Monday, 17 June 2024

 

 

ਖ਼ਾਸ ਖਬਰਾਂ ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਗਰ ਨਿਗਮ ਕਮਿਸ਼ਨਰ ਨੂੰ ਨਾਲ ਲੈਕੇ ਕਲੋਨੀਆਂ ਦਾ ਦੌਰਾ ਸੀਆਈਆਈ ਜਲੰਧਰ ਜ਼ੋਨ ਨੇ ਐਲਪੀਯੂ ਵਿਖੇ ਏਆਈ ਅਤੇ ਚੈਟਜੀਪੀਟੀ 'ਤੇ ਵਰਕਸ਼ਾਪ ਦਾ ਆਯੋਜਨ ਕੀਤਾ ਡਰੋਨ ਤਕਨਾਲੋਜੀ ਨਾਲ ਪੰਜਾਬ ਵਿੱਚ ਕੀਤਾ ਜਾ ਰਿਹਾ ਮਹਿਲਾ ਕਿਸਾਨਾਂ ਦਾ ਸਸ਼ਕਤੀਕਰਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਬ ਡਵੀਜ਼ਨਲ ਹਸਪਤਾਲ ਧੂਰੀ ਦੇ ਨਵੇਂ ਬਲਾਕ ਦੇ ਉਸਾਰੀ ਕਾਰਜਾਂ ਦਾ ਨਿਰੀਖਣ ਪਾਣੀ ਬਚਾਓ, ਪੰਜਾਬ ਬਚਾਓ ਦੇ ਨਾਅਰੇ ਹੇਠ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਐਸ.ਡੀ.ਐਮਜ਼ ਖੁਦ ਨਿਗਰਾਨੀ ਕਰਨ : ਪਰਨੀਤ ਸ਼ੇਰਗਿੱਲ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿੱਚ 431200 ਨਾਗਰਿਕਾਂ ਦਾ ਮੁਫਤ ਇਲਾਜ ਤੇ 60709 ਲੈਬ ਟੈਸਟ : ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਮੈਡੀਕਲ ਵਿਦਿਆਰਥੀਆਂ ਲਈ ਰਿਹਾਇਸ਼ ਦਾ ਮੁੱਦਾ ਜਲਦੀ ਹੱਲ ਕੀਤਾ ਜਾਵੇਗਾ, ਡੀ ਸੀ ਆਸ਼ਿਕਾ ਜੈਨ ਨੇ ਮੈਡੀਕਲ ਕਾਲਜ ਦੇ ਡਾਇਰੈਕਟਰ ਨੂੰ ਦਿੱਤਾ ਭਰੋਸਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵੱਡੀ ਗਿਣਤੀ ਵਿਕਾਸ ਕਾਰਜਾਂ ਬਾਰੇ ਸਮੀਖਿਆ ਮੀਟਿੰਗ ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਬਲੱਡ ਡੋਨਰਜ਼ ਡੇਅ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਬਣਾਈ ਰਣਨੀਤੀ ਦੀ ਸਮੀਖਿਆ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰਾ ਤਰ੍ਹਾਂ ਤਿਆਰ : ਕੋਮਲ ਮਿੱਤਲ ਸਰਕਾਰੀ ਜਾਇਦਾਦ ਦੀ ਡੀਫੇਸਮੈਂਟ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਰਵਾਈ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਕਿਸਾਨ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਅਦਾ ਕਰ ਸਕਦੇ ਹਨ : ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਲੋਕ ਸੇਵਾ ’ਚ ਸਮਾਜ ਸੇਵੀ ਸੰਸਥਾਵਾਂ ਦਾ ਅਹਿਮ ਯੋਗਦਾਨ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਮਾਲੀਆ ਵਧਾਉਣ ਅਤੇ ਖਰਚਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ 'ਤੇ ਜ਼ੋਰ ਜ਼ਮੀਨ ਦੇ ਇੰਤਕਾਲ ਲਈ 3,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਦੀ ਅਪੀਲ

 

ਮਹਿਲ ਕਲਾਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਬਲਾਕ ਪ੍ਰਧਾਨ ਨਿੰਮਾ ਆਪ ਵਿੱਚ ਸ਼ਾਮਲ

ਸਾਰੀਆਂ ਪਾਰਟੀ ਦੇ ਸਥਾਨਕ ਆਗੂ ਬਾਹਰੀ ਉਮੀਦਵਾਰਾਂ ਤੋਂ ਹਤਾਸ਼ ਤੇ ਨਾਖੁਸ਼: ਮੀਤ ਹੇਅਰ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਮਹਿਲ ਕਲਾਂ , 24 May 2024

ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਹਿਲ ਕਲਾਂ ਹਲਕੇ ਵਿੱਚ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਪਿੰਡ ਛੀਨੀਵਾਲ ਕਲਾਂ ਤੋਂ ਕਾਂਗਰਸ ਦੇ ਬਲਾਕ ਪ੍ਰਧਾਨ ਅਤੇ ਸਾਬਕਾ ਸਰਪੰਚ ਨਿਰਮਲ ਸਿੰਘ ਨਿੰਮਾ ਆਪਣੇ ਵੱਡੀ ਗਿਣਤੀ ਸਾਥੀਆਂ ਨਾਲ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ।ਮੀਤ ਹੇਅਰ ਨੇ ਕਿਹਾ ਕਿ ਅੱਜ ਸਮਾਜ ਦਾ ਹਰ ਵਰਗ ਤਾਂ ਵਿਰੋਧੀ ਪਾਰਟੀਆਂ ਤੋਂ ਨਾਖੁਸ਼ ਹੀ ਹੈ ਸਗੋਂ ਉਨ੍ਹਾਂ ਪਾਰਟੀਆਂ ਦੇ ਅਹੁਦੇਦਾਰ ਤੇ ਵਰਕਰ ਵੀ ਹਤਾਸ਼ ਹਨ।

ਸਾਰੀਆਂ ਪਾਰਟੀਆਂ ਨੇ ਬਾਹਰੋਂ ਉਮੀਦਵਾਰ ਲਿਆ ਕੇ ਸੰਗਰੂਰ ਹਲਕੇ ਵਿੱਚ ਖੜ੍ਹੇ ਕਰ ਦਿੱਤੇ ਅਤੇ ਕਾਂਗਰਸ ਨੇ ਤਾਂ ਮਾਲਵੇ ਤੋਂ ਵੀ ਬਾਹਰੋਂ ਭੁਲੱਥ ਹਲਕੇ ਦਾ ਉਮੀਦਵਾਰ ਖੜ੍ਹਾ ਕਰ ਦਿੱਤਾ ਜਿਸ ਨੂੰ ਸੰਗਰੂਰ ਹਲਕੇ ਦੇ ਪਿੰਡਾਂ-ਸ਼ਹਿਰਾਂ ਦੇ ਨਾਮ ਵੀ ਨਹੀਂ ਪਤਾ। ਮੀਤ ਹੇਅਰ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਸਾਰਿਆਂ ਨੂੰ ਨਾਲ ਲੈ ਕੇ ਸੂਬੇ ਦਾ ਵਿਕਾਸ ਕਰਨ ਲਈ ਵਚਨਬੱਧ ਹੈ। ਪੰਜਾਬ ਨੂੰ ਮੁੜ ਰੰਗਲਾ ਬਣਾਉਣਾ ਹੈ। ਇਸ ਮੌਕੇ ਸਥਾਨਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵੀ ਹਾਜ਼ਰ ਸਨ।

ਮੀਤ ਹੇਅਰ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੀਤਾ ਸਿਜਦਾ

ਸ਼ਹੀਦਾਂ ਦੇ ਸੁਫ਼ਨਿਆਂ ਦਾ ਸਮਾਜ ਸਿਰਜਣਾ ਹੀ ਸਾਡਾ ਉਦੇਸ਼: ਮੀਤ ਹੇਅਰ

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਮੌਕੇ ਮਹਿਲ ਕਲਾਂ ਹਲਕੇ ਦੇ ਚੋਣ ਦੌਰਿਆਂ ਦੌਰਾਨ ਮਹਿਲ ਕਲਾਂ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ ਉੱਪਰ ਸ਼ਹੀਦ ਨੂੰ ਸਿਜਦਾ ਕੀਤਾ। ਇਸ ਮੌਕੇ ਸਥਾਨਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵੀ ਹਾਜ਼ਰ ਸਨ। ਮੀਤ ਹੇਅਰ ਨੇ ਕਿਹਾ ਕਿ ਸ਼ਹੀਦਾਂ ਦੇ ਸੁਫ਼ਨਿਆਂ ਦਾ ਸਮਾਜ ਸਿਰਜਣਾ ਹੀ ਸਾਡਾ ਉਦੇਸ਼ ਹੈ। 

ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸ਼ਾਹ ਲੈ ਰਹੇ ਹਾਂ।ਸ਼ਹੀਦ ਸਰਾਭਾ ਦੀ ਉਸ ਵੇਲੇ ਉਮਰ ਮਹਿਜ਼ 19 ਵਰ੍ਹਿਆਂ ਦੀ ਸੀ ਜਦੋਂ ਫਾਂਸੀ ਦੇ ਰੱਸੇ ਨੂੰ ਚੁੰਮਿਆ। ਉਨ੍ਹਾਂ ਦੀ ਸ਼ਹਾਦਤ ਨੇ ਸ਼ਹੀਦ ਭਗਤ ਸਿੰਘ ਸਣੇ ਕਈ ਕ੍ਰਾਂਤੀਕਾਰੀਆਂ ਨੂੰ ਦੇਸ਼ ਭਗਤੀ ਦਾ ਜਾਗ ਲਾਇਆ ਸੀ।16 ਸਾਲ ਦੀ ਉਮਰ ਵਿੱਚ ਗ਼ਦਰ ਅਖਬਾਰ ਕੱਢਣ ਵਾਲਾ ਸਰਾਭਾ ਸੈਂਕੜੇ ਦੇਸ਼ ਭਗਤਾਂ ਦਾ ਰਾਹ ਦਸੇਰਾ, ਪਥ ਪ੍ਰਦਰਸ਼ਕ ਸੀ। 

ਮੀਤ ਹੇਅਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪਹਿਲੀ ਵਾਰ ਮੁੱਖ ਮੰਤਰੀ ਦੀ ਤਸਵੀਰ ਦੀ ਜਗ੍ਹਾ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਦੀ ਤਸਵੀਰ ਸਰਕਾਰੀ ਦਫਤਰਾਂ ਵਿੱਚ ਲਾਉਣ ਦਾ ਇਤਿਹਾਸਕ ਫੈਸਲਾ ਕੀਤਾ। 

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD