Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਲੋਕ ਸਭਾ ਚੋਣਾਂ: ਮਾਈਕਰੋ ਆਬਜ਼ਰਵਰਾਂ ਲਈ ਸਿਖ਼ਲਾਈ ਸੈਸ਼ਨ ਮਾਤਾ ਗੁਜਰੀ ਕਾਲਜ ਵਿਖੇ ਕਰਵਾਇਆ ਸੈਸ਼ਨ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 25 May 2024

Last updated on: May 25, 2024, 00:00 IST

ਜਨਰਲ ਆਬਜ਼ਰਵਰ ਸ਼੍ਰੀ ਰਾਕੇਸ਼ ਸ਼ੰਕਰ ਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਅਗਵਾਈ ਵਿੱਚ ਲੋਕ ਸਭਾ ਚੋਣਾਂ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਮਾਈਕਰੋ ਆਬਜ਼ਰਵਰਾਂ ਦੀ ਟ੍ਰੇਨਿੰਗ ਕਰਵਾਈ ਗਈ। ਮਾਤਾ ਗੁਜਰੀ ਕਾਲਜ ਵਿਖੇ ਮਾਈਕਰੋ ਆਬਜ਼ਰਵਰਾਂ ਲਈ ਕਰਵਾਏ ਗਏ ਸਿਖ਼ਲਾਈ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਮਾਈਕਰੋ ਆਬਜ਼ਰਵਰਾਂ ਨੇ ਬਹੁਤ ਸਾਰੀਆਂ ਜ਼ਿੰਮੇਵਾਰੀਆਂ ਨਿਭਾਉਣੀਆਂ ਹੁੰਦੀਆਂ ਹਨ। 

ਪੋਲਿੰਗ ਸਟੇਸ਼ਨਾਂ ਦੀਆਂ ਤਿਆਰੀਆਂ ਦੇ ਜਾਇਜ਼ੇ ਤੋਂ ਲੈ ਕੇ ਸ਼ਾਂਤਮਈ ਮਤਦਾਨ ਯਕੀਨੀ ਬਣਾਉਣ ਲਈ ਮਾਈਕਰੋ ਆਬਜ਼ਰਵਰ ਸਮੁੱਚੀ ਚੋਣ ਪ੍ਰਕਿਰਿਆ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਮਾਈਕਰੋ ਆਬਜ਼ਰਵਰ ਚੋਣਾਂ ਨਾਲ ਸਬੰਧਤ ਸਮੁੱਚੇ ਕਾਰਜ ਲਈ ਸਿੱਧੇ ਤੌਰ 'ਤੇ ਆਬਜ਼ਰਵਰਾਂ ਨੂੰ ਰਿਪੋਰਟ ਕਰਨਗੇ।

ਜਨਰਲ ਆਬਜ਼ਰਵਰ ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਈਕਰੋ ਆਬਜ਼ਰਵਰਾਂ ਦੀ ਮਹੱਤਤਾ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਚੋਣ ਪ੍ਰਕਿਰਿਆ 'ਤੇ ਸਖ਼ਤ ਨਜ਼ਰ ਰੱਖਣ ਲਈ ਉਹਨਾਂ ਨੂੰ ਵਲਨਰਬਿਲਟੀ ਮੈਪਿੰਗ ਦੌਰਾਨ ਪਛਾਣੇ ਗਏ ਸੰਵੇਦਨਸ਼ੀਲ ਪੋਲਿੰਗ ਖੇਤਰਾਂ 'ਚ ਨਿਯੁਕਤ ਕੀਤਾ ਜਾਂਦਾ ਹੈ। ਮਾਈਕਰੋ ਆਬਜ਼ਰਵਰ ਪੋਲਿੰਗ ਵਾਲੇ ਦਿਨ ਉਹਨਾਂ ਨੂੰ ਸੌਂਪੇ ਪੋਲਿੰਗ ਬੂਥਾਂ ਦੀ ਸਮੁੱਚੀ ਚੋਣ ਪ੍ਰਕਿਰਿਆ ਦੀ ਨਿਗਰਾਨੀ ਕਰਨਗੇ। 

ਉਹਨਾਂ ਨੇ ਮਾਈਕਰੋ ਆਬਜ਼ਰਵਰਾਂ ਨੂੰ ਚੋਣਾਂ ਪਾਰਦਰਸ਼ੀ ਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਵੱਲੋਂ ਸੌਂਪੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਹਨਾਂ ਨੇ ਮਾਈਕਰੋ ਆਬਜ਼ਰਵਰਾਂ ਨੂੰ ਵੋਟਾਂ ਵਾਲੇ ਦਿਨ ਅਸਲ ਵੋਟਿੰਗ ਤੋਂ ਪਹਿਲਾਂ ਮੌਕ ਪੋਲ ਕਰਵਾਉਣ ਦੇ ਨਾਲ-ਨਾਲ ਸਮੁੱਚੀ ਚੋਣ ਪ੍ਰਕਿਰਿਆ 'ਤੇ ਸਖ਼ਤ ਨਜ਼ਰ ਰੱਖਣ ਲਈ ਵੀ ਕਿਹਾ। ਇਸ ਮੌਕੇ ਐੱਸ.ਡੀ.ਐਮ. ਬੱਸੀ ਪਠਾਣਾਂ ਕਮ ਸਹਾਇਕ ਰਿਟਰਨਿੰਗ ਅਫ਼ਸਰ ਸ਼੍ਰੀ ਸੰਜੀਵ ਕੁਮਾਰ ਵੀ ਹਾਜ਼ਰ ਸਨ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD