Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦੇਸ਼ ਅੱਗੇ ਵੱਧ ਰਿਹਾ ਹੈ ਤੇ ਪੰਜਾਬ ਪੀਛੇ ਜਾ ਰਿਹਾ ਹੈ : ਸੁਭਾਸ਼ ਸ਼ਰਮਾ

ਪੰਜਾਬ ਦੀ ਬਿਹਤਰੀ ਲਈ ਮੋਦੀ ਦਾ ਸਾਥ ਦਿਓ: ਡਾ: ਸੁਭਾਸ਼ ਸ਼ਰਮਾ

Dr. Subhash Sharma, Bharatiya Janata Party, BJP, BJP Punjab
Dr. Subhash Sharma, Bharatiya Janata Party, BJP, BJP Punjab

Web Admin

Web Admin

5 Dariya News

ਰੋਪੜ/ਖਰੜ , 26 May 2024

Last updated on: May 26, 2024, 00:00 IST

ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਰੋਪੜ ਅਤੇ ਖਰੜ ਦੇ ਵੱਖ-ਵੱਖ ਖੇਤਰਾਂ ਵਿੱਚ ਆਪਣੇ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਪੰਜਾਬ ਦੀ ਗੁਆਚੀ ਹੋਈ ਇੱਜ਼ਤ ਨੂੰ ਸਿਰਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਬਹਾਲ ਕਰ ਸਕਦੇ ਹਨ। ਕਈ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਡਾ: ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਜੋਂ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਮੋਦੀ ਨੇ ਦੇਸ਼ ਨੂੰ ਨਵੀਆਂ ਉਚਾਈਆਂ 'ਤੇ ਪਹੁੰਚਾਇਆ ਹੈ। 

ਉਨ੍ਹਾਂ ਨੇ ਲੋਕਾਂ ਦੀ ਤਾੜੀਆਂ ਦੀ ਗੜਗੜਾਹਟ ਵਿਚ ਕਿਹਾ, "ਇਸ ਚੋਣ ਵਿੱਚ ਪੰਜਾਬੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਸੀਂ ਭਾਜਪਾ ਨੂੰ ਵੋਟ ਦੇ ਕੇ ਸਰਕਾਰ ਬਣਾਉਣ ਵਿੱਚ ਯੋਗਦਾਨ ਪਾਈਏ ਅਤੇ ਇਹ ਯਕੀਨੀ ਬਣਾਉਣ ਕਿ ਮੋਦੀ ਦੇ ਤੀਜੇ ਕਾਰਜਕਾਲ ਵਿੱਚ ਪੰਜਾਬ ਵਿਚ ਵੀ ਬੇਮਿਸਾਲ ਵਿਕਾਸ ਹੋਵੇ । ਡਾ: ਸੁਭਾਸ਼ ਨੇ ਕਿਹਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਦੇਸ਼ ਅੱਗੇ ਵੱਧ ਰਿਹਾ ਹੈ ਜਦਕਿ ਪੰਜਾਬ ਪੀਛੇ ਜਾ ਰਿਹਾ ਹੈ। 

ਉਨ੍ਹਾਂ ਕਿਹਾ, 'ਇਕ ਪਾਸੇ ਯੋਗੀ ਆਦਿਤਿਆਨਾਥ ਨੇ ਉੱਤਰ ਪ੍ਰਦੇਸ਼ ਨੂੰ ਅਪਰਾਧ ਅਤੇ ਗੈਂਗਸਟਰ ਮੁਕਤ ਸੂਬਾ ਬਣਾ ਦਿੱਤਾ ਹੈ, ਦੂਜੇ ਪਾਸੇ ਪੰਜਾਬ 'ਚ 'ਜੰਗਲ ਰਾਜ' ਜਾਰੀ ਹੈ ਅਤੇ ਗੈਂਗਸਟਰਾਂ ਨੂੰ ਖੁੱਲ੍ਹਾ ਹੱਥ ਮਿਲਿਆ ਹੋਇਆ ਹੈ। ਡਾ: ਸ਼ਰਮਾ ਨੇ ਕਿਹਾ ਕਿ ਜਿੱਥੇ ਪੰਜਾਬ ਵਿੱਚ ਬੇਰੁਜ਼ਗਾਰੀ ਵੱਧ ਰਹੀ ਹੈ, ਉੱਥੇ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸਦੇ ਜਾ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਦੀ ਹਾਲਤ ਚਿੰਤਾਜਨਕ ਪੱਧਰ 'ਤੇ ਪਹੁੰਚ ਚੁੱਕੀ ਹੈ ਅਤੇ ਇਸ ਨਾਲ ਸਖ਼ਤੀ ਨਾਲ ਨਜਿੱਠਣ ਦੀ ਲੋੜ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਲਈ ਨਵੀਂ ਸਫ਼ਲਤਾ ਦੀ ਕਹਾਣੀ ਲਿਖਣ ਲਈ ਮੋਦੀ ਦੇ ਹੱਥ ਮਜ਼ਬੂਤ ਕਰਨ।

ਪੰਜਾਬ ਦੇ ਉਦਯੋਗਾਂ ਦੇ ਦੂਜੇ ਰਾਜਾਂ ਵਿੱਚ ਹੋ ਰਹੇ ਪ੍ਰਵਾਸ ਵੱਲ ਇਸ਼ਾਰਾ ਕਰਦਿਆਂ ਡਾ: ਸ਼ਰਮਾ ਨੇ ਕਿਹਾ ਕਿ ਯੂ.ਪੀ., ਗੁਜਰਾਤ ਅਤੇ ਹੋਰ ਕਈ ਰਾਜਾਂ ਤੋਂ ਇਲਾਵਾ ਸਾਡਾ ਗੁਆਂਢੀ ਰਾਜ ਹਰਿਆਣਾ ਵੀ ਤਰੱਕੀ ਦੇ ਮਾਮਲੇ ਵਿੱਚ ਕਾਫੀ ਅੱਗੇ ਹੈ, ਜਦਕਿ ਅੱਜ ਪੰਜਾਬ ਦੀ ਸਥਿਤੀ ਇਹ ਹੈ ਕਿ ਸੂਬੇ ਸਿਰ 3.5 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਇਹ ਕਰਜ਼ੇ ਦੇ ਬੋਝ ਨੂੰ ਉਦੋਂ ਹੀ ਘੱਟ ਕੀਤਾ ਜਾ ਸਕਦਾ ਹੈ ਜਦੋਂ ਇੱਥੋਂ ਦੇ ਲੋਕ ਮੋਦੀ ਦੇ ਵਿਕਸਤ ਭਾਰਤ ਦੇ ਵਿਚਾਰ ਦਾ ਸਮਰਥਨ ਕਰਨ।

ਡਾ: ਸ਼ਰਮਾ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਪਿੰਡਾਂ ਵਿੱਚ ਭਾਜਪਾ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਸਾਰੀਆਂ ਪਾਰਟੀਆਂ- ਆਪ, ਕਾਂਗਰਸ ਅਤੇ ਅਕਾਲੀਆਂ ਨੂੰ ਅਜ਼ਮਾਇਆ ਹੈ, ਪਰ ਨਤੀਜਾ ਇਹ ਨਿਕਲਿਆ ਕਿ ਇਹ ਸੂਬੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਬੁਰੀ ਤਰ੍ਹਾਂ ਫੇਲ੍ਹ ਰਹੀਆਂ ਅਤੇ ਇਨ੍ਹਾਂ ਦੇ ਆਗੂਆਂ ਨੇ ਸਿਰਫ਼ ਆਪਣੇ ਹੀ ਭਲੇ ਲਈ ਕੰਮ ਕੀਤਾ।

ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਕਹਿੰਦੇ ਹਨ ਕਿ ਅਸੀਂ ਕਾਂਗਰਸ ਅਤੇ ਅਕਾਲੀ ਦਲ ਦੇ ਬਦਲ ਵਜੋਂ ‘ਆਪ’ ਨੂੰ ਵੋਟਾਂ ਪਾਈਆਂ ਸਨ, ਪਰ ਉਨ੍ਹਾਂ ਨੇ ਵੀ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਅਸੀਂ ਮੋਦੀ ਦੇ ਨਾਲ ਖੜ੍ਹੇ ਹੋ ਕੇ ਭਾਜਪਾ ਨੂੰ ਵੋਟ ਪਾਉਣ ਦਾ ਫੈਸਲਾ ਕੀਤਾ ਹੈ। ਡਾ: ਸ਼ਰਮਾ ਨੇ ਪੂਰੇ ਵਿਸ਼ਵਾਸ਼ ਨਾਲ ਕਿਹਾ ਕਿ ਇਸ ਵਾਰ ਦੇਸ਼ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਪੇਂਡੂ ਲੋਕ ਭਾਜਪਾ ਅਤੇ ਪ੍ਰਧਾਨ ਮੰਤਰੀ ਮੋਦੀ ਦਾ ਸਾਥ ਦੇਣ ਲਈ ਵਚਨਬੱਧ ਹਨ।

ਆਪਣੀਆਂ ਚੋਣ ਰੈਲੀਆਂ ਦੌਰਾਨ ਡਾ: ਸ਼ਰਮਾ ਨੇ ਗਰੀਬਾਂ ਦੇ ਲਾਭ ਅਤੇ ਵਿਕਾਸ ਲਈ ਮੋਦੀ ਦੁਆਰਾ ਸ਼ੁਰੂ ਕੀਤੀਆਂ ਵੱਖ-ਵੱਖ ਕੇਂਦਰੀ ਸਕੀਮਾਂ ਬਾਰੇ ਵੀ ਚਾਨਣਾ ਪਾਇਆ। ਸਾਰੀਆਂ ਚੋਣ ਮੀਟਿੰਗਾਂ ਵਿੱਚ ਭਾਜਪਾ ਉਮੀਦਵਾਰ ਨੂੰ ਲੈ ਕੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਸੀ।

 

Tags: Dr. Subhash Sharma , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD