Monday, 17 June 2024

 

 

ਖ਼ਾਸ ਖਬਰਾਂ ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਮੇਰੀ ਪਹਿਲੀ ਤਰਜੀਹ - ਵਿਧਾਇਕ ਸ਼ੈਰੀ ਕਲਸੀ ਨਸ਼ਿਆਂ ਦੇ ਪਸਾਰੇ ਲਈ ਪਿਛਲੀਆਂ ਸਰਕਾਰਾਂ ਦੋਸ਼ੀ, ਮੌਜੂਦਾ ਸਰਕਾਰ ਨੇ ਨਸ਼ਾ ਵਿਰੁੱਧ ਇਮਾਨਦਾਰੀ ਨਾਲ ਕੰਮ ਕੀਤਾ - ਚੇਤਨ ਸਿੰਘ ਜੌੜਾਮਾਜਰਾ ਸੀ ਜੀ ਸੀ ਝੰਜੇੜੀ ਕੈਂਪਸ 'ਚ ਵਿਦਿਆਰਥੀਆਂ ਨੂੰ ਸੜਕੀ ਨਿਯਮਾਂ ਦੇ ਪਾਲਨ ਲਈ ਜਾਗਰੂਕ ਕਰਨ ਲਈ ਹਫ਼ਤਾਵਾਰੀ ਵਰਕਸ਼ਾਪ ਦਾ ਸਮਾਪਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ ਮਹਿਲਾ ਸਾਫਟਬਾਲ ਟੀਮ ਨੇ ਏਆਈਯੂ ਸਾਫਟਬਾਲ ਮਹਿਲਾ ਟੂਰਨਾਮੈਂਟ ਜਿੱਤਿਆ ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਮੋਹਿੰਦਰ ਭਗਤ ਨੂੰ ਬਣਾਇਆ ਉਮੀਦਵਾਰ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਫਾਂਸੀ ਤੋਂ ਬਚਿਆ ਨੌਜਵਾਨ ਸੁਖਵੀਰ ਰਿਹਾਈ ਉਪਰੰਤ ਵਤਨ ਪਰਤਿਆ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਹੋਏ ਨਤਮਸਤਕ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ 34 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਹਿਮਾਚਲ ਵਿੱਚ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਮਿਲਣ ਲਈ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਦੀ ਯਾਦ ’ਚ ਸਮਾਗਮ ਡਰੱਗ ਦੇ ਮੁੱਦੇ 'ਤੇ ਸੁਨੀਲ ਜਾਖੜ ਦੇ ਟਵੀਟ 'ਤੇ 'ਆਪ' ਦਾ ਜਵਾਬ ਪੰਜਾਬ ਵਿਚ ਭਾਜਪਾ ਦੀ ਜ਼ੀਰੋ ਸੀਟ ਲਈ ਸੁਨੀਲ ਜਾਖੜ ਜ਼ਿੰਮੇਵਾਰ : ਨੀਲ ਗਰਗ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ : ਵਿਧਾਇਕ ਦੇਵ ਮਾਨ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਜਪਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਜੀ-7 ਸਮਿਟ ਵਿੱਚ ਪ੍ਰਧਾਨ ਮੰਤਰੀ ਨਰੇੰਦਰ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਮੌਕੇ ਯੂਕ੍ਰੇਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਜੀ-7 ਸਮਿਟ ਦੌਰਾਨ ਪ੍ਰਧਾਨ ਮੰਤਰੀ ਦੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨਾਲ ਬੈਠਕ

 

ਚੋਣ ਅਮਲਾ, ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਕਰੇ ਪਾਲਣਾ-ਸ਼ੌਕਤ ਅਹਿਮਦ ਪਰੇ

ਚੋਣ ਅਮਲੇ ਦੀ ਤੀਜੀ ਰਿਹਰਸਲ ਮੌਕੇ ਚੋਣ ਪ੍ਰਕ੍ਰਿਆ ਦੀਆਂ ਬਾਰੀਕੀਆਂ ਤੋਂ ਕਰਵਾਇਆ ਜਾਣੂ

Showkat Ahmad Parray, DC Patiala, Deputy Commissioner Patiala, Patiala, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਪਟਿਆਲਾ , 26 May 2024

ਲੋਕ ਸਭਾ ਚੋਣਾਂ ਲਈ ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ 'ਚ 1742 ਪੋਲਿੰਗ ਬੂਥਾਂ 'ਤੇ 1 ਜੂਨ ਨੂੰ ਵੋਟਾਂ ਪੁਆਉਣ ਦੇ ਅਮਲ ਨੂੰ ਸਫ਼ਲਤਾ ਪੂਰਵਕ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੇ ਅੱਜ ਪੋਲਿੰਗ ਪਾਰਟੀਆਂ ਨੂੰ ਵੋਟਾਂ ਪੁਆਉਣ ਦੀ ਅੰਤਿਮ ਰਿਹਰਸਲ ਕਰਵਾਈ। ਇਸ ਦੌਰਾਨ ਦੂਜੇ ਜ਼ਿਲ੍ਹਿਆਂ ਦੇ ਪਟਿਆਲਾ ਵਿਖੇ ਤਾਇਨਾਤ ਮੁਲਾਜਮ ਵੋਟਰਾਂ ਦੀਆਂ ਵੋਟਾਂ ਪੋਸਟਲ ਬੈਲੇਟ ਜਰੀਏ ਪੁਆਈਆਂ ਗਈਆਂ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਚੋਣ ਅਮਲੇ ਦੀ ਇਸ ਰਿਹਰਸਲ ਦਾ ਜਾਇਜ਼ਾ ਲੈਂਦਿਆਂ ਚੋਣ ਅਮਲੇ ਨੂੰ ਸਮੁੱਚੀ ਚੋਣ ਪ੍ਰਕ੍ਰਿਆ ਤੋਂ ਬਾਰੀਕੀ ਨਾਲ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸਾਰੀਆਂ ਪੋਲਿੰਗ ਪਾਰਟੀਆਂ 31 ਮਈ ਨੂੰ ਨਿਰਧਾਰਤ ਕੀਤੇ ਜਾਣ ਵਾਲੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਕੀਤੀਆਂ ਜਾਣਗੀਆਂ ਅਤੇ ਇਸੇ ਦਿਨ ਇਨ੍ਹਾਂ ਦੇ ਪੋਲਿੰਗ ਬੂਥ ਅਲਾਟ ਕੀਤੇ ਜਾਣਗੇ।

ਸ਼ੌਕਤ ਅਹਿਮਦ ਪਰੇ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਇੰਨ-ਬਿੰਨ ਯਕੀਨੀ ਬਣਾਉਣ 'ਤੇ ਜ਼ੋਰ ਦਿੰਦਿਆਂ ਸਮੁੱਚੇ ਚੋਣ ਅਮਲੇ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਜੇਕਰ ਕਿਸੇ ਨੂੰ ਕੋਈ ਸ਼ੰਕਾ ਹੈ ਤਾਂ ਉਸਦਾ ਨਿਵਾਰਨ ਜਰੂਰ ਕਰ ਲਿਆ ਜਾਵੇ। ਉਨ੍ਹਾਂ ਕਿਹਾ ਕਿ ਗ਼ਲਤੀ ਦੀ ਕੋਈ ਗੁੰਜਾਇਸ਼ ਨਹੀਂ ਰਹਿਣੀ ਚਾਹੀਦੀ।

ਸਿਖਲਾਈ ਦੌਰਾਨ ਪ੍ਰੀਜਾਈਡਿੰਗ ਅਫ਼ਸਰ, ਸਹਾਇਕ ਪ੍ਰੀਜਾਇਡਿੰਗ ਅਫ਼ਸਰ ਤੇ ਪੋਲ ਅਫ਼ਸਰ ਵਜੋਂ ਪਾਰਟੀਆਂ ਬਣਾਕੇ ਅੱਜ ਦੂਜੀ ਰਿਹਰਸਲ ਮੌਕੇ ਹਰ ਮੈਂਬਰ ਦੀ ਜਿੰਮੇਵਾਰੀ, ਪ੍ਰੀਜਾਈਡਿੰਗ ਅਫ਼ਸਰ ਦੀ ਡਾਇਰੀ ਤੇ ਚੈਕਲਿਸਟ, ਈ.ਵੀ.ਐਮਜ਼ ਤੇ ਵੀ.ਵੀ.ਪੈਟ ਮਸ਼ੀਨਾਂ, 17-ਏ, 17-ਬੀ ਤੇ 17-ਸੀ ਫਾਰਮ, ਸੀਲਾਂ, ਟੈਗ, ਪੋਲਿੰਗ ਏਜੰਟਾਂ ਦੇ ਦਸਤਖ਼ਤ ਤੇ ਹੋਰ ਦਸਤਾਵੇਜਾਂ, ਮਤਦਾਨ ਲਈ ਜਰੂਰੀ ਹਦਾਇਤਾਂ ਅਤੇ ਵੋਟਾਂ ਲਈ ਜਰੂਰੀ ਸਮਾਨ ਆਦਿ ਬਾਰੇ ਵੀ ਮੁਕੰਮਲ ਸਿਖਲਾਈ ਦਿੱਤੀ ਗਈ ਹੈ।

ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਸਮੁੱਚੀ ਚੋਣ ਪ੍ਰਕ੍ਰਿਆ ਨੂੰ ਸੁਤੰਤਰ, ਨਿਰਪੱਖ ਤੇ ਨਿਰਵਿਘਨ ਢੰਗ ਨਾਲ ਨੇਪਰੇ ਚੜਾਉਣ ਲਈ ਸਮੁੱਚਾ ਚੋਣ ਅਮਲਾ ਪਾਬੰਦ ਹੈ। ਪਟਿਆਲਾ ਦਿਹਾਤੀ ਦੇ ਰਿਟਰਨਿੰਗ ਅਧਿਕਾਰੀ-ਕਮ-ਏ.ਡੀ.ਸੀ. ਨਵਰੀਤ ਕੌਰ ਸੇਖੋਂ, ਘਨੌਰ ਦੇ ਏ.ਆਰ.ਓ. ਕੰਨੂ ਗਰਗ, ਰਾਜਪੁਰਾ ਦੇ ਏ.ਆਰ.ਓ. ਜਸਲੀਨ ਕੌਰ ਭੁੱਲਰ, ਪਟਿਆਲਾ ਦੇ ਐਸ.ਡੀ.ਐਮ. ਅਰਵਿੰਦ ਕੁਮਾਰ, ਨਾਭਾ ਦੇ ਆਰ.ਓ. ਤਰਸੇਮ ਚੰਦ, ਸਨੌਰ ਦੇ ਏ.ਆਰ.ਓ. ਬਬਨਦੀਪ ਸਿੰਘ ਵਾਲੀਆ, ਪਾਤੜਾਂ ਦੇ ਏ.ਆਰ.ਓ. ਰਵਿੰਦਰ ਸਿੰਘ ਤੇ ਐਸ.ਡੀ.ਐਮ. ਸਮਾਣਾ ਰਿਚਾ ਗੋਇਲ ਨੇ ਦੱਸਿਆ ਕਿ ਅੱਜ ਚੋਣ ਅਮਲੇ ਨੇ ਆਪਣੀ ਡਿਊਟੀ ਨਿਭਾਉਣ ਲਈ ਉਤਸ਼ਾਹ ਨਾਲ ਰਿਹਰਸਲ ਵਿੱਚ ਹਿੱਸਾ ਲਿਆ। 

ਸਹਾਇਕ ਰਿਟਰਨਿੰਗ ਅਧਿਕਾਰੀਆਂ ਨੇ ਦੱਸਿਆ ਕਿ ਚੋਣ ਅਮਲੇ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਵੋਟਾਂ ਪੁਆਉਣ ਦਾ ਕਾਰਜ ਨਿਰਵਿਘਨਤਾ ਨਾਲ ਨੇਪਰੇ ਚੜ੍ਹਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

 

Tags: Showkat Ahmad Parray , DC Patiala , Deputy Commissioner Patiala , Patiala , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD