਜਿੱਥੇ ਲਾਹਣ ਕੱਢੀ ਜਾਂਦੀ ਹੈ। ਛਾਪੇਮਾਰੀ ਦੌਰਾਨ ਡਰੋਨ ਦੀ ਮਦਦ ਨਾਲ 10 ਪਲਾਸਟਿਕ ਤਰਪਾਲਾਂ ਨੂੰ ਲੱਭਿਆ ਗਿਆ ਜਿਸ ਵਿੱਚ 50,000 ਲੀਟਰ ਤੋਂ ਵੱਧ ਲਾਹਣ ਸੀ। 

ਲਾਹਣ ਸਮੇਤ ਚਾਰ ਡਰੰਮ ਅਤੇ ਹੋਰ ਸਾਮਾਨ ਵੀ ਬਰਾਮਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਚਾਰ ਭੱਠੀਆਂ ਨੂੰ ਕਾਬੂ ਕੀਤਾ ਗਿਆ ਜਿੱਥੋਂ 250 ਲੀਟਰ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਗਈ ਹੈ। ਇਸ ਛਾਪੇਮਾਰੀ ਲਈ ਜੰਗਲਾਤ ਵਿਭਾਗ ਤੋਂ ਵਿਸ਼ੇਸ਼ ਇਜਾਜ਼ਤ ਅਤੇ ਸਹਾਇਤਾ ਮੰਗੀ ਗਈ ਹੈ। ਛਾਪੇਮਾਰੀ ਵਿੱਚ ਜੰਗਲਾਤ ਵਿਭਾਗ ਦੇ ਦੋ ਅਧਿਕਾਰੀ ਸ਼੍ਰੀ ਕਮਲਜੀਤ ਸਿੰਘ ਰੇਂਜ ਅਫਸਰ ਅਤੇ ਸ਼੍ਰੀਮਤੀ ਰਾਜਵਿੰਦਰ ਕੌਰ ਵੀ ਸ਼ਾਮਲ ਸਨ। ਇਸ ਸਬੰਧੀ ਥਾਣਾ ਚੋਹਾਲਾ ਸਾਹਿਬ ਵਿਖੇ ਐਫ.ਆਈ.ਆਰ. ਦਰਜ਼ ਕੀਤੀ ਗਈ।

 

Tags: Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD