Monday, 17 June 2024

 

 

ਖ਼ਾਸ ਖਬਰਾਂ ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਮੇਰੀ ਪਹਿਲੀ ਤਰਜੀਹ - ਵਿਧਾਇਕ ਸ਼ੈਰੀ ਕਲਸੀ ਨਸ਼ਿਆਂ ਦੇ ਪਸਾਰੇ ਲਈ ਪਿਛਲੀਆਂ ਸਰਕਾਰਾਂ ਦੋਸ਼ੀ, ਮੌਜੂਦਾ ਸਰਕਾਰ ਨੇ ਨਸ਼ਾ ਵਿਰੁੱਧ ਇਮਾਨਦਾਰੀ ਨਾਲ ਕੰਮ ਕੀਤਾ - ਚੇਤਨ ਸਿੰਘ ਜੌੜਾਮਾਜਰਾ ਸੀ ਜੀ ਸੀ ਝੰਜੇੜੀ ਕੈਂਪਸ 'ਚ ਵਿਦਿਆਰਥੀਆਂ ਨੂੰ ਸੜਕੀ ਨਿਯਮਾਂ ਦੇ ਪਾਲਨ ਲਈ ਜਾਗਰੂਕ ਕਰਨ ਲਈ ਹਫ਼ਤਾਵਾਰੀ ਵਰਕਸ਼ਾਪ ਦਾ ਸਮਾਪਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ ਮਹਿਲਾ ਸਾਫਟਬਾਲ ਟੀਮ ਨੇ ਏਆਈਯੂ ਸਾਫਟਬਾਲ ਮਹਿਲਾ ਟੂਰਨਾਮੈਂਟ ਜਿੱਤਿਆ ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਮੋਹਿੰਦਰ ਭਗਤ ਨੂੰ ਬਣਾਇਆ ਉਮੀਦਵਾਰ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਫਾਂਸੀ ਤੋਂ ਬਚਿਆ ਨੌਜਵਾਨ ਸੁਖਵੀਰ ਰਿਹਾਈ ਉਪਰੰਤ ਵਤਨ ਪਰਤਿਆ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਹੋਏ ਨਤਮਸਤਕ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ 34 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਹਿਮਾਚਲ ਵਿੱਚ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਮਿਲਣ ਲਈ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਦੀ ਯਾਦ ’ਚ ਸਮਾਗਮ ਡਰੱਗ ਦੇ ਮੁੱਦੇ 'ਤੇ ਸੁਨੀਲ ਜਾਖੜ ਦੇ ਟਵੀਟ 'ਤੇ 'ਆਪ' ਦਾ ਜਵਾਬ ਪੰਜਾਬ ਵਿਚ ਭਾਜਪਾ ਦੀ ਜ਼ੀਰੋ ਸੀਟ ਲਈ ਸੁਨੀਲ ਜਾਖੜ ਜ਼ਿੰਮੇਵਾਰ : ਨੀਲ ਗਰਗ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ : ਵਿਧਾਇਕ ਦੇਵ ਮਾਨ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਜਪਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਜੀ-7 ਸਮਿਟ ਵਿੱਚ ਪ੍ਰਧਾਨ ਮੰਤਰੀ ਨਰੇੰਦਰ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਮੌਕੇ ਯੂਕ੍ਰੇਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਜੀ-7 ਸਮਿਟ ਦੌਰਾਨ ਪ੍ਰਧਾਨ ਮੰਤਰੀ ਦੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨਾਲ ਬੈਠਕ

 

ਮੁੱਖ ਚੋਣ ਅਫ਼ਸਰ ਪੰਜਾਬ ਸਿਬਿਨ ਸੀ ਵੱਲੋਂ ਵੋਟਰਾਂ ਨੂੰ "ਇਸ ਵਾਰ 70 ਪਾਰ" ਦੀ ਪ੍ਰਾਪਤੀ ਲਈ 1 ਜੂਨ ਨੂੰ ਹੁਮ-ਹੁਮਾ ਕੇ ਚੋਣ ਬੂਥਾਂ 'ਤੇ ਜਾਣ ਦੀ ਅਪੀਲ

ਚੋਣਾਂ ਵਿੱਚ ਸਰਗਰਮ ਭਾਗੀਦਾਰੀ ਨੂੰ ਹੁਲਾਰਾ ਦੇਣ ਲਈ ਬੋਗਨਵਿਲੀਆ ਗਾਰਡਨ, ਮੋਹਾਲੀ ਤੋਂ ਵਾਕਾਥਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

Sibin C, Election Commision Punjab, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv, The CEO Punjab, No Voter To Be Left Behind

Web Admin

Web Admin

5 Dariya News

ਐਸ.ਏ.ਐਸ.ਨਗਰ , 26 May 2024

ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਸਿਬਿਨ ਸੀ, ਨੇ ਵੋਟਰਾਂ ਨੂੰ ਸੂਬੇ ਚ "ਇਸ ਵਾਰ 70 ਪਾਰ" ਦੇ ਟੀਚੇ ਨੂੰ ਪ੍ਰਾਪਤ ਕਰਨ ਲਈ 1 ਜੂਨ ਨੂੰ ਪੂਰੇ ਜੋਸ਼ ਨਾਲ ਪੋਲਿੰਗ ਬੂਥਾਂ 'ਤੇ ਜਾਣ ਲਈ ਅਪੀਲ ਕੀਤੀ ਹੈ। ਐਤਵਾਰ ਸਵੇਰੇ ਸਥਾਨਕ ਕਮਿਊਨਿਟੀ ਕਲੱਬਾਂ ਅਤੇ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਆਯੋਜਿਤ ਇੱਕ ਵਾਕਾਥਨ ਨੂੰ ਬੋਗਨਵਿਲੀਆ ਗਾਰਡਨ, ਫੇਜ਼ 4, ਮੋਹਾਲੀ ਤੋਂ ਹਰੀ ਝੰਡੀ ਦਿਖਾਉਂਦੇ ਹੋਏ, ਸੀ.ਈ.ਓ. ਸਿਬਿਨ ਸੀ ਨੇ ਕਿਹਾ ਕਿ ਵਾਕਾਥਨ ਦਾ ਉਦੇਸ਼ ਚੋਣਾਂ ਵਿੱਚ ਸਰਗਰਮ ਭਾਗੀਦਾਰੀ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ  ਕਰਨਾ ਹੈ। 

ਇਸ ਪ੍ਰੋਗਰਾਮ ਵਿੱਚ ਸਮਾਜ ਦੇ ਵੱਖ-ਵੱਖ ਖੇਤਰਾਂ ਦੇ ਭਾਗੀਦਾਰ ਸ਼ਾਮਲ ਹੋਏ, ਜਿਨ੍ਹਾਂ ਨੇ ਇਸ ਨੂੰ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਗਤੀਵਿਧੀ ਦੇ ਹਿੱਸੇ ਵਜੋਂ ਲੋਕਾਂ ਨਾਲ ਜੁੜਨ ਅਤੇ ਉਨ੍ਹਾਂ ਨੂੰ ਵੋਟ ਪਾਉਣ ਲਈ ਪ੍ਰੇਰਿਆ।  ਵਾਕਾਥਨ ਵਿੱਚ ਵੋਟਿੰਗ ਅਤੇ ਗ੍ਰੀਨ ਚੋਣਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਗਿਆ, ਜਿਸ ਵਿੱਚ ਭਾਗ ਲੈਣ ਵਾਲਿਆਂ ਨੇ ਹਰੇ ਰੰਗ ਦੀਆਂ ਟੀ-ਸ਼ਰਟਾਂ ਅਤੇ ਟੋਪੀਆਂ ਪਹਿਨੀਆਂ ਹੋਈਆਂ ਸਨ, ਜਿਨ੍ਹਾਂ ਤੇ "ਸਾਡਾ ਮਿਸ਼ਨ-ਗ੍ਰੀਨ ਚੋਣ" ਨਾਅਰਾ ਲਿਖਿਆ ਸੀ। 

ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਗ੍ਰੀਨ ਚੋਣਾਂ ਦੇ ਸੰਦੇਸ਼ ਨੂੰ ਪ੍ਰਫੁੱਲਤ ਕਰਨ ਲਈ ਭਾਗ ਲੈਣ ਵਾਲਿਆਂ ਨੂੰ ਬੂਟੇ ਵੀ ਵੰਡੇ ਗਏ। ਸੀ.ਈ.ਓ. ਸਿਬਿਨ ਸੀ ਨੇ ਗ੍ਰੀਨ ਚੋਣ ਸੁਨੇਹੇ ਨੂੰ ਦਰਸਾਉਣ ਲਈ ਬੋਗਨਵਿਲੀਆ ਗਾਰਡਨ ਵਿੱਚ ਇੱਕ ਬੂਟਾ ਵੀ ਲਗਾਇਆ। ਇਸ ਮੌਕੇ ਉਨ੍ਹਾਂ ਨੇ ਹਰੇ ਰੰਗ ਦੀਆਂ ਟੀ-ਸ਼ਰਟਾਂ ਅਤੇ ਕੈਪਸ ਵੀ ਲਾਂਚ ਕੀਤੀਆਂ।

ਸੀ.ਈ.ਓ. ਨੇ ਕਿਹਾ ਕਿ ਮੁਹਾਲੀ ਅਤੇ ਬਾਕੀ ਸਾਰੇ ਜ਼ਿਲ੍ਹੇ ਵੋਟਾਂ ਲਈ ਤਿਆਰ ਹਨ ਅਤੇ ਮਤਦਾਨ ਵਿੱਚ ਇੱਕ ਹਫ਼ਤੇ ਤੋਂ ਵੀ ਘੱਟ ਦਾ ਸਮਾਂ ਰਹਿ ਗਿਆ ਹੈ। ਮਤਦਾਨ ਵਧਾਉਣ ਅਤੇ ਵਧੇਰੇ ਵੋਟਰਾਂ ਨੂੰ ਆਕਰਸ਼ਿਤ ਕਰਨ ਲਈ, ਵੋਟਿੰਗ ਅਧਿਕਾਰਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਵੱਖ-ਵੱਖ ਸਾਧਨਾਂ ਰਾਹੀਂ ਲੋਕਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਸਵੀਪ ਗਤੀਵਿਧੀਆਂ ਜਾਰੀ ਹਨ।

ਬਿਰਧ ਵੋਟਰਾਂ ਅਤੇ ਦਿਵਿਆਂਗ ਮਤਦਾਤਾਵਾਂ ਲਈ, ਹੋਮ ਵੋਟ (85 ਸਾਲ ਤੋਂ ਵਧੇਰੇ ਅਤੇ ਦਿਵਿਆਂਗਜਨ ਲਈ) ਨਾਮਕ ਇੱਕ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਉਨ੍ਹਾਂ ਨੂੰ ਘਰ ਤੋਂ ਹੀ ਵੋਟ ਪਾਉਣ ਦਾ ਮੌਕਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਮੋਬਾਈਲ ਐਪ ਸਕਸ਼ਮ ਬਜ਼ੁਰਗਾਂ ਅਤੇ ਪੀ ਡਬਲਯੂ ਡੀ (ਦਿਵਿਆਂਗ) ਵੋਟਰਾਂ ਲਈ ਟਰਾਂਸਪੋਰਟ ਸਹੂਲਤਾਂ ਪ੍ਰਾਪਤ ਕਰਨ ਦੇ ਨਾਲ-ਨਾਲ ਚੋਣ ਬੂਥਾਂ 'ਤੇ ਵਾਲੰਟੀਅਰਾਂ ਦੀ ਮਦਦ ਅਤੇ ਵ੍ਹੀਲਚੇਅਰ ਹਾਸਲ ਕਰਨ ਚ ਮਦਦਗਾਰ ਹੈ।

ਉਨ੍ਹਾਂ ਕਿਹਾ ਕਿ ਰਾਜ ਦੇ ਵੋਟਰਾਂ ਦਾ ਲਗਭਗ 49 ਪ੍ਰਤੀਸ਼ਤ ਔਰਤਾਂ ਹਨ, ਇਸ ਲਈ ਬੱਚਿਆਂ ਲਈ ਕ੍ਰੈਚ, ਵੇਟਿੰਗ ਏਰੀਆ, ਗਰਮੀ ਦੀ ਸਥਿਤੀ ਨਾਲ ਨਜਿੱਠਣ ਲਈ ਏਸੀ/ਕੂਲਰ/ਪੱਖੇ, ਪਖਾਨੇ ਅਤੇ ਹੋਰ ਯਕੀਨੀ ਘੱਟੋ-ਘੱਟ ਸਹੂਲਤਾਂ ਦਾ ਪ੍ਰਬੰਧ ਕਰਕੇ ਉਨ੍ਹਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਰੈਪੀਡੋ ਨੇ ਵੋਟਰਾਂ ਨੂੰ ਬੂਥਾਂ ਤੱਕ ਪਹੁੰਚਾਉਣ ਲਈ ਆਪਣੀਆਂ ਮੁਫਤ ਸੇਵਾਵਾਂ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਨੇ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਸਵੀਪ ਤਹਿਤ ਕੀਤੀਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਵਿੱਚ ਮੀਡੀਆ ਦੇ ਸਹਿਯੋਗ ਦਾ ਵਿਸ਼ੇਸ਼ ਧੰਨਵਾਦ ਕੀਤਾ।

ਪੰਜਾਬੀ ਫਿਲਮ ਅਦਾਕਾਰ ਰਾਜ ਧਾਲੀਵਾਲ ਅਤੇ ਅਦਾਕਾਰ ਦਰਸ਼ਨ ਔਲਖ ਵੀ ਚੋਣ ਕਮਿਸ਼ਨ ਦੀਆਂ ਕੋਸ਼ਿਸ਼ਾਂ ਦੇ ਪ੍ਰਚਾਰ-ਪ੍ਰਸਾਰ ਲਈ ਮੌਜੂਦ ਸਨ। ਏ.ਡੀ.ਸੀ.(ਜੀ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਟਿੱਡਕੇ, ਨੇ ਇਸ ਮੌਕੇ ਸੀ.ਈ.ਓ. ਪੰਜਾਬ  ਦਾ ਸਵਾਗਤ ਕੀਤਾ ਅਤੇ 1 ਜੂਨ ਨੂੰ ਵੱਧ ਤੋਂ ਵੱਧ ਮਤਦਾਨ ਯਕੀਨੀ ਬਣਾਉਣ ਲਈ ਜ਼ਿਲ੍ਹੇ ਵੱਲੋਂ ਕੀਤੀਆਂ ਚੋਣ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ, ਪ੍ਰੋ: ਗੁਰਬਖ਼ਸ਼ੀਸ਼ ਸਿੰਘ ਅੰਟਾਲ, ਚੋਣ ਤਹਿਸੀਲਦਾਰ ਸੰਜੇ ਕੁਮਾਰ, ਸੀ.ਈ.ਓ ਦਫ਼ਤਰ ਤੋਂ ਮਨਪ੍ਰੀਤ ਅਨੇਜਾ, ਚਿੱਤਰਕਾਰ ਗੁਰਪ੍ਰੀਤ ਸਿੰਘ ਨਾਮਧਾਰੀ, ਚੋਣ ਕਾਨੂੰਗੋ ਸੁਰਿੰਦਰ ਬੱਤਰਾ ਵੀ ਹਾਜ਼ਰ ਸਨ |


Punjab CEO Sibin C exhorts voters to go to booths on June 1 to make the state achieve “Is Vaar 70 Paar”

Flags off Walkathon from Bougainvillea Garden, Mohali to Boost Active Participation in Elections

S.A.S Nagar 

Punjab Chief Electoral Officer (CEO), Sibin C, exhorted voters to go to polling booths on June 1, with full enthusiasm and zeal to make the state achieve the “Is Vaar 70 Paar” target. Flagging off a Walkathon from Bougainvillea Garden, Phase 4, Mohali on Sunday morning, organized with the help of local community clubs and NGOs, CEO Sibin C said that the Walkathon aims to raise awareness about the importance of active participation in elections as well as to promote a healthy lifestyle. 

Participants from various walks of life joined the event, making it a vibrant and successful initiative to connect with the public as part of the Systematic Voter Education and Electoral Participation (SVEEP) activity. The Walkathon emphasized the importance of voting and green elections, with participants adorning green T-shirts and caps bearing the slogan "Our Mission-Green Election." Saplings were also distributed to the participants to promote the message of green elections by the Election Commission of India (ECI). 

CEO Sibin C also planted a sapling in Bougainvillea Garden to underscore the green election message. He also launched green T-shirts and caps. The CEO said that Mohali and all other districts are ready for voting, with only one week left. To increase turnout and attract more voters, SVEEP activities are in progress to raise awareness about voting rights and encourage participation through various means.

For aged voters and people with disabilities, a new initiative called Home Vote (for those 85+ and PwD) has been launched. Additionally, the mobile app Saksham is helpful for obtaining transport facilities for elderly and PwD voters, as well as volunteer help and wheelchairs at polling booths, he added.

He said that female voters make up approximately 49 percent of the state’s electorate, so special attention is given to them by arranging facilities like creches for babies, waiting areas, AC/coolers/fans to combat heatwave conditions, toilets, and other assured minimum facilities. He added that Rapido has also offered their services for transporting voters to the booths free of cost. He expressed gratitude to the media for partnering in awareness activities under SVEEP to encourage voters.

Punjabi film actress Raj Dhaliwal and actor Darshan Aulakh were also present to acknowledge the efforts of the ECI. ADC (G)-cum-Additional District Election Officer Viraj S. Tidke, who received the Punjab CEO on this occasion, briefed about the election preparedness for ensuring maximum turnout on June 1.

On the occasion, District Nodal Officer SVEEP, Prof. Gurbakhshish Singh Antal, Election Tehsildar Sanjay Kumar, Manpreet Atreja from the CEO Office, artist Gurpreet Singh Namdhari, and Election Kanungo Surinder Batra were also present.

मुख्य निर्वाचन अधिकारी पंजाब सिबिन सी द्वारा वोटरों को ‘इस बार 70 पार’ की प्राप्ति के लिए 1 जून को पूरे जोश के साथ चुनाव बूथों पर जाने की अपील

’मतदान में सक्रिय भागीदारी को बढ़ावा देने के लिए बोगनविलिया गार्डन, मोहाली से वॉकथॉन को हरी झंडी देकर रवाना किया

एस. ए. एस. नगर

पंजाब के मुख्य निर्वाचन अधिकारी (सी. ई. ओ.), सिबिन सी, ने वोटरों को राज्य में ‘‘इस बार 70 पार’’ के लक्ष्य को प्राप्त करने के लिए 1 जून को पूरे जोश के साथ पोलिंग बूथों पर जाने के लिए अपील की है। रविवार सुबह स्थानीय कम्युनिटी क्लबों और ग़ैर- सरकारी संगठनों के सहयोग के साथ आयोजित एक वॉकथॉन को बोगनविलिया गार्डन, फेज़ 4 मोहाली से हरी झंडी दिखाते हुए, मुख्य निर्वाचन अधिकारी सिबिन सी ने कहा कि वॉकथॉन का उद्देश्य मतदान में सक्रिय भागीदारी के महत्व के बारे जागरूकता पैदा करना और सेहतमंद जीवन शैली को उत्साहित करना है। 

इस प्रोग्राम में समाज के अलग-अलग क्षेत्रों के भागीदार शामिल हुए, जिन्होंने इस को सिस्टमैटिक वोटर एजुकेशन और इलैकटोरल पार्टीसीपेशन (सवीप) गतिविधि के हिस्से के तौर पर लोगों के साथ जुड़ने और उनको वोट डालने के लिए प्रेरित किया। वॉकथॉन में वोटिंग और ग्रीन मतदान की महत्ता पर ज़ोर दिया गया, जिसमें हिस्सा लेने वालों ने हरे रंग की टी- शर्टें और टोपियाँ पहनी हुई थीं, जिन पर ‘‘हमारा मिशन- ग्रीन चुनाव’’ नारा लिखा था। 

भारत निर्वाचन आयोग ( ई. सी. आई.) द्वारा ग्रीन मतदान के संदेश को प्रफुल्लित करने के लिए हिस्सा लेने वालों को पौधे भी बाँटे गए। सी. ई. ओ. सिबिन सी ने ग्रीन चुनाव संदेश को दर्शाने के लिए बोगनविलिया गार्डन में एक पौधा भी लगाया। इस मौके पर उन्होंने हरे रंग की टी-शर्टें और कैंप भी लांच की। 

सी. ई. ओ. ने कहा कि मोहाली और बाकी सभी जिले वोटों के लिए तैयार हैं और मतदान में एक हफ़्ते से भी कम का समय रह गया है। मतदान बढ़ाने और अन्य ज्यादा वोटरों को आकर्षित करने के लिए, वोटिंग अधिकारों के बारे जागरूकता पैदा करने और अलग-अलग साधनों के द्वारा लोगों की भागीदारी को उत्साहित करने के लिए सवीप गतिविधियां जारी हैं। 

बुजुर्ग वोटरों और दिव्यांग मतदाताओं के लिए, होम वोट ( 85 साल से और ज्यादा और दिव्यांगजन के लिए) नामक एक नयी पहलकदमी शुरू की गई है, जिससे उनको घर से ही वोट डालने का मौका दिया गया है। इसके इलावा, मोबाइल एप सक्षम बुज़ुर्गों और पी डब्ल्यू डी (दिव्यांग) वोटरों के लिए परिवहन सहूलतें प्राप्त करने के साथ-साथ चुनाव बूथों पर वालंटियरों की मदद और व्हीलचेयर हासिल करने में मददगार है। 

उन्होंने कहा कि राज्य के वोटरों का लगभग 49 प्रतिशत महिलाएं हैं, इसलिए बच्चों के लिए क्रेच, वेटिंग एरिया, गर्मी की स्थिति से निपटने के लिए ए.सी./ कूलर/ पंखे, शौचालय और अन्य कम से कम सहूलतों का प्रबंध करके उनकी तरफ विशेष ध्यान दिया जा रहा है। उन्होंने आगे कहा कि रैपीडो ने वोटरों को बूथों तक पहुँचाने के लिए अपनी मुफ़्त सेवाओं की पेशकश की है। उन्होंने वोटरों को उत्साहित करने के लिए सवीप के अंतर्गत की जा रही जागरूकता गतिविधियों में मीडिया के सहयोग का विशेष धन्यवाद किया। 

पंजाबी फ़िल्म अदाकार राज धालीवाल और अदाकार दर्शन औलख भी निर्वाचन आयोग की कोशिशों के प्रचार- प्रसार के लिए मौजूद थे। ए. डी. सी. (जी) - कम- अतिरिक्त ज़िला निर्वाचन अधिकारी विराज एस. टिड्डके, ने इस मौके पर सी. ई. ओ. पंजाब का स्वागत किया और 1 जून को अधिक से अधिक मतदान यकीनी बनाने के लिए जिले की तरफ से चुनाव तैयारियों के बारे जानकारी दी। 

इस मौके पर ज़िला नोडल अफ़सर सवीप, प्रो. गुरबख़शीश सिंह अंटाल, चुुनाव तहसीलदार संजय कुमार, सी. ई. ओ दफ़्तर से मनप्रीत अनेजा, चित्रकार गुरप्रीत सिंह नामधारी, चुनाव कानूनगो सुरिन्दर बत्रा भी उपस्थित थे।

 

Tags: Sibin C , Election Commision Punjab , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv , The CEO Punjab , No Voter To Be Left Behind

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD