Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਰਮੀ ਅਤੇ ਲੂ ਤੋਂ ਬਚਾਓ ਲਈ ਵੱਧ ਤੋਂ ਵੱਧ ਤਰਲ ਪਦਾਰਥਾਂ ਦੀ ਵਰਤੋਂ ਕਰੋ

ਤੇਜ ਧੁੱਪ ਚ ਬਾਹਰ ਜਾਣ ਤੋਂ ਕਰੋ ਗੁਰੇਜ਼

Health, Dr. Meenakshi Abrol, Civil Surgeon Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 27 May 2024

Last updated on: May 27, 2024, 00:00 IST

ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਮਾਸ ਮੀਡੀਆ ਟੀਮ ਵੱਲੋਂ ਸਥਾਨਕ ਬਸਤੀ ਟੈਂਕਾਂ ਵਾਲੀ ਅਤੇ ਅਰਬਨ ਮੁੱਢਲਾ ਸਿਹਤ ਕੇਂਦਰ ਵਿਖੇ ਹੀਟ ਵੇਵ / ਲੂ ਤੋਂ ਬਚਾਅ ਸਬੰਧੀ ਸਿਹਤ ਸਿੱਖਿਆ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਸੰਦੀਪ ਵਾਲੀਆ ਨੇ ਗਰਮੀ ਦੇ ਮੌਸਮ ਦੌਰਾਨ ਵਧੇਰੇ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਉਣ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। 

ਉਨ੍ਹਾਂ ਨਾਲ ਸਿਹਤ ਸੁਪਰਵਾਈਜਰ ਸ਼ੇਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਸੰਜੀਵ ਸ਼ਰਮਾ ਨੇ ਕਿਹਾ ਕਿ ਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਹੀਟ ਵੇਵ / ਲੂ ਚੱਲਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ। ਇਸ ਸਮੇਂ ਦੌਰਾਨ ਸਾਨੂੰ, ਖਾਸ ਕਰਕੇ ਉਹ ਲੋਕ, ਜਿਹੜੇ ਜੋਖਮ ਸ਼੍ਰੇਣੀ ਵਿੱਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਟੀ.ਵੀ., ਰੇਡੀਓ, ਅਖਬਾਰਾਂ ਆਦਿ ਰਾਹੀਂ ਸਥਾਨਕ ਮੌਸਮ ਦੀਆਂ ਖਬਰਾਂ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਹੀਟ ਸਟ੍ਰੋਕ ਲਈ ਨਵਜੰਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ, ਮਜ਼ਦੂਰ, ਮੋਟਾਪੇ ਤੋਂ ਪੀੜਤ ਵਿਅਕਤੀਆਂ ਨੂੰ ਵਧੇਰੇ ਜ਼ੋਖਮ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਡੇ ਸਮੇਂ ਜਿਵੇਂ ਕਿ ਸਵੇਰ ਅਤੇ ਸ਼ਾਮ ਨੂੰ ਕੀਤੇ ਜਾਣੇ ਚਾਹੀਦੇ ਹਨ। ਪਿਆਸ ਨਾ ਲੱਗਣ ’ਤੇ ਵੀ ਹਰ ਅੱਧੇ ਘੰਟੇ ਬਾਅਦ ਪਾਣੀ ਪੀਓ। 

ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਪੂਰੀ ਬਾਹਾਂ ਵਾਲੇ ਕੱਪੜੇ ਪਾਓ। ਕੋਸ਼ਿਸ਼ ਕਰੋ ਕਿ ਗਰਮੀਆਂ ਵਿੱਚ ਸਿਰਫ਼ ਸੂਤੀ ਕੱਪੜੇ ਹੀ ਪਹਿਨੇ ਜਾਣ। ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਦੁਪੱਟੇ ਦੀ ਵਰਤੋਂ ਕਰੋ। ਨੰਗੇ ਪੈਰੀਂ ਬਾਹਰ ਨਾ ਨਿਕਲੋ, ਧੁੱਪ ਵਿਚ ਬਾਹਰ ਜਾਣ ਵੇਲੇ ਹਮੇਸ਼ਾ ਜੁੱਤੀ ਜਾਂ ਚੱਪਲਾਂ ਪਾਓ।

ਡਿਪਟੀ ਮਾਸ ਮੀਡੀਆ ਅਫ਼ਸਰ ਸੰਦੀਪ ਵਾਲੀਆ ਨੇ ਦੱਸਿਆ ਕਿ ਧੁੱਪ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਸਹੀ ਬਰਕਰਾਰ ਰੱਖਣ ਲਈ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ। ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਨਾਲ ਰੱਖੋ। 

ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਸੰਤਰਾ, ਅੰਗੂਰ, ਖੀਰੇ ਅਤੇ ਟਮਾਟਰ ਖਾਓ ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਸਿਹਤ ਸੁਪਰਵਾਈਜਰ ਸ਼ੇਰ ਸਿੰਘ ਵਲੋਂ ਮਲੇਰੀਆ, ਡੇਂਗੂ ਬੁਖਾਰ ਤੋਂ ਬਚਾਅ ਲਈ ਅਤੇ ਮੱਛਰਾਂ ਦੀ ਪਦਾਇਸ਼ ਰੋਕਣ ਲਈ ਸਾਵਧਾਨੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। 

ਉਨ੍ਹਾਂ ਹਰ ਸ਼ੁੱਕਰਵਾਰ ਡਰਾਈ ਡੇਅ ਮਨਾਉਣ ਦੀ ਅਪੀਲ ਕੀਤੀ ਤਾਂ ਜੋ ਮੱਛਰ ਦੇ ਲਾਰਵੇ ਨੂੰ ਨਸ਼ਟ ਕੀਤਾ ਜਾ ਸਕੇ। ਬੁਖਾਰ ਹੋਣ ਦੀ ਸੂਰਤ ਵਿਚ ਸਰਕਾਰੀ ਹਸਪਤਾਲ ਵਿੱਚ ਜਾ ਕੇ ਮਾਹਿਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਇਸ ਮੌਕੇ ਡਾ. ਤਰਨਪਾਲ ਕੌਰ ਸੋਢੀ, ਲੈਬਾਰਟਰੀ ਤਕਨੀਸ਼ੀਅਨ ਸਿਮਰਜੀਤ ਸਿੰਘ, ਮਲਟੀ ਟਾਸਕ ਵਰਕਰ ਦਲੀਪ ਕੁਮਾਰ ਵੀ ਹਾਜ਼ਰ ਸਨ।

 

Tags: Health , Dr. Meenakshi Abrol , Civil Surgeon Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD