Monday, 17 June 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ : ਵਿਧਾਇਕ ਦੇਵ ਮਾਨ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਜਪਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਜੀ-7 ਸਮਿਟ ਵਿੱਚ ਪ੍ਰਧਾਨ ਮੰਤਰੀ ਨਰੇੰਦਰ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਮੌਕੇ ਯੂਕ੍ਰੇਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਜੀ-7 ਸਮਿਟ ਦੌਰਾਨ ਪ੍ਰਧਾਨ ਮੰਤਰੀ ਦੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨਾਲ ਬੈਠਕ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਇਟਲੀ ਦੀ ਪ੍ਰਧਾਨ ਮੰਤਰੀ ਨਾਲ ਬੈਠਕ ਕੀਤੀ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਐਂਡ ਐਨਰਜੀ, ਅਫਰੀਕਾ ਐਂਡ ਦ ਮੈਡੀਟੇਰਿਯਨ ‘ਤੇ ਆਊਟਰੀਚ ਸੈਸ਼ਨ ਵਿੱਚ ਹਿੱਸਾ ਲਿਆ ਭਾਰਤ ਦੇ ਰਾਸ਼ਟਰਪਤੀ ਨੇ ਰਾਸ਼ਟਰਪਤੀ ਭਵਨ ਵਿੱਚ ਹੋਏ ਰਾਜਾ ਪਰਵ ਸਮਾਰੋਹ ਵਿੱਚ ਹਿੱਸਾ ਲਿਆ ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਗਰ ਨਿਗਮ ਕਮਿਸ਼ਨਰ ਨੂੰ ਨਾਲ ਲੈਕੇ ਕਲੋਨੀਆਂ ਦਾ ਦੌਰਾ ਸੀਆਈਆਈ ਜਲੰਧਰ ਜ਼ੋਨ ਨੇ ਐਲਪੀਯੂ ਵਿਖੇ ਏਆਈ ਅਤੇ ਚੈਟਜੀਪੀਟੀ 'ਤੇ ਵਰਕਸ਼ਾਪ ਦਾ ਆਯੋਜਨ ਕੀਤਾ ਡਰੋਨ ਤਕਨਾਲੋਜੀ ਨਾਲ ਪੰਜਾਬ ਵਿੱਚ ਕੀਤਾ ਜਾ ਰਿਹਾ ਮਹਿਲਾ ਕਿਸਾਨਾਂ ਦਾ ਸਸ਼ਕਤੀਕਰਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਬ ਡਵੀਜ਼ਨਲ ਹਸਪਤਾਲ ਧੂਰੀ ਦੇ ਨਵੇਂ ਬਲਾਕ ਦੇ ਉਸਾਰੀ ਕਾਰਜਾਂ ਦਾ ਨਿਰੀਖਣ ਪਾਣੀ ਬਚਾਓ, ਪੰਜਾਬ ਬਚਾਓ ਦੇ ਨਾਅਰੇ ਹੇਠ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਐਸ.ਡੀ.ਐਮਜ਼ ਖੁਦ ਨਿਗਰਾਨੀ ਕਰਨ : ਪਰਨੀਤ ਸ਼ੇਰਗਿੱਲ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿੱਚ 431200 ਨਾਗਰਿਕਾਂ ਦਾ ਮੁਫਤ ਇਲਾਜ ਤੇ 60709 ਲੈਬ ਟੈਸਟ : ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਮੈਡੀਕਲ ਵਿਦਿਆਰਥੀਆਂ ਲਈ ਰਿਹਾਇਸ਼ ਦਾ ਮੁੱਦਾ ਜਲਦੀ ਹੱਲ ਕੀਤਾ ਜਾਵੇਗਾ, ਡੀ ਸੀ ਆਸ਼ਿਕਾ ਜੈਨ ਨੇ ਮੈਡੀਕਲ ਕਾਲਜ ਦੇ ਡਾਇਰੈਕਟਰ ਨੂੰ ਦਿੱਤਾ ਭਰੋਸਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵੱਡੀ ਗਿਣਤੀ ਵਿਕਾਸ ਕਾਰਜਾਂ ਬਾਰੇ ਸਮੀਖਿਆ ਮੀਟਿੰਗ ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਬਲੱਡ ਡੋਨਰਜ਼ ਡੇਅ

 

ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ

ਜੂਨ 1984 ਦਾ ਘੱਲੂਘਾਰਾ ਸਿੱਖ ਕੌਮ ਭੁੱਲ ਨਹੀਂ ਸਕਦੀ ਅਤੇ ਨਾ ਹੀ ਗੁਨਾਹਗਾਰ ਬਖ਼ਸ਼ੇ ਜਾ ਸਕਦੇ ਹਨ- ਜਥੇਦਾਰ ਗਿਆਨੀ ਰਘਬੀਰ ਸਿੰਘ

5 Dariya News

5 Dariya News

5 Dariya News

ਅੰਮ੍ਰਿਤਸਰ , 26 May 2024

ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਜੋ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸਨ, ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤੇ ਗਏ। 

ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਾਲਾਂ ਤੋਂ ਘੱਲੂਘਾਰਾ ਹਫ਼ਤੇ ਦੌਰਾਨ ਇਸ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਦੀ ਲਗਾਤਾਰਤਾ ਇਸ ਵਾਰ ਵੀ ਜਾਰੀ ਰੱਖੀ ਗਈ ਹੈ। ਇਸ ਪਾਵਨ ਸਰੂਪ ਦੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੰਗਤਾਂ 6 ਜੂਨ ਤੱਕ ਰੋਜ਼ਾਨਾ ਸਵੇਰ ਤੋਂ ਸ਼ਾਮ ਤੱਕ ਦਰਸ਼ਨ ਕਰ ਸਕਣਗੀਆਂ। ਇਸ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਨਾਲ ਇਸ ਵਿਚ ਲੱਗੀ ਗੋਲੀ ਵੀ ਸੰਗਤ ਨੂੰ ਦਿਖਾਈ ਜਾ ਰਹੀ ਹੈ। ਇਸ ਦੇ ਨਾਲ ਹੀ ਹਮਲੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨੁਕਸਾਨੀ ਇਮਾਰਤ ਦਾ ਮਾਡਲ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਸੁਸ਼ੋਭਿਤ ਕੀਤਾ ਗਿਆ ਹੈ।

ਗੋਲੀ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਕਰਨ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੇਵਾ ਨਿਭਾਈ, ਜਦਕਿ ਇਸ ਬਾਰੇ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਜਾਣਕਾਰੀ ਦਿੱਤੀ। ਗਿਆਨੀ ਗੁਰਮੁੱਖ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਜ਼ਖ਼ਮੀ ਪਾਵਨ ਸਰੂਪ ਸਿੱਖ ਕੌਮ ’ਤੇ ਹੋਏ ਜ਼ੁਲਮਾਂ ਦੀ ਮੂੰਹ ਬੋਲਦੀ ਤਸਵੀਰ ਹੈ, ਜਿਸ ਨੂੰ ਦੇਖ ਕੇ ਹਰ ਮਨੁੱਖ ਦਾ ਹਿਰਦਾ ਪੀੜਾ ਨਾਲ ਭਰ ਜਾਂਦਾ ਹੈ। 

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜੂਨ 1984 ਵਿਚ ਕੇਂਦਰ ਦੀ ਕਾਂਗਰਸ ਸਰਕਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਫ਼ੌਜੀ ਹਮਲਾ ਕਰਕੇ ਜੋ ਵਹਿਸ਼ੀਆਨਾ ਕਾਰਾ ਕੀਤਾ ਸੀ, ਸਿੱਖ ਕੌਮ ਉਸ ਨੂੰ ਕਦੇ ਵੀ ਭੁੱਲ ਨਹੀਂ ਸਕਦੀ ਅਤੇ ਨਾ ਹੀ ਇਸ ਦੇ ਗੁਨਾਹਗਾਰਾਂ ਨੂੰ ਬਖ਼ਸ਼ਿਆ ਜਾ ਸਕਦਾ ਹੈ। 

ਉਨ੍ਹਾਂ ਕਿਹਾ ਕਿ 40 ਸਾਲ ਬੀਤਣ ਬਾਅਦ ਵੀ ਸਿੱਖਾਂ ਦੇ ਜ਼ਖ਼ਮ ਅੱਲ੍ਹੇ ਹਨ। ਸਮੇਂ ਦੀ ਹਕੂਮਤ ਵੱਲੋਂ ਕੀਤੇ ਗਏ ਕਰੂਰਕਾਰੇ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਉਣਾ ਜ਼ਰੂਰੀ ਹੈ, ਜਿਸ ਲਈ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤ ਨੂੰ ਹਰ ਸਾਲ ਦਰਸ਼ਨ ਕਰਵਾਏ ਜਾਂਦੇ ਹਨ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਘੱਲੂਘਾਰਾ ਹਫ਼ਤੇ ਦੌਰਾਨ ਜੂਨ 1984 ਦੇ ਸ਼ਹੀਦਾਂ ਨੂੰ ਸਤਿਕਾਰ ਦੇਣ ਲਈ ਹਰ ਗੁਰਦੁਆਰਾ ਸਾਹਿਬਾਨ ਅੰਦਰ ਗੁਰਮਤਿ ਸਮਾਗਮ ਕਰਕੇ ਤਤਕਾਲੀ ਸਰਕਾਰ ਦੇ ਇਸ ਘਿਨੌਣੇ ਕਾਰੇ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇ।

ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ, ਭਾਈ ਸਤਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਬਲਕਾਰ ਸਿੰਘ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

ਜੂਨ 1984 ਦੇ ਘੱਲੂਘਾਰੇ ਸਮੇਂ ਵਾਪਰੇ ਦੁਖਾਂਤ ਨੂੰ ਬਿਆਨੀ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਢਹਿ-ਢੇਰੀ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਵਾਪਰੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰਵਾਰ ਲਗਾਈ ਗਈ ਹੈ। 

ਪ੍ਰਦਰਸ਼ਨੀ ਵਿਚ ਲਗਾਈਆਂ ਗਈਆਂ ਵੱਖ-ਵੱਖ ਤਸਵੀਰਾਂ ਸਰਕਾਰ ਵੱਲੋਂ ਕੀਤੇ ਗਏ ਜਬਰ ਤੇ ਜੁਲਮ ਨੂੰ ਬਿਆਨ ਕਰਦੀਆਂ ਹਨ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੀਤੇ ਦਿਨੀਂ 1984 ਦੇ ਘੱਲੂਘਾਰੇ ਦੇ ਦੁਖਾਂਤ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਪ੍ਰਦਰਸ਼ਨੀਆਂ ਲਗਾਉਣ ਦਾ ਆਦੇਸ਼ ਕੀਤਾ ਗਿਆ ਸੀ, ਜਿਸ ਤਹਿਤ ਇਹ ਪ੍ਰਦਰਸ਼ਨੀ ਲਗਾਈ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ 6 ਜੂਨ ਤੱਕ ਜਾਰੀ ਰਹੇਗੀ, ਜਿਸ ਨੂੰ ਸੰਗਤਾਂ ਸਵੇਰ ਤੋਂ ਸ਼ਾਮ ਤੱਕ ਦੇਖ ਸਕਣਗੀਆਂ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨੀ ਦਾ ਮੰਤਵ ਸੰਗਤਾਂ ਅਤੇ ਖ਼ਾਸਕਰ ਨੌਜੁਆਨੀ ਨੂੰ ਜੂਨ 1984 ਵੇਲੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸਿੱਖ ਕੌਮ ’ਤੇ ਕੀਤੇ ਹਮਲੇ ਤੋਂ ਜਾਣੂ ਕਰਵਾਉਣਾ ਹੈ।

 

Tags: Religious , Dharmik , Shiromani Gurdwara Parbandhak Committee , SGPC , Harjinder Singh Dhami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD