Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਨੌਰ ਹਲਕੇ ਦੀਆਂ ਇੱਕ ਹਜ਼ਾਰ ਤੋਂ ਵੱਧ ਔਰਤਾਂ ਪਰਿਵਾਰਾਂ ਸਮੇਤ ਭਾਜਪਾ ਵਿੱਚ ਸ਼ਾਮਲ

ਪ੍ਰਿਅੰਕਾ ਗਾਂਧੀ ਦੇ ਪ੍ਰੋਗਰਾਮ ਨਾਲੋਂ ਇਕੱਲੇ ਸਨੌਰ ਹਲਕੇ ਦੀਆਂ 1000 ਤੋਂ ਜ਼ਿਆਦਾ ਔਰਤਾਂ ਭਾਜਪਾ 'ਚ ਸ਼ਾਮਲ : ਮਨੀਸ਼ਾ ਗੁਲਾਟੀ

Parneet Kaur, Preneet Kaur, Bharatiya Janata Party, BJP, BJP Punjab

Web Admin

Web Admin

5 Dariya News

ਪਟਿਆਲਾ , 26 May 2024

Last updated on: May 26, 2024, 00:00 IST

ਸਨੌਰ ਹਲਕੇ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ ਇੱਕ ਹਜ਼ਾਰ ਤੋਂ ਵੱਧ ਔਰਤਾਂ ਐਤਵਾਰ ਨੂੰ ਮੋਤੀ ਬਾਗ ਪੈਲੇਸ ਪਹੁੰਚੀਆਂ ਅਤੇ ਆਪਣੀ ਇੱਛਾ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਈਆਂ। ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਪ੍ਰਨੀਤ ਕੌਰ ਨੇ ਇਨ੍ਹਾਂ ਸਾਰੀਆਂ ਔਰਤਾਂ ਦਾ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ। ਭਾਜਪਾ ਵਿੱਚ ਸ਼ਾਮਿਲ ਹੋਣ ਮਗਰੋਂ ਕਈ ਔਰਤਾਂ ਨੇ ਭਾਜਪਾ ਆਗੂ ਪ੍ਰਨੀਤ ਕੌਰ ਨੂੰ ਦੱਸਿਆ ਕਿ ਬਿਜਲੀ ਬਿੱਲ ਮੁਆਫ਼ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਹਜ਼ਾਰਾਂ ਰੁਪਏ ਦੇ ਬਿੱਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਕਈ ਮਹਿਲਾਵਾਂ ਨੇ ਕਿਹਾ ਕਿ ਉਹਨਾਂ ਦਾ ਆਟਾ-ਦਾਲ ਸਕੀਮ ਤੋਂ ਨਾਂ ਕੱਟ ਦਿੱਤਾ ਗਿਆ ਹੈ। ਸਰਕਾਰੀ ਕੰਮ ਘਰ ਬੈਠੇ ਹੋਣ ਦਾ ਦਾਅਵਾ ਪੂਰਾ ਨਹੀਂ ਹੋ ਸਕਿਆ। ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਦਵਾਈਆਂ ਵੀ ਨਹੀਂ ਮਿਲ ਰਹੀਆਂ। ਆਮ ਆਦਮੀ ਪਾਰਟੀ ਨੇ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ। ਭਾਜਪਾ ਆਗੂ ਪ੍ਰਨੀਤ ਕੌਰ ਨੇ ਔਰਤਾਂ ਦੀਆਂ ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਸੁਣਨ ਉਪਰੰਤ ਕਿਹਾ ਕਿ ਜਦੋਂ ਵੀ ਝਾੜੂ ਪਾਰਟੀ ਦਾ ਕੋਈ ਵੀ ਆਗੂ ਉਨ੍ਹਾਂ ਦੇ ਘਰ ਵੋਟਾਂ ਮੰਗਣ ਆਉਂਦਾ ਹੈ ਤਾਂ ਉਸ ਕੋਲੋਂ ਪਿਛਲੇ 26 ਮਹੀਨਿਆਂ ਦੇ ਬਕਾਇਆ 26 ਹਜ਼ਾਰ ਰੁਪਏ ਦਾ ਹਿਸਾਬ ਜ਼ਰੂਰ ਮੰਗਿਆ ਜਾਵੇ।

ਭਾਜਪਾ ਆਗੂ ਪ੍ਰਨੀਤ ਕੌਰ ਨੇ ਔਰਤਾਂ ਦੇ ਵੱਡੇ ਸਮੂਹ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਭਰ ਵਿੱਚ ਤਿੰਨ ਕਰੋੜ ਔਰਤਾਂ ਨੂੰ ਲਖਪਤੀ ਦੀਦੀ ਬਣਾਉਣ ਦਾ ਵਾਅਦਾ ਕੀਤਾ ਹੈ ਅਤੇ ਉਨ੍ਹਾਂ ਨੇ ਖੁਦ ਪਹਿਲੇ ਪੜਾਅ ਵਿੱਚ ਪਟਿਆਲਾ ਵਿੱਚ ਇੱਕ ਲੱਖ ਲਖਪਤੀ ਦੀਦੀ ਬਣਾਉਣ ਦਾ ਟੀਚਾ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੋ ਵੀ ਵਾਅਦਾ ਕਰਦੇ ਹਨ, ਉਸ ਨੂੰ ਹਰ ਹਾਲਤ ਵਿਚ ਪੂਰਾ ਕਰਦੇ ਹਨ। 

ਪ੍ਰਨੀਤ ਕੌਰ ਨੇ ਭਾਜਪਾ ਵਿੱਚ ਸ਼ਾਮਲ ਹੋਈਆਂ ਔਰਤਾਂ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 27 ਕਰੋੜ ਰੁਪਏ ਦੀ ਲਾਗਤ ਨਾਲ ਦੋ ਲੱਖ ਲੋਕਾਂ ਲਈ ਘਰ ਬਣਾਏ ਗਏ ਹਨ। ਔਰਤਾਂ ਨੂੰ ਧੂੰਏਂ ਤੋਂ ਮੁਕਤ ਕਰਨ ਲਈ 13 ਲੱਖ ਮੁਫਤ ਗੈਸ ਕੁਨੈਕਸ਼ਨ, ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ 1.41 ਕਰੋੜ ਲੋਕਾਂ ਨੂੰ ਮੁਫਤ ਰਾਸ਼ਨ, 13 ਹਜ਼ਾਰ 390 ਪਿੰਡਾਂ ਦੇ ਵਿਕਾਸ ਲਈ 8 ਹਜ਼ਾਰ 390 ਕਰੋੜ ਰੁਪਏ ਖਰਚ ਕੀਤੇ ਗਏ। 

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਮਹਿਲਾ ਸਸ਼ਕਤੀਕਰਨ ਲਈ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਤਹਿਤ 85.29 ਲੱਖ ਤੋਂ ਵੱਧ ਮੁਦਰਾ ਕਰਜ਼ਿਆਂ ਵਿੱਚੋਂ 55 ਫ਼ੀਸਦੀ ਔਰਤਾਂ ਨੂੰ ਦਿੱਤੇ ਹਨ। ਸੁਕੰਨਿਆ ਸਮਰਧੀ ਯੋਜਨਾ ਦੇ ਤਹਿਤ ਲੜਕੀਆਂ ਦੇ ਨਾਂ 'ਤੇ 9.6 ਲੱਖ ਖਾਤੇ ਖੋਲ੍ਹੇ ਗਏ ਅਤੇ ਸਹੀ ਪੋਸ਼ਣ, ਦੇਸ਼ ਰੋਸ਼ਨ ਯੋਜਨਾ ਰਾਹੀਂ ਪੋਸ਼ਣ ਮੁਹਿੰਮ ਚਲਾ ਕੇ 13.3 ਲੱਖ ਤੋਂ ਵੱਧ ਔਰਤਾਂ ਅਤੇ ਬੱਚਿਆਂ ਨੂੰ ਇਸ ਯੋਜਨਾ ਦਾ ਲਾਭ ਦਿੱਤਾ ਗਿਆ।

 ਪ੍ਰਨੀਤ ਕੌਰ ਨੇ ਬੀਬੀਆਂ ਨਾਲ ਉਹਨਾਂ ਦੇ ਦੁੱਖ-ਸੁੱਖ ਸਾਂਝਾ ਕਰਦਿਆਂ ਕਿਹਾ ਕਿ ਪਟਿਆਲਾ, ਪੰਜਾਬ ਅਤੇ ਸਾਡੇ ਬੱਚਿਆਂ ਦਾ ਭਵਿੱਖ ਭਾਜਪਾ ਕੋਲ ਹੀ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਟਿਆਲਾ ਵਾਸੀਆਂ ਵੱਲੋਂ ਮਿਲੇ ਭਰੋਸੇ ਦੀ ਬਦੌਲਤ ਹੁਣ ਤੱਕ ਪਟਿਆਲਾ ਜ਼ਿਲ੍ਹੇ ਦੇ ਅਹਿਮ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਹੈ ਅਤੇ ਘੱਗਰ ਸਮੇਤ ਹੋਰ ਕਈ ਅਹਿਮ ਕੰਮ ਭਵਿੱਖ ਵਿੱਚ ਮੁਕੰਮਲ ਕੀਤੇ ਜਾਣੇ ਹਨ। ਜਦੋਂ ਪਟਿਆਲੇ ਦੇ ਲੋਕਾਂ ਦਾ ਭਰੋਸਾ 1 ਜੂਨ ਨੂੰ ਵੋਟਿੰਗ ਰਾਹੀਂ ਉਹਨਾਂ ਦੀ ਜਿੱਤ ਯਕੀਨੀ ਬਣਾਵੇਗਾ ਤਾਂ ਹੀ ਉਹ ਸਾਰੇ ਲੋੜੀਂਦੇ ਵਿਕਾਸ ਕਾਰਜਾਂ ਲਈ ਕੇਂਦਰ ਸਰਕਾਰ ਤੋਂ ਵੱਡੇ ਵਿਕਾਸ ਫੰਡਾਂ ਦਾ ਪ੍ਰਬੰਧ ਕਰ ਸਕਣਗੇ।

ਇਸ ਮੌਕੇ ਭਾਜਪਾ ਆਗੂ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਪ੍ਰਿਅੰਕਾ ਗਾਂਧੀ ਦੇ ਪਟਿਆਲਾ ਵਿਖੇ ਹੋਏ ਪ੍ਰੋਗਰਾਮ 'ਚ ਜ਼ਿਲ੍ਹੇ ਭਰ 'ਚੋਂ ਇੱਕ ਹਜ਼ਾਰ ਔਰਤਾਂ ਇਕੱਠੀਆਂ ਨਹੀਂ ਹੋ ਸਕੀਆਂ, ਪਰ ਇਕੱਲੇ ਸਨੌਰ ਇਲਾਕੇ ਦੀਆਂ ਇੱਕ ਹਜ਼ਾਰ ਤੋਂ ਵੱਧ ਔਰਤਾਂ ਆਪਣੀ ਮਰਜ਼ੀ ਨਾਲ ਮਹਾਰਾਣੀ ਪ੍ਰਨੀਤ ਕੌਰ ਅਤੇ ਮੋਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਐਤਵਾਰ ਨੂੰ ਮੋਤੀ ਬਾਗ ਪੈਲੇਸ ਪਹੁੰਚ ਕੇ ਮਹਾਰਾਣੀ ਪ੍ਰਨੀਤ ਦੀ ਹਾਜਿਰੀ ਵਿੱਚ ਭਾਜਪਾ ਪਰਿਵਾਰ ਦਾ ਹਿੱਸਾ ਬਣ ਗਈਆਂ।

ਇਸ ਮੌਕੇ ਹਲਕਾ ਸਨੌਰ ਦੇ ਹਲਕਾ ਇੰਚਾਰਜ ਬਿਕਰਮਿੰਦਰ ਜੀਤ ਸਿੰਘ ਚਾਹਲ, ਪਿੰਡ ਟਹਿਲਪੁਰ ਦੇ ਸਾਬਕਾ ਸਰਪੰਚ ਮਨਜੀਤ ਸਿੰਘ, ਮਨੀਸ਼ਾ ਗੁਲਾਟੀ, ਗਗਨ ਸ਼ੇਰਪੁਰ, ਜਸਪਾਲ ਗੰਗਰੌਲੀ ਸਮੇਤ ਵੱਡੀ ਗਿਣਤੀ ਵਿਚ ਔਰਤਾਂ ਹਾਜ਼ਰ ਸਨ।

 

Tags: Parneet Kaur , Preneet Kaur , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD