Monday, 17 June 2024

 

 

ਖ਼ਾਸ ਖਬਰਾਂ ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਮੇਰੀ ਪਹਿਲੀ ਤਰਜੀਹ - ਵਿਧਾਇਕ ਸ਼ੈਰੀ ਕਲਸੀ ਨਸ਼ਿਆਂ ਦੇ ਪਸਾਰੇ ਲਈ ਪਿਛਲੀਆਂ ਸਰਕਾਰਾਂ ਦੋਸ਼ੀ, ਮੌਜੂਦਾ ਸਰਕਾਰ ਨੇ ਨਸ਼ਾ ਵਿਰੁੱਧ ਇਮਾਨਦਾਰੀ ਨਾਲ ਕੰਮ ਕੀਤਾ - ਚੇਤਨ ਸਿੰਘ ਜੌੜਾਮਾਜਰਾ ਸੀ ਜੀ ਸੀ ਝੰਜੇੜੀ ਕੈਂਪਸ 'ਚ ਵਿਦਿਆਰਥੀਆਂ ਨੂੰ ਸੜਕੀ ਨਿਯਮਾਂ ਦੇ ਪਾਲਨ ਲਈ ਜਾਗਰੂਕ ਕਰਨ ਲਈ ਹਫ਼ਤਾਵਾਰੀ ਵਰਕਸ਼ਾਪ ਦਾ ਸਮਾਪਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ ਮਹਿਲਾ ਸਾਫਟਬਾਲ ਟੀਮ ਨੇ ਏਆਈਯੂ ਸਾਫਟਬਾਲ ਮਹਿਲਾ ਟੂਰਨਾਮੈਂਟ ਜਿੱਤਿਆ ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਮੋਹਿੰਦਰ ਭਗਤ ਨੂੰ ਬਣਾਇਆ ਉਮੀਦਵਾਰ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਫਾਂਸੀ ਤੋਂ ਬਚਿਆ ਨੌਜਵਾਨ ਸੁਖਵੀਰ ਰਿਹਾਈ ਉਪਰੰਤ ਵਤਨ ਪਰਤਿਆ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਹੋਏ ਨਤਮਸਤਕ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ 34 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਹਿਮਾਚਲ ਵਿੱਚ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਮਿਲਣ ਲਈ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਦੀ ਯਾਦ ’ਚ ਸਮਾਗਮ ਡਰੱਗ ਦੇ ਮੁੱਦੇ 'ਤੇ ਸੁਨੀਲ ਜਾਖੜ ਦੇ ਟਵੀਟ 'ਤੇ 'ਆਪ' ਦਾ ਜਵਾਬ ਪੰਜਾਬ ਵਿਚ ਭਾਜਪਾ ਦੀ ਜ਼ੀਰੋ ਸੀਟ ਲਈ ਸੁਨੀਲ ਜਾਖੜ ਜ਼ਿੰਮੇਵਾਰ : ਨੀਲ ਗਰਗ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ : ਵਿਧਾਇਕ ਦੇਵ ਮਾਨ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਜਪਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਜੀ-7 ਸਮਿਟ ਵਿੱਚ ਪ੍ਰਧਾਨ ਮੰਤਰੀ ਨਰੇੰਦਰ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਮੌਕੇ ਯੂਕ੍ਰੇਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਜੀ-7 ਸਮਿਟ ਦੌਰਾਨ ਪ੍ਰਧਾਨ ਮੰਤਰੀ ਦੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨਾਲ ਬੈਠਕ

 

ਮੁੱਖ ਮੰਤਰੀ ਭਗਵੰਤ ਮਾਨ ਨੇ ਜਨਸਭਾਵਾਂ ਕਰਕੇ ਲਾਲਜੀਤ ਭੁੱਲਰ ਲਈ ਮੰਗੇ ਵੋਟ

ਵਿਰੋਧੀਆਂ ਦੇ ਪੱਲੇ ਕੱਖ ਨਹੀਂ ਇਹ ਤਾਂ ਆਪਸ 'ਚ ਲੜੀ ਜਾਂਦੇ ਨੇ, ਆਪਣੀ ਵੋਟ ਖਰਾਬ ਨਾ ਕਰਿਓ- ਭਗਵੰਤ ਮਾਨ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Laljit Singh Bhullar
Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Laljit Singh Bhullar

Web Admin

Web Admin

5 Dariya News

ਖਡੂਰ ਸਾਹਿਬ , 26 May 2024

ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਖਡੂਰ ਸਾਹਿਬ ਲੋਕ ਸਭਾ ਹਲਕੇ ਵਿੱਚ ‘ਆਪ’ਉਮੀਦਵਾਰ ਲਾਲਜੀਤ ਸਿੰਘ ਭੁੱਲਰ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਖਡੂਰ ਸਾਹਿਬ, ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਵਿੱਚ ਤਿੰਨ ਵਿਸ਼ਾਲ ਜਨਤਕ ਰੈਲੀਆਂ ਨੂੰ ਸੰਬੋਧਨ ਕੀਤਾ ਅਤੇ 'ਆਪ' ਦੇ ਉਮੀਦਵਾਰਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੀ ਗਿਣਤੀ 'ਚ ਆਉਣ 'ਤੇ ਲੋਕਾਂ ਦਾ ਧੰਨਵਾਦ ਕੀਤਾ। 

ਭਗਵੰਤ ਮਾਨ ਨੇ ਕਿਹਾ ਕਿ ਇਸ ਕੜਾਕੇ ਦੀ ਗਰਮੀ ਵਿੱਚ ‘ਆਪ’ਦੇ ਪ੍ਰਚਾਰ ਪ੍ਰਤੀ ਲੋਕਾਂ ਦਾ ਉਤਸ਼ਾਹ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਵਿੱਚ ਕੋਈ ਹੋਰ ਪਾਰਟੀ ‘ਆਪ’ਦੇ ਨੇੜੇ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ  ਮੇਰਾ ਫੁੱਲਾਂ ਦੇ ਹਾਰਾਂ ਅਤੇ ਆਮ ਆਦਮੀ ਪਾਰਟੀ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਸੁਆਗਤ ਕੀਤਾ ਜਾਂਦਾ ਹੈ, ਜਦਕਿ ਲੋਕ ਦੂਜੇ ਸਿਆਸਤਦਾਨਾਂ ਨਾਲ ਹੱਥ ਮਿਲਾਉਣ ਤੋਂ ਬਾਅਦ ਆਪਣੀ ਉਂਗੱਲਾਂ ਗਿਣਦੇ ਹਨ।

ਖਡੂਰ ਸਾਹਿਬ ਵਿਖੇ ਆਪਣੀ ਪਹਿਲੀ ਰੈਲੀ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਇਹ ਬਦਲਾਅ ਦਾ ਸਮਾਂ ਹੈ, ਕਿਉਂਕਿ ਰੁੱਖ ਵੀ ਆਪਣੇ ਪੁਰਾਣੇ ਪੱਤੇ ਝਾੜ ਕੇ ਨਵਿਆਂ ਨੂੰ ਥਾਂ ਦਿੰਦੇ ਹਨ। ਉਨ੍ਹਾਂ ਕਿਹਾ ਕਿ ਹੋਰਨਾਂ ਸਿਆਸੀ ਪਾਰਟੀਆਂ ਦੇ ਉਲਟ 'ਆਪ' ਆਗੂ ਨੌਜਵਾਨ ਹਨ ਅਤੇ ਗੈਰ-ਸਿਆਸੀ, ਆਮ ਪਰਿਵਾਰਾਂ ਤੋਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵੰਸ਼ਵਾਦੀ ਸਿਆਸਤਦਾਨਾਂ ਨੇ ਪੰਜਾਬ ਦੀਆਂ ਤਿੰਨ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ ਹਨ। 

ਉਨ੍ਹਾਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਨੂੰ ਲੁੱਟਿਆ ਅਤੇ ਮਹਿਲ ਅਤੇ ਹੋਟਲ ਬਣਾਏ ਪਰ ਹੁਣ ਉਹ ਆਮ ਲੋਕਾਂ ਨੂੰ 'ਮਲੰਗ' ਕਹਿ ਰਹੇ ਹਨ। ਮਾਨ ਨੇ ਕਿਹਾ ਕਿ ਹੁਣ ਇਹ ‘ਮਲੰਗ’ਇਨ੍ਹਾਂ ਲੀਡਰਾਂ ਨੂੰ ਸਬਕ ਸਿਖਾਉਣਗੇ ਅਤੇ ਇਹ ਸਭ ਬੁਰੀ ਤਰ੍ਹਾਂ ਹਾਰ ਜਾਣਗੇ। ਮਾਨ ਨੇ ਕਿਹਾ ਕਿ ਉਹ ‘ਰਜਵਾੜੇ’ਬਣ ਗਏ, ਕਿਉਂਕਿ ਉਨ੍ਹਾਂ ਨੇ ਨਹਿਰਾਂ ਦਾ ਪਾਣੀ ਆਪਣੇ ਖੇਤਾਂ ਵਲ ਮੋੜ ਲਿਆ ਜਦੋਂ ਕਿ ਪੰਜਾਬੀਆਂ ਨੂੰ ਪਾਣੀ ਦੀ ਹਰ ਬੂੰਦ ਲਈ ਸੰਘਰਸ਼ ਕਰਨਾ ਪੈਂਦਾ ਹੈ।

ਪੰਜਾਬ ਦੇ ਵਿਰੋਧੀ ਧਿਰ ਦੇ ਆਗੂਆਂ ਨੂੰ ਘੇਰਦਿਆਂ ਸੀ.ਐਮ.ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ 1 ਨਵੰਬਰ ਨੂੰ ਲੁਧਿਆਣਾ ਵਿਖੇ ਬਹਿਸ (ਡਿਬੇਟ) ਕਰਵਾਈ, ਪਰ ਕੋਈ ਵਿਰੋਧੀ ਨੇਤਾ ਨਹੀਂ ਆਇਆ। ਉਹ ਇਸ ਲਈ ਨਹੀਂ ਆਏ ਕਿਉਂਕਿ ਉਹ ਸਾਰੇ ਭ੍ਰਿਸ਼ਟ ਅਤੇ ਝੂਠੇ ਹਨ, ਉਨ੍ਹਾਂ ਕੋਲ ਉਨ੍ਹਾਂ ਦੇ ਸਵਾਲਾਂ ਦਾ ਕੋਈ ਜਵਾਬ ਨਹੀਂ ਸੀ, ਜੋ ਮੈਂ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਤਰਫ਼ੋਂ ਪੁੱਛਣ ਜਾ ਰਿਹਾ ਸੀ। 

ਪਰ ਹੁਣ ਇਹ ਸਾਰੇ 'ਬਰਸਾਤੀ ਡੱਡੂ' ਵਾਂਗ ਬਾਹਰ ਆ ਗਏ ਹਨ, ਦਹਾਕਿਆਂ ਤੱਕ ਤੁਹਾਨੂੰ ਲੁੱਟਣ ਤੋਂ ਬਾਅਦ ਹੁਣ ਫਿਰ ਤੁਹਾਡੀਆਂ ਵੋਟਾਂ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਰਿਪੋਰਟਾਂ ਅਨੁਸਾਰ ਅਸੀਂ ਖਡੂਰ ਸਾਹਿਬ ਹਲਕੇ ਤੋਂ 25,000 ਵੋਟਾਂ ਨਾਲ ਜਿੱਤ ਰਹੇ ਹਾਂ, ਉਨ੍ਹਾਂ ਲੋਕਾਂ ਨੂੰ ਇਸ ਫ਼ਰਕ ਨੂੰ ਵਧਾ ਕੇ 35,000 ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।ਮਾਨ ਨੇ ਕਿਹਾ ਕਿ ਪੰਜਾਬ ਵਿੱਚ ਇੰਡਸਟਰੀ ਲਈ ਉਨ੍ਹਾਂ ਕੋਲ ਕਈ ਯੋਜਨਾਵਾਂ ਤਿਆਰ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜੀਵੀਕੇ ਥਰਮਲ ਪਾਵਰ ਪਲਾਂਟ ਖ਼ਰੀਦਿਆ ਹੈ ਅਤੇ ਇਹ ਪਹਿਲੀ ਵਾਰ ਹੈ ਕਿ ਕਿਸੇ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ਸਰਕਾਰ ਪਹਿਲਾਂ ਹੀ ਘਰ-ਘਰ ਬਿਜਲੀ ਮੁਫ਼ਤ ਦੇ ਰਹੀ ਹੈ। ਜਲਦੀ ਹੀ ਵਪਾਰਕ (ਕਮਰਸ਼ੀਅਲ) ਬਿਜਲੀ ਵੀ ਸਸਤੀ ਹੋ ਜਾਵੇਗੀ। ਪੰਜਾਬ ਵਿੱਚ ਉਦਯੋਗ ਆਉਣਗੇ, ਤੁਹਾਡੇ ਬੱਚਿਆਂ ਨੂੰ ਨੌਕਰੀਆਂ ਮਿਲਣਗੀਆਂ। ਉਨ੍ਹਾਂ ਨੂੰ ਆਪਣੇ ਕਰੀਅਰ ਲਈ ਘਰ-ਬਾਰ ਛੱਡ ਕੇ ਵਿਦੇਸ਼ ਨਹੀਂ ਜਾਣਾ ਪਵੇਗਾ।  

ਭਗਵੰਤ ਮਾਨ ਨੇ ਕਿਹਾ ਕਿ 90% ਲੋਕ ਉਨ੍ਹਾਂ ਨੂੰ 'ਬਾਈ ਜੀ' (ਵੱਡੇ ਭਰਾ ਲਈ ਮਲਵਈ ਸ਼ਬਦ) ਕਹਿ ਕੇ ਬੁਲਾਉਂਦੇ ਹਨ, ਉਹ ਮੇਰੇ ਨਾਲ ਗੱਲ ਕਰਨ ਲਈ ਮੈਨੂੰ ਕਿਤੇ ਵੀ ਰੋਕ ਸਕਦੇ ਹਨ। ਰਵਾਇਤੀ ਪਾਰਟੀਆਂ ਦੀ ਰੈਲੀ ਦੌਰਾਨ ਸਟੇਜ ਲੋਕਾਂ ਤੋਂ ਐਨੀ ਦੂਰ ਰੱਖੀ ਜਾਂਦੀ ਹੈ ਕਿ ਜਿੱਥੇ ਉਨ੍ਹਾਂ ਨੂੰ ਲੋਕਾਂ ਦੀ ਆਵਾਜ਼ ਵੀ ਨਹੀਂ ਸੁਣਾਈ ਦਿੰਦੀ। ਇੱਕ ਵਾਰ ਇੱਕ ਪੁਲਿਸ ਅਫ਼ਸਰ ਨੇ ਮੈਨੂੰ ਦੱਸਿਆ ਕਿ ਅਜਿਹਾ ਇਸ ਲਈ ਕੀਤਾ ਜਾਂਦਾ ਹੈ, ਕਿਉਂਕਿ ਗ਼ੁੱਸੇ ਵਿੱਚ ਆਏ ਲੋਕ ਇਨ੍ਹਾਂ ਆਗੂਆਂ 'ਤੇ ਚੱਪਲ ਸੁੱਟ ਦਿੰਦੇ ਹਨ, ਸੁਰੱਖਿਆ ਸਿਰਫ਼ ਇੱਕ ਬਹਾਨਾ ਹੈ, ਅਸਲ ਵਿੱਚ ਇਹ ਜਨਤਾ ਤੋਂ ਡਰਦੇ ਹਨ, ਕਿਉਂਕਿ ਉਹ ਲੋਕਾਂ ਨਾਲ ਗ਼ਲਤ ਕਰਦੇ ਹਨ।

ਸੀਐਮ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਨੇ ਸਾਡੇ ਦੇਸ਼ ਦੀ ਆਜ਼ਾਦੀ ਦੀ ਲੜਾਈ ਅਤੇ ਹਰੀ ਕ੍ਰਾਂਤੀ ਦੀ ਅਗਵਾਈ ਕੀਤੀ। ਇਨ੍ਹਾਂ ਚੋਣਾਂ ਦਾ ਇਤਿਹਾਸ ਜਦੋਂ ਲਿਖਿਆ ਜਾਵੇਗਾ ਤਾਂ ਇਹ ਜ਼ਰੂਰ ਲਿਖਿਆ ਜਾਵੇਗਾ ਕਿ ਪੰਜਾਬ ਦੇ ਲੋਕਾਂ ਨੇ 'ਆਪ' ਦੀ 13-0 ਨਾਲ ਜਿੱਤ ਨਾਲ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਨਾਮ ਸੁਨਹਿਰੇ ਸ਼ਬਦਾਂ ਵਿੱਚ ਲਿਖਿਆ ਜਾਵੇਗਾ। 

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਹੈ, ਜਦੋਂ ਖਡੂਰ ਸਾਹਿਬ ਦੇ ਸੰਸਦ ਮੈਂਬਰ ਲਾਲਜੀਤ ਸਿੰਘ ਭੁੱਲਰ ਹੋਣਗੇ ਤਾਂ ਇਸ ਖੇਤਰ ਦੇ ਕੰਮ ਦੁੱਗਣੀ ਰਫ਼ਤਾਰ ਅਤੇ ਜੋਸ਼ ਨਾਲ ਕੀਤੇ ਜਾਣਗੇ।  ਉਨ੍ਹਾਂ ਕਿਹਾ ਕਿ ‘ਆਪ’ਸਰਕਾਰ ਨੇ ਇਕੱਲੇ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ 44 ਸੜਕਾਂ ਦਾ ਨਿਰਮਾਣ ਕਰਵਾਇਆ ਹੈ ਅਤੇ ਇਸ ਇਲਾਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਖ਼ਰਚ ਕੀਤੇ ਹਨ। ਉਨ੍ਹਾਂ ਕਿਹਾ ਕਿ 'ਝਾੜੂ' ਦਾ ਬਟਨ 4 ਨੰਬਰ 'ਤੇ ਹੋਵੇਗਾ, ਪਰ ਇਹ ਯਕੀਨੀ ਬਣਾਓ ਕਿ ਇਹ 4 ਜੂਨ ਨੂੰ ਪਹਿਲੇ ਨੰਬਰ 'ਤੇ ਆਵੇ। 

ਮਾਨ ਨੇ ਪੰਜਾਬ ਦੀਆਂ ਹੋਰਨਾਂ ਪਾਰਟੀਆਂ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੀ ਹਾਲਤ ਸਭ ਦੇ ਸਾਹਮਣੇ ਹੈ। ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ ਬਾਦਲ ਖ਼ਤਮ ਹੋ ਚੁੱਕਾ ਹੈ ਅਤੇ ਕਾਂਗਰਸ ਪੰਜਾਬ ਵਿੱਚ ਉਲਝੀ ਹੋਈ ਹੈ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਭੁੱਲਥ ਨੂੰ ਛੱਡ ਕੇ ਸੰਗਰੂਰ ਤੋਂ ਚੋਣ ਲੜਨ ਲਈ ਗਏ ਹਨ, ਪਿਛਲੀ ਵਾਰ ਉਹ ਬਠਿੰਡਾ ਗਏ ਸਨ ਪਰ ਹਾਰ ਗਏ, ਇਸ ਵਾਰ ਫਿਰ ਉਨ੍ਹਾਂ ਨੂੰ ਬੁਰੀ ਤਰ੍ਹਾਂ ਹਾਰ ਦਾ ਸੁਆਦ ਚੱਖਣਾ ਪਵੇਗਾ। 

ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਕੇ ਭਾਜਪਾ ਨੇ ਸੋਚਿਆ ਕਿ ਉਹ ਆਮ ਆਦਮੀ ਪਾਰਟੀ ਨੂੰ ਖ਼ਤਮ ਕਰ ਦੇਣਗੇ।  ਪਰ ਅਰਵਿੰਦ ਕੇਜਰੀਵਾਲ ਸਿਰਫ਼ ਇੱਕ ਵਿਅਕਤੀ ਨਹੀਂ ਹੈ, ਉਹ ਇੱਕ ਵਿਚਾਰ ਹਨ। ਅਸੀਂ ਪਹਿਲਾਂ ਨਾਲੋਂ ਜ਼ਿਆਦਾ ਮਜ਼ਬੂਤ ਬਣ ਕੇ ਉੱਭਰੇ ਹਾਂ। ਮਾਨ ਨੇ ਸੁਖਬੀਰ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ 'ਤੇ ਹਮਲਾ ਬੋਲਿਆ ਅਤੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਪੰਜਾਬ ਅਤੇ ਪੰਜਾਬੀਆਂ ਲਈ ਸਟੈਂਡ ਨਹੀਂ ਲਿਆ। 

ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਪੰਜਾਬੀ ਵੀ ਨਹੀਂ ਆਉਂਦੀ ਪਰ ਉਹ ਪੰਜਾਬ ਦਾ ਵਾਰਿਸ ਬਣਨਾ ਚਾਹੁੰਦੇ ਹਨ ਅਤੇ ਕੈਪਟਨ ਹਮੇਸ਼ਾ ਹੀ ਪੰਜਾਬ ਵਿਰੋਧੀ ਤਾਕਤਾਂ ਦੇ ਨਾਲ ਖੜ੍ਹੇ ਰਹੇ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਗਲਾਂ ਦਾ ਕੋਈ ਮਤਲਬ ਨਹੀਂ, ਉਹ ਕਹਿ ਰਹੇ ਹਨ ਕਿ ਪੰਜ ਪਿਆਰਿਆਂ ਵਿਚੋਂ ਇਕ ਪਿਆਰਾ ਗੁਜਰਾਤ ਤੋਂ ਸੀ, ਇਸ ਲਈ ਉਨ੍ਹਾਂ ਦਾ ਪੰਜਾਬ ਨਾਲ ਖ਼ੂਨ ਦਾ ਰਿਸ਼ਤਾ ਹੈ। 

ਉਨ੍ਹਾਂ ਕਿਹਾ ਕਿ ਖਡੂਰ ਸਾਹਿਬ 'ਚ 'ਆਪ' ਨੂੰ ਵੱਡੇ ਫ਼ਰਕ ਨਾਲ ਜਿਤਾਓ, ਅਸੀਂ ਪੰਜਾਬ 'ਚ 13-0 ਨਾਲ ਜਿੱਤ ਪ੍ਰਾਪਤ ਕਰ ਰਹੇ ਹਾਂ, ਅਸੀਂ ਦਿੱਲੀ, ਗੁਜਰਾਤ, ਆਸਾਮ ਅਤੇ ਕੁਰੂਕਸ਼ੇਤਰ 'ਚ ਸੀਟਾਂ ਜਿੱਤ ਰਹੇ ਹਾਂ, ਅਸੀਂ ਪਾਰਲੀਮੈਂਟ 'ਚ ਤੁਹਾਡੀ ਆਵਾਜ਼ ਬਣ ਕੇ ਸੂਬੇ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਵਾਂਗੇ। ਕੋਈ ਵੀ ਤੁਹਾਡੇ ਕੰਮ ਜਾਂ ਫ਼ੰਡਾਂ ਨੂੰ ਰੋਕ ਨਹੀਂ ਪਾਵੇਗਾ।

ਸਾਡੀ ਏਕਤਾ ਹੀ ਸਾਡੀ ਤਾਕਤ ਹੈ, ਪੰਜਾਬ 'ਚ ਬਾਕੀ ਸਾਰੀਆਂ ਪਾਰਟੀਆਂ ਆਪਸ 'ਚ ਲੜ ਰਹੀਆਂ ਹਨ,ਪਰ 'ਆਪ' ਤੁਹਾਡੇ ਬੱਚਿਆਂ ਦੇ ਭਵਿੱਖ ਲਈ ਲੜ ਰਹੀ ਹੈ: ਭਗਵੰਤ ਮਾਨ

ਭਗਵੰਤ ਮਾਨ ਨੇ ਕਪੂਰਥਲਾ 'ਚ ਰੈਲੀ ਵਿੱਚ ਸ਼ਾਮਿਲ ਹੋਣ ਲਈ ਲੋਕਾਂ ਦੀ ਭਾਰੀ ਭੀੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੁਸੀਂ ਬਦਲਾਅ ਵੱਲ ਇੱਕ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਵਿੱਚ ਨਰਿੰਦਰ ਮੋਦੀ ਦੀ ਰੈਲੀ ਵਿੱਚ ਭਾਜਪਾ ਵਾਲਿਆਂ ਨੇ 400 ਰੁਪਏ ਦਿਹਾੜੀ ਦਾ ਵਾਅਦਾ ਕਰਕੇ ਭੀੜ ਲਿਆਂਦੀ ਹੈ। ਪਰ ਬਾਅਦ ਵਿੱਚ ਉਨ੍ਹਾਂ ਨੇ ਇਹ ਦੇਣ ਤੋਂ ਵੀ ਇਨਕਾਰ ਕਰ ਦਿੱਤਾ।  ਮਾਨ ਨੇ ਕਿਹਾ ਕਿ ਉਹ ਧੰਨ ਹਨ ਕਿ ਲੋਕ ਉਨ੍ਹਾਂ ਨੂੰ ਪਿਆਰ ਕਰਦੇ ਹਨ ਅਤੇ ਉਨ੍ਹਾਂ ਦਾ ਸਮਰਥਨ ਕਰਦੇ ਹਨ।  

ਉਨ੍ਹਾਂ ਕਿਹਾ ਕਿ ‘ਆਪ’ਆਗੂਆਂ ਤੇ ਵਰਕਰਾਂ ਦੀ ਏਕਤਾ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ।  ਉਨ੍ਹਾਂ ਕਿਹਾ ਕਿ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਦੇ ਆਗੂ ਆਪਸ ਵਿੱਚ ਲੜ ਰਹੇ ਹਨ। ਪਰ ਆਮ ਆਦਮੀ ਪਾਰਟੀ (ਆਪ) ਤੁਹਾਡੇ ਬੱਚਿਆਂ ਦੇ ਭਵਿੱਖ ਲਈ ਲੜ ਰਹੀ ਹੈ। ਉਨ੍ਹਾਂ ਲੋਕਾਂ ਨੂੰ ਇੱਕਜੁੱਟ ਹੋ ਕੇ ਆਪਣੀ ਵੋਟ ਬਰਬਾਦ ਨਾ ਕਰਨ ਦੀ ਅਪੀਲ ਕੀਤੀ। 

ਕਪੂਰਥਲਾ ਰੈਲੀ ਦੌਰਾਨ ਮਾਨ ਨੇ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ 'ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਹਰ ਰਾਤ ਸੌਂਣ ਲਈ ਵੀ ਰੋਂਦੇ ਹਨ। ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਕਹਿ ਰਹੇ ਹਨ ਕਿ ਇਹ ਉਨ੍ਹਾਂ ਦੀ ਆਖਰੀ ਚੋਣ ਹੈ, ਜੇਕਰ ਉਹ ਫਿਰ ਬੁਰੀ ਤਰ੍ਹਾਂ ਹਾਰ ਗਏ ਤਾਂ ਉਹ ਰਿਟਾਇਰ ਹੋ ਕੇ ਕੁਝ ਹੋਰ ਕਰਨਗੇ। ਮਾਨ ਨੇ ਲੋਕਾਂ ਨੂੰ ਸੁਖਬੀਰ ਬਾਦਲ ਦੀ ਸੇਵਾਮੁਕਤੀ ਨੂੰ ਹਕੀਕਤ ਬਣਾਉਣ ਦੀ ਅਪੀਲ ਕੀਤੀ। 

ਕਾਂਗਰਸ 'ਤੇ ਚੁਟਕੀ ਲੈਂਦਿਆਂ ਮਾਨ ਨੇ ਕਿਹਾ ਕਿ ਉਹ ਭੰਬਲਭੂਸੇ 'ਚ ਹਨ। ਰਾਜਾ ਵੜਿੰਗ ਇਹ ਚੋਣ ਲੜਨ ਲਈ ਬਠਿੰਡਾ ਤੋਂ ਲੁਧਿਆਣਾ ਆਏ, ਖਹਿਰਾ ਸੰਗਰੂਰ ਗਏ ਅਤੇ ਸਿੰਗਲਾ ਆਨੰਦਪੁਰ ਸਾਹਿਬ ਗਏ। ਉਹ ਉੱਥੇ ਦੇ ਨਹੀਂ ਹਨ। ਮਾਨ ਨੇ ਕਿਹਾ ਕਿ ਆਪਣੀ ਵੋਟ ਬਰਬਾਦ ਨਾ ਕਰੋ। ਮੈਂ ਇੱਥੇ ਆਪਣੇ ਲਈ ਵੋਟਾਂ ਮੰਗਣ ਨਹੀਂ ਆਇਆ। ਮੈਂ ਤੁਹਾਡੇ ਬੱਚਿਆਂ ਦੇ ਭਵਿੱਖ ਲਈ, ਪੰਜਾਬ ਦੇ ਵਿਕਾਸ ਅਤੇ ਪੰਜਾਬੀਆਂ ਦੀ ਤਰੱਕੀ ਲਈ ਵੋਟਾਂ ਮੰਗ ਰਿਹਾ ਹਾਂ। ਉਨਾਂ ਨੇ ਕਿਹਾ ਕਿ ਉਹ ਇੱਥੇ ਪੈਸੇ ਕਮਾਉਣ ਨਹੀਂ ਆਏ ਹਨ।  ਇਸੇ ਲਈ ਉਨਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ 43,000 ਸਰਕਾਰੀ ਨੌਕਰੀਆਂ ਬਿਨਾਂ ਰਿਸ਼ਵਤ ਜਾਂ ਸਿਫ਼ਾਰਸ਼ਾਂ ਦੇ ਦਿੱਤੀਆਂ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਬੱਚੇ ਬਿਨਾਂ ਕਿਸੇ ਨੂੰ ਪੈਸਾ ਦਿੱਤੇ ਅਫਸਰ ਬਣ ਰਹੇ ਹਨ। ਇੱਕ ਪਰਿਵਾਰ ਨੂੰ ਛੇ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਵਸੀਲੇ ਅਤੇ ਬੁਨਿਆਦੀ ਢਾਂਚਾ ਪਹਿਲੇ ਜਿਹਾ ਹੀ ਹੈ, ਪਰ ਉਹ ਪੰਜਾਬ ਵਿੱਚ ਉਸ ਤੋਂ ਵੀ ਜਿਆਦਾ ਸਹੂਲਤਾਂ ਦੇ ਰਹੇ ਹਨ ਅਤੇ ਲੋਕ ਭਲਾਈ ਦੇ ਕੰਮ ਕਰ ਰਹੇ ਹਨ। ਲੋਕਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ। ਅਸੀਂ ਇੱਕ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦਿਆ ਹੈ। ਉਨ੍ਹਾਂ ਕਿਹਾ ਕਿ ਸਭ ਕੁਝ ਇੱਕੋ ਜਿਹਾ ਹੈ ਪਰ ਹੁਣ ਪੰਜਾਬ ਕੋਲ ਇਮਾਨਦਾਰ ਆਗੂ ਹਨ ਜਿਨ੍ਹਾਂ ਦੀ ਨੀਅਤ ਸਾਫ਼ ਹੈ। 

ਮਾਨ ਨੇ ਕਿਹਾ ਕਿ ਵਿਰੋਧੀ ਧਿਰ ਕਹਿ ਰਹੀ ਸੀ ਕਿ ਮੁਫਤ ਬਿਜਲੀ ਨਾਮੁਮਕਿਨ ਹੈ, ਸਰਕਾਰੀ ਨੌਕਰੀਆਂ ਅਸੰਭਵ ਹਨ, ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਅਸੰਭਵ ਸੀ ਪਰ ਅਸੀਂ ਸਭ ਕੁਝ ਸੰਭਵ ਕੀਤਾ ਹੈ। ਹਰਸਿਮਰਤ ਬਾਦਲ 'ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੇ ਪੋਸਟਰਾਂ 'ਤੇ ਤੁਹਾਡਾ ਉਮੀਦਵਾਰ ਲਿਖਦੀ ਸੀ, ਹੁਣ ਉਸ ਦੀ ਥਾਂ 'ਤੁਹਾਡੀ ਨਿਮਾਣੀ ਸੇਵਾਦਾਰ' ਲਿਖਦੀ ਹੈ। ਉਨ੍ਹਾਂ ਕਿਹਾ ਕਿ ਇਹ ਕਿਹੋ ਜਿਹੇ ਸੇਵਾਦਾਰ ਹਨ, ਜੋ ਗੁਰਬਾਣੀ ਅਤੇ ਪੰਥ ਦੀ ਬੇਅਦਬੀ ਕਰਦੇ ਹਨ। 

ਭਾਜਪਾ ਅਤੇ ਨਰਿੰਦਰ ਮੋਦੀ 'ਤੇ ਹਮਲਾ ਬੋਲਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸਾਡੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜੇਲ 'ਚ ਪਾ ਦਿੱਤਾ, ਸਿੱਖਿਆ ਕ੍ਰਾਂਤੀਕਾਰੀ ਮਨੀਸ਼ ਸਿਸੋਦੀਆ ਨੂੰ ਜੇਲ 'ਚ ਪਾ ਦਿੱਤਾ, ਦਿੱਲੀ 'ਚ ਸਿਹਤ ਖੇਤਰ 'ਚ ਕ੍ਰਾਂਤੀ ਕਰਨ ਲਿਆਉਣ ਵਾਲੇ ਸਤੇਂਦਰ ਜੈਨ ਨੂੰ ਜੇਲ 'ਚ ਪਾ ਦਿੱਤਾ ਅਤੇ ਸੰਜੇ ਸਿੰਘ ਨੂੰ ਜੇਲ 'ਚ ਪਾ ਦਿੱਤਾ। 

ਨਰਿੰਦਰ ਮੋਦੀ ਅਤੇ ਉਸ ਦੇ ਸਰਮਾਏਦਾਰ ਦੋਸਤਾਂ ਖਿਲਾਫ ਆਵਾਜ਼ ਉਠਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਿੰਦੀ ਡਿਕਸ਼ਨਰੀ ਵਿੱਚ ਕਰੀਬ 6 ਲੱਖ ਸ਼ਬਦ ਹਨ, ਪਰ ਪੀਐਮ ਮੋਦੀ ਹਿੰਦੂ-ਮੁਸਲਿਮ, ਮੰਦਰ-ਮਸਜਿਦ, ਪਾਕਿਸਤਾਨ ਅਤੇ ਕਬਰਿਸਤਾਨ ਵਰਗੇ ਅੱਠ ਤੋਂ ਦਸ ਸ਼ਬਦ ਹੀ ਬੋਲਦੇ ਹਨ। ਉਹ ਕਦੇ ਵੀ ਮਹਿੰਗਾਈ, ਬੇਰੁਜ਼ਗਾਰੀ, ਗਰੀਬੀ ਅਤੇ ਭੁੱਖਮਰੀ ਵਰਗੀਆਂ ਸਮੱਸਿਆਵਾਂ 'ਤੇ ਨਹੀਂ ਬੋਲਦੇ। 

ਇਹ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ 10 ਸਾਲ ਪ੍ਰਧਾਨ ਮੰਤਰੀ ਰਹੇ ਨਰਿੰਦਰ ਮੋਦੀ ਮੰਗਲ-ਸੂਤਰ ਅਤੇ ਧਰਮ ਦੇ ਨਾਂ 'ਤੇ ਵੋਟਾਂ ਮੰਗ ਰਹੇ ਹਨ। ਮਾਨ ਨੇ ਕਿਹਾ ਕਿ ਭਾਜਪਾ ਨਫਰਤ ਅਤੇ ਡਰ ਦੀ ਰਾਜਨੀਤੀ ਕਰਦੀ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਡਰਾ ਰਹੇ ਹਨ ਕਿ ਜੇਕਰ ਭਾਰਤ ਗਠਜੋੜ ਦੀ ਸਰਕਾਰ ਬਣੀ ਤਾਂ ਉਹ ਤੁਹਾਡੀਆਂ ਚੀਜ਼ਾਂ ਖੋਹ ਲੈਣਗੇ, ਇਹ ਇਕ ਬੇਬੁਨਿਆਦ ਝੂਠ ਹੈ। ਉਨ੍ਹਾਂ ਲੋਕਾਂ ਨੂੰ ਪੰਜਾਬ ਪੱਖੀ ਆਵਾਜ਼ ਨੂੰ ਪਾਰਲੀਮੈਂਟ ਵਿੱਚ ਪਹੁੰਚਾਉਣ ਲਈ ‘ਆਪ’ਉਮੀਦਵਾਰ ਨੂੰ ਵੋਟ ਪਾਉਣ ਲਈ ਕਿਹਾ ਹੈ।

ਸੁਲਤਾਨਪੁਰ ਲੋਧੀ ਵਿੱਚ ਮਾਨ ਨੇ ਲੋਕਾਂ ਨੂੰ ਕਿਹਾ ਕਿ 1 ਜੂਨ ਨੂੰ ਤੁਸੀਂ ਆਪਣੀ ਜ਼ਿੰਮੇਵਾਰੀ ਨਿਭਾਓ, 4 ਜੂਨ ਤੋਂ ਬਾਅਦ ਸਾਰੀ ਜਿੰਮੇਵਾਰੀ ਲਾਲਜੀਤ ਭੁੱਲਰ ਅਤੇ ਮੇਰੀ ਹੋਵੇਗੀ। ਮਾਨ ਨੇ ਕਿਹਾ ਕਿ ਉਨ੍ਹਾਂ ਲਈ ਪੈਸਾ ਕੋਈ ਮਾਇਨੇ ਨਹੀਂ ਰੱਖਦਾ। ਉਨ੍ਹਾਂ ਦਾ ਉਦੇਸ਼ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਹੈ ਅਤੇ ਉਨ੍ਹਾਂ ਕੋਲ ਪੰਜਾਬ ਦੇ ਵਿਕਾਸ ਲਈ ਬਹੁਤ ਸਾਰੀਆਂ ਯੋਜਨਾਵਾਂ ਹਨ। ਭਗਵੰਤ ਮਾਨ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਅਕਾਲੀ ਦਲ 'ਚੋਂ ਕੱਢੇ ਜਾਣ 'ਤੇ ਚੁਟਕੀ ਲੈਂਦਿਆਂ ਕਿੱਕਲੀ ਦੀ ਨਵੀਂ ਪੰਗਤੀਆਂ ਸੁਣਾਈ- "ਹੈਗੇ ਅਸੀਂ ਰੱਜੇ ਪੂੱਜੇ, ਪਰ ਲੋਕ ਕਹਿੰਦੇ ਭੁੱਖੜ ਵੇ...ਕੱਲ੍ਹ ਪਾਰਟੀ 'ਚੋਂ ਕੱਢਣਾ ਪੈ ਗਿਆ, ਜੁਆਕਾਂ ਦਾ ਫੁੱਫੜ ਵੇ...।"

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਦੇ ਪਿਆਰ ਅਤੇ ਸਹਿਯੋਗ ਦੀ ਬਖਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਲਾਲਜੀਤ ਭੁੱਲਰ ਨੂੰ ਪਈ ਹਰ ਇਕ ਵੋਟ ਉਨ੍ਹਾਂ ਅਤੇ ਅਰਵਿੰਦ ਕੇਜਰੀਵਾਲ ਨੂੰ ਜਾਵੇਗੀ। ਫਿਰ ਪੰਜਾਬ ਦੇ ਫੰਡਾਂ ਨੂੰ ਕੋਈ ਨਹੀਂ ਰੋਕ ਸਕੇਗਾ। ਮਾਨ ਨੇ ਖਡੂਰ ਸਾਹਿਬ ਦੀ ਸਮੁੱਚੀ ਟੀਮ ਦਾ ਐਨੇ ਉਤਸ਼ਾਹ ਨਾਲ ਰੈਲੀਆਂ ਅਤੇ ਚੋਣ ਪ੍ਰਚਾਰ ਕਰਨ ਲਈ ਧੰਨਵਾਦ ਕੀਤਾ। ਮਾਨ ਨੇ ਲੋਕਾਂ ਨੂੰ ‘ਆਪ’ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੂੰ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਇੱਕ ਤਜਰਬੇਕਾਰ ਆਗੂ ਹਨ ਜੋ ਪੰਜਾਬ ਅਤੇ ਲੋਕਾਂ ਦੇ ਮੁੱਦੇ ਪਾਰਲੀਮੈਂਟ ਵਿੱਚ ਉਠਾਉਣਗੇ।

ਇਹ ਸਿਰਫ਼ ਸੰਸਦ ਮੈਂਬਰ ਚੁਣਨ ਦੀ ਚੋਣ ਨਹੀਂ ਹੈ, ਇਹ ਚੋਣ ਆਉਣ ਵਾਲੀ ਫਸਲਾਂ, ਨਸਲਾਂ ਦੀ ਹੈ, ਜੇ ਕੋਈ ਪੰਜਾਬ ਦਾ ਭਲਾ ਕਰ ਸਕਦਾ ਹੈ ਤਾਂ ਉਹ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਹੀ ਕਰ ਸਕਦੀ ਹੈ : ਲਾਲਜੀਤ ਸਿੰਘ ਭੁੱਲਰ

ਆਪ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਚੋਣ ਲਾਲਜੀਤ ਸਿੰਘ ਭੁੱਲਰ ਅਤੇ ਭਗਵੰਤ ਮਾਨ ਦੀ ਨਹੀਂ ਹੈ, ਇਹ ਚੋਣ ਸਾਡੇ ਬੱਚਿਆਂ ਅਤੇ ਸਾਡੇ ਨੌਜਵਾਨਾਂ ਦੀ ਹੈ, ਉਨ੍ਹਾਂ ਦੇ ਭਵਿੱਖ ਦੀ ਹੈ, ਇਹ ਸਾਡੇ ਦੇਸ਼, ਸਾਡੇ ਬਜ਼ੁਰਗਾਂ ਅਤੇ ਸਾਡੇ ਨੌਜਵਾਨਾਂ ਦੀ ਹੈ। ਹਰ ਕੋਈ ਪੰਥਕ ਹੋਣ ਦਾ ਦਾਅਵਾ ਕਰ ਰਿਹਾ ਹੈ ਪਰ ਖਡੂਰ ਸਾਹਿਬ ਦੀ ਸੰਗਤ ਹੀ ਪੰਥਕ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਕੋਲ ਸਾਰੀ ਤਾਕਤ ਹੁੰਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਵਿਕਾਸ ਲਈ ਆਪਣੀ ਵੋਟ ਦਾ ਇਸਤੇਮਾਲ ਕਰਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Laljit Singh Bhullar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD