Sunday, 16 June 2024

 

 

ਖ਼ਾਸ ਖਬਰਾਂ ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਗਰ ਨਿਗਮ ਕਮਿਸ਼ਨਰ ਨੂੰ ਨਾਲ ਲੈਕੇ ਕਲੋਨੀਆਂ ਦਾ ਦੌਰਾ ਸੀਆਈਆਈ ਜਲੰਧਰ ਜ਼ੋਨ ਨੇ ਐਲਪੀਯੂ ਵਿਖੇ ਏਆਈ ਅਤੇ ਚੈਟਜੀਪੀਟੀ 'ਤੇ ਵਰਕਸ਼ਾਪ ਦਾ ਆਯੋਜਨ ਕੀਤਾ ਡਰੋਨ ਤਕਨਾਲੋਜੀ ਨਾਲ ਪੰਜਾਬ ਵਿੱਚ ਕੀਤਾ ਜਾ ਰਿਹਾ ਮਹਿਲਾ ਕਿਸਾਨਾਂ ਦਾ ਸਸ਼ਕਤੀਕਰਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਬ ਡਵੀਜ਼ਨਲ ਹਸਪਤਾਲ ਧੂਰੀ ਦੇ ਨਵੇਂ ਬਲਾਕ ਦੇ ਉਸਾਰੀ ਕਾਰਜਾਂ ਦਾ ਨਿਰੀਖਣ ਪਾਣੀ ਬਚਾਓ, ਪੰਜਾਬ ਬਚਾਓ ਦੇ ਨਾਅਰੇ ਹੇਠ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਐਸ.ਡੀ.ਐਮਜ਼ ਖੁਦ ਨਿਗਰਾਨੀ ਕਰਨ : ਪਰਨੀਤ ਸ਼ੇਰਗਿੱਲ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿੱਚ 431200 ਨਾਗਰਿਕਾਂ ਦਾ ਮੁਫਤ ਇਲਾਜ ਤੇ 60709 ਲੈਬ ਟੈਸਟ : ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਮੈਡੀਕਲ ਵਿਦਿਆਰਥੀਆਂ ਲਈ ਰਿਹਾਇਸ਼ ਦਾ ਮੁੱਦਾ ਜਲਦੀ ਹੱਲ ਕੀਤਾ ਜਾਵੇਗਾ, ਡੀ ਸੀ ਆਸ਼ਿਕਾ ਜੈਨ ਨੇ ਮੈਡੀਕਲ ਕਾਲਜ ਦੇ ਡਾਇਰੈਕਟਰ ਨੂੰ ਦਿੱਤਾ ਭਰੋਸਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵੱਡੀ ਗਿਣਤੀ ਵਿਕਾਸ ਕਾਰਜਾਂ ਬਾਰੇ ਸਮੀਖਿਆ ਮੀਟਿੰਗ ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਬਲੱਡ ਡੋਨਰਜ਼ ਡੇਅ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਬਣਾਈ ਰਣਨੀਤੀ ਦੀ ਸਮੀਖਿਆ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰਾ ਤਰ੍ਹਾਂ ਤਿਆਰ : ਕੋਮਲ ਮਿੱਤਲ ਸਰਕਾਰੀ ਜਾਇਦਾਦ ਦੀ ਡੀਫੇਸਮੈਂਟ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਰਵਾਈ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਕਿਸਾਨ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਅਦਾ ਕਰ ਸਕਦੇ ਹਨ : ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਲੋਕ ਸੇਵਾ ’ਚ ਸਮਾਜ ਸੇਵੀ ਸੰਸਥਾਵਾਂ ਦਾ ਅਹਿਮ ਯੋਗਦਾਨ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਮਾਲੀਆ ਵਧਾਉਣ ਅਤੇ ਖਰਚਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ 'ਤੇ ਜ਼ੋਰ ਜ਼ਮੀਨ ਦੇ ਇੰਤਕਾਲ ਲਈ 3,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਦੀ ਅਪੀਲ

 

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸਮਾਗਮ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਿੱਖ ਕੌਮ ਇਕਜੁਟ ਹੋ ਕੇ ਪੰਥ ਵਿਰੋਧੀ ਸ਼ਕਤੀਆਂ ਦਾ ਕਰੇ ਟਾਕਰਾ- ਐਡਵੋਕੇਟ

Religious, Dharmik, Shiromani Gurdwara Parbandhak Committee, SGPC, Harjinder Singh Dhami

5 Dariya News

5 Dariya News

5 Dariya News

ਅੰਮ੍ਰਿਤਸਰ , 23 May 2024

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ 1964 ਨੂੰ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।

ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਵਾਪਰੇ ਸਾਕੇ ’ਚ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਵੱਲੋਂ ਵੱਡੀਆਂ ਸ਼ਹਾਦਤਾਂ ਦੇ ਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਪੰਥਕ ਹੱਥਾਂ ਵਿਚ ਲਿਆ ਗਿਆ। ਇਸ ਸਾਕੇ ਨੂੰ ਆਪਣੇ ਸਰੀਰ ’ਤੇ ਹੰਢਾਉਣ ਵਾਲੇ ਨਿਹੰਗ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਕੌਮ ਦੀ ਸਤਿਕਾਰਤ ਸ਼ਖ਼ਸੀਅਤ ਹਨ, ਜੋ ਅੱਜ ਵੀ ਕੌਮ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਹਨ।

ਉਨ੍ਹਾਂ ਕੌਮ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕਜੁਟ ਹੋ ਕੇ ਪੰਥ ਵਿਰੋਧੀ ਸ਼ਕਤੀਆਂ ਦਾ ਟਾਕਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਪਾਉਂਟਾ ਸਾਹਿਬ ਦਾ ਸਾਕਾ ਅਜ਼ਾਦ ਭਾਰਤ ਦੇ ਇਤਿਹਾਸ ’ਤੇ ਕਾਲਾ ਧੱਬਾ ਹੈ, ਕਿਉਂਕਿ ਇਹ ਸਰਕਾਰੀ ਸਰਪ੍ਰਸਤੀ ਹੇਠ ਕੀਤਾ ਗਿਆ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹਕੂਮਤਾਂ ਸਦਾ ਹੀ ਸਿੱਖ ਵਿਰੋਧੀ ਮਨਸ਼ਾ ਨਾਲ ਕੰਮ ਕਰਦੀਆਂ ਰਹੀਆਂ ਹਨ।

ਉਨ੍ਹਾਂ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕਾਂਗਰਸ ਸਰਕਾਰ ਵੱਲੋਂ ਕੀਤੇ ਹਮਲੇ ਦੀ 40ਵੀਂ ਸਾਲਾਨਾ ਯਾਦ ਵਿਚ 1 ਜੂਨ ਤੋਂ 6 ਜੂਨ ਤੱਕ ਹਰ ਸਿੱਖ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਗੁਰਬਾਣੀ ਜਾਪ ਕਰਕੇ ਸ਼ਹੀਦਾਂ ਨੂੰ ਸ਼ਰਧਾਜਲੀ ਅਰਪਤ ਕਰਨ ਦੀ ਅਪੀਲ ਵੀ ਕੀਤੀ।ਇਸ ਦੌਰਾਨ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਕਿਹਾ ਕਿ ਗੁਰੂ ਘਰਾਂ ਅੰਦਰ ਪੰਥਕ ਮਰਯਾਦਾ ਬਹਾਲ ਰੱਖਣ ਲਈ ਕੌਮ ਨੇ ਹਮੇਸ਼ਾ ਹੀ ਕੁਰਬਾਨੀਆਂ ਦਿੱਤੀਆਂ ਹਨ ਅਤੇ ਸ੍ਰੀ ਪਾਉਂਟਾ ਸਾਹਿਬ ਦਾ ਪ੍ਰਬੰਧ ਲੈਣ ਲਈ ਇਹ ਸੇਵਾ ਗੁਰੂ ਸਾਹਿਬ ਵੱਲੋਂ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਨੂੰ ਪ੍ਰਾਪਤ ਹੋਈ।

ਉਨ੍ਹਾਂ ਕਿਹਾ ਕਿ ਨਿਹੰਗ ਸਿੰਘ ਜਥੇਬੰਦੀ ਹਮੇਸ਼ਾ ਪੰਥਕ ਕਾਰਜਾਂ ਲਈ ਵੱਧ ਚੜ੍ਹ ਕੇ ਹਿੱਸਾ ਪਾਉਂਦੀ ਰਹੇਗੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਬਿਆਸੀ ਨੇ ਵੀ ਸੰਬੋਧਨ ਕੀਤਾ ਅਤੇ ਕਥਾ-ਵਿਚਾਰਾਂ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸਾਕੇ ਦੇ ਇਤਿਹਾਸ ਨੂੰ ਸੰਗਤ ਨਾਲ ਸਾਂਝਾ ਕੀਤਾ।ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਬਲਵਿੰਦਰ ਸਿੰਘ ਖੈਰਾਬਾਦ, ਪ੍ਰੋ. ਸੁਖਦੇਵ ਸਿੰਘ, ਸ. ਸ਼ਾਹਬਾਜ਼ ਸਿੰਘ, ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।

 

Tags: Religious , Dharmik , Shiromani Gurdwara Parbandhak Committee , SGPC , Harjinder Singh Dhami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD